Shadow

Tag: punjab news

ਅੰਮ੍ਰਿਤਸਰ ਵਿੱਚ ਗੋਲਡੀ ਢਿੱਲੋਂ ਮਾਡਿਊਲ ਨਾਲ ਸਬੰਧਤ ਦੋ ਆਧੁਨਿਕ ਸਬ-ਮਸ਼ੀਨ ਗਨਾਂ ਬਰਾਮਦ

ਅੰਮ੍ਰਿਤਸਰ ਵਿੱਚ ਗੋਲਡੀ ਢਿੱਲੋਂ ਮਾਡਿਊਲ ਨਾਲ ਸਬੰਧਤ ਦੋ ਆਧੁਨਿਕ ਸਬ-ਮਸ਼ੀਨ ਗਨਾਂ ਬਰਾਮਦ

Crime, Punjab
ਚੰਡੀਗੜ੍ਹ/ਅੰਮ੍ਰਿਤਸਰ, 29 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ 9 ਐਮਐਮ ਸਬ-ਮਸ਼ੀਨ ਗਨਾਂ ਅਤੇ ਇੱਕ ਖਾਲੀ ਮੈਗਜ਼ੀਨ ਬਰਾਮਦ ਕਰਕੇ ਗੈਰ-ਕਾਨੂੰਨੀ ਹਥਿਆਰ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਬਰਾਮਦ ਕੀਤੇ ਗਏ ਹਥਿਆਰਾਂ 'ਤੇ "ਗਫਾਰ ਸਕਿਊਰਿਟੀ" ਲਿਖਿਆ ਹੋਇਆ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੀ ਗਈ ਖੇਪ ਬਦਨਾਮ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਲਡੀ ਢਿੱਲੋਂ ਨਾਲ ਸਬੰਧਤ ਹੈ। ਉਨ੍ਹਾਂ ਦੱਸਿਆ ਕਿ ਇਹ ਹਥਿਆਰ ਉਸਦੇ ਨੈੱਟਵਰਕ ਵੱਲੋਂ ਸੂਬੇ ਵਿੱਚ ਦੇਸ਼ ਵਿਰੋਧੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਸਪਲਾਈ ਕੀਤੇ ਜਾ ਰਹੇ ਸਨ। ਡੀਜੀਪੀ ਨੇ ਦੱਸਿਆ ਕਿ ਫਰਾਰ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂ...
ਭਾਸ਼ਾ ਵਿਭਾਗ ਵੱਲੋਂ ਹਰ ਸਾਲ ਖਡੂਰ ਸਾਹਿਬ ਵਿਖੇ ਗੁਰਮੁਖੀ ਲਿਪੀ ਅਤੇ ਪੰਜਾਬੀ ਭਾਸ਼ਾ ਨੂੰ ਸਮਰਪਿਤ  ਸਮਾਗਮ ਕਰਵਾਇਆ ਜਾਵੇਗਾ – ਜਸਵੰਤ ਸਿੰਘ ਜ਼ਫ਼ਰ

ਭਾਸ਼ਾ ਵਿਭਾਗ ਵੱਲੋਂ ਹਰ ਸਾਲ ਖਡੂਰ ਸਾਹਿਬ ਵਿਖੇ ਗੁਰਮੁਖੀ ਲਿਪੀ ਅਤੇ ਪੰਜਾਬੀ ਭਾਸ਼ਾ ਨੂੰ ਸਮਰਪਿਤ ਸਮਾਗਮ ਕਰਵਾਇਆ ਜਾਵੇਗਾ – ਜਸਵੰਤ ਸਿੰਘ ਜ਼ਫ਼ਰ

