Shadow

Tag: punjab news

ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ

ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ

Crime, Punjab
ਚੰਡੀਗੜ੍ਹ/ਜਲੰਧਰ, 26 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਵਿੱਚ ਵੱਡੀ ਸਫ਼ਲਤਾ ਪ੍ਰਾਪਤ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਨੇ ਉੱਤਰ ਪ੍ਰਦੇਸ਼ ਦੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਕੋਲੋਂ 7.65 ਐਮਐਮ 10 ਦੇਸੀ ਪਿਸਤੌਲ ਅਤੇ 20 ਮੈਗਜ਼ੀਨ ਬਰਾਮਦ ਕੀਤੇ ਹਨ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਲੇਸ਼ ਕੁਮਾਰ ਉਰਫ ਸੌਰਵ ਕੁਮਾਰ ਉਰਫ ਨੰਨੂ ਵਾਸੀ ਪਿੰਡ ਪਾਂਦਾਪੁਰ, ਅਲੀਗੜ੍ਹ, ਯੂ.ਪੀ. ਅਤੇ ਅਮਿਤ ਚਾਹਰ ਵਾਸੀ ਪਿੰਡ ਬਸੇਰੀ ਚਾਹਰ ਆਗਰਾ, ਯੂ.ਪੀ. ਵਜੋਂ ਹੋਈ ਹੈ। ਇਹ ਘਟਨਾ ਬੀਕੇਆਈ ਦੇ ਦੋ ਕਾਰਕੁੰਨਾਂ ਸੁਖਵਿੰਦਰ ਉਰਫ਼ ਸੰਨੀ ਅਤੇ ਰਾਵਲ ਨੂੰ ਉਨ੍ਹਾਂ ਦੇ ਵਿਦੇਸ਼ੀ ਹੈਂਡਲਰ ਜੱਸੀ ਕੁਲਮ ਦੇ ਨਿਰਦੇਸ਼ਾਂ 'ਤੇ ਬਲਾਚੌਰ ਨੇੜੇ ਤਿੰਨ ਗ੍ਰਨੇਡ ਅਤੇ ਇੱਕ ਆਈਈਡੀ ਖਰੀਦਣ ਅਤੇ ਆਪਣੇ...
ਹਰ ਇੱਕ ਜਾਨ ਕੀਮਤੀ ਹੈ ਅਤੇ ਸਿਹਤ ਕਾਰਡ ਰਾਹੀਂ ਮੁਫ਼ਤ, ਜੀਵਨ-ਰੱਖਿਅਕ ਇਲਾਜ ਯਕੀਨੀ ਬਣਾਉਣਾ ਹਰ ਨਾਗਰਿਕ ਦੀ ਸੁਰੱਖਿਆ ਲਈ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਹਰ ਇੱਕ ਜਾਨ ਕੀਮਤੀ ਹੈ ਅਤੇ ਸਿਹਤ ਕਾਰਡ ਰਾਹੀਂ ਮੁਫ਼ਤ, ਜੀਵਨ-ਰੱਖਿਅਕ ਇਲਾਜ ਯਕੀਨੀ ਬਣਾਉਣਾ ਹਰ ਨਾਗਰਿਕ ਦੀ ਸੁਰੱਖਿਆ ਲਈ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ: ਸਿਹਤ ਮੰਤਰੀ ਡਾ. ਬਲਬੀਰ ਸਿੰਘ

