ਵਿਸ਼ਵ ਗਲੋਕੋਮਾ ਹਫ਼ਤੇ ਦੌਰਾਨ ਹੋਏ ਪੋਸਟਰ ਮੇਕਿੰਗ ਮੁਕਾਬਲੇ ‘ਚ ਹਿੱਸਾ ਲੈਣ ਵਾਲੇ ਵਿਦਿਆਰਥੀ ਸਨਮਾਨਿਤ
ਬਰਨਾਲਾ, 14 ਮਾਰਚ
ਸਿਵਲ ਸਰਜਨ ਡਾ. ਹਰੀਪਾਲ ਸਿੰਘ ਸਿੱਧੂ ਦੇ ਹੁਕਮਾਂ ਅਤੇ ਨੇਤਰ ਰੋਗਾਂ ਦੇ ਮਾਹਿਰ ਡਾ. ਅਮੋਲਦੀਪ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਮਿਊਨਿਟੀ ਹੈਲਥ ਸੈਂਟਰ ਧਨੌਲਾ ਵਿਖੇ "ਦੁਨੀਆ ਰੌਸ਼ਨ ਹੈ, ਆਪਣੀਆਂ ਅੱਖਾਂ ਦੀ ਰੌਸ਼ਨੀ ਬਚਾਓ" ਵਿਸ਼ੇ 'ਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਵਿੱਚ ਗੁਰੂ ਨਾਨਕ ਦੇਵ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।
ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵੰਤ ਸਿੰਘ ਔਜਲਾ ਨੇ ਦੱਸਿਆ ਕਿ ਵਿਸ਼ਵ ਗਲੋਕੋਮਾ ਹਫ਼ਤੇ ਦੇ ਸਿਲਸਿਲੇ ਵਿੱਚ ਕਰਵਾਏ ਗਏ ਇਸ ਮੁਕਾਬਲੇ ਦਾ ਉਦੇਸ਼ ਨਰਸਿੰਗ ਦੇ ਵਿਦਿਆਰਥੀਆਂ ਨੂੰ ਗਲੋਕੋਮਾ (ਕਾਲਾ ਮੋਤੀਆ) ਤੋਂ ਬਚਾਅ ਅਤੇ ਇਸਦੇ ਇਲਾਜ ਬਾਰੇ ਜਾਗਰੂਕ ਕਰਨ ਦੇ ਨਾਲ ਨਾਲ ਉਹਨਾਂ ਦੀ ਰਚਨਾਤਮਕਤਾ ਨੂੰ ਉਤਸ਼ਾਹਿਤ ਕਰਨਾ ਵੀ ਹੈ। ਉਹਨਾਂ ਦੱਸਿਆ ਕਿ ‘ਗਲੋਕੋਮਾ' ਜਿਸਨੂੰ ਕਾਲਾ ਮੋਤੀਆ ਵੀ ਕਿਹਾ ਜਾਂਦਾ ਹੈ ਵਿਸ਼ਵ ਵਿੱਚ ਲਾ-ਇਲਾਜ ਅੰਨ੍ਹੇਪਣ ਦਾ ਸਭ ਤੋਂ ਵੱਡਾ ਕਾਰਨ ਹੈ ਅਤੇ ਜਾਗਰੂਕਤਾ ਦੀ ਕਮੀ ਕਾਰਨ ਪੀੜ੍ਹਤ ਵਿਅਕਤੀ ਵੱਲੋਂ ਅਸਧਾਰਣ ਸਿਰਦਰਦ ਜਾਂ ਅੱਖਾਂ ਵਿੱਚ ਲਗਾਤਾਰ ਦਰਦ ਹੋਣ 'ਤੇ ਇਸ ਨੂੰ ਸਧਾ...







