Saturday, October 24
Shadow

Tag: punjab news

ਗਰਭ ਧਾਰਨ ਕਰਨ ਲਈ ਸਭ ਤੋਂ ਸਹੀਂ ਉਮਰ ਕਿਹੜੀ ਹੁੰਦੀ ਹੈ? ਹਰ ਇੱਕ ਲਈ ਜਾਣਨਾ ਜ਼ਰੂਰੀ

ਗਰਭ ਧਾਰਨ ਕਰਨ ਲਈ ਸਭ ਤੋਂ ਸਹੀਂ ਉਮਰ ਕਿਹੜੀ ਹੁੰਦੀ ਹੈ? ਹਰ ਇੱਕ ਲਈ ਜਾਣਨਾ ਜ਼ਰੂਰੀ

health
ਵਿਆਹ ਤੋਂ ਬਾਅਦ ਔਰਤਾਂ ਨੂੰ ਅਕਸਰ ਮਾਂ ਬਣਨ ਲਈ ਵਧੇ ਹੋਏ ਦਬਾਅ ਦਾ ਸਾਹਮਣਾ ਕਰਨਾ ਪੈਂਦਾ ਹੈ। ਹਾਲਾਂਕਿ, ਵਿਆਹ ਕਰਨ ਅਤੇ ਬੱਚੇ ਪੈਦਾ ਕਰਨ ਦੇ ਫੈਸਲੇ ਬਹੁਤ ਨਿੱਜੀ ਹੁੰਦੇ ਹਨ ਅਤੇ ਦੂਜਿਆਂ ਦੇ ਦਬਾਅ ਹੇਠ ਆਉਣ ਦੀ ਬਜਾਏ ਸੋਚ-ਸਮਝ ਕੇ ਲਏ ਜਾਣੇ ਚਾਹੀਦੇ ਹਨ। ਜਣਨ ਸ਼ਕਤੀ ਸਰੀਰਕ, ਹਾਰਮੋਨਲ ਅਤੇ ਜੀਵਨ ਸ਼ੈਲੀ ਦੇ ਕਾਰਕਾਂ 'ਤੇ ਨਿਰਭਰ ਕਰਦੀ ਹੈ। ਇੱਕ ਔਰਤ ਦੀ ਉਮਰ ਇੱਕ ਸਿਹਤਮੰਦ ਬੱਚੇ ਨੂੰ ਜਨਮ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਗਰਭ ਧਾਰਨ ਕਰਨ ਲਈ ਸਹੀਂ ਉਮਰ ਗਰਭ ਅਵਸਥਾ ਲਈ ਸਭ ਤੋਂ ਵਧੀਆ ਉਮਰ 20 ਤੋਂ 30 ਸਾਲ ਦੇ ਵਿਚਕਾਰ ਮੰਨੀ ਜਾਂਦੀ ਹੈ, ਕਿਉਂਕਿ ਇਸ ਸਮੇਂ ਦੌਰਾਨ ਉਪਜਾਊ ਸ਼ਕਤੀ ਆਪਣੇ ਸਿਖਰ 'ਤੇ ਹੁੰਦੀ ਹੈ। ਔਰਤਾਂ ਕੋਲ ਸੀਮਤ ਗਿਣਤੀ ਵਿੱਚ ਅੰਡੇ ਹੁੰਦੇ ਹਨ। ਉਮਰ ਦੇ ਨਾਲ ਅੰਡਿਆਂ ਦੀ ਗਿਣਤੀ ਅਤੇ ਗੁਣਵੱਤਾ ਘੱਟ ਜਾਂਦੀ ਹੈ। 20 ਦੇ ਦਹਾਕੇ ਦੇ ਸ਼ੁਰੂ ਵਿੱਚ ਉਪਜਾਊ ਸ਼ਕਤੀ ਸਿਖਰ 'ਤੇ ਪਹੁੰਚ ਜਾਂਦੀ ਹੈ। ਸਰੀਰ ਗਰਭ ਧਾਰਨ ਕਰਨ ਅਤੇ ਗਰਭ ਅਵਸਥਾ ਨੂੰ ਸਮੇਂ ਸਿਰ ਪੂਰਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੁੰਦਾ ਹੈ। ਓਵੂਲੇਸ਼ਨ ਨਿਯਮਤ ਹੁੰਦਾ ਹੈ। ਬੱਚੇ ਵਿੱਚ ਜੈਨੇਟਿਕ ਨੁਕਸ ਦ...
ਗਾਇਕ ਦਲੇਰ ਮਹਿੰਦੀ ਦੀ ਬਾਲੀਵੁੱਡ ਫਿਲਮ ‘ਚ ਐਂਟਰੀ, ਅਕਸ਼ੈ ਕੁਮਾਰ ਦੀ ‘ਵੈਲਕਮ ਟੂ ਦ ਜੰਗਲ’ ‘ਚ ਆਉਣਗੇ ਨਜ਼ਰ

