Monday, March 9
Shadow

Tag: punjab news

ਸੱਥਾਂ ਵਿੱਚ ਗੱਲਾਂ ਕਰਕੇ ਕਿਸਾਨਾਂ ਨੂੰ ਕਾਇਨਾਤ ਦੇ ਰੱਖਵਾਲੇ ਬਣਾਉਣ ਵੱਲ ਪ੍ਰਸ਼ਾਸਨ ਦਾ ਵੱਡਾ ਉਪਰਾਲਾ

ਸੱਥਾਂ ਵਿੱਚ ਗੱਲਾਂ ਕਰਕੇ ਕਿਸਾਨਾਂ ਨੂੰ ਕਾਇਨਾਤ ਦੇ ਰੱਖਵਾਲੇ ਬਣਾਉਣ ਵੱਲ ਪ੍ਰਸ਼ਾਸਨ ਦਾ ਵੱਡਾ ਉਪਰਾਲਾ

National, Politics, Punjab
ਮਾਲੇਰਕੋਟਲਾ, 04 ਅਕਤੂਬਰ –                      ਜ਼ਿਲ੍ਹਾ ਮਾਲੇਰਕੋਟਲਾ ਪ੍ਰਸ਼ਾਸਨ ਵੱਲੋਂ ਪਰਾਲੀ ਪ੍ਰਬੰਧਨ ਨੂੰ ਲੈ ਕੇ ਨਵਾਂ ਅਭਿਆਨ ਸ਼ੁਰੂ ਕੀਤਾ ਗਿਆ ਹੈ, ਜਿਸ ਅਧੀਨ ਪਿੰਡਾਂ ਦੀਆਂ ਸੱਥਾਂ, ਧਰਮਸ਼ਾਲਾਵਾਂ,ਧਾਰਮਿਕ ਸਥਾਨਾਂ ਅਤੇ ਹੋਰ ਸਾਂਝੀਆਂ ਥਾਵਾਂ ਵਿੱਚ ਕਿਸਾਨਾਂ ਨਾਲ ਸਿੱਧੀ ਗੱਲਬਾਤ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦਾ ਉਦੇਸ਼ ਕਿਸਾਨਾਂ ਨੂੰ ਵਾਤਾਵਰਣ ਬਚਾਉਣ ਲਈ ਪ੍ਰੇਰਿਤ ਕਰਨਾ ਅਤੇ ਅੱਗ ਰਹਿਤ ਜ਼ਿਲ੍ਹਾ ਬਣਾਉਣਾ ਹੈ।                  ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਅਤੇ ਐਸ.ਐਸ.ਪੀ ਗਗਨ ਅਜੀਤ ਸਿੰਘ ਵੱਲੋਂ ਪਿੰਡ ਗੁਆਰਾ ਦੀ ਸੱਥ ਵਿੱਚ ਸਿੱਧੀ ਭਾਗੀਦਾਰੀ ਕਰਕੇ ਕਿਸਾਨਾਂ ਨੂੰ ਇਨ-ਸੀਟੂ ਅਤੇ ਐਕਸ-ਸੀਟੂ ਤਕਨੀਕਾਂ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਸਵੇਰ ਤੇ ਸ਼ਾਮ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਸਮਝਾ ਰਹੀਆਂ ਹਨ।                  ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਕਿਹਾ ਕਿ ਕਿਸਾਨਾਂ ਨੂੰ ਆਧੁਨਿਕ ਤਕਨੀਕਾਂ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ ਪਿੰਡ ਪੱਧਰ ’ਤੇ ਜਾਗਰੂਕਤਾ ...
ਕੀਰਤਪੁਰ ਸਾਹਿਬ ਤੋ ਹਿਮਾਚਲ ਪ੍ਰਦੇਸ਼ ਦੀ ਹੱਦ ਤੱਕ ਸੜਕ ਦੀ ਮੁਰੰਮਤ ਦਾ ਕੰਮ ਸੁਰੂ- ਹਰਜੋਤ ਬੈਂਸ

