Tuesday, March 10
Shadow

Tag: punjab news

ਵਿਰੋਧੀ ਪਾਰਟੀਆਂ ਲੋਕਾਂ ਅਤੇ ਸੂਬੇ ਦੀ ਸੇਵਾ ਦੀ ਬਜਾਏ ਬਦਲਾਖ਼ੋਰੀ ਦੇ ਉਦੇਸ਼ ਨਾਲ ਸੱਤਾ ਵਿੱਚ ਆਉਣਾ ਚਾਹੁੰਦੀਆਂ: ਮੁੱਖ ਮੰਤਰੀ

ਵਿਰੋਧੀ ਪਾਰਟੀਆਂ ਲੋਕਾਂ ਅਤੇ ਸੂਬੇ ਦੀ ਸੇਵਾ ਦੀ ਬਜਾਏ ਬਦਲਾਖ਼ੋਰੀ ਦੇ ਉਦੇਸ਼ ਨਾਲ ਸੱਤਾ ਵਿੱਚ ਆਉਣਾ ਚਾਹੁੰਦੀਆਂ: ਮੁੱਖ ਮੰਤਰੀ

National, Politics, Punjab
ਰਾਮਪੁਰਾ ਫੂਲ (ਬਠਿੰਡਾ), 11 ਅਕਤੂਬਰ: ਪੰਜਾਬ ਸਰਕਾਰ ਵਿਰੁੱਧ ਗੁਮਰਾਹਕੁੰਨ ਪ੍ਰਚਾਰ ਲਈ ਵਿਰੋਧੀ ਪਾਰਟੀਆਂ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਲੋਕਾਂ ਦੀ ਸੇਵਾ ਕਰਨ ਦੀ ਬਜਾਏ ਸਿਰਫ਼ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਅਤੇ ਬਦਲਾਖੋਰੀ ਦੇ ਉਦੇਸ਼ ਨਾਲ ਸੱਤਾ ਵਿੱਚ ਆਉਣਾ ਚਾਹੁੰਦੇ ਹਨ। ਇੱਥੇ ਰੇਲਵੇ ਓਵਰ ਬ੍ਰਿਜ (ਆਰ.ਓ.ਬੀ.) ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਆਗੂ ਸੂਬੇ ਦੀ ਸੇਵਾ ਕਰਨ ਦੀ ਬਜਾਏ ਸਾਡੇ ਵੱਖ-ਵੱਖ ਲੋਕ-ਪੱਖੀ ਉਪਰਾਲਿਆਂ ਲਈ ਸਾਨੂੰ ਸਬਕ ਸਿਖਾਉਣ ਦੇ ਉਦੇਸ਼ ਨਾਲ ਸੱਤਾ ਵਿੱਚ ਵਾਪਸੀ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਕੋਲ ਸੂਬੇ ਜਾਂ ਇਸ ਦੇ ਲੋਕਾਂ ਲਈ ਕੋਈ ਦ੍ਰਿਸ਼ਟੀਕੋਣ ਨਹੀਂ ਹੈ, ਸਗੋਂ ਉਹ ਸਿਰਫ਼ ਆਮ ਆਦਮੀ ਦੀ ਆਵਾਜ਼ ਦਬਾਉਣ ਲਈ ਸੱਤਾ ਹਥਿਆਉਣਾ ਚਾਹੁੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਸੂਬੇ ਦੀ ਖ਼ਜ਼ਾਨੇ ਦੀ ਵੱਡੀ ਲੁੱਟ ਕੀਤੀ ਹੈ,...
ਮੁੱਖ ਮੰਤਰੀ ਵੱਲੋਂ ਯੁਵਕ ਮੇਲਿਆਂ ਰਾਹੀਂ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣ ਦੀ ਵਕਾਲਤ

ਮੁੱਖ ਮੰਤਰੀ ਵੱਲੋਂ ਯੁਵਕ ਮੇਲਿਆਂ ਰਾਹੀਂ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣ ਦੀ ਵਕਾਲਤ