ਗਾਇਕ ਦਲੇਰ ਮਹਿੰਦੀ ਦੀ ਬਾਲੀਵੁੱਡ ਫਿਲਮ ‘ਚ ਐਂਟਰੀ, ਅਕਸ਼ੈ ਕੁਮਾਰ ਦੀ ‘ਵੈਲਕਮ ਟੂ ਦ ਜੰਗਲ’ ‘ਚ ਆਉਣਗੇ ਨਜ਼ਰ

enterinment news
ਚੰਡੀਗੜ੍ਹ: ਮਸ਼ਹੂਰ ਪੰਜਾਬੀ ਗਾਇਕ ਅਤੇ 'ਭੰਗੜਾ ਕਿੰਗ' ਦਲੇਰ ਮਹਿੰਦੀ ਹੁਣ ਬਾਲੀਵੁੱਡ ਵਿੱਚ ਅਦਾਕਾਰੀ ਦੇ ਖੇਤਰ ਵਿੱਚ ਵੀ ਆਪਣੀ ਨਵੀਂ ਪਾਰੀ ਸ਼ੁਰੂ ਕਰਨ ਜਾ ਰਹੇ ਹਨ। ਦਲੇਰ ਮਹਿੰਦੀ ਆਉਣ ਵਾਲੀ ਬਾਲੀਵੁੱਡ ਫਿਲਮ 'ਵੈਲਕਮ ਟੂ ਦ ਜੰਗਲ' ਰਾਹੀਂ ਆਪਣਾ ਬਾਲੀਵੁੱਡ ਡੈਬਿਊ ਕਰਨ ਲਈ ਤਿਆਰ ਹਨ। ਉਨ੍ਹਾਂ ਦੇ ਪ੍ਰਸ਼ੰਸਕਾਂ ਲਈ ਇਹ ਇੱਕ ਵੱਡੀ ਖੁਸ਼ਖਬਰੀ ਹੈ, ਕਿਉਂਕਿ ਸਾਲਾਂ ਤੋਂ ਆਪਣੇ ਗੀਤਾਂ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨ ਵਾਲੇ ਦਲੇਰ ਮਹਿੰਦੀ ਹੁਣ ਵੱਡੇ ਪਰਦੇ 'ਤੇ ਵੀ ਆਪਣੀ ਛਾਪ ਛੱਡਣਗੇ। 'ਵੈਲਕਮ ਟੂ ਦ ਜੰਗਲ' ਮਸ਼ਹੂਰ 'ਵੈਲਕਮ' ਫ੍ਰੈਂਚਾਈਜ਼ੀ ਦਾ ਤੀਜਾ ਭਾਗ ਹੈ, ਜਿਸ ਦਾ ਦਰਸ਼ਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਫਿਲਮ ਵਿੱਚ ਬਾਲੀਵੁੱਡ ਦੇ ਕਈ ਵੱਡੇ ਸਿਤਾਰੇ ਨਜ਼ਰ ਆਉਣਗੇ ਅਤੇ ਇਸ ਦੇ ਨਾਲ ਹੀ ਦਲੇਰ ਮਹਿੰਦੀ ਦੀ ਐਂਟਰੀ ਨੇ ਫਿਲਮ ਨੂੰ ਹੋਰ ਵੀ ਖ਼ਾਸ ਬਣਾ ਦਿੱਤਾ ਹੈ। ਦਲੇਰ ਮਹਿੰਦੀ ਦੀ ਊਰਜਾਵਾਨ ਸ਼ਖਸੀਅਤ ਅਤੇ ਉਨ੍ਹਾਂ ਦਾ ਵਿਲੱਖਣ ਅੰਦਾਜ਼ ਦਰਸ਼ਕਾਂ ਨੂੰ ਹਮੇਸ਼ਾ ਹੀ ਪਸੰਦ ਆਇਆ ਹੈ। ਤੁਹਾਨੂੰ ਦੱਸ ਦੇਈਏ ਕਿ ਦਲੇਰ ਮਹਿੰਦੀ ਨੇ ਆਪਣੇ ਕਰੀਅਰ ਦੌਰਾਨ ਕਈ ਸੁਪਰਹਿੱਟ ਗੀਤ ਦਿੱਤੇ ਹਨ, ਜਿੰਨ...
ਆਗਾਮੀ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਸਥਾਪਿਤ ਕੀਤਾ ਜਾਵੇਗਾ ਕੰਟਰੋਲ ਰੂਮ- ਵਿਵੇਕ ਮੋਦੀ

