Shadow

Tag: punjab news

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

breaking news
ਚੰਡੀਗੜ੍ਹ, 7 ਅਕਤੂਬਰ : ਜਮਹੂਰੀ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਦੁਨੀਆਂ ਭਰ ’ਚ ਵਸਦੇ ਪੰਜਾਬੀਆਂ ਨਾਲ ਰਾਬਤੇ ਦੀ ਗੰਢਾਂ ਹੋਰ ਪੀਡੀਆਂ ਕਰਨ ਦੇ ਉਦੇਸ਼ ਨਾਲ ਕੀਤੇ ਅੰਤਰਰਾਸ਼ਟਰੀ ਦੌਰਿਆਂ ਤੋਂ ਬਾਅਦ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਮੁੜ ਵਤਨ ਪਰਤ ਆਏ ਹਨ। ਆਪਣੇ ਵਿਦੇਸ਼ੀ ਦੌਰੇ ਬਾਰੇ ਦੱਸਦਿਆਂ ਸਪੀਕਰ ਸੰਧਵਾਂ ਨੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬੇਸ਼ਕੀਮਤੀ ਫ਼ਲਸਫ਼ੇ ਦਾ ਜ਼ਿਕਰ ਕੀਤਾ। ਉਨ੍ਹਾਂ ਉਸ ਇਤਿਹਾਸਕ ਬਿਰਤਾਂਤ ਨੂੰ ਯਾਦ ਕੀਤਾ ਜਦੋਂ ਗੁਰੂ ਜੀ ਨੇ ਬੁਰੇ ਲੋਕਾਂ ਨੂੰ ‘ਇੱਥੇ ਹੀ ਵਸਦੇ ਰਹਿਣ’ ਅਤੇ ਚੰਗੇ ਲੋਕਾਂ ਨੂੰ ‘ ਉੱਜੜ ਜਾਣ’ ਲਈ ਕਿਹਾ ਸੀ। ਜਦੋਂ ਭਾਈ ਮਰਦਾਨਾ ਜੀ ਨੇ ਇਸ ਗੁੱਝੀ ਰਮਜ਼ ਬਾਰੇ ਪੁੱਛਿਆ ਤਾਂ ਗੁਰੂ ਜੀ ਨੇ ਸਮਝਾਇਆ ਕਿ ਜੇਕਰ ਬੁਰੇ ਲੋਕ ਇੱਕ ਥਾਂ ’ਤੇ ਟਿਕੇ ਰਹਿੰਦੇ ਹਨ ਤਾਂ ਉਨ੍ਹਾਂ ਦੇ ਮੰਦੇ ਕੰਮ ਉੱਥੋਂ ਤੱਕ ਹੀ ਸੀਮਤ ਰਹਿੰਦੇ ਹਨ, ਜਦਕਿ ਚੰਗੇ ਲੋਕ ਜਿੱਥੇ ਵੀ ਜਾਂਦੇ ਹਨ, ਆਪਣੇ ਨਾਲ ਨੇਕੀ, ਭਲਾਈ ਅਤੇ ਸੇਵਾ-ਭਾਵਨਾ ਲੈ ਜਾਂਦੇ ਹਨ। ਸਪੀਕਰ ਸੰਧਵਾਂ ਨੇ ਕਿਹਾ, ‘‘ਇਸ ਮਹਾਨ ਵਿਚਾਰਧਾਰਾ ...
ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