Politics
ਚੰਡੀਗੜ੍ਹ, 26 ਮਾਰਚ 2026: ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ ਦੇ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ ਵਜੋਂ 4 ਲੱਖ ਰੁਪਏ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ (ਨਗਦ ਰਹਿਤ) ਤਰੀਕੇ ਨਾਲ ਕੀਤਾ ਗਿਆ, ਜੋ ਭਗਵੰਤ ਮਾਨ ਸਰਕਾਰ ਦੀ ਸਿਹਤ ਪ੍ਰਣਾਲੀ ਦੇ ਪੱਧਰ ਅਤੇ ਜ਼ਮੀਨੀ ਪ੍ਰਭਾਵ ਨੂੰ ਦਰਸਾਉਂਦਾ ਹੈ। ਲਾਭਪਾਤਰੀ ਸੁਖਪਾਲ ਕੌਰ (37), ਜੋ ਕਿ ਚੰਡੀਗੜ੍ਹ ਦੀ ਰਹਿਣ ਵਾਲੀ ਹੈ, ਨੂੰ 'ਐਓਰਟਿਕ ਡਿਸੈਕਸ਼ਨ' ਨਾਮਕ ਗੰਭੀਰ ਦਿਲ ਅਤੇ ਨਾੜੀਆਂ ਦੀ ਬਿਮਾਰੀ ਕਾਰਨ ਪੀ.ਜੀ.ਆਈ.ਐਮ.ਈ.ਆਰ. ਚੰਡੀਗੜ੍ਹ ਵਿਖੇ ਦਾਖ਼ਲ ਕਰਵਾਇਆ ਗਿਆ ਸੀ, ਜਿਸ ਲਈ ਤੁਰੰਤ ਸਰਜਰੀ ਦੀ ਲੋੜ ਸੀ। ਇਸ ਪ੍ਰਕਿਰਿਆ, ਹਸਪਤਾਲ ਵਿੱਚ ਦਾਖ਼ਲੇ ਅਤੇ ਵਿਸ਼ੇਸ਼ ਦੇਖਭਾਲ ਦਾ ਅੰਦਾਜ਼ਨ ਖਰਚਾ ਲਗਭਗ 4 ਲੱਖ ਰੁਪਏ ਸੀ, ਜੋ ਕਿ ਪਰਿਵਾਰ ਲਈ ਇੰਨੇ ਘੱਟ ਸਮੇਂ ਵਿੱਚ ਜੁਟਾਉਣਾ ਬਹੁਤ ਮੁਸ਼ਕਲ ਸੀ। ਹਸਪਤਾਲ ਵਿੱਚ ਸਿਹਤ ਕਾਰਡ ਦੀ ਤਸਦੀਕ ਹੋਣ ਦੇ ਨਾਲ ਹੀ, ਇਲਾਜ ਬਿਨਾਂ ਕਿਸੇ ਦੇਰੀ ਦੇ ਸ਼ੁਰੂ ਹੋ ਗਿਆ। ਇਸ ਸਕੀਮ ਤਹਿਤ ਪ੍ਰਤੀ ਪਰਿਵਾਰ ਰੁਪਏ 10 ਲੱਖ ਤੱਕ ਦੇ ਬੀਮਾ ਕਵਰ ਅਧੀਨ ਸਾਰੀ ਪ੍ਰਕਿਰਿਆ ਕੈਸ਼ਲੈੱਸ ਮੁਕੰਮਲ ਕੀਤੀ ਗਈ। ਪਰਿਵਾਰ...
ਮਹਿਲਾਵਾਂ ਦੀ ਸਿਹਤ ਸੁਰੱਖਿਆ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ — ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡ ਵੰਡ: ਡਾ. ਬਲਜੀਤ ਕੌਰ

ਮਹਿਲਾਵਾਂ ਦੀ ਸਿਹਤ ਸੁਰੱਖਿਆ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ — ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡ ਵੰਡ: ਡਾ. ਬਲਜੀਤ ਕੌਰ