ਆਗਾਮੀ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਸਥਾਪਿਤ ਕੀਤਾ ਜਾਵੇਗਾ ਕੰਟਰੋਲ ਰੂਮ- ਵਿਵੇਕ ਮੋਦੀ

hot news
ਬਰਨਾਲਾ, 11 ਜੂਨ-          ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਵਧਦੀ ਤਪਸ਼ ਅਤੇ ਆਉਣ ਵਾਲੇ ਬਰਸਾਤੀ ਸੀਜ਼ਨ ਦੌਰਾਨ ਹੜ੍ਹ ਰੋਕੂ ਪ੍ਰਬੰਧਾਂ ਸਬੰਧੀ ਇਕ ਅਹਿਮ ਮੀਟਿੰਗ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਬਰਨਾਲਾ ਸ੍ਰੀ  ਵਿਵੇਕ ਕੁਮਾਰ ਮੋਦੀ ਨੇ ਕਿਹਾ ਕਿ ਇੰਨੀ ਦਿਨੀਂ ਤਾਪਮਾਨ ਵਧਣ ਨਾਲ ਤਪਸ਼ ਲਗਾਤਾਰ ਵਧ ਰਹੀ ਹੈ, ਜਿਸ ਤੋਂ ਬਚਣ ਲਈ ਜ਼ਿਲ੍ਹਾ ਵਾਸੀਆਂ ਨੂੰ ਲਗਾਤਾਰ ਜਾਗਰੂਕ ਕੀਤਾ ਜਾਵੇ ਤਾਂ ਜੋ ਖਾਸ ਤੌਰ 'ਤੇ ਲੂ ਦੌਰਾਨ ਬੱਚਿਆਂ ਅਤੇ ਬਜ਼ੁਰਗਾਂ ਨੂੰ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਓਨ੍ਹਾਂ ਸਿਹਤ ਵਿਭਾਗ, ਨਗਰ ਕੌਂਸਲ, ਪੰਚਾਇਤੀ ਰਾਜ ਵਿਭਾਗ, ਪਸ਼ੂ ਪਾਲਣ ਵਿਭਾਗ ਨੂੰ ਗਰਮੀ ਦੇ ਮੌਸਮ ਦੌਰਾਨ ਆਪਣੀ ਜ਼ਿੰਮੇਵਾਰੀ ਨਿਭਾਉਣ ਅਤੇ ਲੋਕਾਂ ਨੂੰ ਬਚਾਅ ਸਬੰਧੀ ਜਾਗਰੂਕ ਕਰਨ 'ਤੇ ਜ਼ੋਰ ਦਿੱਤਾ। ਇਸ ਮੌਕੇ ਉਨ੍ਹਾਂ ਆਗਾਮੀ ਬਰਸਾਤੀ ਸੀਜ਼ਨ ਦੌਰਾਨ ਹੜ੍ਹ ਰੋਕੂ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਓਨ੍ਹਾਂ ਸਮੂਹ ਐੱਸਡੀਐਮਜ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਐਨਡੀਆਰਐਫ ਸਮਾਨ ਦੀ ਅਸੈਸਮੈਂਟ ਕਰਨ ਤਾਂ ਜੋ ਜ਼ਰੂਰਤ ਅਨੁਸਾਰ ਸਮ...
ਮੇਰੀ ਧਰਤੀ ਮੇਰਾ ਜਨੂੰਨ ਤਹਿਤ 60 ਕਰੋੜ ਨਾਲ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿਚ ਵਿਛੇਗਾ ਪੁਲਾਂ ਦਾ ਜਾਲ- ਹਰਜੋਤ ਬੈਂਸ