ਕੀਰਤਪੁਰ ਸਾਹਿਬ ਤੋ ਹਿਮਾਚਲ ਪ੍ਰਦੇਸ਼ ਦੀ ਹੱਦ ਤੱਕ ਸੜਕ ਦੀ ਮੁਰੰਮਤ ਦਾ ਕੰਮ ਸੁਰੂ- ਹਰਜੋਤ ਬੈਂਸ

National, Politics, Punjab
ਸ੍ਰੀ ਅਨੰਦਪੁਰ ਸਾਹਿਬ 04 ਅਕਤੂਬਰ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਵੱਲੋਂ ਲਗਾਤਾਰ ਮਨਿਸਟਰੀ ਆਫ ਰੋਡ ਐਡ ਟਾਸਪੋਰਟੇਸ਼ਨ ਵਿਭਾਗ ਤੋਂ ਕੀਰਤਪੁਰ ਸਾਹਿਬ-ਮਹਿਤਪੁਰ ਹਿਮਾਚਲ ਪ੍ਰਦੇਸ਼ ਹੱਦ ਤੱਕ ਨੈਸ਼ਨਲ ਹਾਈਵੇ ਦੀ ਮੁਰੰਮਤ ਦੀ ਮੰਗ ਰੱਖੀ ਜਾ ਰਹੀ ਸੀ। ਉਨ੍ਹਾਂ ਦੀ ਮੰਗ ਨੂੰ ਹੁਣ ਬੂਰ ਪੈ ਗਿਆ ਹੈ ਅਤੇ ਬੀਤੇ ਕੱਲ ਕੀਰਤਪੁਰ ਸਾਹਿਬ ਤੇ ਮਹਿਤਪੁਰ (ਹਿਮਾਚਲ ਪ੍ਰਦੇਸ਼ ਹੱਦ) ਤੱਕ ਨੈਸ਼ਨਲ ਹਾਈਵੇ ਦੀ ਮੁਰੰਮਤ ਦਾ ਕੰਮ ਸੁਰੂ ਹੋ ਗਿਆ ਹੈ। ਇਲਾਕਾ ਵਾਸੀਆਂ ਨੇ ਨੈਸ਼ਨਲ ਹਾਈਵੇ ਦੀ ਮੁਰੰਮਤ ਦਾ ਕੰਮ ਸੁਰੂ ਹੋਣ ਤੇ ਹਰਜੋਤ ਬੈਂਸ ਕੈਬਨਿਟ ਮੰਤਰੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸਾਡੇ ਹਲਕਾ ਵਿਧਾਇਕ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਵਾਰ ਵਾਰ ਕੇਂਦਰ ਦੇ ਵਿਭਾਗ ਕੋਲ ਇਹ ਮਸਲਾ ਰੱਖਿਆ ਗਿਆ, ਪਹਿਲਾ ਇਸ ਦੀ ਪ੍ਰਵਾਨਗੀ ਮਾਰਚ 2025 ਤੋ ਪਹਿਲਾ ਮਿਲਣ ਦੀ ਸੰਭਾਵਨਾ ਸੀ, ਪ੍ਰੰਤੂ ਵਿਭਾਗ ਦੀ ਢਿੱਲੀ ਕਾਰਗੁਜਾਰੀ ਕਾਰਨ ਲੋਕ ਬੇਹੱਦ ਪ੍ਰੇਸ਼ਾਨ ਰਹੇ ਅਤੇ ਸੜਕ ਉਤੇ ਡੂਘੇ ਟੋਏ ਪੈਣ ਕਾਰਨ ਵਾਹਨ ਚਾਲਕਾਂ ਨੂੰ ਬੇਹੱਦ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਤੋ ਇਲਾਵਾ ਵੱਡੇ ਵੱਡੇ ਟੋਏ ਅਕਸਰ ਹੀ ਹਾਦਸਿਆ ਦ...
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ ਜਾਵੇਗਾ: ਹਰਜੋਤ ਬੈਂਸ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ ਜਾਵੇਗਾ: ਹਰਜੋਤ ਬੈਂਸ