Politics
ਤਰਨ ਤਾਰਨ, 29 ਮਾਰਚ : ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ, ਖਡੂਰ ਸਾਹਿਬ ਵਿਖੇ  ਭਾਸ਼ਾ ਵਿਭਾਗ, ਪੰਜਾਬ ਦੀ ਅਗਵਾਈ ਵਿੱਚ ਜ਼ਿਲ੍ਹਾ ਭਾਸ਼ਾ ਦਫ਼ਤਰ, ਤਰਨ ਤਾਰਨ ਵੱਲੋਂ ਸ੍ਰੀ ਗੁਰੂ ਅੰਗਦ ਦੇਵ ਕਾਲਜ ਮੈਨੇਜਮੈਂਟ ਕਮੇਟੀ, ਖਡੂਰ ਸਾਹਿਬ ਦੇ ਵਿਸ਼ੇਸ਼ ਸਹਿਯੋਗ ਨਾਲ ਦੋ ਰੋਜ਼ਾ ਸਮਾਗਮ ਕਰਵਾਇਆ ਗਿਆ। ਸਮਾਗਮ ਦੇ ਪਹਿਲੇ ਦਿਨ ਜਗਤਾਰ ਸਿੰਘ ਸੋਖੀ ਅਤੇ ਅਰਸ਼ਦੀਪ ਸਿੰਘ ਸੋਖੀ ਦੀ ਅਗਵਾਈ ਹੇਠ ਪੰਜਾਬੀ ਅੱਖਰਕਾਰੀ ਕਾਰਜਸ਼ਾਲਾ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਅੱਖਰਾਂ ਦੀ ਬਣਤਰ ਅਤੇ ਬਣਾਵਟ ਬਾਰੇ ਵਿਦਿਆਰਥੀਆਂ ਨੂੰ ਬਰੀਕੀ ਨਾਲ ਨੁਕਤੇ ਦੱਸੇ ਗਏ। ਸਮਾਗਮ ਦੇ ਦੂਜੇ ਦਿਨ ਗੁਰਮੁਖੀ ਲਿਪੀ ਦੇ ਸਰੋਤ, ਵਿਕਾਸ ਅਤੇ ਸਮਕਾਲੀ ਚਿੰਤਨ ਦੇ ਪ੍ਰਸੰਗ ਵਿੱਚ ਭਾਸ਼ਾ ਵਿਭਾਗ ਪੰਜਾਬ ਦੇ ਨਿਰਦੇਸ਼ਕ ਸ. ਜਸਵੰਤ ਸਿੰਘ ਜ਼ਫ਼ਰ ਦੀ ਪ੍ਰਧਾਨਗੀ ਹੇਠ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦਾ ਮੁੱਖ ਵਿਸ਼ਾ  ‘ਗੁਰਮੁਖੀ ਲਿਪੀ: ਚਿੰਤਨ, ਪੁਨਰ-ਚਿੰਤਨ’ ਸੀ। ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਭਾਸ਼ਾ ਵਿਭਾਗ ਦੀ ਧੁਨੀ ਦੇ ਗਾਇਨ ਨਾਲ ਕੀਤੀ ਗਈ। ਬੀ.ਐੱਡ. ਕਾਲਜ ਦੇ ਪ੍ਰਿੰਸੀਪਲ ਡਾ. ਸਿਮਰਪ੍ਰੀਤ ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਬਰਸਾਨਾ ਧਾਮ ਤੋਂ ਵ੍ਰਿੰਦਾਵਨ ਧਾਮ ਤਕ ਭਗਤੀਮਈ ਯਾਤਰਾ; ਸੁਨਾਮ ਲਈ ਪਵਿੱਤਰ ਅਖੰਡ ਜਯੋਤੀ ਰਵਾਨਾ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਬਰਸਾਨਾ ਧਾਮ ਤੋਂ ਵ੍ਰਿੰਦਾਵਨ ਧਾਮ ਤਕ ਭਗਤੀਮਈ ਯਾਤਰਾ; ਸੁਨਾਮ ਲਈ ਪਵਿੱਤਰ ਅਖੰਡ ਜਯੋਤੀ ਰਵਾਨਾ