ਮੇਰੀ ਧਰਤੀ ਮੇਰਾ ਜਨੂੰਨ ਤਹਿਤ 60 ਕਰੋੜ ਨਾਲ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿਚ ਵਿਛੇਗਾ ਪੁਲਾਂ ਦਾ ਜਾਲ- ਹਰਜੋਤ ਬੈਂਸ

hot news
ਸ੍ਰੀ ਅਨੰਦਪੁਰ ਸਾਹਿਬ 11 ਜੂਨ: “ਮੇਰੀ ਧਰਤੀ ਮੇਰਾ ਜਨੂੰਨ” ਮੁਹਿੰਮ ਤਹਿਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿੱਚ ਕਰੀਬ 60 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਪੁਲਾਂ ਦੇ ਨਿਰਮਾਣ ਦਾ ਐਲਾਨ ਕੀਤਾ ਹੈ। ਇਹ ਪ੍ਰੋਜੈਕਟ ਇਲਾਕੇ ਦੀ ਪੁਰਾਣੀ ਮੰਗ ਨੂੰ ਪੂਰਾ ਕਰੇਗਾ ਅਤੇ ਦਰਜਨਾਂ ਪਿੰਡਾਂ ਦੀ ਕਨੈਕਟੀਵਿਟੀ ਨੂੰ ਮਜ਼ਬੂਤ ਬਣਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਸਾਰੇ ਪ੍ਰੋਜੈਕਟਾਂ ਦੇ ਟੈਂਡਰ ਜਾਰੀ ਹੋ ਚੁੱਕੇ ਹਨ ਅਤੇ 9 ਜੁਲਾਈ ਨੂੰ ਖੋਲ੍ਹੇ ਜਾਣਗੇ, ਜਿਸ ਤੋਂ ਬਾਅਦ ਅਗਸਤ ਮਹੀਨੇ ਵਿੱਚ ਕੰਮ ਸ਼ੁਰੂ ਹੋਣ ਦੀ ਸੰਭਾਵਨਾ ਹੈ। ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਪਹਿਲੀ ਵਾਰ ਆਪਣੇ ਇਲਾਕੇ ਦੇ ਨੌਜਵਾਨ ਨੂੰ ਮੌਕਾ ਦਿੱਤਾ ਹੈ ਅਤੇ ਉਹ ਇਸ ਭਰੋਸੇ ‘ਤੇ ਖਰਾ ਉਤਰਣ ਲਈ ਦਿਨ-ਰਾਤ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਚੰਗਰ ਇਲਾਕੇ ਵਿੱਚ ਪਹਿਲਾਂ ਲੋਕਾਂ ਨੂੰ ਵਿਕਾਸ ‘ਤੇ ਯਕੀਨ ਨਹੀਂ ਸੀ, ਪਰ ਹੁਣ ਉੱਥੇ ਚੱਲ ਰਹੇ ਕੰਮਾਂ ਨੇ ਲੋਕਾਂ ਦੇ ਚਿਹਰਿਆਂ ‘ਤੇ ਮੁਸਕਾਨ ਲਿਆ ਦਿੱਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਹਰ ਪ੍ਰੋਜੈਕਟ ਨੂੰ ਖੁਦ ਮਾਨੀਟਰ ਕਰਦੇ ...

ਏਸ਼ੀਆ ਹਾਕੀ ਕੱਪ ਵਿਚ ਕਾਂਸੀ ਤਗਮਾ ਜੇਤੂ ਰਸ਼ਮੀਨ ਕੌਰ ਹਾਂਡਾ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