National, Politics, Punjab
ਚੰਡੀਗੜ੍ਹ, 3 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਦੇਸ਼ ਭਰ ਵਿੱਚ ਸ਼ਾਨਦਾਰ ਸਮਾਗਮਾਂ ਦੀ ਲੜੀ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਲੜੀ ਦੌਰਾਨ ਨਗਰ ਕੀਰਤਨ, ਕੀਰਤਨ ਦਰਬਾਰ, ਲਾਈਟ ਐਂਡ ਸਾਊਂਡ ਸ਼ੋਅ, ਡਰੋਨ ਸ਼ੋਅ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰਮੁੱਖ ਧਾਰਮਿਕ ਇਕੱਠਾਂ ਸਮੇਤ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾਣਗੇ ਜੋ ਗੁਰੂ ਸਾਹਿਬ ਦੀ ਲਾਸਾਨੀ ਕੁਰਬਾਨੀ ਅਤੇ ਧਰਮ ਨਿਰਪੱਖਤਾ ਦੀ ਵਿਰਾਸਤ ਨੂੰ ਦੁਨੀਆਂ ਭਰ ਵਿੱਚ ਉਜਾਗਰ ਕਰਨਗੇ। ਇਨ੍ਹਾਂ ਸਮਾਗਮਾਂ ਦਾ ਉਦੇਸ਼ ਗੁਰੂ ਸਾਹਿਬ ਦੇ ਧਰਮ ਨਿਰਪੱਖਤਾ, ਵਿਸ਼ਵਵਿਆਪੀ ਭਾਈਚਾਰੇ ਅਤੇ ਲਾਸਾਨੀ ਕੁਰਬਾਨੀ ਦੇ ਸਦੀਵੀ ਸੰਦੇਸ਼ ਦਾ ਪ੍ਰਚਾਰ ਕਰਨਾ ਅਤੇ ਸਾਰੇ ਭਾਈਚਾਰਿਆਂ ਦੇ ਲੋਕਾਂ ਵਿੱਚ ਸਦਭਾਵਨਾ ਅਤੇ ਸਮਾਜਿਕ ਏਕਤਾ ਨੂੰ ਉਤਸ਼ਾਹਿਤ ਕਰਨਾ ਹੈ। ਅੱਜ ਇੱਥੇ ਸੈਰ-ਸਪਾਟਾ ਵਿਭਾਗ ਦੇ ਦਫ਼ਤਰ ਵਿਖੇ ਧਾਰਮਿਕ ਪੈਨਲ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਉਪਰੰਤ, ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੈਰ-ਸਪਾਟਾ ਅਤੇ ਸੱਭਿਆਚਾਰਕ...
ਮੁੱਖ ਮੰਤਰੀ ਵੱਲੋਂ ਪੰਜਾਬੀਆਂ ਨੂੰ ਤਿਉਹਾਰਾਂ ਦਾ ਤੋਹਫ਼ਾ, 4150 ਕਰੋੜ ਰੁਪਏ ਦੀ ਲਾਗਤ ਨਾਲ 19,491 ਕਿਲੋਮੀਟਰ ਲਿੰਕ ਸੜਕਾਂ ਦੇ ਨਿਰਮਾਣ ਦੀ ਸ਼ੁਰੂਆਤ

ਮੁੱਖ ਮੰਤਰੀ ਵੱਲੋਂ ਪੰਜਾਬੀਆਂ ਨੂੰ ਤਿਉਹਾਰਾਂ ਦਾ ਤੋਹਫ਼ਾ, 4150 ਕਰੋੜ ਰੁਪਏ ਦੀ ਲਾਗਤ ਨਾਲ 19,491 ਕਿਲੋਮੀਟਰ ਲਿੰਕ ਸੜਕਾਂ ਦੇ ਨਿਰਮਾਣ ਦੀ ਸ਼ੁਰੂਆਤ