Punjab
ਚੰਡੀਗੜ੍ਹ, 26 ਮਾਰਚ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ, ਸਵੱਛਤਾ ਅਤੇ ਸਨਮਾਨ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਲੋਕ-ਕੇਂਦਰਿਤ ਕਦਮ ਚੁੱਕੇ ਜਾ ਰਹੇ ਹਨ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੰਦਿਆਂ ਦੱਸਿਆ ਕਿ ਗਰੀਬ ਅਤੇ ਲੋੜਵੰਦ ਮਹਿਲਾਵਾਂ ਨੂੰ ਮੁਫ਼ਤ ਸੈਨਟਰੀ ਪੈਡ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਹੋਰ ਸੁਰੱਖਿਅਤ, ਸਿਹਤਮੰਦ ਅਤੇ ਸਨਮਾਨਤ ਬਣਾਇਆ ਜਾ ਰਿਹਾ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਸਾਲ ਦੌਰਾਨ ਪੰਜਾਬ ਸਰਕਾਰ ਵੱਲੋਂ ਲਗਭਗ ₹28 ਕਰੋੜ ਦੀ ਲਾਗਤ ਨਾਲ 7.37 ਕਰੋੜ ਤੋਂ ਵੱਧ ਸੈਨਟਰੀ ਪੈਡ ਮੁਫ਼ਤ ਵੰਡੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲ ਮਹਿਲਾਵਾਂ ਵਿੱਚ ਮਹਾਵਾਰੀ ਸਫ਼ਾਈ ਬਾਰੇ ਜਾਗਰੂਕਤਾ ਵਧਾਉਣ ਦੇ ਨਾਲ-ਨਾਲ ਮਹਿਲਾਵਾਂ ਦੀ ਸਿਹਤ ਸੁਰੱਖਿਆ ਨੂੰ ਵੀ ਮਜ਼ਬੂਤ ਕਰ ਰਹੀ ਹੈ, ਖ਼ਾਸ ਕਰਕੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਵਿੱਚ। ਉਨ੍ਹਾਂ ਹੋਰ ਦੱਸਿਆ ਕਿ ਇਸ ਯੋਜਨਾ ਤਹਿਤ ਸੂਬੇ ਦੀਆਂ 13.65 ਲੱਖ ਤੋਂ ਵੱਧ ਮਹਿ...
ਪੰਜਾਬ ਸਰਕਾਰ ਨੇ ਲੋਕਾਂ ਦੇ ਹਿੱਤਾਂ ਲਈ ਕੀਤੇ ਗਏ ਹਰ ਇੱਕ ਵਾਅਦੇ ਨੂੰ ਕੀਤਾ ਪੂਰਾ -ਸਪੀਕਰ ਸੰਧਵਾ

ਪੰਜਾਬ ਸਰਕਾਰ ਨੇ ਲੋਕਾਂ ਦੇ ਹਿੱਤਾਂ ਲਈ ਕੀਤੇ ਗਏ ਹਰ ਇੱਕ ਵਾਅਦੇ ਨੂੰ ਕੀਤਾ ਪੂਰਾ -ਸਪੀਕਰ ਸੰਧਵਾ

local news
ਕੋਟਕਪੂਰਾ 26 ਮਾਰਚ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ਤੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਇਨ੍ਹਾਂ ਚਾਰ ਸਾਲਾਂ ਦੌਰਾਨ ਸਿਹਤ, ਸਿੱਖਿਆ, ਰੁਜ਼ਗਾਰ ਉਦਯੋਗਿਕ ਵਿਕਾਸ, ਬੁਨਿਆਦੀ ਢਾਂਚੇ ਵਿੱਚ ਵੱਡੇ ਬਦਲਾਅ ਲਿਆਂਦੇ ਗਏ ਹਨ। ਪਿੰਡ ਚਾਹਲ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਆਪਣੇ ਹਰ ਇੱਕ ਵਾਅਦੇ ਨੂੰ ਪੂਰਾ ਕਰਕੇ ਵਿਖਾਇਆ ਹੈ ਅਤੇ ਲੋਕਾਂ ਦੇ ਹਿੱਤ ਲਈ ਹੀ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਸਿਹਤ ਦੇ ਖੇਤਰ ਵਿਚ ਕ੍ਰਾਂਤੀਕਾਰੀ ਬਦਲਾ ਲਿਆਂਦੇ ਹੋਏ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ । ਜਿਸ ਤਹਿਤ ਹਰ ਵਰਗ ਦੇ ਹਰੇਕ ਨਾਗਰਿਕ ਲਈ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਆਰਥਿਕ ਮਜਬੂਤੀ ਲਈ ਜਰਨਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਐਸ.ਸੀ ਵਰਗ ਦੀਆਂ ਔਰਤਾਂ ਲਈ 1500 ਦੀ...
ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋ ਖਤਮ ਕਰਨ ਲਈ ਆਮ ਲੋਕ ਸਹਿਯੋਗ ਦੇਣ

ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋ ਖਤਮ ਕਰਨ ਲਈ ਆਮ ਲੋਕ ਸਹਿਯੋਗ ਦੇਣ

local news
ਨੰਗਲ/ ਸ੍ਰੀ ਅਨੰਦਪੁਰ ਸਾਹਿਬ 26 ਮਾਰਚ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ ਵੱਡਾ ਲੋਕ ਸਮਰਥਨ ਮਿਲ ਰਿਹਾ ਹੈ। ਸ.ਹਰਜੋਤ ਸਿੰਘ  ਬੈਂਸ ਕੈਬਨਿਟ  ਮੰਤਰੀ  ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੀ ਅਗਵਾਈ ਹੇਠ ਇਹ ਮੁਹਿੰਮ ਲਗਾਤਾਰ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਲੜਾਈ ਕੇਵਲ ਸਰਕਾਰ ਦੀ ਨਹੀਂ, ਸਗੋਂ ਸਮੂਹ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਜਦੋਂ ਤੱਕ ਆਮ ਲੋਕ ਇਸ ਵਿੱਚ ਸਰਗਰਮ ਭੂਮਿਕਾ ਨਹੀਂ ਨਿਭਾਉਂਦੇ, ਤਦ ਤੱਕ ਨਸ਼ਿਆਂ ਦੇ ਜਾਲ ਨੂੰ ਪੂਰੀ ਤਰ੍ਹਾਂ ਤੋੜਿਆ ਨਹੀਂ ਜਾ ਸਕਦਾ। ਭੋਲੇ-ਭਾਲੇ ਨੌਜਵਾਨਾਂ ਨੂੰ ਨਸ਼ੇ ਦੀ ਗ੍ਰਿਫਤ ਵਿੱਚ ਫਸਾਉਣ ਵਾਲੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਦੇ ਅੰਦਰ ਪਹੁੰਚਾਉਣਾ ਬਹੁਤ ਜਰੂਰੀ ਹੈ। ਇਸ ਲਈ ਪੰਜਾਬ ਸਰਕਾਰ ਨੇ ਇਕ ਵਿਸ਼ਤ੍ਰਿਤ ਅਤੇ ਪ੍ਰਭਾਵਸ਼ਾਲੀ ਅਭਿਆਨ ਸ਼ੁਰੂ ਕੀਤਾ ਹੈ, ਜਿਸ ਦੇ ਸਾਰਥਕ ਨਤੀਜੇ ਹੁਣ ਜ਼ਮੀਨੀ ਪੱਧਰ ’ਤੇ ਸਪੱਸ਼ਟ ਤੌਰ ’ਤੇ ਨਜ਼ਰ ਆ ਰਹੇ ਹਨ। ਇਸ ਮੁਹਿੰਮ ਦੇ ਤਹਿਤ ਅੱਜ ਭੰਗਲ, ਮਹਿੰਦਪੁਰ, ਮਜਾਰੀ, ਮਜਾਰੀ ਲੋਅਰ, ਤਰਫ ਮਜਾਰਾ, ਭਨਾਮ, ਨਾਨਗਰਾਂ, ...
ਜ਼ਿਲ੍ਹਾ ਪੱਧਰੀ ਐਜੂਕੇਸ਼ਨਲ ਰੌਕਸਟਾਰ ਅਚੀਵਰਜ਼ ਅਵਾਰਡ ਸਿੱਖਣ ਸਿਖਾਉਣ ਸਮੱਗਰੀ ਮੁਕਾਬਲੇ ਕਰਵਾਏ ਗਏ

ਜ਼ਿਲ੍ਹਾ ਪੱਧਰੀ ਐਜੂਕੇਸ਼ਨਲ ਰੌਕਸਟਾਰ ਅਚੀਵਰਜ਼ ਅਵਾਰਡ ਸਿੱਖਣ ਸਿਖਾਉਣ ਸਮੱਗਰੀ ਮੁਕਾਬਲੇ ਕਰਵਾਏ ਗਏ