local news
ਫਿਰੋਜ਼ਪੁਰ, 11 ਜੂਨ-      ਭਾਰਤੀ ਅੰਡਰ-18 ਮਹਿਲਾ ਹਾਕੀ ਟੀਮ ਵਿਚ ਆਪਣੇ ਬਲਬੂਤੇ ਨਾਲ ਸਥਾਨ ਬਣਾਉਣ ਵਾਲੀ ਪੰਜਾਬ ਦੀ ਹੋਣਹਾਰ ਧੀ ਰਸ਼ਮੀਨ ਕੌਰ ਹਾਂਡਾ ਨੇ ਜਾਪਾਨ ਦੇ ਕਾਕਾਮਿਗਾਹਾਰਾ ਵਿਖੇ ਹੋਏ ਅੰਡਰ-18 ਮਹਿਲਾ ਹਾਕੀ ਏਸ਼ੀਆ ਕੱਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਨਾ ਸਿਰਫ਼ ਆਪਣੇ ਪਿੰਡ ਅਤੇ ਜ਼ਿਲ੍ਹੇ ਦਾ, ਸਗੋਂ ਸਮੁੱਚੇ ਪੰਜਾਬ ਅਤੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ। ਇਸ ਕਾਮਯਾਬੀ ਲਈ ਅੱਜ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪ ਸਿਖ਼ਾ ਸ਼ਰਮਾ ਨੇ ਹੋਣਹਾਰ ਖਿਡਾਰੀ ਰਸ਼ਮੀਨ ਕੌਰ ਹਾਂਡਾ ਨੂੰ ਸਨਮਾਨਿਤ ਕੀਤਾ ਤੇ ਭਵਿੱਖ ਵਿੱਚ ਹੋਰ ਵੱਡੀਆਂ ਉਪਲਬਧੀਆਂ ਲਈ ਸ਼ੁੱਭ ਇਛਾਵਾਂ ਪ੍ਰਗਟ ਕੀਤੀਆਂ| ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪ ਸਿਖ਼ਾ ਸ਼ਰਮਾ ਨੇ ਦੱਸਿਆ ਕਿ ਫਿਰੋਜ਼ਪੁਰ ਦੇ ਪਿੰਡ ਜਮੀਤਪੁਰ ਢੇਰੂ ਦੀ ਧੀ ਰਸ਼ਮੀਨ ਕੌਰ ਹਾਂਡਾ ਨੇ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਦੇ ਸਦਕਾ ਭਾਰਤੀ ਟੀਮ ਵਿਚ ਅਹਿਮ ਸਥਾਨ ਹਾਸਲ ਕੀਤਾ ਹੈ। ਇਕ ਤੇਜ਼-ਤਰਾਰ ਅਤੇ ਫੁਰਤੀਲੀ ਮਿਡ ਫੀਲਡਰ ਵਜੋਂ ਉਸ ਨੇ ਪੂਰੇ ਟੂਰਨਾਮੈਂਟ ਦੌਰਾਨ ਟੀਮ ਦੀ ਸਫਲਤਾ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ। ਇਸ ਚੈਂਪੀਅਨਸ਼ਿਪ ਵਿਚ ਭਾਰਤੀ ਟੀਮ ...
ਸਪੀਕਰ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਸਪੀਕਰ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

hot news
ਕੋਟਕਪੂਰਾ, 11 ਜੂਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਰਾਹੀਂ ਹਲਕੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਹੀ ਉਨ੍ਹਾਂ ਦੇ ਹੱਲ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਕੋਟਕਪੂਰਾ ਸ਼ਹਿਰ ਅਤੇ ਹਲਕੇ ਦੇ ਲੋਕਾਂ ਵੱਲੋਂ ਚੋਣਾਂ ਦੌਰਾਨ ਦਿੱਤੇ ਗਏ ਭਰਪੂਰ ਸਮਰਥਨ, ਪਿਆਰ ਅਤੇ ਵਿਸ਼ਵਾਸ ਲਈ ਉਹ ਲੋਕਾਂ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲ ਰਿਹਾ ਪਿਆਰ, ਸਤਿਕਾਰ ਅਤੇ ਆਸ਼ੀਰਵਾਦ ਉਨ੍ਹਾਂ ਨੂੰ ਹੋਰ ਵੀ ਜ਼ਿੰਮੇਵਾਰੀ ਨਾਲ ਲੋਕ ਸੇਵਾ ਕਰਨ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਹੀ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਸਪੀਕਰ ਸ. ਸੰਧਵਾਂ ਨੇ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਦਿੱਤੀਆਂ ਜਾ ਰਹੀਆਂ ਨੌਕਰੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਕੋਈ ਦਾਅਵਾ ਨਹੀਂ, ਸਗੋਂ ਰਿਕਾਰਡ ਹੈ ਕਿ ਸਰਕਾਰ ਵੱਲੋਂ 65 ਹਜ਼ਾਰ ਤੋਂ ਵੱਧ ਨੌਕਰੀਆਂ ਬਿਨਾਂ ਸਿਫਾਰਸ਼ ਅਤੇ ਬਿਨਾਂ ਰਿਸ਼ਵਤ ਦੇ ਦਿ...
ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

