Tuesday, March 10
Shadow

Tag: punjab news

ਵਿਧਾਇਕ ਫਾਜ਼ਿਲਕਾ ਨੇ ਅੰਡਰਬ੍ਰਿਜ ਤੋਂ ਲੈ ਕੇ ਹੋਟਲਾਂ ਬਜਾਰ, ਘੰਟਾ ਘਰ ਨੇੜੇ ਮਾਰਕੀਟ ਦੇ ਦੁਕਾਨਾਦਾਰਾਂ ਨਾਲ ਮਿਲਣੀ ਕਰ ਦੀਵਾਲੀ ਦੀਆਂ ਦਿੱਤੀਆਂ ਸ਼ੁਭਕਾਮਨਾਵਾਂ

ਵਿਧਾਇਕ ਫਾਜ਼ਿਲਕਾ ਨੇ ਅੰਡਰਬ੍ਰਿਜ ਤੋਂ ਲੈ ਕੇ ਹੋਟਲਾਂ ਬਜਾਰ, ਘੰਟਾ ਘਰ ਨੇੜੇ ਮਾਰਕੀਟ ਦੇ ਦੁਕਾਨਾਦਾਰਾਂ ਨਾਲ ਮਿਲਣੀ ਕਰ ਦੀਵਾਲੀ ਦੀਆਂ ਦਿੱਤੀਆਂ ਸ਼ੁਭਕਾਮਨਾਵਾਂ

National, Politics, Punjab
ਫਾਜ਼ਿਲਕਾ 17 ਅਕਤੂਬਰ 2025 ਹਲਕਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਹਲਕੇ ਦੇ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਵਿਚ ਜੁੱਟੇ ਰਹਿੰਦੇ ਹਨ, ਲਗਾਤਾਰ ਵਿਕਾਸ ਪ੍ਰੋਜੈਕਟ ਲੈ ਕੇ ਆ ਰਹੇ ਹਨ ਤੇ ਲੋਕਾਂ ਵਿਚ ਰਹਿ ਕੇ ਲੋਕ ਪਖੀ ਕੰਮ ਕਰਵਾ ਰਹੇ ਹਨ। ਇਸੇ ਲਗਾਤਾਰਤਾ ਵਿਚ ਉਹ ਦਿਵਾਲੀ ਦੇ ਤਿਉਹਾਰ ਦੀਆਂ ਸੁਭਕਾਮਨਾਵਾਂ ਲੈ ਕੇ ਅੰਡਰਬ੍ਰਿਜ ਤੋਂ ਹੋਟਲਾਂ ਬਜਾਰ, ਘੰਟਾ ਘਰ ਮਾਰਕੀਟ ਵਿਖੇ ਪੁੱਜੇ ਤੇ ਲਡੂਆਂ ਨਾਲ ਦੁਕਾਨਦਾਰਾਂ ਦਾ ਮੂੰਹ ਮਿਠਾ ਕਰਵਾਇਆ। ਉਨ੍ਹਾਂ ਦੁਕਾਨਾਦਾਰਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਹਾਲ-ਚਾਲ ਜਾਣਿਆ। । ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸਭਨਾ ਲਈ ਖੁਸ਼ੀਆਂ ਭਰਿਆ ਹੋਵੇ। ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਦੀਵਾਲੀ ਦਾ ਤਿਉਹਾਰ ਰੋਸ਼ਣੀ ਤੇ ਸਜਾਵਟ ਨਾਲ ਭਰਪੂਰ ਹੁੰਦਾ ਹੈ ਤੇ ਬਾਜਾਰਾਂ ਵਿਚ ਖੂਬ ਰੋਣਕਾ ਲਗਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸਭਨਾਂ ਲਈ ਖੁਸ਼ੀਆਂ ਤੇ ਖੇੜੇ ਲੈ ਕੇ ਆਵੇ। ਉਨ੍ਹਾਂ ਕਿਹਾ ਕਿ ਦਿਵਾਲੀ ਦੇ ਤਿਉਹਾਰ ਮੌਕੇ ਜਿਥੇ ਉਹ ਦੁਕਾਨਦਾਰਾਂ ਨੂੰ ਮਿਲ ਰਹੇ ਹਨ ਦੂਜੇ ਪਾਸੇ ਉਹ ਵਪਾਰੀ ਵਰਗ ਦੀਆਂ ਸਮੱਸਿਆਵਾਂ ਵੀ ਸੁਣ ਰਹੇ ਹਨ ...
ਤਿਉਹਾਰਾਂ ਦੇ ਸੀਜ਼ਨ ਮੌਕੇ ਦਵਾਈਆਂ ਦੀ ਉਪਲੱਬਧਤਾ, ਐਂਬੂਲੈਂਸ ਅਤੇ ਸਟਾਫ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ-ਡਿਪਟੀ ਕਮਿਸ਼ਨਰ

