ਦਸਹਿਰੇ ਮੌਕੇ ਅਮਨ ਅਰੋੜਾ ਵੱਲੋਂ ਸੁਨਾਮ ਵਾਸੀਆਂ ਨੂੰ ਵੱਡੀ ਸੌਗਾਤ
ਸੁਨਾਮ/ ਚੰਡੀਗੜ੍ਹ , 02 ਅਕਤੂਬਰ
ਬਦੀ ਉੱਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਤਿਉਹਾਰ ਦਸਹਿਰੇ ਮੌਕੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ ਸ਼੍ਰੀ ਅਮਨ ਅਰੋੜਾ ਨੇ ਇਸ ਤਿਉਹਾਰ ਦੀ ਵਧਾਈ ਦਿੰਦਿਆਂ ਸ਼ਹੀਦ ਊਧਮ ਸਿੰਘ ਦੀ ਧਰਤੀ ਸੁਨਾਮ ਊਧਮ ਸਿੰਘ ਵਾਲਾ ਦੇ ਲੋਕਾਂ ਨੂੰ ਜਲ ਸਪਲਾਈ ਪ੍ਰੋਜੈਕਟ ਦੇ ਰੂਪ ਵਿੱਚ ਵੱਡੀ ਸੌਗਾਤ ਦਿੱਤੀ। ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਪੱਕੇ ਹੱਲ ਲਈ ਕੈਬਨਿਟ ਮੰਤਰੀ ਨੇ ਸੀਤਾਸਰ ਰੋਡ, ਸੁਨਾਮ ਵਿਖੇ ਕਰੀਬ 15.22 ਕਰੋੜ ਰੁਪਏ ਦੀ ਲਾਗਤ ਵਾਲੇ ਵਾਟਰ ਸਪਲਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ, ਜਿਸ ਤਹਿਤ ਟਿਊਬਵੈੱਲ ਅਤੇ 02 ਲੱਖ ਲੀਟਰ ਦੀ ਟੈਂਕੀ ਬਣਾਉਣ ਸਮੇਤ 33,635 ਮੀਟਰ ਲੰਮੀ ਪਾਈਪ ਲਾਈਨ ਪਾਈ ਜਾਵੇਗੀ ਅਤੇ 1472 ਘਰਾਂ, ਜਿਨ੍ਹਾਂ ਕੋਲ ਹੁਣ ਤਕ ਪਾਣੀ ਦੇ ਕੁਨੈਕਸ਼ਨ ਨਹੀਂ ਸਨ, ਨੂੰ ਕੁਨੈਕਸ਼ਨ ਦਿੱਤੇ ਜਾਣਗੇ। ਇਹ ਪ੍ਰੋਜੈਕਟ 01 ਸਾਲ ਵਿੱਚ ਮੁਕੰਮਲ ਕਰ ਦਿੱਤਾ ਜਾਵੇਗਾ।
ਇਸ ਪ੍ਰੋਜੈਕਟ ਤਹਿਤ ਟਿੱਬੀ ਬਸਤੀ ਵਿਖੇ 250 ਕੁਨੈਕਸ਼ਨ, ਨਮੋਲ ਰੋਡ ਵਿਖੇ 50 ਕੁਨੈਕਸ਼ਨ, ਗੁਜਾ ਪੀਰ ਵਿਖੇ 100, ਸਾਈ ਕਲੋਨੀ 100, ਮਾਨਸਾ ਰੋਡ 100, ਜਗਤਪੁਰ...