hot news, Politics
ਚੰਡੀਗੜ੍ਹ, 11 ਜੂਨ - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਹੋਏ ਨਵੇਂ ਖੁਲਾਸਿਆਂ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਅਤੇ ਉਸ ਤੋਂ ਬਾਅਦ ਸ਼ਾਂਤਮਈ ਪ੍ਰਦਰਸ਼ਨਕਾਰੀਆਂ 'ਤੇ ਹੋਈ ਪੁਲਿਸ ਫਾਇਰਿੰਗ ਦੀ ਜਵਾਬਦੇਹੀ ਤੋਂ ਬਚਣ ਦੀਆਂ ਕੋਸ਼ਿਸ਼ਾਂ ਨੂੰ ਬੇਨਕਾਬ ਕਰ ਦਿੱਤਾ ਹੈ। ਐਸਆਈਟੀ ਦੇ ਸਾਹਮਣੇ ਸਾਬਕਾ ਅਕਾਲ ਤਖ਼ਤ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਬਿਆਨ ਦਾ ਹਵਾਲਾ ਦਿੰਦੇ ਹੋਏ ਬਲਤੇਜ ਪੰਨੂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲ ਕੀਤੀ ਸੀ ਅਤੇ ਮੁਆਫੀ ਮੰਗੀ ਸੀ, ਜਿਸ ਕਾਰਨ ਉਨ੍ਹਾਂ ਦਾ ਹੁਣ ਇਸ ਗੱਲ ਤੋਂ ਇਨਕਾਰ ਕਰਨਾ ਉਨ੍ਹਾਂ ਦੇ ਆਪਣੇ ਹੀ ਇਕਬਾਲੀਆ ਬਿਆਨ ਦੇ ਬਿਲਕੁਲ ਉਲਟ ਹੈ। 'ਆਪ' ਪੰਜਾਬ ਦੇ ਮੀਡੀਆ ਇੰਚਾਰਜ ਨੇ ਕਿਹਾ ਕਿ ਪੰਜਾਬ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ, ਬੇਅਦਬੀ ਦੇ ਮਾਮਲਿਆਂ ਅਤੇ ਤਤਕਾਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਨਿਭਾਈ ਗਈ ਭੂਮਿਕਾ ਨੂੰ ਭੁੱਲਿਆ ਨ...
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
ਨਵੀਂ ਦਿੱਲੀ, 11 ਜੂਨ *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨੀਤੀ ਆਯੋਗ (ਨੈਸ਼ਨਲ ਇੰਸਟੀਚਿਊਸ਼ਨਜ਼ ਫਾਰ ਟਰਾਂਸਫਾਰਮਿੰਗ ਇੰਡੀਆ) ਅੱਗੇ ਪੰਜਾਬ ਦੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮਸਲੇ ਜ਼ੋਰਦਾਰ ਢੰਗ ਨਾਲ ਪੇਸ਼ ਕੀਤੇ। ਮੁੱਖ ਮੰਤਰੀ ਨੇ ਪੰਜਾਬ ਦੇ ਸਰਹੱਦੀ ਇਲਾਕਿਆਂ ਦੀ ਮੁੜ ਸੁਰਜੀਤੀ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਨੀਤੀ ਆਯੋਗ ਪਾਸੋਂ ਪਹਾੜੀ ਸੂਬਿਆਂ, ਉੱਤਰੀ ਪੂਰਬੀ ਸੂਬਿਆਂ ਅਤੇ ਜੰਮੂ ਕਸ਼ਮੀਰ ਦੀ ਤਰਜ਼ ’ਤੇ 90:10 ਫੰਡਿੰਗ ਨਾਲ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ (ਸਪੈਸ਼ਲ ਕੈਟਾਗਿਰੀ ਸਟੇਟਸ) ਦੇਣ ਦੀ ਮੰਗ ਵੀ ਰੱਖੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਦਰਪੇਸ਼ ਅਸਧਾਰਣ ਸੁਰੱਖਿਆ, ਆਰਥਿਕ ਤੇ ਸਮਾਜਿਕ ਚੁਣੌਤੀਆਂ ਬਾਰੇ ਸੂਬੇ ਦਾ ਪੱਖ ਪੇਸ਼ ਕਰਦਿਆਂ ਕਿਹਾ ਕਿ ਸੂਬੇ ਦੀ ਖਾਹਿਸ਼ਾਂ ਤੇ ਉਮੀਦਾਂ ‘ਵਿਕਸਤ ਭਾਰਤ-2047’ ਦੇ ਕੌਮੀ ਟੀਚੇ ਨਾਲ ਮੇਲ ਖਾਂਦੀਆਂ ਹਨ। ਮੋਹਰੀ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਵਿਸ਼ੇਸ਼ ਇਮਦਾਦ ਦਾ ਹੱਕਦਾਰ ਪੰਜਾਬ ਨੂੰ ਦਰਪੇਸ਼ ਵਿਲੱਖਣ ਚੁਣੌਤੀ...
ਰੰਗਲਾ ਪੰਜਾਬ ਮਿਸ਼ਨ ਤਹਿਤ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਡਿਪਟੀ ਕਮਿਸ਼ਨਰ ਵੱਲੋਂ ਜਾਇਜ਼ਾ