National, Politics, Punjab
ਝਬਾਲ (ਤਰਨ ਤਾਰਨ), 3 ਅਕਤੂਬਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 4,150.42 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਵਿੱਚ 19,491.56 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡ ਕਰਨ ਲਈ ਵੱਡਾ ਪ੍ਰਾਜੈਕਟ ਸ਼ੁਰੂ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਤਰਨ ਤਾਰਨ ਦੀ ਪਵਿੱਤਰ ਧਰਤੀ `ਤੇ ਸੀਸ ਝੁਕਾਇਆ, ਜਿਸ ਨੂੰ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ, ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਬਾਬਾ ਬੁੱਢਾ ਜੀ ਦੀ ਚਰਨ ਛੋਹ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਹੈ, ਖ਼ਾਸ ਕਰ ਕੇ ਪੰਜਾਬ ਦੇ ਪੇਂਡੂ ਖੇਤਰਾਂ ਲਈ ਕਿਉਂਕਿ ਅੱਜ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਅਤੇ ਨਵੀਨੀਕਰਨ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਕ ਹੋਰ ਇਤਿਹਾਸਕ ਫੈਸਲਾ ਲਿਆ ਹੈ, ਜਿਸ ਤਹਿਤ ਹੁਣ ਇਨ੍ਹਾਂ ਲਿੰਕ ਸੜਕਾਂ ਦੀ ਮੁਰੰਮਤ ਦੇ ਨਾਲ-ਨਾਲ ਅਗਲੇ ਪੰਜ ਸਾਲਾਂ ਲਈ ਠੇਕੇਦਾਰਾਂ ਵੱਲੋਂ ਇਨ੍ਹਾਂ ਦੀ ਸਾਂਭ-ਸੰਭਾਲ ਵੀ ਯਕ...
‘ਯੁੱਧ ਨਸ਼ਿਆਂ ਵਿਰੁੱਧ’: 216ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.3 ਕਿਲੋਗ੍ਰਾਮ ਹੈਰੋਇਨ, 3.1 ਕਿਲੋਗ੍ਰਾਮ ਅਫੀਮ ਸਮੇਤ 47 ਨਸ਼ਾ ਤਸਕਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: 216ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.3 ਕਿਲੋਗ੍ਰਾਮ ਹੈਰੋਇਨ, 3.1 ਕਿਲੋਗ੍ਰਾਮ ਅਫੀਮ ਸਮੇਤ 47 ਨਸ਼ਾ ਤਸਕਰ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ, 3 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 216ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 328 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 45 ਐਫਆਈਆਰਜ਼ ਦਰਜ ਕਰਕੇ 47 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ, 216 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 31,684 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.3 ਕਿਲੋ ਹੈਰੋਇਨ, 3.1 ਕਿਲੋ ਅਫੀਮ, 25 ਕਿਲੋ ਭੁੱਕੀ, 1584 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵ...
ਮੰਤਰੀ ਵੱਲੋਂ ਸਫਾਈ ਮੁਹਿੰਮ ਦੇ ਨਿਰਦੇਸ਼ : ਸ਼ਹਿਰ ਦੀਆਂ ਸੜਕਾਂ ਤੋਂ ਕੂੜਾ, ਲਾਵਾਰਿਸ ਵਾਹਨਾਂ ਨੂੰ ਹਟਾਉਣਾ ਹੈ ਮੁਹਿੰਮ ਦਾ ਉਦੇਸ਼; ਲੁਧਿਆਣਾ ਵਿੱਚ ਸਿਹਤ, ਸਿੱਖਿਆ, ਖੇਡਾਂ, ਬਿਜਲੀ ਸਬੰਧੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਮੰਤਰੀ ਵੱਲੋਂ ਸਫਾਈ ਮੁਹਿੰਮ ਦੇ ਨਿਰਦੇਸ਼ : ਸ਼ਹਿਰ ਦੀਆਂ ਸੜਕਾਂ ਤੋਂ ਕੂੜਾ, ਲਾਵਾਰਿਸ ਵਾਹਨਾਂ ਨੂੰ ਹਟਾਉਣਾ ਹੈ ਮੁਹਿੰਮ ਦਾ ਉਦੇਸ਼; ਲੁਧਿਆਣਾ ਵਿੱਚ ਸਿਹਤ, ਸਿੱਖਿਆ, ਖੇਡਾਂ, ਬਿਜਲੀ ਸਬੰਧੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