ਤਿਉਹਾਰਾਂ ਦੇ ਸੀਜ਼ਨ ਮੌਕੇ ਦਵਾਈਆਂ ਦੀ ਉਪਲੱਬਧਤਾ, ਐਂਬੂਲੈਂਸ ਅਤੇ ਸਟਾਫ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ-ਡਿਪਟੀ ਕਮਿਸ਼ਨਰ

National, Politics, Punjab
ਮਾਨਸਾ, 17 ਅਕਤੂਬਰ:           ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ, ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਜ਼ਿਲ੍ਹੇ ਅੰਦਰ  ਭੋਜਨ ਸੁਰੱਖਿਆ ਅਤੇ ਸਫਾਈ ਦੇ ਮਿਆਰਾਂ ਦੀ ਸਮੀਖਿਆ ਕਰਨ ਤੋਂ ਇਲਾਵਾ ਇਸ ਦੌਰਾਨ ਲੋਕਾਂ ਦੀ ਸੁਰੱਖਿਆ ਅਤੇ ਸਿਹਤਮੰਦੀ ਨੂੰ ਲੈ ਕੇ ਮੀਟਿੰਗ ਕੀਤੀ।ਉਨ੍ਹਾਂ ਫੂਡ ਸੇਫਟੀ ਟੀਮਾਂ ਨੂੰ ਨਾਗਰਿਕਾਂ ਲਈ ਸਿਰਫ਼ ਸੁਰੱਖਿਅਤ ਅਤੇ ਉਚ ਗੁਣਵੱਤਾ ਵਾਲੀਆਂ ਖਾਣ-ਪੀਣ ਦੀਆਂ ਵਸਤਾਂ ਹੀ ਉਪਲੱਬਧ ਕਰਵਾਉਣ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ।           ਸੁਰੱਖਿਅਤ ਭੋਜਨ ਅਤੇ ਸਿਹਤਮੰਦ ਖੁਰਾਕ ਬਾਰੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਭੋਜਨ ਪਦਾਰਥਾਂ ਵਿੱਚ ਮਿਲਾਵਟ ਵਿਰੁੱਧ ਸਖ਼ਤੀ ਵਰਤਣ ਦੇ ਆਦੇਸ਼ ਦਿੱਤੇ।ਉਨ੍ਹਾਂ ਕਿਹਾ ਕਿ ਇਸ ਸੀਜ਼ਨ ਵਿੱਚ ਖਾਸ ਕਰਕੇ ਦੁੱਧ ਅਤੇ ਦੁੱਧ ਉਤਪਾਦਾਂ, ਘਿਓ, ਪਨੀਰ ਅਤੇ ਮਠਿਆਈਆਂ ਦੀ ਜ਼ਿਆਦਾ ਖਪਤ ਹੁੰਦੀ ਹੈ, ਇਸ ਲਈ ਇੰਨ੍ਹਾਂ ਵਸਤਾਂ ਵਿੱਚ ਮਿਲਾਵਟ ਵਿਰੁੱਧ 24 ਘੰਟੇ ਚੌਕਸੀ ਰੱਖੀ ਜਾਵੇ।ਉਨ੍ਹਾਂ ਹਦਾਇਤ ਕੀਤੀ ਕਿ ਨਮੂਨੇ ਲੈਣ ਅਤੇ ਜਾਂਚ ਨੂੰ ਤੇਜ਼ ਕੀਤਾ ਜਾਵੇ। ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਬੰਧੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ  ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੂੰ ਸੱਦਾ ਦੇਣਗੇ ਮੁੱਖ ਮੰਤਰੀ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਬੰਧੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੂੰ ਸੱਦਾ ਦੇਣਗੇ ਮੁੱਖ ਮੰਤਰੀ