ਰੰਗਲਾ ਪੰਜਾਬ ਮਿਸ਼ਨ ਤਹਿਤ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਡਿਪਟੀ ਕਮਿਸ਼ਨਰ ਵੱਲੋਂ ਜਾਇਜ਼ਾ

local news
ਮਾਲੇਰਕੋਟਲਾ, 11 ਜੂਨ:                  ਪੰਜਾਬ ਸਰਕਾਰ ਦੇ ਸੁਪਨਮਈ ਪ੍ਰੋਜੈਕਟ ‘ਰੰਗਲਾ ਪੰਜਾਬ’ ਤਹਿਤ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਪ੍ਰਧਾਨਗੀ ਹੇਠ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਆਪਣੇ ਵਿਭਾਗਾਂ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ।                  ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਫੰਡਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਂਦੇ ਹੋਏ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਨਿਰਮਾਣ ਅਤੇ ਰੰਗਲਾ ਪੰਜਾਬ ਸਕੀਮ ਤਹਿਤ ਮੁਕੰਮਲ ਹੋਏ ਵਿਕਾਸ ਕੰਮਾਂ ਦੇ ਵਰਤੋਂ ਸਰਟੀਫਿਕੇਟ (ਯੂਟੀਲਾਈਜ਼ੇਸ਼ਨ ਸਰਟੀਫਿਕੇਟ) ਬਿਨਾਂ ਕਿਸੇ ਦੇਰੀ ਤੋਂ ਜਮ੍ਹਾਂ ਕਰਵਾਏ ਜਾਣ ਤਾਂ ਜੋ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਸਹੀ ਮੁਲਾਂਕਣ ਕੀਤਾ ਜਾ ਸਕੇ।                  ਤਿੜਕੇ ਨੇ ਜ਼ੋਰ ਦੇ ਕੇ ਕਿਹਾ ...
ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਜ਼ਿਲ੍ਹੇ ‘ਚ ਟ੍ਰੇਨਿੰਗ ਅਤੇ ਜਾਗਰੂਕਤਾ ਕੈਂਪ ਲਗਾਏ

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਜ਼ਿਲ੍ਹੇ ‘ਚ ਟ੍ਰੇਨਿੰਗ ਅਤੇ ਜਾਗਰੂਕਤਾ ਕੈਂਪ ਲਗਾਏ

local news
ਸੰਗਰੂਰ, 11 ਜੂਨ: ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਅਤੇ ਲੜਕੀਆਂ ਦੇ ਆਰਥਿਕ ਸਸ਼ਕਤੀਕਰਨ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਸੰਗਰੂਰ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਟ੍ਰੇਨਿੰਗ ਅਤੇ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਾਂਝੇ ਉਪਰਾਲੇ ਨਾਲ ਲਗਾਏ ਗਏ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਆਯੋਜਿਤ ਇਨ੍ਹਾਂ ਕੈਂਪਾਂ ਦੌਰਾਨ ਮਹਿਲਾਵਾਂ ਅਤੇ ਲੜਕੀਆਂ ਨੂੰ ਯੋਜਨਾ ਦੇ ਉਦੇਸ਼, ਯੋਗਤਾ ਸ਼ਰਤਾਂ, ਲੋੜੀਂਦੇ ਦਸਤਾਵੇਜ਼ਾਂ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਗਈ। ਯੋਜਨਾ ਅਧੀਨ 18 ਸਾਲ ਤੋਂ ਵੱਧ ਉਮਰ ਦੀਆਂ ਯੋਗ ਮਹਿਲਾਵਾਂ ਅਤੇ ਲੜਕੀਆਂ ਨੂੰ ਸਿੱਧੀ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਤਹਿਤ ਅਨੁਸੂਚਿਤ ਜਾਤੀ (ਐੱਸ.ਸੀ.) ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਅਤੇ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਉਨ੍ਹ...