Shadow

Tag: punjab news

ਪੰਜਾਬ ਨਿਵੇਸ਼ਕ ਸੰਮੇਲਨ 2026— ਹਸਪਤਾਲ ਅਤੇ ਸਿਹਤ ਸੰਭਾਲ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਸੰਮਲਿਤ ਸਿਹਤ  ਸੰਭਾਲ ਨੂੰ ਯਕੀਨੀ ਬਣਾਉਣ ਲਈ  ਨਿੱਜੀ ਹਸਪਤਾਲਾਂ ਨੂੰ 20 ਫੀਸਦ ਬਿਸਤਰੇ ਰਾਖਵੇਂ ਰੱਖਣ ਦੀ ਅਪੀਲ

ਪੰਜਾਬ ਨਿਵੇਸ਼ਕ ਸੰਮੇਲਨ 2026— ਹਸਪਤਾਲ ਅਤੇ ਸਿਹਤ ਸੰਭਾਲ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਸੰਮਲਿਤ ਸਿਹਤ ਸੰਭਾਲ ਨੂੰ ਯਕੀਨੀ ਬਣਾਉਣ ਲਈ ਨਿੱਜੀ ਹਸਪਤਾਲਾਂ ਨੂੰ 20 ਫੀਸਦ ਬਿਸਤਰੇ ਰਾਖਵੇਂ ਰੱਖਣ ਦੀ ਅਪੀਲ

Politics, Punjab
ਚੰਡੀਗੜ੍ਹ/ਮੋਹਾਲੀ, 14 ਮਾਰਚ: ਸਿਹਤ ਨੂੰ ਮੌਲਿਕ ਅਧਿਕਾਰ ਦੱਸਦੇ ਹੋਏ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸਾਰਿਆਂ ਲਈ ਮਿਆਰੀ ਸਿਹਤ ਸੰਭਾਲ ਪਹੁੰਚਯੋਗ ਬਣਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੰਦਿਆਂ ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਨਿੱਜੀ ਹਸਪਤਾਲਾਂ ਨੂੰ ਸਰਕਾਰੀ ਯੋਜਨਾਵਾਂ ਤਹਿਤ ਮਰੀਜ਼ਾਂ ਲਈ ਕਿਫਾਇਤੀ ਸਿਹਤ ਸੰਭਾਲ ਯਕੀਨਾ ਬਣਾਉਣ ਲਈ ਘੱਟੋ-ਘੱਟ 20 ਫੀਸਦ ਬੈੱਡ ਰਾਖਵੇਂ ਰੱਖਣ ਦੀ ਅਪੀਲ ਕੀਤੀ ਹੈ। ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਦੇ ਦੂਜੇ ਦਿਨ ਹਸਪਤਾਲ ਅਤੇ  ਸਿਹਤ ਸੇਵਾਵਾਂ ਵਿਸ਼ੇ ਤੇ ਹੋਏ ਸੈਸ਼ਨ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ  ਕਿਹਾ  ਕਿ  ਸਰਕਾਰ ਅਤੇ  ਕਾਰਪੋਰੇਟ ਖੇਤਰ ਦੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਾਲਿਆਂ ਵਿਚਕਾਰ ਮਜ਼ਬੂਤ ਸਹਿਯੋਗ ਇਕਸਾਰ ਅਤੇ ਬਰਾਬਰ ਅਧਾਰ ਤੇ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਬਹੁਤ ਲਾਜ਼ਮੀ ਹੈ। ਡਾ. ਬਲਬੀਰ ਸਿੰਘ ਨੇ ਆਮ ਆਦਮੀ ਕਲੀਨਿਕਾਂ ਦੇ ਵਿਸਥਾਰ ਰਾਹੀਂ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਸਿਹਤ ਸੰਭਾਲ ਉਪਲਬਧਤਾ  ਵਿਚਲੀਆਂ ਅਸਮਾਨਤਾਵਾਂ ਨੂੰ ਘਟਾਉਣ ਲਈ ਰਾਜ ਸਰਕਾਰ ਦੇ ਯਤਨਾਂ ਦਾ  ਜ...
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ: ਪੁਰਜਿਆਂ ਤੋਂ ਪਲੈਟਫਾਰਮਾਂ ਤੱਕ” ਵਿਸ਼ੇ ਤਹਿਤ ਸਾਈਕਲ ਅਤੇ ਈ-ਬਾਈਕਸ- ਆਲਮੀ ਬਾਜ਼ਾਰਾਂ ਲਈ ਪੰਜਾਬ ਦੇ ਅਗਲੇ ਪੀੜ੍ਹੀ ਦੇ ਸਾਈਕਲ”