local news
ਫਾਜ਼ਿਲਕਾ 25 ਮਾਰਚ ਜ਼ਿਲ੍ਹਾ ਸਿੱਖਿਆ ਦਫ਼ਤਰ ਐਲੀਮੈਂਟਰੀ ਸਿੱਖਿਆ, ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ (ਡਾਇਟ) ਫ਼ਾਜ਼ਿਲਕਾ ਅਤੇ ਭਾਰਤੀ ਏਅਰਟੈੱਲ ਫਾਊਂਡੇਸ਼ਨ ਦੁਆਰਾ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਲਈ ਐਜੂਕੇਸ਼ਨਲ ਰੋਕਸਟਾਰ ਅਚੀਵਰਜ਼ ਅਵਾਰਡ ਲਈ ਸਿੱਖਣ ਸਿਖਾਉਣ ਸਮੱਗਰੀ (ਟੀ.ਐੱਲ.ਐੱਮ.) ਮੁਕਾਬਲੇ ਪੰਜਾਬੀ, ਵਾਤਾਵਰਨ ਸਿੱਖਿਆ ਅਤੇ ਗਣਿਤ ਵਿਸ਼ਿਆਂ ਅਧਾਰਿਤ ਡਾਇਟ ਫਾਜ਼ਿਲਕਾ ਵਿਖੇ ਕਰਵਾਏ ਗਏ। ਜ਼ਿਲ੍ਹਾ ਫਾਜ਼ਿਲਕਾ ਦੇ 8 ਬਲਾਕਾਂ ਤੋਂ ਵੱਖ-ਵੱਖ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦੁਆਰਾ ਆਪਣੀਆਂ ਐਂਟਰੀਆਂ ਜਮਾਂ ਕੀਤੀਆਂ ਗਈਆਂ। ਜਮਾਂ ਕੀਤੀਆਂ ਗਈਆਂ ਐਂਟਰੀਆਂ ਵਿਚੋਂ ਹਰੇਕ ਬਲਾਕ ਵਿੱਚੋਂ ਤਿੰਨਾਂ ਵਿਸ਼ਿਆਂ ਪੰਜਾਬੀ, ਵਾਤਾਵਰਨ ਸਿੱਖਿਆ ਅਤੇ ਗਣਿਤ ਲਈ 2-2 ਉੱਤਮ ਟੀ. ਐੱਲ. ਐਮ.ਦੀ ਚੋਣ ਬਲਾਕ ਪੱਧਰ ਤੇ ਬੀ. ਪੀ. ਈ. ਓ.  ਦੁਆਰਾ ਕੀਤੀ ਗਈ । ਵੱਖ - ਵੱਖ ਬਲਾਕਾਂ ਤੋਂ ਚੁਣੇ ਗਏ ਕੁੱਲ 36 ਟੀ. ਐੱਲ.ਐਮ. ਦੀ ਪੇਸ਼ਕਾਰੀ ਅਧਿਆਪਕਾਂ ਦੁਆਰਾ ਕੀਤੀ ਗਈ। ਜ਼ਿਲ੍ਹਾ ਪੱਧਰ ਤੇ ਪੰਜਾਬੀ ਵਿਸ਼ੇ ਵਿੱਚੋਂ ਪਹਿਲਾ ਸਥਾਨ ਸ੍ਰੀ ਸਰਵਜੀਤ ਸਿੰਘ ਸ. ਪ੍ਰ. ਸ. ਹੋਜ ਗੰਧੜ, ਦੂਜਾ ਸਥਾਨ ਸ਼੍ਰੀ ਮਤੀ ਅੰਮ੍...
10 ਦਿਨਾਂ ਵਿੱਚ 16,000 ਜਨ ਸਭਾਵਾਂ, ‘ਆਪ’ ਭਗਵੰਤ ਮਾਨ ਸਰਕਾਰ ਦਾ 4 ਸਾਲਾਂ ਦਾ ਰਿਪੋਰਟ ਕਾਰਡ ਪੰਜਾਬ ਦੇ ਹਰ ਪਿੰਡ, ਗਲੀ ਅਤੇ ਘਰ-ਘਰ ਲੈ ਕੇ ਜਾਵੇਗੀ: ਅਮਨ ਅਰੋੜਾ

10 ਦਿਨਾਂ ਵਿੱਚ 16,000 ਜਨ ਸਭਾਵਾਂ, ‘ਆਪ’ ਭਗਵੰਤ ਮਾਨ ਸਰਕਾਰ ਦਾ 4 ਸਾਲਾਂ ਦਾ ਰਿਪੋਰਟ ਕਾਰਡ ਪੰਜਾਬ ਦੇ ਹਰ ਪਿੰਡ, ਗਲੀ ਅਤੇ ਘਰ-ਘਰ ਲੈ ਕੇ ਜਾਵੇਗੀ: ਅਮਨ ਅਰੋੜਾ

