2024-25 ਵਿੱਚ 450 ਕਰੋੜ ਰੁਪਏ ਦਾ ਪ੍ਰੋਤਸਾਹਨ ਹਾਸਲ ਕਰਨ ਤੋਂ ਬਾਅਦ, ਪੰਜਾਬ ਦਾ ਟੀਚਾ ਐਸ.ਏ.ਐਸ.ਸੀ.ਆਈ 2025-26 ਤਹਿਤ 350 ਕਰੋੜ ਰੁਪਏ ਪ੍ਰਾਪਤ ਕਰਨਾ:ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 5 ਅਕਤੂਬਰ
ਖਜ਼ਾਨਾ ਅਤੇ ਲੇਖਾ ਡਾਇਰੈਕਟੋਰੇਟ (ਡੀ.ਟੀ.ਏ), ਪੰਜਾਬ ਨੇ ਵਿੱਤੀ ਪ੍ਰਸ਼ਾਸਨ ਨੂੰ ਆਧੁਨਿਕ ਬਣਾਉਣ, ਪਾਰਦਰਸ਼ਤਾ ਨੂੰ ਹੁਲਾਰਾ ਦੇਣ ਅਤੇ ਸਾਰੇ ਸਰਕਾਰੀ ਵਿਭਾਗਾਂ ਵਿੱਚ ਕੁਸ਼ਲਤਾ ਵਧਾਉਣ ਦੇ ਉਦੇਸ਼ ਨਾਲ ਵੱਡੇ ਡਿਜੀਟਲ ਪਰਿਵਰਤਨ ਉਪਰਾਲਿਆਂ ਦੀ ਇੱਕ ਲੜੀ ਅਪਣਾਈ ਹੈ। ਲੇਖਾ-ਜੋਖਾ, ਆਡਿਟ, ਫੰਡ ਪ੍ਰਬੰਧਨ, ਅਤੇ ਨਾਗਰਿਕ ਸੇਵਾਵਾਂ ਨੂੰ ਲੈ ਕੇ ਕੀਤੇ ਗਏ ਇਹ ਤਕਨੀਕੀ ਸੁਧਾਰ, ਪੰਜਾਬ ਵਿੱਚ ਪੂਰੀ ਤਰ੍ਹਾਂ ਡਿਜੀਟਲ ਗਵਰਨੈਂਸ ਵੱਲ ਇੱਕ ਮਹੱਤਵਪੂਰਨ ਕਦਮ ਹਨ।
ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਡਾਇਰੈਕਟੋਰੇਟ ਨੇ ਕੇਂਦਰ ਪ੍ਰਾਯੋਜਿਤ ਸਕੀਮਾਂ ਲਈ ਇੱਕ ਨਵੇਂ ਫੰਡ ਪ੍ਰਵਾਹ ਢਾਂਚਾ, ਐਸ.ਐਨ.ਏ-ਸਪਰਸ਼ ਨੂੰ ਸਫਲਤਾਪੂਰਵਕ ਵਿਕਸਤ ਕਰਦਿਆਂ ਵਿੱਤੀ ਸਾਲ 2024-25 ਵਿੱਚ 450 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਇਹ ਏਕੀਕ੍ਰਿਤ ਢਾਂਚਾ ਪਬਲਿਕ ਫਾਈਨੈਂਸ਼ੀਅਲ ਮੈਨੇਜਮੈਂਟ ਸਿਸਟਮ (ਪੀ.ਐਫ.ਐਮ.ਐਸ), ਰਾਜ ਆਈ.ਐਫ.ਐਮ.ਐਸ, ਅਤੇ ਭਾਰਤੀ ਰਿਜ਼ਰਵ ਬੈਂਕ ਦੇ ਈ-ਕ...