National, Politics, Punjab
ਬਰਨਾਲਾ, 11 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਤਾਂ ਜੋ ਉਨ੍ਹਾਂ ਨੂੰ ਦੇਸ਼ ਅਤੇ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਬਰਾਬਰ ਦੇ ਭਾਈਵਾਲ ਬਣਾਇਆ ਜਾ ਸਕੇ। ਐਸ.ਡੀ. ਕਾਲਜ, ਬਰਨਾਲਾ ਵਿਖੇ ਕਰਵਾਏ ਗਏ ਖੇਤਰੀ ਯੁਵਕ ਮੇਲੇ ਵਿੱਚ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਅਤੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਹੋਰ ਇਨਕਲਾਬੀ ਨਾਇਕਾਂ ਤੋਂ ਪ੍ਰੇਰਨਾ ਲੈਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨ ਨਾਇਕਾਂ ਦੇ ਆਦਰਸ਼ ਅਤੇ ਕੁਰਬਾਨੀਆਂ ਅੱਜ ਦੇ ਨੌਜਵਾਨਾਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਵਾਸਤੇ ਪ੍ਰੇਰਿਤ ਕਰਨ ਲਈ ਮਾਰਗਦਰਸ਼ਕ ਵਜੋਂ ਕੰਮ ਕਰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਇੱਕ ਪਾਸੇ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਲਈ ਬੇਮਿਸਾਲ ਕਦਮ ਚੁੱਕੇ ਗਏ ਹਨ, ਉਥੇ ਦੂਜੇ ਪਾਸੇ ਉਨ੍ਹਾਂ...
ਆਪਣੇ ਚਹੇਤੇ ਅਫ਼ਸਰਾਂ ਖ਼ਿਲਾਫ਼ ਮੁਕੱਦਮਾ ਚਲਾ ਕੇ ਵਾਈ ਪੂਰਨ ਕੁਮਾਰ ਦੇ ਪਰਿਵਾਰ ਨੂੰ ਇਨਸਾਫ਼ ਦਿਵਾਓ- ਮੁੱਖ ਮੰਤਰੀ ਵੱਲੋਂ ਹਰਿਆਣਾ ਦੇ ਆਪਣੇ ਹਮਰੁਤਬਾ ਨੂੰ ਅਪੀਲ

ਆਪਣੇ ਚਹੇਤੇ ਅਫ਼ਸਰਾਂ ਖ਼ਿਲਾਫ਼ ਮੁਕੱਦਮਾ ਚਲਾ ਕੇ ਵਾਈ ਪੂਰਨ ਕੁਮਾਰ ਦੇ ਪਰਿਵਾਰ ਨੂੰ ਇਨਸਾਫ਼ ਦਿਵਾਓ- ਮੁੱਖ ਮੰਤਰੀ ਵੱਲੋਂ ਹਰਿਆਣਾ ਦੇ ਆਪਣੇ ਹਮਰੁਤਬਾ ਨੂੰ ਅਪੀਲ