Politics, Punjab
ਚੰਡੀਗੜ੍ਹ, 25 ਮਾਰਚ 2026 : ਪੰਜਾਬ ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਅਮਨ ਅਰੋੜਾ ਨੇ ਬੁੱਧਵਾਰ ਨੂੰ ਭਗਵੰਤ ਮਾਨ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ 'ਤੇ ਸੂਬਾ ਪੱਧਰੀ ਵੱਡੀ ਜਨਤਕ ਮੁਹਿੰਮ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਸੂਬੇ ਦੇ ਪ੍ਰਮੁੱਖ ਖੇਤਰਾਂ ਦੀ ਨੁਹਾਰ ਬਦਲਦੇ ਹੋਏ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਸ਼ਾਸਨ ਪ੍ਰਦਾਨ ਕੀਤਾ ਹੈ। 'ਆਪ' ਪੰਜਾਬ ਪ੍ਰਧਾਨ ਨੇ ਦੱਸਿਆ ਕਿ ਇਹ ਮੁਹਿੰਮ ਅਗਲੇ 10 ਦਿਨਾਂ ਵਿੱਚ 16,000 ਰੈਲੀਆਂ, ਜਨ ਸਭਾਵਾਂ ਅਤੇ ਨੁੱਕੜ ਮੀਟਿੰਗਾਂ ਰਾਹੀਂ ਸਰਕਾਰ ਦਾ ਰਿਪੋਰਟ ਕਾਰਡ ਸਿੱਧਾ ਲੋਕਾਂ ਤੱਕ ਪਹੁੰਚਾਏਗੀ। ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਭਲਕੇ ਤੋਂ ਇੱਕ ਵਿਸ਼ਾਲ ਜਨਤਕ ਮੁਹਿੰਮ ਸ਼ੁਰੂ ਹੋਵੇਗੀ ਜਿਸ ਤਹਿਤ ਅਗਲੇ 10 ਦਿਨਾਂ ਵਿੱਚ ਪੂਰੇ ਪੰਜਾਬ ਵਿੱਚ 16,000 ਰੈਲੀਆਂ, ਜਨ ਸਭਾਵਾਂ ਅਤੇ ਨੁੱਕੜ ਮੀਟਿੰਗਾਂ ਕੀਤੀਆਂ ਜਾਣਗੀਆਂ। ਇਹ ਮੁਹਿੰਮ ਭਗਵੰਤ ਮਾਨ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੀ ਪ੍ਰਤੀਕ ਹੈ, ਜਿਸ ਨੇ ਅਰਵਿੰਦ ਕੇਜਰੀਵਾਲ ਦੀ ਵਿਚਾਰਧਾਰਕ ਅਗਵਾਈ ਹੇਠ ਬੇਮਿਸਾਲ, ਪਾਰਦਰ...
ਮਾਨ ਸਰਕਾਰ ਨੇ ਨਹਿਰੀ ਪਾਣੀ ਦੀ ਵਰਤੋਂ 21 ਫੀਸਦੀ ਤੋਂ 70 ਫੀਸਦੀ ਕੀਤੀ: ਤਰੁਨਪ੍ਰੀਤ ਸੌਂਦ