National, Politics, Punjab
ਚੰਡੀਗੜ੍ਹ, 16 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬਾ ਸਰਕਾਰ ਵੱਲੋਂ ਕਰਵਾਏ ਜਾ ਰਹੇ ਲੜੀਵਾਰ ਸਮਾਗਮਾਂ ਸ਼ਾਮਲ ਹੋਣ ਵਾਸਤੇ ਰਸਮੀ ਤੌਰ 'ਤੇ ਸੱਦਾ ਦਿੱਤਾ ਜਾਵੇਗਾ। ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਸੂਬਾ ਸਰਕਾਰ ਦੀ ਤਰਫੋਂ ਯਾਦਗਾਰੀ ਸਮਾਗਮਾਂ ਦਾ ਹਿੱਸਾ ਬਣਨ ਲਈ ਇਨ੍ਹਾਂ ਸਖਸ਼ੀਅਤਾਂ ਨੂੰ ਸੱਦਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹਨਾਂ ਸਮਾਗਮਾਂ ਦਾ ਅਧਿਕਾਰਤ ਪ੍ਰੋਗਰਾਮ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨਾਲ ਵਿਸਥਾਰ ਵਿੱਚ ਸਾਂਝਾ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਵੱਲੋਂ ਉਨ੍ਹਾਂ ਨੂੰ ਆਪਣੀ ਸਹੂਲਤ ਅਨੁਸਾਰ ਸ਼ਾਮਲ ਹੋਣ ਲਈ ਬੇਨਤੀ ਕੀਤੀ ਜਾਵੇਗੀ। ਸੂਬਾ ਸਰਕਾਰ ਵੱਲੋਂ ਇਸ ਸ਼ਾਨਦਾਰ ਸਮਾਗਮ ਲਈ ਲੋੜੀਂਦੇ ਇੰਤਜ਼ਾਮ ਅਤੇ ਸੁਰੱਖਿਆ ਪ੍ਰਬੰਧਾਂ ਦਾ ਵਿਸ਼ੇਸ਼ ਇੰਤਜ਼ਾਮ ਕੀਤਾ ਜਾਵੇਗਾ ਤਾਂ ਜੋ ਇਸ ਸਮਾਗਮ ਨੂੰ ਸਾਰਿਆਂ ਲਈ ਯਾਦਗਾਰੀ ਬਣਾਇਆ ਜਾ ਸਕੇ। ਜ਼ਿਕਰਯੋਗ ਹੈ ਕਿ ਮੁੱਖ ...
ਪੰਜਾਬ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੂੰ ਚੋਣ ਸਰਟੀਫਿਕੇਟ ਦਿੱਤਾ