National, Politics, Punjab
ਚੰਡੀਗੜ੍ਹ, 11 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਹਰਿਆਣਾ ਸਰਕਾਰ ਨੂੰ ਆਪਣੇ ਚਹੇਤੇ ਅਧਿਕਾਰੀਆਂ ਨੂੰ ਬਚਾਉਣ ਦੀ ਬਜਾਏ ਮਰਹੂਮ ਆਈਪੀਐਸ ਅਧਿਕਾਰੀ ਵਾਈ ਪੂਰਨ ਕੁਮਾਰ ਦੇ ਪਰਿਵਾਰ ਨੂੰ ਇਨਸਾਫ਼ ਦੇਣਾ ਚਾਹੀਦਾ ਹੈ ਅਤੇ ਉਨ੍ਹਾਂ ਵੱਲੋਂ ਖੁਦਕੁਸ਼ੀ ਨੋਟ ਵਿੱਚ ਦੱਸੇ ਸਾਰੇ ਅਧਿਕਾਰੀਆਂ ਖ਼ਿਲਾਫ਼ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ। ਅੱਜ ਇੱਥੇ ਵਾਈ ਪੂਰਨ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਭਾਰਤ ਸਰਕਾਰ ਅਤੇ ਹਰਿਆਣਾ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ਸੰਕਟ ਦੀ ਘੜੀ ਵਿੱਚ ਦੁਖੀ ਪਰਿਵਾਰ ਦੇ ਨਾਲ ਖੜ੍ਹੇ ਹੋਣ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੂੰ ਆਪਣੇ ਚਹੇਤੇ ਅਧਿਕਾਰੀਆਂ ਦੇ ਹਿੱਤਾਂ ਦੀ ਰੱਖਿਆ ਕਰਨ ਦੀ ਬਜਾਏ, ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਇਹ ਮੁੱਦਾ ਪੰਜਾਬ ਦੇ ਰਾਜਪਾਲ, ਜੋ ਕਿ ਚੰਡੀਗੜ੍ਹ ਦੇ ਮੁੱਖ ਪ੍ਰਸ਼ਾਸਕ ਵੀ ਹਨ, ਕੋਲ ਵੀ ਉਠਾਇਆ ਹੈ ਕਿ ਵਾਈ ਪੂਰਨ ਕੁਮਾਰ ਵੱਲੋਂ ਆਪਣੇ ਸੁਸਾਈਡ ਨੋਟ ਵਿੱਚ ਦੱਸੇ ਅਧਿਕਾਰੀਆਂ '...
ਪੀ.ਐਸ.ਪੀ.ਸੀ.ਐਲ. ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਪਹੁੰਚ

