40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਭਗਵੰਤ ਸਿੰਘ ਮਾਨ
ਚੰਡੀਗੜ੍ਹ, 24 ਮਾਰਚ-
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ’ ਦੇ ਤਹਿਤ ਅੱਜ ਖੇਡ ਵਿਭਾਗ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ‘ਆਪ’ ਸਰਕਾਰ ਦੀ ਖੇਡ ਕ੍ਰਾਂਤੀ ਨਾਲ ਖੇਡ ਖੇਤਰ ਦੀ ਨੁਹਾਰ ਬਦਲਣ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ।
ਸਿੰਚਾਈ ਵਿਭਾਗ, ਸਿਹਤ ਵਿਭਾਗ ਅਤੇ ਅਮਨ-ਕਾਨੂੰਨ ਦੀ ਵਿਵਸਥਾ ਬਾਰੇ ਰਿਪੋਰਟ ਕਾਰਡ ਪੇਸ਼ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੇਡਾਂ ਵਿੱਚ ਵੱਡੇ ਸੁਧਾਰਾਂ ਦੀ ਅਗਲੀ ਯੋਜਨਾ ਦਾ ਜ਼ਿਕਰ ਕੀਤਾ। ਇਸ ਯੋਜਨਾ ਤਹਿਤ ਖੇਡ ਬਜਟ 350 ਕਰੋੜ ਰੁਪਏ ਤੋਂ ਵਧਾ ਕੇ 1791 ਕਰੋੜ ਰੁਪਏ ਕੀਤਾ, ਕੋਚਾਂ ਦੀ ਗਿਣਤੀ ਵਿੱਚ 500 ਤੋਂ ਵਧਾ ਕੇ 2458 ਕੀਤੀ ਅਤੇ ਓਲੰਪਿਕ ਦੀ ਤਿਆਰੀ ਲਈ 15 ਲੱਖ ਰੁਪਏ ਅਤੇ ਏਸ਼ੀਆਈ ਖੇਡਾਂ ਦੇ ਐਥਲੀਟਾਂ ਲਈ 8 ਲੱਖ ਰੁਪਏ ਦੀ ਵਿੱਤੀ ਸਹਾਇਤਾ ਸ਼ਾਮਲ ਹੈ।
ਇਸ ਦਾ ਵੇਰਵਾ ਦਿੰਦੇ ਹੋਏ ਮੁੱਖ ਮੰਤਰੀ ਨੇ 3100 ਖੇਡ ਮੈਦਾਨਾਂ ਦੇ ਵਿਕਾਸ, 3000 ਜਿੰਮ, 17000 ਖੇਡ ਕਿੱਟਾਂ ਦੀ ਵੰਡ ਅਤੇ "ਖੇਡਾਂ ਵਤਨ ਪੰਜਾਬ ਦੀਆਂ" ਦੇ ਤੇਜ਼ੀ ਨਾਲ ਵਿਸਥਾਰ ਦਾ ਜ਼ਿਕਰ ਕੀਤਾ। ‘ਖੇਡਾਂ...