ਪੰਜਾਬ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੂੰ ਚੋਣ ਸਰਟੀਫਿਕੇਟ ਦਿੱਤਾ

National, Politics, Punjab
ਚੰਡੀਗੜ੍ਹ 16 ਅਕਤੂਬਰ : ਪੰਜਾਬ ਵਿਧਾਨ ਸਭਾ ਦੇ ਸਕੱਤਰ-ਕਮ-ਰਿਟਰਨਿੰਗ ਅਫ਼ਸਰ ਸ਼੍ਰੀ ਰਾਮ ਲੋਕ ਖਟਾਨਾ ਨੇ ਅੱਜ ਪੰਜਾਬ ਰਾਜ ਸਭਾ ਉਮੀਦਵਾਰ ਸ਼੍ਰੀ ਰਜਿੰਦਰ ਗੁਪਤਾ, ਜੋ ਸੰਸਦ ਦੇ ਉਪਰਲੇ ਸਦਨ ਲਈ ਬਿਨਾਂ ਮੁਕਾਬਲਾ ਚੁਣੇ ਗਏ ਸਨ, ਨੂੰ ਚੋਣ ਸਰਟੀਫਿਕੇਟ ਸੌਂਪਿਆ। ਇਹ ਸਰਟੀਫਿਕੇਟ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੀ ਮੌਜੂਦਗੀ ਵਿੱਚ ਦਿੱਤਾ ਗਿਆ। ਸ਼੍ਰੀ ਰਜਿੰਦਰ ਗੁਪਤਾ ਦੇ ਨਾਲ ਉਨ੍ਹਾਂ ਦੀ ਪਤਨੀ ਮਧੂ ਗੁਪਤਾ ਵੀ ਸਨ।...
‘ਯੁੱਧ ਨਸਿ਼ਆਂ ਵਿਰੁੱਧ’: 229ਵੇਂ ਦਿਨ ਪੰਜਾਬ ਪੁਲਿਸ ਨੇ 95 ਨਸ਼ਾ ਤਸਕਰਾਂ ਨੂੰ 3.4 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

‘ਯੁੱਧ ਨਸਿ਼ਆਂ ਵਿਰੁੱਧ’: 229ਵੇਂ ਦਿਨ ਪੰਜਾਬ ਪੁਲਿਸ ਨੇ 95 ਨਸ਼ਾ ਤਸਕਰਾਂ ਨੂੰ 3.4 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

Politics, Punjab
ਚੰਡੀਗੜ੍ਹ, 16 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸਿ਼ਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 229ਵੇਂ ਦਿਨ ਪੰਜਾਬ ਪੁਲਿਸ ਨੇ ਵੀਰਵਾਰ ਨੂੰ 427 ਥਾਵਾਂ `ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 95 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਉਪਰੰਤ 82 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 229 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 33,219 ਹੋ ਗਈ ਹੈ। ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 3.4 ਕਿਲੋ ਹੈਰੋਇਨ, 7.5 ਕਿਲੋ ਭੁੱਕੀ, 878 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 9210 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਜਿ਼ਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸਿ਼ਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ...
ਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ 30000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ 30000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