ਪੀ.ਐਸ.ਪੀ.ਸੀ.ਐਲ. ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਪਹੁੰਚ

National, Politics, Punjab
ਚੰਡੀਗੜ੍ਹ 10 ਅਕਤੂਬਰ 2025: ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਪੰਜਾਬ ਵਿਕਾਸ ਕਮਿਸ਼ਨ (ਪੀ.ਡੀ.ਸੀ.) ਦੇ ਸਹਿਯੋਗ ਨਾਲ ਪਾਰਦਰਸ਼ਤਾ ਅਤੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਪਹੁੰਚ ਅਪਣਾਉਣ ਲਈ ਇੱਕ ਫ਼ੈਸਲਾਕੁੰਨ ਕਦਮ ਚੁੱਕਿਆ ਹੈ। ਜੂਨ 2025 ਵਿੱਚ ਪੀ.ਐਸ.ਪੀ.ਸੀ.ਐਲ. ਵੱਲੋਂ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਦੀਆਂ ਸ਼ਿਕਾਇਤਾਂ ਦੀ ਰਜਿਸਟ੍ਰੇਸ਼ਨ ਲਈ ਇੱਕ ਸਮਰਪਿਤ ਆਨਲਾਈਨ ਪੋਰਟਲ https://grms.pspcl.in ਸ਼ੁਰੂ ਕੀਤਾ ਗਿਆ ਸੀ। ਖਪਤਕਾਰਾਂ ਨੂੰ ਸਸ਼ਕਤ ਬਣਾਉਣ ਲਈ, ਜਦੋਂ ਵੀ ਕੋਈ ਖਪਤਕਾਰ ਪੀ.ਐਸ.ਪੀ.ਸੀ.ਐਲ. ਨਾਲ ਨਵੇਂ ਬਿਜਲੀ ਕੁਨੈਕਸ਼ਨ, ਬਿੱਲ ਭੁਗਤਾਨ ਜਾਂ ਇਸ ਨੂੰ ਵਾਪਸ ਲੈਣ, ਬਿੱਲਾਂ ਦੇ ਨਿਪਟਾਰੇ, ਸੇਵਾ ਸਬੰਧੀ ਸ਼ਿਕਾਇਤਾਂ ਜਾਂ ਬਿਜਲੀ ਬੰਦ ਹੋਣ ਦੀ ਰਿਪੋਰਟਿੰਗ ਵਰਗੀਆਂ ਮੁੱਖ ਸੇਵਾਵਾਂ ਲੈਣਾ ਚਾਹੁੰਦਾ ਹੈ, ਤਾਂ ਐਸ.ਐਮ.ਐਸ. ਰਾਹੀਂ ਪੋਰਟਲ ਦਾ ਲਿੰਕ ਭੇਜਿਆ ਜਾਂਦਾ ਹੈ। ਇਹ ਪਹਿਲਕਦਮੀ ਯਕੀਨੀ ਬਣਾਉਂਦੀ ਹੈ ਕਿ ਖਪਤਕਾਰ ਪੀ.ਐਸ.ਪੀ.ਸੀ.ਐਲ. ਨਾਲ ਆਪਣੀ ਸ਼ਮੂਲੀਅਤ ਦੇ ਕਿਸੇ ਵੀ ਪੜਾਅ 'ਤੇ ਕਿਸੇ ਵੀ ਗਲਤ ਮੰਗ ਜਾਂ ਗਲਤ ਵਿਵਹਾਰ ਦੀ ਆਸਾਨੀ ਨਾ...
ਵਿਧਾਇਕ ਜਿੰਪਾ ਨੇ ਰਾਉਂਡਗਲਾਸ ਫਾਊਂਡੇਸ਼ਨ ਵੱਲੋਂ ਭੇਜੀਆਂ 2.25 ਲੱਖ ਦੀਆਂ ਹਾਕੀ ਕਿੱਟਾਂ ਖਿਡਾਰੀਆਂ ਨੂੰ ਵੰਡੀਆਂ

ਵਿਧਾਇਕ ਜਿੰਪਾ ਨੇ ਰਾਉਂਡਗਲਾਸ ਫਾਊਂਡੇਸ਼ਨ ਵੱਲੋਂ ਭੇਜੀਆਂ 2.25 ਲੱਖ ਦੀਆਂ ਹਾਕੀ ਕਿੱਟਾਂ ਖਿਡਾਰੀਆਂ ਨੂੰ ਵੰਡੀਆਂ