National, Politics, Punjab
ਚੰਡੀਗੜ੍ਹ/ਲੁਧਿਆਣਾ, 3 ਅਕਤੂਬਰ ਪੰਜਾਬ ਸਰਕਾਰ ਦੇ ਬਿਜਲੀ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਐਨਆਰਆਈ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਲੁਧਿਆਣਾ ਵਿੱਚ ਵੱਖ-ਵੱਖ ਬੁਨਿਆਦੀ ਢਾਂਚਾ ਅਤੇ ਨਾਗਰਿਕ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਸ੍ਰੀ ਅਰੋੜਾ ਨੇ ਪ੍ਰੋਜੈਕਟ ਡਾਇਰੈਕਟਰ (ਐਨਐਚਏਆਈ) ਨੂੰ ਲੁਧਿਆਣਾ ਵਿੱਚ ਰਾਸ਼ਟਰੀ ਰਾਜਮਾਰਗਾਂ ਦੇ ਨਾਲ-ਨਾਲ ਸਰਵਿਸ ਲੇਨਾਂ ਦੀ ਤੁਰੰਤ ਮੁਰੰਮਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ।ਇਸ ਦੇ ਜਵਾਬ ਵਿੱਚ ਪ੍ਰੋਜੈਕਟ ਡਾਇਰੈਕਟਰ (ਐਨਐਚਏਆਈ)  ਨੇ ਮੁਰੰਮਤ ਅਤੇ ਰੱਖ-ਰਖਾਅ ਦੇ ਕੰਮ ਲਈ 150 ਕਰੋੜ ਦੀ ਵੰਡ ਦੀ ਪੁਸ਼ਟੀ ਕੀਤੀ। ਜਲੰਧਰ ਬਾਈਪਾਸ ਦੇ ਨੇੜੇ ਵਾਹਨ ਅੰਡਰਪਾਸ ਦੀ ਪ੍ਰਗਤੀ ਬਾਰੇ ਵੀ ਅਪਡੇਟਸ ਸਾਂਝੇ ਕੀਤੇ ਗਏ। ਸ਼ਹਿਰੀ ਸੁਹਜ ਨੂੰ ਵਧਾਉਣ ਅਤੇ ਨਾਗਰਿਕ ਨੈਤਿਕ ਅਨੁਸ਼ਾਸਨ ਲਾਗੂ ਕਰਨ ਦੀ ਕੋਸਿ਼ਸ਼ ਤਹਿਤ ਮੰਤਰੀ ਨੇ ਨਗਰ ਨਿਗਮ ਅਤੇ ਕਮਿਸ਼ਨਰੇਟ ਪੁਲਿਸ ਨੂੰ ਲੁਧਿਆਣਾ-ਫਿਰੋਜ਼ਪੁਰ ਐਲੀਵੇਟਿਡ ਹਾਈਵੇਅ ਦੇ ਪਿੱਲਰਾਂ ਨੂੰ ਵਿਗਾੜਨ ਵਾਲੇ ਵਿਅਕਤੀਆਂ ਵਿਰੁੱਧ ਕ...
ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ

National, Politics, Punjab
ਚੰਡੀਗੜ੍ਹ, 3 ਅਕਤੂਬਰ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਤੇ ਅਦਾਰਿਆਂ ਨਾਲ ਸਬੰਧਤ ਪੰਜ ਕਰਮਚਾਰੀ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਦੌਰਾਨ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਕਿ ਕਰਮਚਾਰੀ ਮੁੱਦਿਆਂ 'ਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਅੱਜ ‘ਮੈਟਰਨਿਟੀ ਬੈਨੀਫਿਟਸ ਐਕਟ, 1961’ ਦੇ ਅਨੁਸਾਰ ਆਸ਼ਾ ਅਤੇ ਆਸ਼ਾ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ’ਆਸ਼ਾ ਵਰਕਰ ਤੇ ਫੈਸਲੀਟੇਟਰ ਯੂਨੀਅਨ’ ਨੂੰ ਵਧਾਈ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਨਵੇਂ ਨੋਟੀਫਿਕੇਸ਼ਨ ਤਹਿਤ, ਆਸ਼ਾ ਅਤੇ ਆਸ਼ਾ ਫੈਸੀਲੀਟੇਟਰ ਜਣੇਪਾ ਛੁੱਟੀ ਦੌਰਾਨ ਨਿਸ਼ਚਿਤ ਮਾਸਿਕ ਮਾਣਭੱਤਾ ਪ੍ਰਾਪਤ ਕਰਨ ਦੇ ਯੋਗ ਹੋਣਗੇ। ਇਸ ਤੋਂ ਇਲਾਵਾ, ‘ਮੈਟਰਨਿਟੀ ਬੈਨੀਫਿਟਸ ਐਕਟ, 1961’ ਵਿੱਚ ਭਵਿੱਖ ਵਿੱਚ ਹੋਣ ਵਾਲੀਆਂ ਸਾਰੀਆਂ ਸੋਧਾਂ ਵੀ ਉਨ੍ਹਾਂ 'ਤੇ ਲਾਗੂ ਹੋਣਗੀਆਂ। ਯੂਨੀਅਨ ਨੇ ਇਸ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਸਵੀਕਾਰ ਕਰਨ ਲਈ ਵਿੱਤ ਮੰਤਰੀ ਦਾ ਧੰਨਵਾ...