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ: ਪੁਰਜਿਆਂ ਤੋਂ ਪਲੈਟਫਾਰਮਾਂ ਤੱਕ” ਵਿਸ਼ੇ ਤਹਿਤ ਸਾਈਕਲ ਅਤੇ ਈ-ਬਾਈਕਸ- ਆਲਮੀ ਬਾਜ਼ਾਰਾਂ ਲਈ ਪੰਜਾਬ ਦੇ ਅਗਲੇ ਪੀੜ੍ਹੀ ਦੇ ਸਾਈਕਲ”

Punjab
ਚੰਡੀਗੜ੍ਹ- ਮਾਰਚ 14: "ਪੁਰਜ਼ਿਆਂ ਤੋਂ ਪਲੇਟਫਾਰਮਾਂ ਤੱਕ- ਆਲਮੀ ਬਾਜ਼ਾਰਾਂ ਲਈ ਪੰਜਾਬ ਦੇ ਅਗਲੇ ਪੀੜ੍ਹੀ ਦੇ ਸਾਈਕਲ" ਵਿਸ਼ੇ ਹੇਠ "ਸਾਈਕਲ ਅਤੇ ਈ-ਬਾਈਕਸ" ਸਿਰਲੇਖ ਵਾਲੇ ਸੈਸ਼ਨ ਨੇ ਸੂਬੇ ਦੇ ਇੱਕ ਵਿਸ਼ਵਵਿਆਪੀ ਨਿਰਮਾਣ ਕੇਂਦਰ ਵਜੋਂ ਵਧ ਰਹੇ ਰੁਤਬੇ ਨੂੰ ਉਭਾਰਿਆ। ਇਸ ਸੈਸ਼ਨ ਦੌਰਾਨ ਉਦਯੋਗ ਖੇਤਰ ਦੇ ਆਗੂਆਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਨੀਤੀ ਸਥਿਰਤਾ, ਤਕਨੀਕੀ ਪੱਖੋਂ ਸਮੇਂ ਦਾ ਹਾਣੀ ਹੋਣ ਅਤੇ ਈਕੋਸਿਸਟਮ ਇਕਜੁੱਟਤਾ ਵਿਸਥਾਰ ਦੇ ਅਗਲੇ ਪੜਾਅ ਨੂੰ ਹੋਰ ਅੱਗੇ ਵਧਾਉਣਗੇ। ਇਸ ਮੌਕੇ 'ਤੇ ਬੋਲਦਿਆਂ, ਐਵੋਨ ਸਾਈਕਲਜ਼ ਦੇ ਚੇਅਰਮੈਨ ਅਤੇ ਪ੍ਰਬੰਧਕੀ ਨਿਰਦੇਸ਼ਕ, ਸ੍ਰੀ ਓਂਕਾਰ ਸਿੰਘ ਪਾਹਵਾ ਨੇ ਕਿਹਾ ਕਿ ਪੰਜਾਬ ਸਪੱਸ਼ਟ ਸਮਾਂ-ਸੀਮਾਵਾਂ, ਡਿਜੀਟਲਾਈਜ਼ਡ ਪ੍ਰਵਾਨਗੀਆਂ ਅਤੇ ਸੌਖੀ ਪ੍ਰਕਿਰਿਆ ਨਾਲ ਲਗਾਤਾਰ ਇੱਕ ਕਾਰੋਬਾਰ-ਅਨੁਕੂਲ ਵਾਤਾਵਰਣ  ਸਿਰਜ ਰਿਹਾ ਹੈ, ਜੋ ਉੱਦਮੀਆਂ ਨੂੰ ਟੀਚਿਆਂ ਨੂੰ ਅਮਲੀਰੂਪ ਦੇਣ ਅਤੇ ਨਵੀਨਤਾ 'ਤੇ ਧਿਆਨ ਕੇਂਦਰਿਤ ਕਰਨ ਦੇ ਯੋਗ ਬਣਾਉਂਦਾ ਹੈ।  ਭਵਿੱਖੀ ਸੰਭਾਵਨਾਵਾਂ ਦਾ ਅਨੁਮਾਨ ਲਾਉਣ ਅਤੇ ਨਿਰੰਤਰ ਉੱਦਮ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਘੱਟ ਪ੍ਰਕਿਰਿਆਵੀ ਬ...
ਆਈਐਸਆਈ ਦੀ ਹਮਾਇਤ ਪ੍ਰਾਪਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਏਕੇ-47 ਰਾਈਫਲ ਸਮੇਤ ਚਾਰ ਹਥਿਆਰਾਂ ਨਾਲ ਦੋ ਮੁਲਜ਼ਮ ਅੰਮ੍ਰਿਤਸਰ ਤੋਂ ਕਾਬੂ