National, Politics, Punjab
ਹੁਸ਼ਿਆਰਪੁਰ, 10 ਅਕਤੂਬਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਖੇਡਾਂ ਨੌਜਵਾਨ ਪੀੜ੍ਹੀ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਸਕਾਰਾਤਮਕ ਸੋਚ ਪੈਦਾ ਕਰਨ ਵਿੱਚ ਮਦਦ ਕਰਦੀਆਂ ਹਨ। ਉਹ ਰਾਊਂਡਗਲਾਸ ਫਾਊਂਡੇਸ਼ਨ ਵੱਲੋਂ ਬੱਚਿਆਂ ਨੂੰ 2.25 ਲੱਖ ਰੁਪਏ ਦੀਆਂ ਕਰੀਬ 50 ਹਾਕੀ ਕਿੱਟਾਂ ਵੰਡਣ ਸਮੇਂ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਰਾਊਂਡਗਲਾਸ ਫਾਊਂਡੇਸ਼ਨ ਦੇ ਇਸ ਯਤਨ ਨੇ ਜ਼ਿਲ੍ਹੇ ਵਿੱਚ ਖੇਡ ਖੇਤਰ ਵਿੱਚ ਨਵੀਂ ਊਰਜਾ ਭਰੀ ਹੈ। ਇਹ ਸਮਾਗਮ ਹੁਸ਼ਿਆਰਪੁਰ ਦੇ ਰੇਲਵੇ ਮੰਡੀ ਗਰਾਊਂਡ ਵਿਖੇ ਆਯੋਜਿਤ ਕੀਤਾ ਗਿਆ। ਇਸ ਮੌਕੇ ਵਿਧਾਇਕ ਜਿੰਪਾ ਨੇ ਕਿਹਾ ਕਿ ਇਹ ਪਹਿਲ ਸਿਰਫ਼ ਖਿਡਾਰੀਆਂ ਦੀ ਤਿਆਰੀ ਤੱਕ ਹੀ ਸੀਮਿਤ ਨਹੀਂ ਹੈ, ਸਗੋਂ ਨੌਜਵਾਨਾਂ ਦੇ ਆਤਮਵਿਸ਼ਵਾਸ ਅਤੇ ਹਿੰਮਤ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਉਣ ਦਾ ਯਤਨ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਹੀ ਸ਼ਾਨਦਾਰ ਹਾਕੀ ਖਿਡਾਰੀ ਪੈਦਾ ਕੀਤੇ ਹਨ ਅਤੇ ਅਜਿਹੇ ਯਤਨ ਸੂਬੇ ਵਿੱਚ ਹਾਕੀ ਦੀ ਰਾਸ਼ਟਰੀ ਖੇਡ ਨੂੰ ਮੁੜ ਮੁਜ਼ਬੂਤ ਕਰਨਗੇ। ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਜੇਕਰ ਸਰਕਾਰ ਅਤੇ ਸਮਾਜ ਦੇ ਸਹਿਯੋਗ ਨਾਲ ਅਜਿਹੇ ਯ...
ਯੁੱਧ ਨਸ਼ਿਆਂ ਵਿਰੁੱਧ : ਇੰਦਰਾ ਕਲੋਨੀ ’ਚ ਅਣਅਧਿਕਾਰਤ ਉਸਾਰੀ ਢਾਹੀ

ਯੁੱਧ ਨਸ਼ਿਆਂ ਵਿਰੁੱਧ : ਇੰਦਰਾ ਕਲੋਨੀ ’ਚ ਅਣਅਧਿਕਾਰਤ ਉਸਾਰੀ ਢਾਹੀ

National, Politics, Punjab
ਜਲੰਧਰ, 10 ਅਕਤੂਬਰ : ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਪਹਿਲਕਦਮੀ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਫੈਸਲਾਕੁੰਨ ਕਾਰਵਾਈ ਕਰਦਿਆਂ ਜਲੰਧਰ ਨਗਰ ਨਿਗਮ ਵੱਲੋਂ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਅੱਜ ਇੰਦਰਾ ਕਲੋਨੀ ਇਲਾਕੇ ਵਿੱਚ ਇੱਕ ਬਦਨਾਮ ਨਸ਼ਾ ਤਸਕਰ ਨਾਲ ਸਬੰਧਤ ਗੈਰ-ਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ ਗਿਆ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕੇਸ਼ ਰਾਮ ਉਰਫ਼ ਧੋਨੀ ਵਾਸੀ ਇੰਦਰਾ ਕਲੋਨੀ ਜਲੰਧਰ, ਜੋ ਕਿ ਇੱਕ ਬਦਨਾਮ ਨਸ਼ਾ ਤਸਕਰ ਹੈ, ਦੀ ਅਣ-ਅਧਿਕਾਰਤ ਉਸਾਰੀ ਨੂੰ ਢਾਹਿਆ ਗਿਆ ਹੈ। ਮੁਲਜ਼ਮ ਮੁਕੇਸ਼ ਰਾਮ ਖਿਲਾਫ਼ ਐਨ.ਡੀ.ਪੀ.ਐਸ. ਐਕਟ ਅਤੇ ਆਬਕਾਰੀ ਐਕਟ ਤਹਿਤ ਕੁੱਲ 9 ਮੁਕੱਦਮੇ ਥਾਣਾ ਡਵੀਜ਼ਨ ਨੰਬਰ 1 ਅਤੇ ਥਾਣਾ ਡਵੀਜ਼ਨ ਨੰਬਰ 2 ਵਿੱਚ ਦਰਜ ਹਨ। ਇਨ੍ਹਾਂ ਵਿੱਚੋਂ ਤਿੰਨ ਮਾਮਲਿਆਂ ਵਿੱਚ ਉਸ ਨੂੰ ਸਜ਼ਾ ਵੀ ਹੋ ਚੁੱਕੀ ਹੈ। ਉਨ੍ਹਾਂ ਜਲੰਧਰ ਕਮਿਸ਼ਨਰੇਟ ਪੁਲਿਸ ਦੀ ਨਸ਼ਿਆਂ ਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਨਾਗਰਿਕਾਂ ਨੂੰ ਸਰਕਾਰ ਵੱਲੋਂ ਜਾਰੀ ਵਟਸਐਪ ਨੰਬਰ 9779-100-200 ਰਾਹੀਂ ਨਸ਼ਿਆਂ ਨਾਲ ਸਬੰਧ...
ਮੁੱਖ ਮੰਤਰੀ ਨੇ ਚੀਫ਼ ਜਸਟਿਸ ‘ਤੇ ਜੁੱਤੀ ਮਾਰਨ ਦੀ ਕੋਸ਼ਿਸ਼ ਦੀ ਸਖ਼ਤ ਆਲੋਚਨਾ ਕੀਤੀ, ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ

ਮੁੱਖ ਮੰਤਰੀ ਨੇ ਚੀਫ਼ ਜਸਟਿਸ ‘ਤੇ ਜੁੱਤੀ ਮਾਰਨ ਦੀ ਕੋਸ਼ਿਸ਼ ਦੀ ਸਖ਼ਤ ਆਲੋਚਨਾ ਕੀਤੀ, ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ

National, Politics, Punjab
*ਚੰਡੀਗੜ੍ਹ, 10 ਅਕਤੂਬਰ*: ਭਾਰਤ ਦੇ ਚੀਫ ਜਸਟਿਸ 'ਤੇ ਜੁੱਤੀ ਸੁੱਟਣ ਦੀ ਕੋਸ਼ਿਸ਼ ਦੀ ਸਖ਼ਤ ਨਿੰਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਇਹ ਘਟੀਆ ਹਰਕਤ ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਨਤੀਜਾ ਹੈ। ਰਾਜ ਸਭਾ ਲਈ ਉੱਘੇ ਉਦਯੋਗਪਤੀ ਰਜਿੰਦਰ ਗੁਪਤਾ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਭਗਵਾਂ ਪਾਰਟੀ ਆਪਣੇ ਨਫਰਤ ਭਰੇ ਪ੍ਰਚਾਰ ਰਾਹੀਂ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਲੋਕਾਂ ਦੇ ਹਿੱਤਾਂ ਨੂੰ ਲਗਾਤਾਰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਇਹ ਘਟਨਾ ਇਸ ਦਾ ਹੀ ਨਤੀਜਾ ਹੈ।  ਉਨ੍ਹਾਂ ਕਿਹਾ ਕਿ ਇਹ ਦੇਸ਼ ਦੀ ਨਿਆਂ ਪ੍ਰਣਾਲੀ ਅਤੇ ਇੱਥੋਂ ਤੱਕ ਕਿ ਦੇਸ਼ ਦੀ ਫਿਰਕੂ ਸਦਭਾਵਨਾ ਅਤੇ ਭਾਈਚਾਰੇ ਲਈ ਵੀ ਇੱਕ ਗੰਭੀਰ ਖ਼ਤਰਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ ਦੇ ਚੀਫ਼ ਜਸਟਿਸ ਸਖ਼ਤ ਮਿਹਨਤ ਅਤੇ ਸਮਰਪਿਤ ਭਾਵਨਾ ਨਾਲ ਆਪਣਾ ਕੰਮ ਕਰਦਿਆਂ ਇਸ ਅਹੁਦੇ 'ਤੇ ਪਹੁੰਚੇ ਹਨ ਅਤੇ ਅਜਿਹਾ ਘਿਨਾਉਣਾ ਕਾਰਾ ਸੱਚਮੁੱਚ ਨਿੰਦਣਯੋਗ ਹੈ। ਮੁੱਖ ਮੰਤਰੀ ਨੇ ਅੱਜ ਕਿਹਾ ਕਿ ਸੂ...
‘ਯੁੱਧ ਨਸ਼ਿਆਂ ਵਿਰੁੱਧ’ ਦੇ 223ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.2 ਕਿਲੋ ਹੈਰੋਇਨ ਸਮੇਤ 75 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 223ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.2 ਕਿਲੋ ਹੈਰੋਇਨ ਸਮੇਤ 75 ਨਸ਼ਾ ਤਸਕਰ ਕਾਬੂ