ਪੰਜਾਬ ਸਰਕਾਰ ਨੇ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਲਈ ਵਿੱਤੀ ਸਾਲ 2025-26 ਵਿੱਚ ₹1170 ਕਰੋੜ ਰਾਖਵੇਂ: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 3 ਅਕਤੂਬਰ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਿੱਤੀ ਸਾਲ 2025-26 ਲਈ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਦੀ ਵਿੱਤੀ ਸਹਾਇਤਾ ਯੋਜਨਾ ਹੇਠ ₹1170 ਕਰੋੜ ਦਾ ਬਜਟ ਉਪਬੰਧ ਕੀਤਾ ਹੈ। ਉਨ੍ਹਾਂ ਦੱਸਿਆ ਕਿ ਅਗਸਤ 2025 ਤੱਕ ₹593.14 ਕਰੋੜ ਜਾਰੀ ਕਰਕੇ 6.66 ਲੱਖ ਔਰਤਾਂ ਨੂੰ ਸਿੱਧਾ ਲਾਭ ਦਿੱਤਾ ਜਾ ਚੁੱਕਾ ਹੈ। ਡਾ. ਬਲਜੀਤ ਕੌਰ ਨੇ ਕਿਹਾ, “ਮਾਨ ਸਰਕਾਰ ਦਾ ਟੀਚਾ ਸਿਰਫ਼ ਵਿੱਤੀ ਸਹਾਇਤਾ ਨਹੀਂ, ਸਗੋਂ ਔਰਤਾਂ ਨੂੰ ਆਤਮਵਿਸ਼ਵਾਸੀ ਅਤੇ ਸਵੈ-ਨਿਰਭਰ ਬਣਾਉਣਾ ਹੈ।” ਡਾ. ਬਲਜੀਤ ਕੌਰ ਨੇ ਇਹ ਵੀ ਕਿਹਾ ਕਿ ਸਰਕਾਰ ਦੀ ਇਹ ਕੋਸ਼ਿਸ਼ ਸਿਰਫ਼ ਰਕਮ ਵੰਡਣ ਤੱਕ ਸੀਮਤ ਨਹੀਂ, ਬਲਕਿ ਉਹਨਾਂ ਮਹਿਲਾਵਾਂ ਨੂੰ ਇੱਕ ਨਵੀਂ ਉਮੀਦ ਦੇਣੀ ਹੈ ਜੋ ਜੀਵਨ ਦੀਆਂ ਮੁਸ਼ਕਲਾਂ ਵਿੱਚ ਹਿੰਮਤ ਨਾਲ ਅੱਗੇ ਵਧ ਰਹੀਆਂ ਹਨ। ਇਸ ਯੋਜਨਾ ਰਾਹੀਂ ਹਰ ਲਾਭਪਾਤਰੀ ਆਪਣੇ ਪਰਿਵਾਰ ਲਈ ਸਹਾਰਾ ਬਣਦੀ ਹੈ ਅਤੇ ਆਪਣੇ ਬੱਚਿਆਂ ਦਾ ਭਵਿੱਖ ਨਿਖਾਰ ਸਕਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅਜਿਹੀਆਂ ਸਕੀਮਾਂ ਰਾਹੀਂ ਔਰਤਾਂ ਨੂੰ ਸਸ਼ਕਤ ਬਣਾਉਣ ਨਾਲ ਉਹ ਪ...
ਹਰਜੋਤ ਬੈਂਸ ਨੇ ਸਵਾਂ ਨਦੀ ਉੱਤੇ 35.48 ਕਰੋੜ ਰੁਪਏ ਦੀ ਲਾਗਤ ਵਾਲੇ ਉੱਚ ਪੱਧਰੀ ਪੁਲ ਦਾ ਨੀਂਹ ਪੱਥਰ ਰੱਖਿਆ