local news
ਸੁਨਾਮ, 29 ਮਾਰਚ: ਸੁਨਾਮ ਸ਼ਹਿਰ ਵਿੱਚ 4 ਅਪ੍ਰੈਲ ਨੂੰ ਆਯੋਜਿਤ ਹੋਣ ਜਾ ਰਹੇ ਵਿਸ਼ਾਲ ਰਾਧਾ ਨਾਮ ਸੰਕੀਰਤਨ ਸਮਾਗਮ ਦੀਆਂ ਤਿਆਰੀਆਂ ਅਧਿਆਤਮਿਕ ਰੰਗਾਂ ਵਿੱਚ ਰੰਗੀਆਂ ਹੋਈਆਂ ਹਨ। ਇਸ ਸਬੰਧੀ ਉਸ ਵੇਲੇ ਇੱਕ ਬਹੁਤ ਹੀ ਪਵਿੱਤਰ ਅਤੇ ਅਲੌਕਿਕ ਪਲ ਦੇਖਣ ਨੂੰ ਮਿਲਿਆ, ਜਦੋਂ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਸ੍ਰੀ ਰਾਧਾ ਰਾਣੀ ਮੰਦਰ, ਬਰਸਾਨਾ ਧਾਮ ਤੋਂ ਪਵਿੱਤਰ ਅਖੰਡ ਜਯੋਤੀ ਲੈਕੇ ਸ੍ਰੀ ਠਾਕੁਰ ਜੀ ਮੰਦਰ, ਵ੍ਰਿੰਦਾਵਨ ਧਾਮ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ ਵਿਧੀਵਤ ਪੂਜਾ-ਅਰਚਨਾ ਕਰਕੇ ਮੱਥਾ ਟੇਕਿਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਦੇ ਮੀਡੀਆ ਸਲਾਹਕਾਰ ਸ਼੍ਰੀ ਜਤਿੰਦਰ ਜੈਨ ਵੀ ਉਹਨਾਂ ਦੇ ਨਾਲ ਸਨ। ਇਸ ਉਪਰੰਤ ਇਸ ਪਵਿੱਤਰ ਅਖੰਡ ਜਯੋਤੀ ਨੂੰ ਸੁਨਾਮ ਲਈ ਰਵਾਨਾ ਕੀਤਾ ਗਿਆ।ਜ਼ਿਕਰਯੋਗ ਹੈ ਕਿ ਸੁਨਾਮ ਸ਼ਹਿਰ ਵਿੱਚ 4 ਅਪ੍ਰੈਲ ਨੂੰ ਕਰਵਾਇਆ ਜਾ ਰਿਹਾ ਸਮਾਗਮ ਸ਼੍ਰੀ ਬਾਂਕੇ ਬਿਹਾਰੀ ਸੇਵਾ ਸੰਮਤੀ ਵੱਲੋਂ ਪ੍ਰਧਾਨ ਅੱਛਰੂ ਗੋਇਲ ਦੀ ਅਗਵਾਈ ਵਿੱਚ ਕਰਵਾਇਆ ਜਾ ਰਿਹਾ ਹੈ। ਇਸ ਪਵਿੱਤਰ ਅਵਸਰ ਦੌਰਾਨ ਕੈਬਨਿਟ ਮੰਤਰੀ ਨੇ ਬਰਸਾਨਾ ਧਾਮ ਵਿਖੇ ਰਾਧਾ ਰਾਣੀ ਜੀ ਦੇ ਚਰਨਾਂ ਵਿੱਚ ਨਤਮਸਤਕ ...
ਪਿੰਡ ਦਸੌਦਾ ਸਿੰਘ ਵਾਲਾ ਵਿੱਚ ਮਾਡਲ ਪਲੇਅ ਗਰਾਊਂਡ ਦੇ ਨਿਰਮਾਣ ਕਾਰਜ ਦੀ ਰਸਮੀ ਸ਼ੁਰੂਆਤ