breaking news
ਚੰਡੀਗੜ੍ਹ, 7 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪਟਵਾਰਖਾਨਾ ਲੋਹਾਰਾ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਅੰਕੁਰ ਕਟਾਰੀਆ ਅਤੇ ਉਸ ਦੇ ਏਜੰਟ ਰਾਜਾ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਨਿਊ ਰਾਮ ਨਗਰ, ਲੋਹਾਰਾ ਜ਼ਿਲ੍ਹਾ ਲੁਧਿਆਣਾ ਦੀ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਬੈਂਕ ਲੋਨ ਲੈਣ ਲਈ ਆਪਣੇ ਮਕਾਨ ਦਾ 30 ਸਾਲਾ ਮਾਲਕੀ ਰਿਕਾਰਡ ਹਾਸਲ ਕਰਨ ਵਾਸਤੇ ਪਟਵਾਰੀ ਅੰਕੁਰ ਕਟਾਰੀਆ ਨਾਲ ਸੰਪਰਕ ਕੀਤਾ ਸੀ। ਮੁਲਜ਼ਮ ਪਟਵਾਰੀ ਨੇ ਉਸ ਨੂੰ ਰਾਜਾ ਨਾਮਕ ਵਿਚੋਲੇ ਨਾਲ ਤਾਲਮੇਲ ਕਰਨ ਲਈ ਕਿਹਾ। ਏਜੰਟ ਰਾਜਾ ਨੇ ਮਕਾਨ ਦਾ ਮਾਲਕੀ ਰਿਕਾਰਡ ਮੁਹੱਈਆ ਕਰਵਾਉਣ ਬਦਲੇ 5,000 ਰੁਪਏ ਰਿਸ਼ਵਤ ਮੰਗੀ। ਉਸ ਨੇ ਮੌਕੇ 'ਤੇ ਹੀ ਪਹਿਲੀ ਕਿਸ਼ਤ ਵਜੋਂ 1,000 ਰੁਪਏ ਲੈ ਲਏ ਅਤੇ ਬਾਕੀ ਰਹਿੰਦੀ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

breaking news
*ਸੰਗਰੂਰ, 7 ਅਕਤੂਬਰ: *- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਤੇ ਸੰਗਰੂਰ ਦੇ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੇ ਵਿਆਪਕ ਪ੍ਰਾਜੈਕਟ ਦਾ ਤੋਹਫ਼ਾ ਦਿੰਦਿਆਂ ਪਿੰਡ ਬਰੜਵਾਲ ਵਿਖੇ 47 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਬਣਨ ਵਾਲੇ 14 ਮਿਲੀਅਨ ਲਿਟਰ ਪ੍ਰਤੀ ਦਿਨ (ਐਮ.ਐਲ.ਡੀ.) ਦੀ ਸਮਰੱਥਾ ਵਾਲੇ ਵਾਟਰ ਟ੍ਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ ਇਹ ਪਲਾਂਟ ਨਹਿਰੀ ਪਾਣੀ ਨੂੰ ਸੋਧ ਕੇ ਪੀਣ ਯੋਗ ਬਣਾਏਗਾ, ਜਿਸ ਨਾਲ ਲੱਖਾਂ ਵਾਸੀਆਂ ਨੂੰ ਸਾਫ਼ ਪਾਣੀ ਮਿਲੇਗਾ ਅਤੇ ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਵੀ ਘਟੇਗੀ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਿਜ਼ ਚਾਰ ਸਾਲਾਂ ਵਿੱਚ ਪੰਜਾਬ ਸਰਕਾਰ ਨੇ 14,000 ਕਿਲੋਮੀਟਰ ਪਾਈਪਲਾਈਨ ਵਿਛਾ ਕੇ ਖੇਤਾਂ ਤੱਕ ਨਹਿਰੀ ਪਾਣੀ ਦੀ ਪਹੁੰਚ 22 ਫੀਸਦੀ ਤੋਂ ਵਧਾ ਕੇ 88 ਫੀਸਦੀ ਕਰ ਦਿੱਤੀ ਹੈ, ਜਿਸ ਦੇ ਨਤੀਜੇ ਵਜੋਂ ਨਹਿਰੀ ਪਾਣੀ ਵਾਲੇ ਇਲਾਕਿਆਂ ਵਿੱਚ ਝੋਨੇ ਦੇ ਝਾੜ ਵਿੱਚ ਚਾਰ ਕੁਇੰਟਲ ਪ੍ਰਤੀ ਏਕੜ ਤੱਕ ਦਾ ਵਾਧਾ ਹੋਇਆ ਹੈ।ਐਕਸ 'ਤੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਅਸੀਂ ਧੂਰੀ ਦੇ...
ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
ਚੰਡੀਗੜ੍ਹ, 6 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਜੇਲ੍ਹਾਂ ਵਿੱਚ ਕੈਦ ਬੰਦੀ ਸਿੰਘਾਂ ਦੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮਸਲੇ ਨੂੰ ਅਣਮਿੱਥੇ ਸਮੇਂ ਲਈ ਲਟਕਦਾ ਨਹੀਂ ਰਹਿਣ ਦਿੱਤਾ ਜਾ ਸਕਦਾ। ਉਨ੍ਹਾਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਚਾਰ ਮੈਂਬਰੀ ਕਮੇਟੀ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਇਸ ਦੇ ਜਲਦ ਹੱਲ ਲਈ ਹਰ ਸੰਭਵ ਕਾਨੂੰਨੀ ਅਤੇ ਸੰਵਿਧਾਨਕ ਕਦਮ ਚੁੱਕੇਗੀ। ਗੁਰਦੀਪ ਸਿੰਘ ਬਠਿੰਡਾ, ਐਡਵੋਕੇਟ ਜਸਪਾਲ ਸਿੰਘ ਮੰਝਪੁਰ, ਪਾਲ ਸਿੰਘ ਫਰਾਂਸ ਅਤੇ ਬਲਵਿੰਦਰ ਪਾਲ ਸਿੰਘ ’ਤੇ ਆਧਾਰਿਤ ਕਮੇਟੀ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਹੜੇ ਜਾਇਜ਼ ਕਦਮ ਕਈ ਸਾਲ ਪਹਿਲਾਂ ਚੁੱਕੇ ਜਾਣੇ ਚਾਹੀਦੇ ਸਨ ਪਰ ਨਹੀਂ ਚੁੱਕੇ ਗਏ, ਉਨ੍ਹਾਂ ਨੂੰ ਹੁਣ ਪਹਿਲ ਦੇ ਆਧਾਰ ’ਤੇ ਚੁੱਕਿਆ ਜਾਵੇਗਾ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਇਨਸਾਫ਼ ਦੇ ਹੱਕ ‘ਚ ਦ੍ਰਿੜ੍ਹਤਾ ਨਾਲ ਖੜ੍ਹੀ ਹੈ। ਆਪਣੇ ਐਕਸ ਹੈਂਡਲ ’ਤੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਬਣੀ ਚਾਰ ਮੈਂ...
ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