ਹਰਜੋਤ ਬੈਂਸ ਨੇ ਸਵਾਂ ਨਦੀ ਉੱਤੇ 35.48 ਕਰੋੜ ਰੁਪਏ ਦੀ ਲਾਗਤ ਵਾਲੇ ਉੱਚ ਪੱਧਰੀ ਪੁਲ ਦਾ ਨੀਂਹ ਪੱਥਰ ਰੱਖਿਆ

National, Politics, Punjab
ਚੰਡੀਗੜ੍ਹ/ਨੰਗਲ, 2 ਅਕਤੂਬਰ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਪਿੰਡ ਭੱਲੜੀ ਨੇੜੇ ਸਵਾਂ ਨਦੀ ਉੱਤੇ 35.48 ਕਰੋੜ ਰੁਪਏ ਦੀ ਲਾਗਤ ਵਾਲੇ ਉੱਚ-ਪੱਧਰੀ ਪੁਲ ਦਾ ਨੀਂਹ ਪੱਥਰ ਰੱਖਿਆ। ਮੰਤਰੀ ਨੇ ਦੱਸਿਆ ਕਿ 511 ਮੀਟਰ ਲੰਬਾ ਇਹ ਪੁਲ ਭੱਲੜੀ ਨੂੰ ਮਹਿੰਦਪੁਰ-ਖੇੜਾ ਕਲਮੋਟ ਨਾਲ ਜੋੜੇਗਾ, ਜਿਸ ਨਾਲ ਖੇੜਾ ਕਲਮੋਟ, ਭੰਗਲਾ ਅਤੇ ਮਾਜਰੀ ਵਰਗੇ ਸਰਹੱਦੀ ਖੇਤਰਾਂ ਨਾਲ ਸੰਪਰਕ ਵਧੇਗਾ। ਇਸ ਮੌਕੇ ਸੰਬੋਧਨ ਕਰਦਿਆਂ, ਸ. ਹਰਜੋਤ ਸਿੰਘ ਬੈਂਸ ਨੇ ਦੋ ਹੋਰ ਪੁਲਾਂ ਦਾ ਨੀਂਹ ਪੱਥਰ ਰੱਖਣ ਸਬੰਧੀ ਐਲਾਨ ਵੀ ਕੀਤਾ। ਉਨ੍ਹਾਂ ਦੱਸਿਆ ਕਿ ਕਲਿਤਰਾਂ ਤੋਂ ਪਲਾਸੀ ਤੱਕ 20 ਕਰੋੜ ਰੁਪਏ ਦੀ ਲਾਗਤ ਵਾਲੇ 333 ਮੀਟਰ ਲੰਬੇ ਪੁਲ ਦਾ ਨੀਂਹ ਪੱਥਰ 4 ਅਕਤੂਬਰ ਨੂੰ ਰੱਖਿਆ ਜਾਵੇਗਾ ਅਤੇ ਬੇਲਾ ਧਿਆਨੀ ਤੋਂ ਪਲਾਸੀ ਤੱਕ 12 ਕਰੋੜ ਰੁਪਏ ਦੀ ਲਾਗਤ ਵਾਲੇ 180 ਮੀਟਰ ਲੰਬੇ ਪੁਲ ਦਾ ਨੀਂਹ ਪੱਥਰ 7 ਅਕਤੂਬਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ 'ਤੇ ਰੱਖਿਆ ਜਾਵੇਗਾ। ਇਹ ਨਵੇਂ ਪੁਲ ਸੰਪਰਕ ਵਿੱਚ ਕਾਫ਼ੀ ਸੁਧਾਰ ਕਰਨਗੇ, ਜਿਸ ਨਾਲ ਅੰਦਰੂਨੀ ਖੇਤਰਾਂ ਦੇ ਵਸਨੀਕ 15 ਮਿੰਟਾਂ ਦੇ...
ਪੰਜਾਬ ‘ਚ ਸੀ.ਆਰ.ਐਮ. ਮਸ਼ੀਨਾਂ ਹੁਣ ਇੱਕ ਕਲਿੱਕ ‘ਤੇ ਉਪਲੱਬਧ; “ਉੱਨਤ ਕਿਸਾਨ” ਐਪ ਉਤੇ 85 ਹਜ਼ਾਰ ਤੋਂ ਵੱਧ ਮਸ਼ੀਨਾਂ ਦੀ ਕੀਤੀ ਗਈ ਮੈਪਿੰਗ