ਪਿੰਡ ਦਸੌਦਾ ਸਿੰਘ ਵਾਲਾ ਵਿੱਚ ਮਾਡਲ ਪਲੇਅ ਗਰਾਊਂਡ ਦੇ ਨਿਰਮਾਣ ਕਾਰਜ ਦੀ ਰਸਮੀ ਸ਼ੁਰੂਆਤ

local news
ਮਾਲੇਰਕੋਟਲਾ, 29 ਮਾਰਚ : ਚੇਅਰਮੈਨ ਬਲਾਕ ਸੰਮਤੀ ਮਾਲੇਰਕੋਟਲਾ ਸੰਤੋਖ ਸਿੰਘ ਦਸੌਦਾ ਸਿੰਘ ਵਾਲਾ ਵੱਲੋਂ ਪਿੰਡ ਦਸੌਦਾ ਸਿੰਘ ਵਾਲਾ ਵਿਖੇ ਸੰਮਤੀ ਮੈਂਬਰਾਂ ਦੇ ਸਹਿਯੋਗ ਨਾਲ ਮਾਡਲ ਪਲੇਅ ਗਰਾਊਂਡ ਦੇ ਨਿਰਮਾਣ ਕਾਰਜਾਂ ਦੀ ਰਸਮੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਜੂਨੀਅਰ ਇੰਜੀਨੀਅਰ ਪੰਚਾਇਤੀ ਰਾਜ ਇੰਜ.ਸਤਨਾਮ ਸਿੰਘ, ਪੰਚ ਚਮਕੋਰ ਸਿੰਘ,ਜੋਗਾ ਸਿੰਘ ਬਲਦੀਪ ਸਿੰਘ,ਬਲਜੀਤ ਸਿੰਘ, ਹਰਫੂਲ ਸਿੰਘ,ਸੁਰਜੀਤ ਸਿੰਘ,ਰਾਜਦੀਪ ਸਿੰਘ,ਦਰਸ਼ਨ ਸਿੰਘ ਅਤੇ ਨੰਬਰਦਾਰ ਚਰਨਜੀਤ ਸਿੰਘ ਤੋਂ ਇਲਾਵਾ ਪਿੰਡ ਨਿਵਾਸੀ ਮੌਜੂਦ ਸਨ । ਚੇਅਰਮੈਨ ਸੰਤੋਖ ਸਿੰਘ ਪੰਜਾਬ ਸਰਕਾਰ ਵੱਲੋਂ ਪਿੰਡ ਪੱਧਰ ‘ਤੇ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਰਾਹਨਾ ਕਰਦਿਆ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੱਡੇ ਪੱਧਰ ‘ਤੇ ਮਹੱਤਵਪੂਰਨ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਕਰੀਬ 16 ਕਰੋੜ 02 ਲੱਖ 51 ਹਜ਼ਾਰ ਰੁਪਏ ਦੀ ਲਾਗਤ ਨਾਲ 57 ਮਾਡਲ ਪਲੇਅ ਗਰਾਊਂਡ ਤਿਆਰ ਕੀਤੇ ਜਾ ਰਹੇ ਹਨ। ਇਨ੍ਹਾਂ ਵਿੱਚੋਂ ਵਿਧਾ...
ਜ਼ਿਲ੍ਹੇ ਵਿੱਚ 24 ਕਰੋੜ ਦੀ ਲਾਗਤ ਵਾਲੇ 94 ਖੇਡ ਮੈਦਾਨਾਂ ਨਾਲ ਖੇਡ ਸੱਭਿਆਚਾਰ ਨੂੰ ਮਿਲੇਗਾ ਹੁਲਾਰਾ: ਮੀਤ ਹੇਅਰ

ਜ਼ਿਲ੍ਹੇ ਵਿੱਚ 24 ਕਰੋੜ ਦੀ ਲਾਗਤ ਵਾਲੇ 94 ਖੇਡ ਮੈਦਾਨਾਂ ਨਾਲ ਖੇਡ ਸੱਭਿਆਚਾਰ ਨੂੰ ਮਿਲੇਗਾ ਹੁਲਾਰਾ: ਮੀਤ ਹੇਅਰ