National, Politics, Punjab
ਚੰਡੀਗੜ੍ਹ, 16 ਅਕਤੂਬਰ, 2025 –  ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਲਗਾਤਾਰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਪਠਾਨਕੋਟ ਦੇ ਤਹਿਸੀਲ ਕੰਪਲੈਕਸ ਵਿੱਚ ਕੰਮ ਕਰਦੇ ਇੱਕ ਵਸੀਕਾ ਨਵੀਸ (ਡੀਡ ਰਾਈਟਰ), ਦੀਪਕ ਕੁਮਾਰ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਖੁਲਾਸਾ ਕੀਤਾ ਕਿ ਉਕਤ ਮੁਲਜ਼ਮ ਨੂੰ ਪਠਾਨਕੋਟ ਜ਼ਿਲ੍ਹੇ ਦੇ ਪਿੰਡ ਬੰਗੋਲ ਦੇ ਇੱਕ ਨਿਵਾਸੀ ਦੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਜ਼ਮੀਨ ਖਰੀਦਣ ਤੋਂ ਬਾਅਦ ਉਹ ਆਪਣੀ ਜਾਇਦਾਦ ਦੀ ਰਜਿਸਟਰੀ ਕਰਵਾਉਣ ਲਈ ਉਕਤ ਵਸੀਕਾ ਨਵੀਸ ਨੂੰ ਮਿਲਿਆ। ਸ਼ਿਕਾਇਤਕਰਤਾ ਨੇ ਲੋੜੀਂਦੀ ਰਜਿਸਟਰੀ ਫੀਸ ਵਸੀਕਾ ਨਵੀਸ ਨੂੰ ਟ੍ਰਾਂਸਫਰ ਕਰ ਦਿੱਤੀ ਜਿਸਨੇ ਰਜਿਸਟਰੀ ਦੀ ਪ੍ਰਕਿਰਿਆ ਪੂਰੀ ਕਰਵਾ ਦਿੱਤੀ ਪਰ ਫਿਰ 30,000 ਰੁਪਏ ਦੀ ਰਿਸ਼ਵਤ ਦੀ ਮੰਗ ਇਹ ਕਹਿੰਦੇ ਹੋਏ ਕੀਤੀ ਕਿ ਅਸਲ ਰਜਿਸਟਰੀ ਦੇ ਅਸਲ ਦਸਤਾਵੇਜ਼ਾਂ 'ਤੇ ਤਹਿਸੀਲਦਾਰ ਵੱਲੋਂ ਦਸਤਖ਼ਤ ਪੈਸਿਆਂ ਦਾ ਭੁਗਤਾ...
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਲੜੀਵਾਰ ਸਮਾਗਮਾਂ ਦੀ ਸ਼ੁਰੂਆਤ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਅਰਦਾਸ ਕਰਕੇ ਹੋਵੇਗੀ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਲੜੀਵਾਰ ਸਮਾਗਮਾਂ ਦੀ ਸ਼ੁਰੂਆਤ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਅਰਦਾਸ ਕਰਕੇ ਹੋਵੇਗੀ

National, Politics, Punjab
ਨਵੀਂ ਦਿੱਲੀ/ਚੰਡੀਗੜ੍ਹ, 16 ਅਕਤੂਬਰ- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਲੜੀਵਾਰ ਸਮਾਗਮਾਂ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ 25 ਅਕਤੂਬਰ ਨੂੰ ਕੌਮੀ ਰਾਜਧਾਨੀ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ ਕਰਕੇ ਕੀਤੀ ਜਾਵੇਗੀ। ਅੱਜ ਨਵੀਂ ਦਿੱਲੀ ਵਿੱਚ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹੀਨਾ ਭਰ ਚੱਲਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਉਲੀਕੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ 25 ਅਕਤੂਬਰ ਨੂੰ ਦਿੱਲੀ ਵਿੱਚ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਹੋਵੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਾਰੇ ਕੈਬਨਿਟ ਮੰਤਰੀ ਅਤੇ ...
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੰਤਰੀਆਂ ਵੱਲੋਂ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨੂੰ ਸੱਦਾ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੰਤਰੀਆਂ ਵੱਲੋਂ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨੂੰ ਸੱਦਾ