ਪੰਜਾਬ ‘ਚ ਸੀ.ਆਰ.ਐਮ. ਮਸ਼ੀਨਾਂ ਹੁਣ ਇੱਕ ਕਲਿੱਕ ‘ਤੇ ਉਪਲੱਬਧ; “ਉੱਨਤ ਕਿਸਾਨ” ਐਪ ਉਤੇ 85 ਹਜ਼ਾਰ ਤੋਂ ਵੱਧ ਮਸ਼ੀਨਾਂ ਦੀ ਕੀਤੀ ਗਈ ਮੈਪਿੰਗ

National, Politics, Punjab
ਚੰਡੀਗੜ੍ਹ, 2 ਅਕਤੂਬਰ:– ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ "ਉੱਨਤ ਕਿਸਾਨ" ਮੋਬਾਈਲ ਐਪ ਉਤੇ 85000 ਤੋਂ ਵੱਧ ਇਨ-ਸੀਟੂ ਅਤੇ ਐਕਸ-ਸੀਟੂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦੀ ਮੈਪਿੰਗ ਕੀਤੀ ਗਈ ਹੈ। ਦੱਸਣਯੋਗ ਹੈ ਕਿ ਇਹ ਮੋਬਾਇਲ ਐਪ ਇੱਕ ਵਨ-ਸਟਾਪ ਪਲੇਟਫਾਰਮ ਹੈ ਜੋ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਅਤੇ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਛੋਟੇ ਅਤੇ ਸੀਮਾਂਤ ਕਿਸਾਨਾਂ ਤੱਕ ਇਹਨਾਂ ਅਤਿ-ਆਧੁਨਿਕ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਪਹੁੰਚ ਨੂੰ ਹੋਰ ਆਸਾਨ ਬਣਾਉਣ ਲਈ ਤਿਆਰ ਕੀਤੀ ਗਈ ਹੈ। ਇਸ ਪ੍ਰਮੁੱਖ ਡਿਜੀਟਲ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਇਹ ਪਹਿਲਕਦਮੀ ਕਿਸਾਨਾਂ ਨੂੰ ਆਪਣੇ ਘਰ ਬੈਠੇ ਹੀ ਆਪਣੇ ਮੋਬਾਈਲ ਫੋਨਾਂ ਰਾਹੀਂ ਸੀ.ਆਰ.ਐਮ. ਮਸ਼ੀਨਾਂ ਨੂੰ ਆਸਾਨੀ ਨਾਲ ਬੁੱਕ ਕਰਨ ਦੀ ਸਹੂਲਤ ਦਿੰਦੀ ਹੈ। ਉਨ੍ਹਾਂ ਕਿਹਾ ਕਿ ਹਰੇਕ ਮਸ਼ੀਨ ਨੂੰ ਕਾਸ਼ਤਯੋਗ ਜ਼ਮੀਨੀ ਦੇ ਖੇਤਰ ਮੁਤਾਬਕ ਜੀਓ-ਟੈਗ ਕੀਤਾ ਜਾਂਦਾ ਹੈ, ਜਿਸ ਨਾਲ ਫਸਲੀ ਰ...