local news
ਬਰਨਾਲਾ, 29 ਮਾਰਚ         ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਪੰਜਾਬ ਭਰ ਵਿਚ 3100 ਮਾਡਲ ਖੇਡ ਮੈਦਾਨ ਬਣਾਏ ਜਾ ਰਹੇ ਹਨ ਤੇ ਜ਼ਿਲ੍ਹਾ ਬਰਨਾਲਾ ਵਿੱਚ 94 ਖੇਡ ਮੈਦਾਨ ਮਨਜ਼ੂਰ ਕੀਤੇ ਗਏ ਹਨ।   ਇਹ ਜਾਣਕਾਰੀ ਦਿੰਦੇ ਹੋਏ ਲੋਕ ਸਭਾ ਮੈਂਬਰ ਅਤੇ ਸਾਬਕਾ ਖੇਡ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਕਰੀਬ 24 ਕਰੋੜ ਦੀ ਲਾਗਤ ਨਾਲ 94 ਖੇਡ ਮੈਦਾਨ ਬਣਾਏ ਜਾਣੇ ਹਨ ਜਿਨ੍ਹਾਂ ਵਿਚੋਂ 72 ਮਾਡਲ ਖੇਡ ਮੈਦਾਨਾਂ ਦਾ ਕੰਮ ਜਾਰੀ ਹੈ ਅਤੇ ਰਹਿੰਦੇ ਖੇਡ ਮੈਦਾਨਾਂ ਦਾ ਕੰਮ ਆਉਂਦੇ ਦਿਨੀਂ ਸ਼ੁਰੂ ਹੋ ਜਾਵੇਗਾ।    ਓਹਨਾਂ ਦੱਸਿਆ ਕਿ ਬਲਾਕ ਬਰਨਾਲਾ ਵਿੱਚ 1129.04 ਲੱਖ ਦੀ ਲਾਗਤ ਨਾਲ ਕੁੱਲ 48 ਮਾਡਲ ਖੇਡ ਮੈਦਾਨ ਬਣਾਏ ਜਾਣੇ ਹਨ ਜਿਨ੍ਹਾਂ ਵਿਚੋਂ ਕਰਮਗੜ੍ਹ, ਦਾਨਗੜ੍ਹ, ਮਾਨਾ ਪਿੰਡੀ, ਭੈਣੀ ਫੱਤਾ, ਨੰਗਲ, ਹਰੀਗੜ੍ਹ ਸਮੇਤ 35 ਖੇਡ ਮੈਦਾਨਾਂ ਦਾ ਕੰਮ ਚੱਲ ਰਿਹਾ ਹੈ। ਬਲਾਕ ਸ਼ਹਿਣਾ ਵਿੱਚ 762.64 ਲੱਖ ਦੀ ਲਾਗਤ ਨਾਲ 26 ਖੇਡ ਮੈਦਾਨ ਬਣਾਏ ਜਾਣੇ ਹਨ ਜਿਨ੍ਹਾਂ ਵਿਚੋਂ ਸੁਖਪੁਰਾ ਮੌੜ, ਘ...
ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਿੰਡ ਚੰਦਬਾਜਾ ਤੋਂ ਸ਼ਰਧਾਲੂਆਂ ਦੀ ਬੱਸ ਧਾਰਮਿਕ ਅਸਥਾਨਾਂ ਲਈ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਿੰਡ ਚੰਦਬਾਜਾ ਤੋਂ ਸ਼ਰਧਾਲੂਆਂ ਦੀ ਬੱਸ ਧਾਰਮਿਕ ਅਸਥਾਨਾਂ ਲਈ ਰਵਾਨਾ