National, Politics, Punjab
ਚੰਡੀਗੜ੍ਹ/ਬੈਂਗਲੁਰੂ, 16 ਅਕਤੂਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਰਨਾਟਕ ਦੇ ਮੁੱਖ ਮੰਤਰੀ ਸ੍ਰੀ ਸਿੱਧਾਰਮੱਈਆ ਨਾਲ ਬੈਂਗਲੁਰੂ ਵਿਖੇ ਮੁਲਾਕਾਤ ਕਰਕੇ ਅਗਲੇ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ। ਮੁੱਖ ਮੰਤਰੀ ਰਿਹਾਇਸ਼ ਵਿਖੇ ਮੁਲਾਕਾਤ ਦੌਰਾਨ ਦੋਵਾਂ ਮੰਤਰੀਆਂ ਨੇ ਮੁੱਖ ਮੰਤਰੀ ਸ੍ਰੀ ਸਿੱਧਾਰਮੱਈਆ ਨੂੰ "ਹਿੰਦ ਦੀ ਚਾਦਰ" ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ ਦੀ ਲੜੀ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਰਨਾਟਕ ਦੇ ਮੁੱਖ ਮੰਤਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਾਵਨ ਸਮਾਪਤੀ ਸਮਾਗਮਾਂ ਵਿੱਚ ਹਿੱਸਾ ਲੈਣ ਲਈ ਰਸਮੀ ਸੱਦਾ ਦਿੰਦਿਆਂ ਇਸ ਇਤਿਹਾਸਕ ਦਿਹਾੜੇ ਮੌਕੇ ਕਰਵਾਏ ਜਾ ਰਹੇ ਦੇਸ਼-ਵਿਆਪੀ ਸਮਾਗਮਾਂ ਬਾਰੇ ਵੀ ਵੇਰਵੇ ਸਾਂਝੇ ਕੀਤੇ। ਸਮਾਗਮਾਂ ਦੇ ਪ੍ਰਬੰਧਾਂ ਬਾਰੇ ਦੱਸਦਿਆਂ ਕੈਬਨਿਟ ਮੰਤਰੀਆਂ ਨੇ ਦੱਸਿਆ ਕ...
ਦੁਨੀਆ ਭਰ ਦੀਆਂ ਨਾਮੀ ਕੰਪਨੀਆਂ ਪੰਜਾਬ ‘ਚ ਨਿਵੇਸ਼ ਲਈ ਕਤਾਰ ਬੰਨ੍ਹ ਕੇ ਖੜ੍ਹੀਆਂ: ਮੁੱਖ ਮੰਤਰੀ

ਦੁਨੀਆ ਭਰ ਦੀਆਂ ਨਾਮੀ ਕੰਪਨੀਆਂ ਪੰਜਾਬ ‘ਚ ਨਿਵੇਸ਼ ਲਈ ਕਤਾਰ ਬੰਨ੍ਹ ਕੇ ਖੜ੍ਹੀਆਂ: ਮੁੱਖ ਮੰਤਰੀ

National, Politics, Punjab
ਬੰਗਲੁਰੂ/ਚੰਡੀਗੜ੍ਹ, 15 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਉੱਘੇ ਕਾਰੋਬਾਰੀਆਂ ਨਾਲ ਮੀਟਿੰਗਾਂ ਦੌਰਾਨ ਸੂਬੇ ਨੂੰ ਦੁਨੀਆ ਦੇ ਸਭ ਤੋਂ ਬਿਹਤਰੀਨ ਨਿਵੇਸ਼ ਸਥਾਨਾਂ ਵਿੱਚੋਂ ਇੱਕ ਦੱਸਿਆ। ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਪੰਜਾਬ ਨੂੰ ਅਥਾਹ ਸੰਭਵਾਨਾਵਾਂ ਦੀ ਧਰਤੀ ਵਜੋਂ ਪੇਸ਼ ਕਰਦਿਆਂ ਨਾਮੀ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਉਦਯੋਗਿਕ ਕੇਂਦਰ ਵਜੋਂ ਤੇਜ਼ੀ ਨਾਲ ਉੱਭਰ ਰਹੇ ਸੂਬੇ ਵਿੱਚ ਨਿਵੇਸ਼ ਕਰਕੇ ਉੱਦਮੀਆਂ ਨੂੰ ਵੱਡੇ ਪੱਧਰ ‘ਤੇ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਪੂਰੀ ਤਰ੍ਹਾਂ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਵਾਲਾ ਮਾਹੌਲ ਹੈ, ਜੋ ਮੁੱਖ ਤੌਰ 'ਤੇ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਖ਼ੁਸ਼ਹਾਲੀ ਦੀ ਨੀਂਹ ਹਨ। ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਆਰਥਿਕ ਵਿਕਾਸ ਦਾ ਇੰਜਣ ਹੈ ਅਤੇ ਪੰਜਾਬ ਸਰਕਾਰ ਇਸ ਨੂੰ ਚੰਗੀ ਤਰ੍ਹਾਂ ਸਮਝਦਿਆਂ ਹਰ ਖੇਤਰ, ਭਾਵੇਂ ਉਹ ਰਿਹਾਇਸ਼ੀ, ਵਪਾਰਕ ਜਾਂ ਖੇਤੀਬਾੜੀ ਹੋਵੇ, ਨੂੰ ਨਿਰਵਿਘਨ ਬਿਜਲੀ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਨ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਾਅਦਾ ਪੂਰਾ ਹੋਇਆ, ਪੰਜਾਬ ਸਰਕਾਰ ਨੇ 14 ਜ਼ਿਲ੍ਹਿਆਂ ਵਿੱਚ ਹੜ੍ਹਾਂ ਦੇ ਨੁਕਸਾਨ ਦਾ ਮੁਆਵਜ਼ਾ ਵੰਡਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਾਅਦਾ ਪੂਰਾ ਹੋਇਆ, ਪੰਜਾਬ ਸਰਕਾਰ ਨੇ 14 ਜ਼ਿਲ੍ਹਿਆਂ ਵਿੱਚ ਹੜ੍ਹਾਂ ਦੇ ਨੁਕਸਾਨ ਦਾ ਮੁਆਵਜ਼ਾ ਵੰਡਿਆ