National, Politics, Punjab
ਚੰਡੀਗੜ੍ਹ, 10 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 223ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 374 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 50 ਐਫਆਈਆਰਜ਼ ਦਰਜ ਕਰਕੇ 75 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 223 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 32,538 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.2 ਕਿਲੋ ਹੈਰੋਇਨ, 215 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 7550 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਇਸ...
ਸਤਲੁਜ ਬੁਝਾਏਗਾ ਨੰਗਲ ਵਾਸੀਆਂ ਦੀ ਪਿਆਸ: ਹਰਜੋਤ ਬੈਂਸ ਵੱਲੋਂ 16 ਕਰੋੜ ਰੁਪਏ ਦੇ ਪਾਈਪਲਾਈਨ ਪ੍ਰੋਜੈਕਟ ਦਾ ਐਲਾਨ

ਸਤਲੁਜ ਬੁਝਾਏਗਾ ਨੰਗਲ ਵਾਸੀਆਂ ਦੀ ਪਿਆਸ: ਹਰਜੋਤ ਬੈਂਸ ਵੱਲੋਂ 16 ਕਰੋੜ ਰੁਪਏ ਦੇ ਪਾਈਪਲਾਈਨ ਪ੍ਰੋਜੈਕਟ ਦਾ ਐਲਾਨ