ਮਾਨ ਸਰਕਾਰ ਨੇ ਨਹਿਰੀ ਪਾਣੀ ਦੀ ਵਰਤੋਂ 21 ਫੀਸਦੀ ਤੋਂ 70 ਫੀਸਦੀ ਕੀਤੀ: ਤਰੁਨਪ੍ਰੀਤ ਸੌਂਦ

Politics
ਮਹਿਲ ਕਲਾਂ, 25 ਮਾਰਚ        ਗ਼ਦਰ ਲਹਿਰ ਦੇ ਮਹਾਨ ਸ਼ਹੀਦ ਰਹਿਮਤ ਅਲੀ ਦੀ ਮਹਾਨ ਸ਼ਹਾਦਤ ਨੂੰ ਪੰਜਾਬ ਸਰਕਾਰ ਸਿਜਦਾ ਕਰਦੀ ਹੈ। ਸ਼ਹੀਦਾਂ ਦੀ ਬਦੌਲਤ ਅਸੀਂ ਅੱਜ ਆਜ਼ਾਦ ਫਿਜ਼ਾ ਵਿਚ ਸਾਹ ਲੈ ਰਹੇ ਹਾਂ, ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲਿਆਂ ਵਿਚ ਪੰਜਾਬੀ ਮੋਹਰੀ ਸਨ ਤੇ 90 ਫੀਸਦੀ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ।   ਇਹ ਪ੍ਰਗਟਾਵਾ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸ਼ਹੀਦ ਰਹਿਮਤ ਅਲੀ ਮੈਮੋਰੀਅਲ ਸਰਕਾਰੀ ਹਾਈ ਸਕੂਲ ਵਜੀਦਕੇ ਖੁਰਦ ਵਿੱਚ ਸ਼ਹੀਦ ਰਹਿਮਤ ਅਲੀ ਦੇ ਸ਼ਰਧਾਂਜਲੀ ਸਮਾਗਮ ਦੌਰਾਨ ਕੀਤਾ। ਇਸ ਮੌਕੇ ਉਹਨਾਂ ਪਿੰਡ ਵਜੀਦਕੇ ਕਲਾਂ ਅਤੇ ਵਜੀਦਕੇ ਖੁਰਦ ਦੇ ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣ ਲਈ 10 ਲੱਖ ਰੁਪਏ ਵਿਸ਼ੇਸ਼ ਅਧਿਕਾਰ ਫੰਡਾਂ ਵਿਚੋਂ ਦੇਣ ਦਾ ਐਲਾਨ ਕੀਤਾ।         ਇਸ ਮੌਕੇ ਉਹਨਾਂ ਕਿਹਾ ਕਿ ਮਾਨ ਸਰਕਾਰ ਨੇ 4 ਸਾਲਾਂ ਵਿਚ ਜਿਥੇ ਕਰੋੜਾਂ ਦੇ ਵਿਕਾਸ ਕਾਰਜ ਕਰਵਾਏ ਹਨ ਓਥੇ ਕਈ ਭਲਾਈ ਸਕੀਮਾਂ ਵੀ ਲਿਆਂਦੀਆਂ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪਹਿਲੇ ਸਾਲ ਹੀ...
ਰੰਗਲਾ ਪੰਜਾਬ ਫੰਡ ‘ਚ ਸਿਵਲ ਹਸਪਤਾਲ ਨੂੰ ਮਿਲੀਆਂ  2 ਐਂਬੂਲੈਂਸਾਂ