ਆਈਐਸਆਈ ਦੀ ਹਮਾਇਤ ਪ੍ਰਾਪਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਏਕੇ-47 ਰਾਈਫਲ ਸਮੇਤ ਚਾਰ ਹਥਿਆਰਾਂ ਨਾਲ ਦੋ ਮੁਲਜ਼ਮ ਅੰਮ੍ਰਿਤਸਰ ਤੋਂ ਕਾਬੂ

Crime, Punjab
ਚੰਡੀਗੜ੍ਹ/ਅੰਮ੍ਰਿਤਸਰ, 14 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਆਈ.ਐਸ.ਆਈ. ਦੀ ਹਮਾਇਤ ਪ੍ਰਾਪਤ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਵਾਲੇ ਅਤੇ ਦਹਿਸ਼ਤੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਮੁਲਜ਼ਮਾਂ ਕੋਲੋਂ ਚਾਰ ਅਤਿ-ਆਧੁਨਿਕ ਹਥਿਆਰ, ਜਿਨ੍ਹਾਂ ਵਿੱਚ ਦੋ ਮੈਗਜ਼ੀਨਾਂ ਅਤੇ 36 ਜ਼ਿੰਦਾ ਕਾਰਤੂਸਾਂ ਸਮੇਤ ਏ.ਕੇ.-47 ਰਾਈਫ਼ਲ ਸ਼ਾਮਲ ਹੈ, ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਸੇਵਕ ਸਿੰਘ ਉਰਫ਼ ਸੂਰਜ ਵਾਸੀ ਨਵੀਂ ਆਬਾਦੀ ਅਟਾਰੀ, ਅੰਮ੍ਰਿਤਸਰ ਅਤੇ ਅਮਰਜੀਤ ਸਿੰਘ ਉਰਫ ਰੋਹਿਤ ਵਾਸੀ ਸੁਭਾਸ਼ ਰੋਡ ਛੇਹਰਟਾ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਏਕੇ-47 ਰਾਈਫਲ ਬਰਾਮਦ ਕਰਨ ਤੋਂ ਇਲਾਵਾ ਤਿੰਨ ਅਤਿ-ਆਧੁਨਿਕ 9 ਐਮਐਮ ਗਲੋਕ ਪਿਸਤੌਲ ਵੀ ਬਰਾਮਦ ਕੀਤ...
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿੱਚ ਰੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਮਜਬੂਤ ਸੰਪਰਕ ਅਤੇ ਤਕਨੀਕੀ ਈਕੋ ਸਿਸਟਮ ਨੂੰ ਉਭਾਰਿਆ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿੱਚ ਰੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਮਜਬੂਤ ਸੰਪਰਕ ਅਤੇ ਤਕਨੀਕੀ ਈਕੋ ਸਿਸਟਮ ਨੂੰ ਉਭਾਰਿਆ