National, Politics, Punjab
ਚੰਡੀਗੜ੍ਹ, 15 ਅਕਤੂਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਹੜ੍ਹ ਪੀੜਤਾਂ ਲਈ ਰਾਹਤ ਦੇ ਤੌਰ ‘ਤੇ 6.3 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡੀ ਹੈ। 12 ਕੈਬਨਿਟ ਮੰਤਰੀਆਂ ਵੱਲੋਂ ਅੱਜ "ਮਿਸ਼ਨ ਪੁਨਰਵਾਸ" ਤਹਿਤ ਸਰਕਾਰ ਦੇ ਵਾਅਦੇ ਨੂੰ ਪੂਰਾ ਕਰਦਿਆਂ ਸੂਬੇ ਭਰ ਦੇ ਪ੍ਰਭਾਵਿਤ ਪਰਿਵਾਰਾਂ ਨੂੰ ਹੜ੍ਹ ਰਾਹਤ ਰਾਸ਼ੀ ਦੇ ਪ੍ਰਵਾਨਗੀ ਪੱਤਰ ਸੌਂਪੇ ਗਏ। ਦੱਸਣਯੋਗ ਹੈ ਕਿ 13 ਅਕਤੂਬਰ ਨੂੰ  ਮੁੱਖ ਮੰਤਰੀ ਵੱਲੋਂ ਅਜਨਾਲਾ ਤੋਂ 631 ਪਰਿਵਾਰਾਂ ਨੂੰ 5.70 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡ ਕੇ ਰਾਜ ਵਿਆਪੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ। ਮਾਨ ਸਰਕਾਰ ਨੇ 45 ਦਿਨਾਂ ਦੇ ਟੀਚੇ ਤੋਂ ਬਹੁਤ ਪਹਿਲਾਂ ਫਸਲਾਂ ਦੇ ਨੁਕਸਾਨ ਲਈ 20,000 ਰੁਪਏ ਪ੍ਰਤੀ ਏਕੜ, ਨੁਕਸਾਨੇ ਗਏ ਘਰਾਂ ਲਈ 1.20 ਲੱਖ ਰੁਪਏ ਤੱਕ ਦੀ ਰਾਸ਼ੀ ਅਤੇ ਪਸ਼ੂਆਂ ਲਈ ਢੁਕਵੀਂ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਹੈ। ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਇਹ ਰਕਮ ਸਿੱਧੇ ਤੌਰ 'ਤੇ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਸਿੱਧੇ ਲਾਭ ਟਰਾਂਸਫਰ (ਡੀਬੀਟੀ) ਰਾਹੀਂ ਪਾਈ ਗਈ ਹੈ। ਦੱਸਣਯੋਗ ਹੈ ਕਿ ਵਿਸ਼...