breaking news
ਚੰਡੀਗੜ੍ਹ, 6 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ ਵਾਲੇ 'ਧਰਮ ਯੁੱਧ ਮੋਰਚਾ' ਦੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਸ੍ਰੀ ਅਨੰਦਪੁਰ ਸਾਹਿਬ ਦੀ ਦੁਖਦਾਈ ਘਟਨਾ ਦੀ ਤੁਰੰਤ ਪਾਰਦਰਸ਼ੀ ਅਤੇ ਡੂੰਘਾਈ ਨਾਲ ਜਾਂਚ ਯਕੀਨੀ ਬਣਾਏਗੀ। ਇਸ ਲਈ ਤੁਰੰਤ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਜਾਵੇਗਾ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ। ਇਹ ਭਰੋਸਾ ਸਿੱਖ ਸੰਸਥਾਵਾਂ ਵੱਲੋਂ ਇਸ ਮਾਮਲੇ ਦੀ ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਵਾਰ-ਵਾਰ ਦਿੱਤੀਆਂ ਅਰਜ਼ੀਆਂ ਦੇ ਮੱਦੇਨਜ਼ਰ ਆਇਆ ਹੈ। ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੰਬੇ ਸਮੇਂ ਤੋਂ ਲਟਕ ਰਹੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਬਿਨਾਂ ਕਿਸੇ ਦੇਰੀ ਦੇ ਕਰਵਾਉਣ ਅਤੇ ਸਮੇਂ ਸਿਰ ਕਾਰਵਾਈ ਤੇ ਯੋਗ ਕਾਨੂੰਨੀ ਪ੍ਰਕਿਰਿਆ ਰਾਹੀਂ ਸਿੱਖ ਪੰਥ ਨਾਲ ਸਬੰਧਤ ਸਾਰੇ ਮਸਲਿਆਂ ਨੂੰ ਹੱਲ ਕਰਨ ਦੀ ਸਰਕਾਰ ਦੀ ਵਚਨਬੱਧਤਾ ਦੁਹਰਾਈ। ਐਕਸ ‘ਤੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ...
ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਘਰ-ਘਰ ਵੰਡਣ ਦੀ ਮੁਹਿੰਮ ਲਗਾਤਾਰ ਜਾਰੀ – ਡਾ.ਅਨੰਦ ਘਈ

ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਘਰ-ਘਰ ਵੰਡਣ ਦੀ ਮੁਹਿੰਮ ਲਗਾਤਾਰ ਜਾਰੀ – ਡਾ.ਅਨੰਦ ਘਈ

local news
ਕੀਰਤਪੁਰ ਸਾਹਿਬ 06  ਅਕਤੂਬਰ: ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਅਤੇ ਮੁਫਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਘਰ-ਘਰ ਵੰਡਣ ਦੀ ਮੁਹਿੰਮ ਲਗਾਤਾਰ ਜਾਰੀ ਹੈ। ਇਸ ਯੋਜਨਾ ਤਹਿਤ ਯੋਗ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੀ ਮੁਫਤ ਇਲਾਜ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਸਰਕਾਰ ਵੱਲੋਂ ਇਸ ਸਬੰਧੀ ਕਾਰਡ ਜਾਰੀ ਕੀਤੇ ਗਏ ਹਨ ਤਾਂ ਜੋ ਲੋੜਵੰਦ ਪਰਿਵਾਰ ਇਸ ਸਿਹਤ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈ ਸਕਣ।         ਸਿਵਲ ਸਰਜਨ ਰੂਪਨਗਰ ਡਾ.ਵਿਵੇਕ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੀ.ਐਚ.ਸੀ. ਕੀਰਤਪੁਰ ਸਾਹਿਬ ਅਧੀਨ ਸੀਨੀਅਰ ਮੈਡੀਕਲ ਅਫਸਰ ਡਾ.ਅਨੰਦ ਘਈ ਦੀ ਅਗਵਾਈ ਹੇਠ ਆਸ਼ਾ ਵਰਕਰਾਂ ਵੱਲੋਂ ਪਿੰਡਾਂ ਵਿੱਚ ਘਰ-ਘਰ ਜਾ ਕੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਵੰਡੇ ਜਾ ਰਹੇ ਹਨ। ਇਸ ਮੁਹਿੰਮ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਪਰਿਵਾਰ ਇਸ ਸਹੂਲਤ ਤੋਂ ਵਾਂਝਾ ਨਾ ਰਹੇ ਅਤੇ ਲੋਕਾਂ ਨੂੰ ਸਿਹਤ ਸੇਵਾਵਾਂ ਲਈ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।       ਇਸ ਸਬੰਧੀ ਜਾਣਕਾਰੀ...
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸ਼ਾਮ ਚੁਰਾਸੀ ਹਲਕੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸ਼ਾਮ ਚੁਰਾਸੀ ਹਲਕੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

local news
ਹੁਸ਼ਿਆਰਪੁਰ, 06 ਅਕਤੂਬਰ : ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਾਮ ਚੁਰਾਸੀ ਵਿਧਾਨ ਸਭਾ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਵੱਖ-ਵੱਖ ਵਿਭਾਗਾਂ ਦੇ ਸੰਬੰਧਤ ਅਧਿਕਾਰੀਆਂ ਨੂੰ ਚੱਲ ਰਹੇ ਕੰਮ ਤੈਅ ਸਮੇਂ ਵਿਚ ਮੁਕੰਮਲ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਕੈਬਨਿਟ ਮੰਤਰੀ ਨੇ ਲੋਕ ਨਿਰਮਾਣ ਵਿਭਾਗ, ਨਹਿਰੀ ਵਿਭਾਗ, ਸਿੱਖਿਆ ਵਿਭਾਗ, ਪੁਲਿਸ ਪ੍ਰਸ਼ਾਸਨ, ਜਲ ਸਪਲਾਈ ਤੇ ਸੈਨੀਟੇਸ਼ਨ ਸਮੇਤ ਹੋਰਨਾਂ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਵਿਸਥਾਰਪੂਰਵਕ ਜਾਣਕਾਰੀ ਲੈੰਦਿਆਂ ਕਿਹਾ ਕਿ ਇਨ੍ਹਾਂ ਕਾਰਜਾਂ ਦੀ ਗੁਣਵੱਤਾ ਨਾਲ ਕਿਸੇ ਵੀ ਕੀਮਤ 'ਤੇ ਕੋਈ ਸਮਝੌਤਾ ਨਾ ਹੋਵੇ ਅਤੇ ਸਾਰੇ ਪ੍ਰੋਜੈਕਟ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ। ਡਾ. ਰਵਜੋਤ ਸਿੰਘ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਸਬੰਧਤ ਵਿਭਾਗ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਚੱਲ ਰਹੇ ਕੰਮਾਂ ਲਿੰਕ ਸੜਕਾਂ, ਸਕੂਲ਼ਾਂ ਵਿਚ ਲੋੜੀਂਦ...
ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਲਾਭਪਾਤਰੀਆਂ ਨੂੰ ਬੁੱਧਵਾਰ ਨੂੰ ਦਿੱਤੇ ਜਾਣਗੇ ਮਾਲਕੀ ਦੇ ਹੱਕਾਂ ਵਾਲੇ ਕਾਰਡ : ਡਿਪਟੀ ਕਮਿਸ਼ਨਰ

ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਲਾਭਪਾਤਰੀਆਂ ਨੂੰ ਬੁੱਧਵਾਰ ਨੂੰ ਦਿੱਤੇ ਜਾਣਗੇ ਮਾਲਕੀ ਦੇ ਹੱਕਾਂ ਵਾਲੇ ਕਾਰਡ : ਡਿਪਟੀ ਕਮਿਸ਼ਨਰ

local news
ਹੁਸ਼ਿਆਰਪੁਰ, 6 ਅਕਤੂਬਰ : ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਲਾਲ ਲਕੀਰ ਦੇ ਘੇਰੇ ਵਿਚ ਬਣੇ ਮਕਾਨਾਂ ਦੀ ਮਾਲਕੀ ਦੇ ਹੱਕ ਦੇਣ ਲਈ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਜ਼ਿਲੇ ਵਿਚ ਪ੍ਰਾਪਰਟੀ ਕਾਰਡ ਵੰਡਣ ਦੀ ਸ਼ੁਰੂਆਤ ਬੁੱਧਵਾਰ ਤੋਂ ਕੀਤੀ ਜਾ ਰਹੀ ਹੈ ਜਿਸ ਬਾਰੇ ਪ੍ਰਕਿਰਿਆ ਨੂੰ ਅੰਤਮ ਰੂਪ ਦੇਣ ਦੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ । ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪ੍ਰਾਪਰਟੀ ਕਾਰਡ ਵੰਡਣ ਦੀ ਪ੍ਰਕਿਰਿਆ ਬਾਰੇ ਸੰਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਲਾਲ ਲਕੀਰ ਅੰਦਰ ਬਣੇ ਘਰਾਂ ਦੀ ਮਾਲਕੀ ਦੇ ਹੱਕਾਂ ਵਾਲੇ ਕਾਰਡ ਬੁੱਧਵਾਰ ਤੋਂ ਪੜਾਅਵਾਰ ਵੰਡੇ ਜਾਣਗੇ । ਉਨ੍ਹਾਂ ਦੱਸਿਆ ਕਿ ਇਨ੍ਹਾਂ ਕਾਰਡਾਂ ਦੀ ਸ਼ੁਰੂਆਤ ਸ਼ਾਮਚੁਰਾਸੀ ਹਲਕੇ ਦੇ ਪਿੰਡ ਹਾਜੀ ਖਾਨਪੁਰ, ਚੱਬੇਵਾਲ ਵਿਧਾਨ ਸਭਾ ਹਲਕੇ ਦੇ ਪਿੰਡ ਬਠੁੱਲਾ, ਦਸੂਹਾ ਹਲਕੇ ਦੇ ਪਿੰਡ ਗੰਗਾ ਚੱਕ, ਟਾਂਡਾ ਦੇ ਪਿੰਡ ਰਸੂਲਪੁਰ, ਮੁਕੇਰੀਆਂ ਦੇ ਪਿੰਡ ਚੱਕ ਸਰਵਾਣੀ ਅਤੇ ਗੜ੍ਹਸ਼ੰਕਰ ਦੇ ਪਿੰਡ ਰਸੂਲਪੁਰ ਵਿਖੇ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿਚ 300 ਤੋਂ ਵੱਧ ਪ੍ਰਾਪਰਟੀ ਕਾਰਡ ਦੇ ਕੇ ਇਨ...
‘ਖੇਡਾਂ ਵਤਨ ਪੰਜਾਬ ਦੀਆਂ-2026ְ’ ਤਹਿਤ ਜਲੰਧਰ ’ਚ 10 ਤੋਂ 17 ਅਕਤੂਬਰ ਤੱਕ ਹੋਣਗੇ ਰਾਜ ਪੱਧਰੀ ਖੇਡ ਮੁਕਾਬਲੇ