Punjab
ਚੰਡੀਗੜ੍ਹ/ਮੋਹਾਲੀ, ਮਾਰਚ 14- ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀਪੀਆਈਐਸ) - 2026 ਦੇ ਦੂਜੇ ਦਿਨ, ਏਰੋਸਪੇਸ ਅਤੇ ਰੱਖਿਆ ਬਾਰੇ ਸੈਸ਼ਨ ਦੌਰਾਨ ਦੇਸ਼ ਦੇ ਰੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਕਿਵੇਂ ਇਸ ਵਿੱਚ ਯੋਗਦਾਨ ਪਾ ਸਕਦਾ ਹੈ, ਇਸ ਬਾਰੇ ਵਿਸਥਾਰ ਵਿਚ ਵਿਚਾਰ-ਵਟਾਂਦਰਾ ਕੀਤਾ ਗਿਆ। ਪੰਜਾਬ ਦੇ ਪੱਖ ਨੂੰ ਮਜ਼ਬੂਤੀ ਨਾਲ ਪੇਸ਼ ਕਰਦਿਆਂ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਸੈਸ਼ਨ ਦੀ ਪ੍ਰਧਾਨਗੀ ਕਰਦੇ ਹੋਏ ਕਿਹਾ ਕਿ ਪੰਜਾਬ ਕੋਲ ਇੱਕ ਸ਼ਾਨਦਾਰ ਈਕੋ ਸਿਸਟਮ ਹੈ ਜੋ ਦੇਸ਼ ਦੇ ਰੱਖਿਆ ਖੇਤਰ ਨੂੰ ਹੁਲਾਰਾ ਦੇਣ ਅਤੇ ਬਹੁਤ ਮੁੱਲਵਾਨ ਯੋਗਦਾਨ ਪਾਉਣ ਲਈ ਢੁੱਕਵਾਂ ਹੈ। ਕੈਬਨਿਟ  ਮੰਤਰੀ  ਵੱਲੋਂ  ਟਰਬਾਈਨ ਬੈਲਿਸਟਿਕ ਰਿਸਰਚ ਲੈਬਾਰਟਰੀ (ਟੀ.ਬੀ.ਆਰ.ਐਲ.) ਅਤੇ ਲੁਧਿਆਣਾ ਵਿੱਚ ਸੈਂਟਰਲ ਟੂਲ ਰੂਮ ਤੋਂ ਇਲਾਵਾ 6 ਹਵਾਈ ਅੱਡਿਆਂ ਦੀ ਮੌਜੂਦਗੀ ਨੂੰ ਸ਼ਾਨਦਾਰ ਤਕਨੀਕੀ ਅਤੇ ਸੰਪਰਕ ਪਹਿਲੂਆਂ ਵਜੋਂ ਹਵਾਲਾ ਦਿੱਤਾ ਗਿਆ। ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਰੱਖਿਆ ਖੇਤਰ ਨਾਲ ਸਬੰਧਤ ਮੁੱਦਿਆਂ 'ਤੇ ਵਿਆਪਕ ਚਰਚਾ ਕਰਨ ਲਈ ਇੱਕ ਰੱਖਿਆ ਸੰਮੇਲਨ ਵੀ ਕਰਵਾਇਆ। ਭਾਰਤੀ ਹਵਾਈ ਸ...
ਨਿਵੇਸ਼ ਪੰਜਾਬ ਸੰਮੇਲਨ: ‘ਆਈਡੀਆ ਟੂ ਇਮਪੈਕਟ: ਇਕ ਸਟਾਰਟਅੱਪ ਡੈਸਟੀਨੇਸ਼ਨ ਵਜੋਂ ਪੰਜਾਬ ਦੀ ਯਾਤਰਾ’-  ਸੈਸ਼ਨ ਨੇ ਰਾਜ ਦੇ ਮਜ਼ਬੂਤ ਈਕੋਸਿਸਟਮ ਅਤੇ ਯੂਨੀਕੋਰਨ ਸਟਾਰਟਅੱਪਸ ਨੂੰ ਉਤਸ਼ਾਹਿਤ ਕਰਨ ਦੇ ਦ੍ਰਿਸ਼ਟੀਕੋਣ ‘ਤੇ ਰੌਸ਼ਨੀ ਪਾਈ

ਨਿਵੇਸ਼ ਪੰਜਾਬ ਸੰਮੇਲਨ: ‘ਆਈਡੀਆ ਟੂ ਇਮਪੈਕਟ: ਇਕ ਸਟਾਰਟਅੱਪ ਡੈਸਟੀਨੇਸ਼ਨ ਵਜੋਂ ਪੰਜਾਬ ਦੀ ਯਾਤਰਾ’- ਸੈਸ਼ਨ ਨੇ ਰਾਜ ਦੇ ਮਜ਼ਬੂਤ ਈਕੋਸਿਸਟਮ ਅਤੇ ਯੂਨੀਕੋਰਨ ਸਟਾਰਟਅੱਪਸ ਨੂੰ ਉਤਸ਼ਾਹਿਤ ਕਰਨ ਦੇ ਦ੍ਰਿਸ਼ਟੀਕੋਣ ‘ਤੇ ਰੌਸ਼ਨੀ ਪਾਈ