National, Politics, Punjab
ਚੰਡੀਗੜ੍ਹ/ਨੰਗਲ, 10 ਅਕਤੂਬਰ: ਪੀਣਯੋਗ ਪਾਣੀ ਦੀ ਕਮੀ ਨਾਲ ਜੂਝ ਰਹੇ ਨੰਗਲ ਵਾਸੀਆਂ ਲਈ ਵੱਡੀ ਰਾਹਤ ਦਾ ਐਲਾਨ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 16 ਕਰੋੜ ਰੁਪਏ ਦਾ ਪਾਈਪਲਾਈਨ ਜਲ ਪ੍ਰੋਜੈਕਟ ਲਗਾਇਆ ਜਾਵੇਗਾ ਜੋ ਸਤਲੁਜ ਦਰਿਆ ਤੋਂ ਸ਼ਹਿਰ ਦੇ ਹਰ ਘਰ ਨੂੰ ਸਾਫ਼ ਪੀਣ ਵਾਲਾ ਪਾਣੀ ਸਪਲਾਈ ਕਰੇਗਾ। ਇਹ ਪ੍ਰੋਜੈਕਟ 18 ਮਹੀਨਿਆਂ ਦੇ ਅੰਦਰ ਪੂਰਾ ਹੋਣ ਦੀ ਉਮੀਦ ਹੈ। ਇਸ ਮਹੱਤਵਪੂਰਨ ਪ੍ਰੋਜੈਕਟ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਬੈਂਸ ਨੇ ਦੱਸਿਆ ਕਿ ਇਸ ਪ੍ਰੋਜੈਕਟ, ਜਿਸ ਲਈ ਟੈਂਡਰ ਜਾਰੀ ਕਰ ਦਿੱਤੇ ਗਏ ਹਨ, ਤਹਿਤ ਦੋ ਨਵੇਂ ਵਾਟਰ ਟ੍ਰੀਟਮੈਂਟ ਪਲਾਂਟ ਸਥਾਪਤ ਕੀਤੇ ਜਾਣਗੇ ਅਤੇ ਮੌਜੂਦਾ ਪਲਾਂਟਾਂ ਦੀ 4ਐਮਐਲਡੀ ਸਮਰੱਥਾ ਵਿੱਚ ਵਾਧਾ ਕੀਤਾ ਜਾਵੇਗਾ। ਇਹ ਬੁਨਿਆਦੀ ਢਾਂਚਾ ਅਪਗ੍ਰੇਡੇਸ਼ਨ ਪ੍ਰੋਜੈਕਟ ਨੰਗਲ ਵਾਸੀਆਂ, ਜਿਨ੍ਹਾਂ ਨੇ ਲੰਬੇ ਸਮੇਂ ਤੋਂ ਪਾਣੀ ਦੀ ਕਮੀ ਅਤੇ ਧਰਤੀ ਹੇਠਲੇ ਪਾਣੀ ਦੇ ਦੂਸ਼ਿਤ ਹੋਣ ਵਰਗੀਆਂ ਸਮੱਸਿਆ ਨੂੰ ਝੱਲਿਆ ਹੈ, ਦੇ ਦਹਾਕਿਆਂ ਦੀ ਸਮੱਸਿਆ ਨੂੰ ਖਤਮ ਕਰੇਗਾ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਮੈਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹ...
ਬੈਂਸ ਤੇ ਸਾਥੀ ਕੈਬਨਿਟ ਮੰਤਰੀਆਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਲਈ ਪੂਰੇ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ

ਬੈਂਸ ਤੇ ਸਾਥੀ ਕੈਬਨਿਟ ਮੰਤਰੀਆਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਲਈ ਪੂਰੇ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ

National, Politics, Punjab
ਚੰਡੀਗੜ੍ਹ/ਗੁਰਦਾਸਪੁਰ , 10 ਅਕਤੂਬਰ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਆਪਣੇ  ਸਾਥੀ ਕੈਬਨਿਟ ਮੰਤਰੀਆਂ ਨੇ ਅੱਜ ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਰੋਹਾਂ ਲਈ ਸੁਚਾਰੂ ਪ੍ਰਬੰਧਾਂ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਦੀ ਸਮੇਂ-ਸਿਰ ਪੂਰੀ ਕਰਨ ਲਈ ਵਿਸਥਾਰਪੂਰਵਕ ਹੁਕਮ ਜਾਰੀ ਕੀਤੇ। ਸ. ਹਰਜੋਤ ਸਿੰਘ ਬੈਂਸ ਨੇ ਪੀਡਬਲਯੂਡੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ., ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਅਤੇ ਟੂਰਿਜ਼ਮ ਵਿਭਾਗ ਦੇ ਸਲਾਹਕਾਰ ਸ਼੍ਰੀ ਦੀਪਕ ਬਾਲੀ ਨਾਲ ਮਿਲ ਕੇ ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿਖੇ ਵੱਖ-ਵੱਖ ਮੀਟਿੰਗਾਂ ਦੌਰਾਨ ਤਿਆਰੀਆਂ ਦੀ ਸਮੀਖਿਆ ਕੀਤੀ। ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਈ ਮਹੀਨਿਆਂ ਤੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਅਟੱਲ ਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਯਾਲਾ ਜੀ ਦੀ ਅਦੁੱਤੀ ਸ਼ਹੀਦੀ ਨੂੰ ਯੋਗ ਸ਼ਰਧਾਂਜਲੀ ਦੇਣ ...