local news
ਕੋਟਕਪੂਰਾ, 29 ਮਾਰਚ (  )  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ  ਸਪੀਕਰ ਪੰਜਾਬ ਵਿਧਾਨ ਸਭਾ ਸ.  ਕੁਲਤਾਰ ਸਿੰਘ ਸੰਧਵਾ ਦੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਚੰਦਬਾਜਾ ਤੋਂ ਸ਼ਰਧਾਲੂਆਂ ਦੀ ਇੱਕ ਬੱਸ ਧਾਰਮਿਕ ਅਸਥਾਨਾਂ ਦੇ ਦਰਸ਼ਨ ਲਈ ਰਵਾਨਾ ਕੀਤੀ ਗਈ। ਇਸ ਮੌਕੇ ਪਿੰਡ ਦੇ ਸਰਪੰਚ ਆਦੇਸ਼ ਸਿੰਘ ਢਿੱਲੋ ਵੱਲੋਂ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਮਈ ਅਤੇ ਮੰਗਲਮਈ ਯਾਤਰਾ ਲਈ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਲੋਕਾਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਲੋਕ-ਭਲਾਈ ਯੋਜਨਾ ਹੈ, ਜਿਸ ਦੇ ਤਹਿਤ ਆਮ ਲੋਕਾਂ ਨੂੰ ਦੇਸ਼ ਦੇ ਵੱਖ-ਵੱਖ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਇਸ ਯੋਜਨਾ ਰਾਹੀਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਲਾਭਾਨਵਿਤ ਹੋ ਰਹੇ ਹਨ। ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ। ਪਿੰਡ ਵਾਸੀਆਂ ਨੇ ਪੰਜਾਬ ਸਰਕ...
ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ

ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ

Politics
ਚੰਡੀਗੜ੍ਹ, 28 ਮਾਰਚ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਗੈਂਗਸਟਰਾਂ ਦੇ ਸਫ਼ਾਏ ਲਈ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਜਨਤਾ ਦਾ ਬੇਮਿਸਾਲ ਸਮਰਥਨ ਮਿਲ ਰਿਹਾ ਹੈ। ਪੰਨੂ ਨੇ ਦੱਸਿਆ ਕਿ ਗੈਂਗਸਟਰਾਂ ਖ਼ਿਲਾਫ਼ ਜਾਰੀ ਕੀਤੇ ਗਏ ਵਿਸ਼ੇਸ਼ ਹੈਲਪਲਾਈਨ ਨੰਬਰ 'ਤੇ ਪੰਜਾਬ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਅੱਗੇ ਆ ਕੇ ਪੁਲਿਸ ਦੀ ਮਦਦ ਕੀਤੀ ਹੈ, ਜੋ ਇਸ ਗੱਲ ਦਾ ਸਬੂਤ ਹੈ ਕਿ ਹੁਣ ਸੂਬੇ ਵਿੱਚ ਅਪਰਾਧੀਆਂ ਲਈ ਕੋਈ ਥਾਂ ਨਹੀਂ ਬਚੀ ਹੈ। ਬਲਤੇਜ ਪੰਨੂ ਨੇ ਅੰਕੜੇ ਸਾਂਝੇ ਕਰਦਿਆਂ ਦੱਸਿਆ ਕਿ ਇਸ ਹੈਲਪਲਾਈਨ 'ਤੇ ਹੁਣ ਤੱਕ ਲਗਭਗ 590 ਲੋਕਾਂ ਨੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਈਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਦੀ ਪਹਿਲ ਸ਼ਿਕਾਇਤਕਰਤਾ ਦੀ ਸੁਰੱਖਿਆ ਹੈ, ਇਸ ਲਈ ਸੂਚਨਾ ਦੇਣ ਵਾਲੇ ਹਰ ਵਿਅਕਤੀ ਦਾ ਨਾਮ ਪੂਰੀ ਤਰ੍ਹਾਂ ਗੁਪਤ ਰੱਖਿਆ ਜਾ ਰਿਹਾ ਹੈ। ਪ੍ਰਾਪਤ ਸ਼ਿਕਾਇਤਾਂ ਵਿੱਚੋਂ 83 ਸ਼ਿਕਾਇਤਾਂ ਨਸ਼ਾ ਤਸਕਰੀ ਵਿਰੁੱਧ, 35 ਜ਼ਬਰਨ ਵਸੂਲੀ (ਫਿਰੌਤੀ), 43 ਗੈਂਗਸਟਰਾਂ ਨਾਲ ਸਬੰਧਤ ਅਤੇ 86...
ਅਸੀਂ 13 ਅਪ੍ਰੈਲ ਨੂੰ ‘ਬੇਅਦਬੀ’ ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ

ਅਸੀਂ 13 ਅਪ੍ਰੈਲ ਨੂੰ ‘ਬੇਅਦਬੀ’ ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ

Politics, Punjab
ਫਤਿਹਗੜ੍ਹ ਸਾਹਿਬ, 28 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਪਿਛਲੀਆਂ 'ਬੇਅਦਬੀ' ਦੀਆਂ ਘਟਨਾਵਾਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਾਨੂੰਨਾਂ ਨੂੰ ਸਖ਼ਤ ਬਣਾ ਕੇ ਅਤੇ ਸਖ਼ਤ ਸਜ਼ਾਵਾਂ ਲਾਗੂ ਕਰਕੇ ਇਸ ਸਬੰਧੀ ਇਨਸਾਫ਼ ਯਕੀਨੀ ਬਣਾਉਣ ਲਈ ਫੈਸਲਾਕੁੰਨ ਕਦਮ ਚੁੱਕ ਰਹੀ ਹੈ। ਫਤਹਿਗੜ੍ਹ ਸਾਹਿਬ ਵਿੱਚ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਡੇ-ਵੱਡੇ ਦਾਅਵੇ ਕਰਦਾ ਹੈ ਕਿ ਸਭ ਕੁਝ ਉਨ੍ਹਾਂ ਦਾ ਬਣਾਇਆ ਹੋਇਆ ਹੈ, ਪਰ ਉਹ ਕੋਟਕਪੂਰਾ, ਬਹਿਬਲ ਕਲਾਂ ਅਤੇ ਹੋਰ ਥਾਵਾਂ 'ਤੇ ਅੱਖਾਂ ਬੰਦ ਕਰ ਲੈਂਦੇ ਹਨ, ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਸੀ ਅਤੇ ਨਿਰਦੋਸ਼ ਲੋਕ ਮਾਰੇ ਗਏ ਸਨ, ਜੋ ਸਭ ਅਕਾਲੀਆਂ ਦੇ ਕਾਰਜਕਾਲ ਦੌਰਾਨ ਹੋਇਆ। ਉਨ੍ਹਾਂ ਅੱਗੇ ਕਿਹਾ ਕਿ ਅਕਾਲੀ ਸ਼ਾਇਦ ਇਨ੍ਹਾਂ 'ਬੇਅਦਬੀ' ਦੀਆਂ ਘਟਨਾਵਾਂ ਨੂੰ ਭੁੱਲ ਗਏ ਹਨ ਅਤੇ ਮੰਨਦੇ ਹਨ ਕਿ ਲੋਕ ਵੀ ਸਭ ਭੁੱਲ ਜਾਣਗੇ, ਪਰ ਲੋਕ ਕੁਝ ਵੀ ਭੁੱਲਣ ...
ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ‘ਜੰਗ ਰੋਕਣ’ ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ‘ਜੰਗ ਰੋਕਣ’ ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Politics, Punjab
ਚੰਡੀਗੜ੍ਹ; 28 ਮਾਰਚ 2026: ਖਾੜੀ ਦੇਸ਼ਾਂ ਵਿੱਚ ਵੱਧ ਰਹੇ ਵਿਸ਼ਵਵਿਆਪੀ ਤਣਾਅ ਅਤੇ ਮੁੱਖ ਸਮੁੰਦਰੀ ਮਾਰਗਾਂ ਵਿੱਚ ਰੁਕਾਵਟ ਕਾਰਨ ਬਾਜ਼ਾਰਾਂ ਵਿੱਚ ਪੈਦਾ ਹੋਣ ਵਾਲੀ ਅਸਥਿਰਤਾ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਨੂੰ ਫੈਸਲਾਕੁੰਨ ਕਦਮ ਚੁੱਕਣ ਦੀ ਅਪੀਲ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜ਼ਿੰਮੇਵਾਰੀ ਉਠਾਉਣ ਅਤੇ ਦੇਸ਼ ਦੀ ਆਰਥਿਕ ਤੇ ਊਰਜਾ ਸੁਰੱਖਿਆ ਦੀ ਰਾਖੀ ਲਈ ਭਾਰਤ ਦੇ ਵਿਸ਼ਵਵਿਆਪੀ ਸਬੰਧਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵਿਸ਼ਵਗੁਰੂ ਬਣਨ ਦੀ ਗੱਲ ਕਰਦੇ ਹਨ ਪਰ ਜੇਕਰ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕੇ ਗਏ ਤਾਂ ਮੌਜੂਦਾ ਹਾਲਾਤ ਦੇਸ਼ ਨੂੰ "ਵਿਸ਼ਵਚੇਲਾ" ਬਣਾਉਣ ਦਾ ਖਤਰਾ ਪੈਦਾ ਕਰ ਸਕਦੇ ਹਨ। ਪ੍ਰਧਾਨ ਮੰਤਰੀ ਵੱਲੋਂ ਮੁੱਖ ਮੰਤਰੀਆਂ ਨਾਲ ਬੁਲਾਈ ਗਈ ਹਾਲ ਹੀ ਵਿੱਚ ਹੋਈ ਵਰਚੁਅਲ ਮੀਟਿੰਗ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖਾੜੀ ਮੁਲਕਾਂ ਵਿੱਚ ਜੰਗ ਵਰਗੀ ਸਥਿਤੀ ਨੇ ਦੁਨੀਆ ਭਰ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਸ...
ਪੰਜਾਬ ਭਰ ਵਿੱਚ ‘ਸਿਹਤ ਕ੍ਰਾਂਤੀ’ ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਪੰਜਾਬ ਭਰ ਵਿੱਚ ‘ਸਿਹਤ ਕ੍ਰਾਂਤੀ’ ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