‘ਖੇਡਾਂ ਵਤਨ ਪੰਜਾਬ ਦੀਆਂ-2026ְ’ ਤਹਿਤ ਜਲੰਧਰ ’ਚ 10 ਤੋਂ 17 ਅਕਤੂਬਰ ਤੱਕ ਹੋਣਗੇ ਰਾਜ ਪੱਧਰੀ ਖੇਡ ਮੁਕਾਬਲੇ

local news
ਜਲੰਧਰ, 6 ਅਕਤੂਬਰ : ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜਲੰਧਰ ਵਿੱਚ ਰਾਜ ਪੱਧਰੀ ਖੇਡਾਂ ਦੇ ਮੁਕਾਬਲੇ 10 ਤੋਂ 17 ਅਕਤੂਬਰ ਤੱਕ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਵਿੱਚ ਵੱਖ-ਵੱਖ ਕੈਟਾਗਰੀਜ਼ ਅਤੇ ਉਮਰ ਵਰਗ ਦੇ ਖਿਡਾਰੀ ਹਿੱਸਾ ਲੈਣਗੇ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਨੇ ਰਾਜ ਪੱਧਰੀ ਖੇਡ ਮੁਕਾਬਲਿਆਂ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਰਾਜ ਪੱਧਰੀ ਮੁਕਾਬਲੇ 10 ਤੋਂ 15 ਅਕਤੂਬਰ ਤੱਕ ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ, ਜਲੰਧਰ ਵਿਖੇ ਕਰਵਾਏ ਜਾਣਗੇ, ਜਦਕਿ ਟੇਬਲ ਟੈਨਿਸ ਦੇ ਮੁਕਾਬਲੇ 12 ਤੋਂ 17 ਅਕਤੂਬਰ ਤੱਕ ਹੰਸਰਾਜ ਸਟੇਡੀਅਮ ਵਿਖੇ ਹੋਣਗੇ। ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਾਜ ਪੱਧਰੀ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਦੂਜੇ ਜ਼ਿਲ੍ਹਿਆਂ ਤੋਂ ਆਉਣ ਵਾਲੇ ਖਿਡਾਰੀਆਂ ਦੀ ਰਿਹਾਇਸ਼ ਤੇ ਖਾਣ-ਪੀਣ ਲਈ ਢੁੱਕਵੇਂ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਏ ਲਏ ਜਾਣ। ਇ...
ਮੰਡੀ ਕਿਲਿਆਂਵਾਲੀ ਵਿਖੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੀਤੀ ਲੋਕ ਮਿਲਣੀ

ਮੰਡੀ ਕਿਲਿਆਂਵਾਲੀ ਵਿਖੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੀਤੀ ਲੋਕ ਮਿਲਣੀ

hot news
ਲੰਬੀ/ਸ੍ਰੀ ਮੁਕਤਸਰ ਸਾਹਿਬ, 06 ਅਕਤੂਬਰ: ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੰਬੀ ਹਲਕੇ ਦੀ ਮੰਡੀ ਕਿੱਲਿਆਂਵਾਲੀ ਵਿਖੇ ਲੋਕ ਮਿਲਣੀ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਡੀ ਕਿੱਲਿਆਂਵਾਲੀ ਵਿਕਾਸ ਦੇ ਪ੍ਰੋਜੈਕਟਾਂ ਦੇ ਨੇਪਰੇ ਚਾੜ੍ਹਿਆ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਜਲਦੀ ਹੀ ਹੋਰ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਮੰਡੀ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਸਬੰਧੀ ਫੀਡਬੈਕ ਹਾਸਲ ਕੀਤਾ। ਲੋਕ ਮਿਲਣੀ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਆਪਣੇ ਵਾਰਡ ਅਤੇ ਮੁਹੱਲਿਆਂ ਨਾਲ ਸਬੰਧਤ ਵੱਖ-ਵੱਖ ਵਿਕਾਸ ਕਾਰਜਾਂ, ਨਾਗਰਿਕ ਸਹੂਲਤਾਂ ਅਤੇ ਹੋਰ ਜਨਤਕ ਮਸਲਿਆਂ ਸਬੰਧੀ ਆਪਣੇ ਸੁਝਾਅ ਅਤੇ ਮੰਗਾਂ ਕੈਬਨਿਟ ਮੰਤਰੀ ਦੇ ਧਿਆਨ ਵਿੱਚ ਲਿਆਂਦੀਆਂ। ਕੈਬਨਿਟ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪ੍ਰਾਪਤ ਹੋਈਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦਾ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਪਹਿਲ ਦੇ ਆਧਾਰ 'ਤੇ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ...