ਚਾਰ ਸਾਲ ਭਗਵੰਤ ਮਾਨ ਦੇ ਨਾਲ: ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਲੋਕਾਂ ਨਾਲ ਸੰਵਾਦ ਦੀ ਕੀਤੀ ਗਈ ਸ਼ੁਰੂਆਤ
ਸ੍ਰੀ ਚਮਕੌਰ ਸਾਹਿਬ, 27 ਮਾਰਚ: ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ‘ਤੇ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਹਲਕੇ ਵਿੱਚ ਲੋਕਾਂ ਨਾਲ ਸਿੱਧਾ ਸੰਵਾਦ ਸ਼ੁਰੂ ਕੀਤਾ ਗਿਆ ਜਿਸ ਤਹਿਤ ਉਨ੍ਹਾਂ ਵੱਖ-ਵੱਖ ਪਿੰਡਾਂ ਕੋਟਲੀ, ਦੁੱਗਰੀ, ਸ਼ਾਂਤਪੁਰ, ਰੋਲੂਮਾਜਰਾ ਆਦਿ ਪਿੰਡਾਂ ਵਿੱਚ ਲੋਕਾਂ ਨਾਲ ਮਿਲ ਕੇ ਸਰਕਾਰ ਦੀਆਂ ਲੋਕ ਹਿੱਤ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਇਨ੍ਹਾਂ ਬੈਠਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਚਾਰ ਸਾਲਾਂ ਵਿੱਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ। ਪੰਜਾਬ ਦੇ ਲੋਕਾਂ ਲਈ 10 ਲੱਖ ਰੁਪਏ ਤੱਕ ਦੀ ਸਿਹਤ ਗਾਰੰਟੀ, ਮਹਿਲਾਵਾਂ ਨੂੰ ਸਤਿਕਾਰ ਵਜੋਂ 1000 ਅਤੇ 1500 ਰੁਪਏ ਦੇਣ ਦੇ ਵਾਅਦੇ, ਸਕੂਲ ਆਫ਼ ਐਮੀਨੈਂਸ ਰਾਹੀਂ ਮਿਆਰੀ ਸਿੱਖਿਆ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਵਰਗੀਆਂ ਯੋਜਨਾਵਾਂ ਲੋਕ ਹਿੱਤ ਲਾਗੂ ਕੀਤੀਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਸੂਬੇ ਦੇ ਲਗਭਗ 90 ਫ਼ੀਸਦੀ ਘਰੇਲੂ ਬਿਜਲੀ ਖਪਤਕਾਰਾਂ ਨੂੰ 600 ਯੂਨਿਟਾਂ ਤੱਕ ਸਬਸਿਡੀ ਦ...








