ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਚਾਰੋਂ ਨਗਰ ਕੀਰਤਨਾਂ ਦੇ ਰੂਟ ਜਾਰੀ
ਚੰਡੀਗੜ੍ਹ, 12 ਅਕਤੂਬਰ:
ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਨਾਲ ਵੱਡੇ ਪੱਧਰ ‘ਤੇ ਮਨਾ ਰਹੀ ਹੈ। ਇਨ੍ਹਾਂ ਸਮਾਗਮਾਂ ਦੀ ਕਾਮਯਾਬੀ ਅਤੇ ਵਿਊਤਬੰਦੀ ਲਈ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਨੋਡਲ ਵਿਭਾਗ ਨਿਯੁਕਤ ਕੀਤਾ ਗਿਆ ਹੈ। ਐਤਵਾਰ ਨੂੰ ਸੌਂਦ ਨੇ 19 ਨਵੰਬਰ ਤੋਂ ਸ਼ੁਰੂ ਹੋਣ ਵਾਲੇ 4 ਨਗਰ ਕੀਰਤਨਾਂ ਦੇ ਰੂਟਾਂ ਬਾਬਤ ਜਾਣਕਾਰੀ ਸਾਂਝੀ ਕੀਤੀ ਤਾਂ ਜੋ ਵੱਡੀ ਗਿਣਤੀ ਸੰਗਤ ਇਨ੍ਹਾਂ ਨਗਰ ਕੀਰਤਨਾਂ ਵਿੱਚ ਹਾਜ਼ਰੀ ਲਵਾ ਸਕੇ।
ਉਨ੍ਹਾਂ ਦੱਸਿਆ ਕਿ ਮੁੱਖ ਨਗਰ ਕੀਰਤਨ 19 ਨਵੰਬਰ ਨੂੰ ਸ੍ਰੀਨਗਰ ਤੋਂ ਸ਼ੁਰੂ ਹੋਵੇਗਾ। ਜੰਮੂ, ਪਠਾਨਕੋਟ, ਦਸੂਹਾ, ਹੁਸ਼ਿਆਰਪੁਰ, ਮਾਹਿਲਪੁਰ ਅਤੇ ਗੜ੍ਹਸ਼ੰਕਰ ਹੁੰਦਾ ਹੋਇਆ 22 ਨਵੰਬਰ ਨੂੰ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਪੁੱਜੇਗਾ। 19 ਨਵੰਬਰ ਨੂੰ ਨਗਰ ਕੀਰਤਨ ਦਾ ਠਹਿਰਾਅ ਜੰਮੂ ਤੇ 20 ਨਵੰਬਰ ਨੂੰ ਪਠਾਨਕੋਟ ਵਿਖੇ ਹੋਵੇਗਾ, ਜਦਕਿ 21 ਨਵੰਬਰ ਨੂੰ ਹੁਸ਼ਿਆਰਪੁਰ ਵਿਖੇ ਠਹਿਰਾਅ ਹੋਵੇਗਾ। ਇਸ ਨਗ...