Punjab
ਚੰਡੀਗੜ੍ਹ /ਐੱਸ.ਏ.ਐੱਸ.ਨਗਰ, ਮਾਰਚ 14- ਇਥੇ ਚੱਲ ਰਹੇ ਪੰਜਾਬ  ਨਿਵੇਸ਼ ਸੰਮੇਲਨ ਦੇ ਦੂਜੇ ਦਿਨ ਅੱਜ "ਆਈਡੀਆ ਟੂ ਇਮਪੈਕਟ: ਪੰਜਾਬ ਦੀ ਇਕ ਸਟਾਰਟਅੱਪ ਡੈਸਟੀਨੇਸ਼ਨ ਵਜੋਂ ਯਾਤਰਾ" ਸਿਰਲੇਖ ਤਹਿਤ ਹੋਏ ਬਹੁਤ ਹੀ ਦਿਲਚਸਪ ਸੈਸ਼ਨ ਦੌਰਾਨ ਸੂਬੇ ਦੀ ਉੱਭਰ ਰਹੀ ਉੱਦਮੀ ਦਿਖ ਨੂੰ ਸਾਹਮਣੇ ਲਿਆਂਦਾ।"ਇਸ ਸੈਸ਼ਨ ਨੇ ਪੰਜਾਬ ਨੂੰ ਨਵੀਨਤਾ ਅਤੇ ਯੂਨੀਕੋਰਨ ਸਟਾਰਟਅੱਪਸ ਲਈ ਇੱਕ ਪ੍ਰਮੁੱਖ ਧੁਰੇ ਵਿੱਚ ਬਦਲਣ ਦੇ ਰਣਨੀਤਕ ਦ੍ਰਿਸ਼ਟੀਕੋਣ 'ਤੇ ਚਰਚਾ ਕਰਨ ਲਈ ਉੱਚ ਸਰਕਾਰੀ ਅਧਿਕਾਰੀਆਂ, ਉਦਯੋਗ ਦੇ ਦਿੱਗਜਾਂ ਅਤੇ ਸਟਾਰਟਅੱਪ ਉਦਮੀਆਂ ਨੂੰ ਇਕ ਮੰਚ ਤੇ ਲਿਆਂਦਾ। ਵੱਡੇ ਪੈਮਾਨੇ ਤੇ ਵਿਕਾਸ ਨੂੰ ਸਮਰਥਨ ਦੇਣ ਲਈ ਸੂਬੇ ਦੀ ਤਿਆਰੀ ਨੂੰ ਉਜਾਗਰ ਕਰਦੇ ਹੋਏ, ਪੰਜਾਬ ਵਿਕਾਸ ਕਮਿਸ਼ਨ ਦੀ ਚੇਅਰਪਰਸਨ, ਸੀਮਾ ਬਾਂਸਲ ਨੇ ਸੈਸ਼ਨ ਨੂੰ ਇੱਕ ਮਜ਼ਬੂਤ ਅਤੇ ਹਾਂਪੱਖੀ ਦਿਸ਼ਾ ਦਿੱਤੀ। ਉਨ੍ਹਾਂ ਕਿਹਾ, "ਪੰਜਾਬ ਵਿੱਚ, ਸਾਡੇ ਕੋਲ ਕਾਰੋਬਾਰ ਅਤੇ ਨਵੀਨਤਾ ਲਈ ਇੱਕ ਸ਼ਾਨਦਾਰ ਅਤੇ ਬਹੁਤ ਸਹਾਇਕ ਈਕੋਸਿਸਟਮ ਹੈ।" ਜਦੋਂ ਅਸੀਂ ਅੱਜ ਦੇ ਸਫਲ ਤਕਨੀਕੀ ਯੂਨੀਕੋਰਨ ਸਟਾਰਟਅੱਪਸ 'ਤੇ ਨਜ਼ਰ ਮਾਰਦੇ ਹਾਂ, ਤਾਂ ਇਹ ਜਾਹਰਾ ਤੌਰ ਤੇ  ਸਾਹਮਣੇ ਆਉਂਦ...
ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਦੇ ਸਪੀਕਰ ਦੀ ਮਾਤਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਦੇ ਸਪੀਕਰ ਦੀ ਮਾਤਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