Politics, Punjab
ਫਤਿਹਗੜ੍ਹ ਸਾਹਿਬ; 28 ਮਾਰਚ, 2026: ਪੰਜਾਬ ਵਿੱਚ ਆਪਣੇ ਪ੍ਰਮੁੱਖ ਸਿਹਤ ਸੰਭਾਲ ਮਾਡਲ ਨੂੰ ਵੱਡਾ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਸਰਕਾਰ ਨੇ ਅੱਜ 109 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਰਾਜ ਵਿੱਚ ਅਜਿਹੇ ਕਲੀਨਿਕਾਂ ਦੀ ਕੁੱਲ ਗਿਣਤੀ ਚਾਰ ਸਾਲਾਂ ਦੇ ਅੰਦਰ 990 ਹੋ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ 400 ਹੋਰ ਕਲੀਨਿਕ ਵੀ ਖੋਲ੍ਹੇ ਜਾਣਗੇ। ਆਪਣੀ ਸਰਕਾਰ ਦੇ ਸਿਹਤ ਮਾਡਲ ਨੂੰ ਜਨਤਕ ਸਿਹਤ ਸੰਭਾਲ ਢਾਂਚੇ ਦੇ ਵੱਡੇ ਪੱਧਰ 'ਤੇ ਵਿਸਥਾਰ ਵਜੋਂ ਪੇਸ਼ ਕਰਦੇ ਕਰਦਿਆਂ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਕਲੀਨਿਕ 107 ਦਵਾਈਆਂ ਅਤੇ 47 ਡਾਇਗਨੌਸਟਿਕ ਟੈਸਟ ਪੂਰੀ ਤਰ੍ਹਾਂ ਮੁਫ਼ਤ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਇਸ ਸਿਹਤ ਨੈੱਟਵਰਕ ਤਹਿਤ ਹੁਣ ਤੱਕ ਤਕਰੀਬਨ 5 ਕਰੋੜ ਓ.ਪੀ.ਡੀ. ਵਿਜ਼ਿਟ ਦਰਜ ਕੀਤੀਆਂ ਗਈਆਂ ਹਨ। 'ਆਪ' ਸੁਪਰੀਮੋ ਨੇ ਸਾਂਝਾ ਕੀਤਾ ਕਿ ਸਰਕਾਰ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕਰ ਰਹੀ ਹੈ, ਜਿਨ੍ਹਾਂ ਵਿੱਚੋਂ 30 ਲੱਖ ਕਾਰਡ ਪਹ...