ਰੰਗਲਾ ਪੰਜਾਬ ਫੰਡ ‘ਚ ਸਿਵਲ ਹਸਪਤਾਲ ਨੂੰ ਮਿਲੀਆਂ 2 ਐਂਬੂਲੈਂਸਾਂ

local news
ਹੁਸ਼ਿਆਰਪੁਰ, 25 ਮਾਰਚ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਰੰਗਲਾ ਪੰਜਾਬ ਫੰਡ ਤਹਿਤ ਪੰਜਾਬ ਸਰਕਾਰ ਵੱਲੋਂ ਸਿਵਲ ਹਸਪਤਾਲ ਹੁਸ਼ਿਆਰਪੁਰ ਨੂੰ ਦੋ ਨਵੀਆਂ ਐਂਬੂਲੈਂਸਾਂ ਭੇਟ ਕੀਤੀਆਂ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਨੂੰ ਆਧੁਨਿਕ ਅਤੇ ਬੁਨਿਆਦੀ ਸਹੂਲਤਾਂ ਨਾਲ ਲੈਸ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਐਂਬੂਲੈਂਸਾਂ ਦੀ ਉਪਲਬਧਤਾ ਮਰੀਜ਼ਾਂ ਲਈ ਸਮੇਂ ਸਿਰ ਅਤੇ ਬਿਹਤਰ ਸਿਹਤ ਸੇਵਾਵਾਂ ਅਤੇ ਐਮਰਜੈਂਸੀ ਵਿੱਚ ਤੁਰੰਤ ਸਹਾਇਤਾ ਯਕੀਨੀ ਬਣਾਏਗੀ। ਵਿਧਾਇਕ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਸੇਵਾਵਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਕੰਮ ਕਰ ਰਹੀ ਹੈ ਤਾਂ ਜੋ ਆਮ ਲੋਕਾਂ ਨੂੰ ਸਰਕਾਰੀ ਸੰਸਥਾਵਾਂ ਵਿੱਚ ਬਿਹਤਰ ਇਲਾਜ ਮਿਲ ਸਕੇ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਭਵਿੱਖ ਵਿੱਚ ਜ਼ਰੂਰਤ ਅਨੁਸਾਰ ਸਹੂਲਤਾਂ ਦਾ ਵਿਸਥਾਰ ਕੀਤਾ ਜਾਵੇਗਾ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸਿਵਲ ਸਰਜਨ ਡਾ: ਮਨਦੀਪ ਕੰਵਲ, ਡਿਪਟੀ ਮੈਡੀਕਲ ਕਮਿਸ਼ਨਰ ਡਾ: ਸਵਾਤੀ ਸ਼ੀਮਾਰ, ਡੀਐਫਪੀਓ ਡਾ: ਰਣਜੀਤ, ਐਸਐਮਓ ਡਾ: ਨੇਹਾ, ਐਸਐਮਓ ਡਾ: ਨਵਜੋਤ, ਡ...
ਨਸ਼ਿਆਂ ਖਿਲਾਫ਼ ਵਿਆਪਕ ਜੰਗ ਹੈ ‘ਯੁੱਧ ਨਸ਼ਿਆਂ ਵਿਰੁੱਧ’ : ਮਨੀਸ਼ ਸਿਸੋਦੀਆ

ਨਸ਼ਿਆਂ ਖਿਲਾਫ਼ ਵਿਆਪਕ ਜੰਗ ਹੈ ‘ਯੁੱਧ ਨਸ਼ਿਆਂ ਵਿਰੁੱਧ’ : ਮਨੀਸ਼ ਸਿਸੋਦੀਆ

Politics
ਜਲੰਧਰ, 25 ਮਾਰਚ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਭਾਰੀ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਜੋ ਬਲਾਕ ਕੋਆਰਡੀਨੇਟਰਾਂ ਦੇ ਟ੍ਰੇਨਿੰਗ ਸੈਸ਼ਨ ਵਿੱਚ ਸ਼ਿਰਕਤ ਕਰਨ ਲਈ ਅੱਜ ਜਲੰਧਰ ਪਹੁੰਚੇ ਸਨ, ਨੇ ਸੰਬੋਧਨ ਕਰਦਿਆਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਿਆਂ ਖਿਲਾਫ਼ ਵਿਆਪਕ ਜੰਗ ਹੈ। ਉਨ੍ਹਾਂ ਕਿਹਾ ਕਿ ਸਮੂਹਿਕ ਇਕਜੁੱਟਤਾ ਨਾਲ ਹੰਭਲਾ ਮਾਰ ਕੇ ਹੀ ਨਸ਼ੇ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕਦਾ ਹੈ। ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ, ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਵਿਧਾਇਕ ਹਲਕਾ ਕਰਤਾਰਪੁਰ ਬਲਕਾਰ ਸਿੰਘ, ਵਿਧਾਇਕ ਨਕੋਦਰ ਇੰਦਰਜੀਤ ਕੌਰ ਮਾਨ, ਵਿਧਾਇਕ ਟਾਂਡਾ ਜਸਬੀਰ ਸਿੰਘ ਰਾਜਾ ਗਿੱਲ, ਵਿਧਾਇਕ ਹੁਸ਼ਿਆਰਪੁਰ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ, ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਅਤੇ ਵਿਧਾਇਕ ਬੰਗਾ ਡਾ. ਸੁਖਵਿੰਦਰ ਕੁਮਾਰ ਸੁੱਖੀ ਤੋਂ ਇਲਾਵਾ ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਦੇ ਹਲਕਾ ਇੰਚਾਰਜ ਅਤੇ ਭਾਰੀ ਗਿਣਤੀ ਵਿੱਚ ਬਲਾਕ ਕੋਆਰਡੀਨੇਟਰ ਮੌਜੂਦ ਸਨ। ਨਸ਼ਿਆਂ ਖਿਲਾਫ਼ ਸਰਗਰਮ ਭੂਮਿਕ...