Punjab
ਚੰਡੀਗੜ੍ਹ, 14 ਮਾਰਚ, 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਸ੍ਰੀ ਹਰਵਿੰਦਰ ਕਲਿਆਣ ਦੀ ਮਾਤਾ ਸ੍ਰੀਮਤੀ ਪ੍ਰੇਮ ਕੌਰ ਕਲਿਆਣ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਉਂਦਿਆਂ ਦਿਲੋਂ ਸੰਵੇਦਨਾ ਵਿਅਕਤ ਕੀਤੀ। ਸਪੀਕਰ ਸੰਧਵਾਂ ਨੇ ਭਾਵੁਕ ਸ਼ਰਧਾਂਜਲੀ ਦਿੰਦਿਆਂ ਇੱਕ ਵਿਅਕਤੀ ਦੇ ਜੀਵਨ ਅਤੇ ਕਰੀਅਰ ਨੂੰ ਆਕਾਰ ਦੇਣ ਵਿੱਚ ਮਾਂ ਦੀ ਅਹਿਮ ਭੂਮਿਕਾ 'ਤੇ ਚਾਨਣਾ ਪਾਇਆ। ਸ. ਸੰਧਵਾਂ ਨੇ ਕਿਹਾ ਕਿ ਮਾਂ ਦਾ ਨਿੱਘਾ ਪਿਆਰ ਅਤੇ ਸਮਰਥਨ ਉਹ ਕਰਜ਼ ਹਨ ਜਿਨ੍ਹਾਂ ਨੂੰ ਅਸੀਂ ਕਦੇ ਵੀ ਚੁਕਾ ਨਹੀਂ ਸਕਦੇ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਜ਼ਿੰਦਗੀ ਵਿੱਚ ਜੋ ਵੀ ਉਚਾਈਆਂ ਹਾਸਲ ਕਰਦੇ ਹਾਂ, ਉਹ ਸਾਡੇ ਮਾਪਿਆਂ ਦੇ ਆਦਰਸ਼ਾਂ ਅਤੇ ਅਸ਼ੀਰਵਾਦਾਂ ਦਾ ਪ੍ਰਤੱਖ ਪ੍ਰਮਾਣ ਹਨ।...
ਲੰਬੀ ਹਲਕੇ ਦੇ ਪਿੰਡ ਭਾਈ ਕਾ ਕੇਰਾ ਵਿੱਚ ਔਰਤਾਂ ਵੱਲੋਂ ਧੰਨਵਾਦੀ ਜਾਗੋ ਕੱਢ ਕੇ ਖੁਸ਼ੀ ਦਾ ਪ੍ਰਗਟਾਵਾ

ਲੰਬੀ ਹਲਕੇ ਦੇ ਪਿੰਡ ਭਾਈ ਕਾ ਕੇਰਾ ਵਿੱਚ ਔਰਤਾਂ ਵੱਲੋਂ ਧੰਨਵਾਦੀ ਜਾਗੋ ਕੱਢ ਕੇ ਖੁਸ਼ੀ ਦਾ ਪ੍ਰਗਟਾਵਾ

Politics
ਲੰਬੀ/ਸ੍ਰੀ ਮੁਕਤਸਰ ਸਾਹਿਬ, 14 ਮਾਰਚ 2026   ਪੰਜਾਬ ਦੀ ਆਮ ਆਦਮੀ ਪਾਰਟੀ ਵੱਲੋਂ ਸੂਬੇ ਭਰ ਦੀਆਂ ਐਸ.ਸੀ. ਵਰਗ ਨਾਲ ਸੰਬੰਧਿਤ ਔਰਤਾਂ ਨੂੰ 1500 ਰੁਪਏ ਅਤੇ ਜਰਨਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੇ ਐਲਾਨ ਤੋਂ ਬਾਅਦ ਔਰਤਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਲੰਬੀ ਹਲਕੇ ਦੇ ਪਿੰਡ ਭਾਈ ਕਾ ਕੇਰਾ ਵਿਖੇ ਮਾਵਾਂ-ਭੈਣਾਂ ਨੂੰ ਹਰ ਮਹੀਨੇ 1000 ਤੇ 1500 ਰੁਪਏ ਪ੍ਰਤੀ ਮਹੀਨਾ ਸਨਮਾਨ ਰਾਸ਼ੀ ਮਿਲਣ ਦੀ ਖੁਸ਼ੀ ਵਿੱਚ ਪਿੰਡ ਦੀਆਂ ਔਰਤਾਂ ਵੱਲੋਂ ਧੰਨਵਾਦੀ ਜਾਗੋ ਕੱਢ ਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਔਰਤਾਂ ਨੇ ਗਿੱਧਾ ਪਾ ਕੇ ਅਤੇ ਜਾਗੋ ਕੱਢ ਕੇ ਇਸ ਫ਼ੈਸਲੇ ਦਾ ਸਵਾਗਤ ਕੀਤਾ। ਪਿੰਡ ਦੀਆਂ ਮਹਿਲਾਵਾਂ ਨੇ ਕਿਹਾ ਕਿ ਇਹ ਪਹਿਲਕਦਮੀ ਔਰਤਾਂ ਦੇ ਸਨਮਾਨ, ਆਤਮ-ਵਿਸ਼ਵਾਸ ਅਤੇ ਆਰਥਿਕ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਨੇ ਇਸ ਯੋਜਨਾ ਲਈ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਇਸ ਨਾਲ ਘਰਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋਵੇਗੀ ਅਤੇ ਔਰਤਾਂ ਨੂੰ ਸਮਾਜ ਵਿੱਚ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਪਿੰਡ ਵਾਸੀਆਂ ਅਤੇ ਮਹਿਲਾਵਾਂ ਨੇ ਇਕ...
ਵਿੱਤ ਮੰਤਰੀ ਵੱਲੋਂ ਦਿੜ੍ਹਬਾ ਵਿਖੇ 100 ਉਦਮੀ ਔਰਤਾਂ ਦਾ ਸਨਮਾਨ

ਵਿੱਤ ਮੰਤਰੀ ਵੱਲੋਂ ਦਿੜ੍ਹਬਾ ਵਿਖੇ 100 ਉਦਮੀ ਔਰਤਾਂ ਦਾ ਸਨਮਾਨ

Punjab
ਦਿੜ੍ਹਬਾ, 14 ਮਾਰਚ ਅੰਤਰਰਾਸ਼ਟਰੀ ਮਹਿਲਾ ਦਿਵਸ ਸਬੰਧੀ ਦਿੜ੍ਹਬਾ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਆਪਣੀ ਮਿਹਨਤ ਅਤੇ ਲਗਨ ਨਾਲ ਮਿਸਾਲ ਕਾਇਮ ਕਰਨ ਵਾਲੀਆਂ 100 ਉਦਮੀ ਔਰਤਾਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਮਹਿਲਾਵਾਂ ਅਤੇ ਇਲਾਕੇ ਦੇ ਪਤਵੰਤੇ ਵੀ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੀਆਂ ਮਹਿਲਾਵਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਦੀ ਆਰਥਿਕ ਤਰੱਕੀ ਲਈ ਲਗਾਤਾਰ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਸਮਾਜ ਦੀ ਰੀੜ੍ਹ ਦੀ ਹੱਡੀ ਹਨ ਅਤੇ ਜਦੋਂ ਮਹਿਲਾਵਾਂ ਮਜ਼ਬੂਤ ਹੁੰਦੀਆਂ ਹਨ ਤਾਂ ਪਰਿਵਾਰ, ਸਮਾਜ ਅਤੇ ਦੇਸ਼ ਵੀ ਮਜ਼ਬੂਤ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦੇ ਮੁਤਾਬਕ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸੂਬੇ ਦੀਆਂ ਮਹਿਲਾਵਾਂ ਨ...
ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ 120 ਮਹਿਲਾ ਉਦਮੀਆਂ ਦਾ ਵਿਸ਼ੇਸ਼ ਸਨਮਾਨ

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ 120 ਮਹਿਲਾ ਉਦਮੀਆਂ ਦਾ ਵਿਸ਼ੇਸ਼ ਸਨਮਾਨ

local news
ਮਾਨਸਾ, 14 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਆਤਮ-ਨਿਰਭਰ ਬਣਾਉਣ ਅਤੇ ਉਨ੍ਹਾਂ ਦੇ ਹੌਸਲੇ ਬੁਲੰਦ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪੱਧਰੀ ‘ਮਹਿਲਾ ਉਦਮੀ ਸਨਮਾਨ ਸਮਾਰੋਹ’ ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ਵਿੱਚ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੀਆਂ 120 ਉਦਮੀ ਔਰਤਾਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈ.ਏ.ਐਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਵਿਧਾਇਕ ਡਾ. ਵਿਜੈ ਸਿੰਗਲਾ ਅਤੇ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈ.ਏ.ਐਸ ਨੇ ਕਿਹਾ ਕਿ ਮਹਿਲਾਵਾਂ ਨੇ ਸਵੈ ਸਹਾਇਤਾ ਸਮੂਹਾਂ ਰਾਹੀਂ ਸਰਗਰਮ ਯੋਗਦਾਨ ਪਾਉਂਦੇ ਹੋਏ ਜ਼ਿਲ੍ਹਾ ਮਾਨਸਾ ਵਿਖੇ ਆਪਣੀ ਮਿਹਨਤ ਤੇ ਲਗਨ ਸਦਕਾ ਹੌਂਸਲੇ ਦੀ ਉੱਚੀ ਉਡਾਣ ਭਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਔਰਤਾਂ ਵੱਲੋਂ ਤਿਆਰ ਸਮਾਨ ਦੀ ਵਿਕਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਸਮੇਂ ਸਮੇਂ ਉਤੇ ਮਿਆਰੀ ਮੰਚ ਪ...
ਵਿਧਾਇਕ ਫਾਜ਼ਿਲਕਾ ਨੇ ਪਿੰਡ ਉਝਾਂ ਵਾਲੀ ਅਤੇ ਨਵਾਂ ਉਝਾਂ ਵਾਲੀ ਵਿਖੇ ਕਰੀਬ 37.43 ਲੱਖ ਨਾਲ ਸੀ.ਸੀ. ਫਲੋਰਿੰਗ ਸੜਕ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਕਰਵਾਈ ਸ਼ੁਰੂਆਤ

ਵਿਧਾਇਕ ਫਾਜ਼ਿਲਕਾ ਨੇ ਪਿੰਡ ਉਝਾਂ ਵਾਲੀ ਅਤੇ ਨਵਾਂ ਉਝਾਂ ਵਾਲੀ ਵਿਖੇ ਕਰੀਬ 37.43 ਲੱਖ ਨਾਲ ਸੀ.ਸੀ. ਫਲੋਰਿੰਗ ਸੜਕ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਕਰਵਾਈ ਸ਼ੁਰੂਆਤ

local news
ਫਾਜ਼ਿਲਕਾ 14 ਮਾਰਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਕੋਈ ਕਸਰ ਨਹੀਂ ਛੱਡ ਰਹੀ। ਪਿੰਡਾਂ ਵਿਖੇ ਬਾਹਰੀ ਅਤੇ ਅੰਦਰੂਨੀ ਸੜਕਾਂ ਤੇ ਫਿਰਨੀਆਂ ਦਾ ਜਿਥੇ ਨਵੀਨੀਕਰਨ ਕੀਤਾ ਜਾ ਰਿਹਾ ਹੈ ਉਥੇ ਲੋੜ ਅਨੁਸਾਰ ਨਵੀਆਂ ਸੜਕਾਂ ਦੀ ਉਸਾਰੀ ਵੀ ਕੀਤੀ ਜਾ ਰਹੀ ਹੈ। ਪਿੰਡਾਂ ਅੰਦਰ ਮਾਡਰਨ ਖੇਡ ਮੈਦਾਨ ਵੀ ਬਣਾਏ ਜਾ ਰਹੇ ਹਨ ਤਾਂ ਜੋ ਪਿੰਡਾਂ ਦਾ ਮੁਕੰਮਲ ਤੌਰ *ਤੇ ਵਿਕਾਸ ਹੋ ਸਕੇ। ਇਸੇ ਲਗਾਤਾਰਤਾ ਵਿਚ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਉਝਾਂ ਵਾਲੀ ਅਤੇ ਨਵਾਂ ਉਝਾਂ ਵਾਲੀ ਵਿਖੇ ਕਰੀਬ 37 ਲੱਖ 43 ਹਜ਼ਾਰ ਨਾਲ ਸੀ.ਸੀ. ਫਲੋਰਿੰਗ ਸੜਕ ਦਾ ਨੀਂਹ ਪੱਥਰ ਰੱਖ ਕੇ ਸ਼ੁਰੂਆਤ ਕਰਵਾਈ । ਉਨ੍ਹਾਂ ਕਿਹਾ ਕਿ ਸੜਕਾਂ ਦੀ ਉਸਾਰੀ ਹੋਣ ਨਾਲ ਪਿੰਡ ਵਾਸੀਆਂ ਨੁੰ ਇਕ ਪਿੰਡ ਤੋਂ ਦੂਸਰੇ ਪਿੰਡ ਵਿਚ ਆਉਣਾ ਜਾਣਾ ਸੋਖਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਪਿੰਡ ਵਾਸੀਆਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਪਈਆਂ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਤਾਂ ਜੋ ਪਿੰਡ ਵਾਸੀਆਂ ਨੂੰ ਵਿਕਾਸ ਪੱਖੋਂ ਕੋਈ ਦਿੱਕਤ ਨਾ ਆਵੇ...