ਓ.ਟੀ.ਐਸ. ਨੀਤੀ ਦਾ ਮਕਸਦ ‘ਬਿਮਾਰ’ ਚੌਲ ਮਿੱਲਾਂ ਨੂੰ ਮੁੜ ਕਾਰਜਸ਼ੀਲ ਕਰ ਕੇ ਰੋਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨਾ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, ਸਤੰਬਰ 25:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖਰੀਦ ਪ੍ਰਕਿਰਿਆ ਨਾਲ ਜੁੜੇ ਹਰ ਭਾਈਵਾਲ ਦੀ ਭਲਾਈ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ। ਸੂਬੇ ਦੇ ਚੌਲ ਮਿੱਲ ਮਾਲਿਕ ਵੀ ਇਸ ਖਰੀਦ ਪ੍ਰਕਿਰਿਆ ਦਾ ਇੱਕ ਅਹਿਮ ਅੰਗ ਹਨ।
ਇਸੇ ਨੂੰ ਮੁੱਖ ਰੱਖ ਕੇ ਪੰਜਾਬ ਕੈਬਨਿਟ ਨੇ ਚੌਲ ਮਿੱਲਾਂ ਲਈ ਵਨ ਟਾਇਮ ਸੈਟਲਮੈਂਟ (ਓ.ਟੀ.ਐਸ.) 2025 ਲਿਆਉਣ ਨੂੰ ਬੀਤੇ ਦਿਨੀਂ ਮਨਜ਼ੂਰੀ ਦੇ ਦਿੱਤੀ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ 2024-25 ਤੱਕ 1688 ਮਿੱਲਰਾਂ ਵੱਲ ਤਕਰੀਬਨ 12000 ਕਰੋੜ ਰੁਪਇਆ ਬਕਾਇਆ ਹੈ ਜਿਸ ਵਿੱਚ 10000 ਕਰੋੜ ਵਿਆਜ ਤੇ 2181 ਕਰੋੜ ਰੁਪਏ ਮੂਲ ਰਕਮ ਸ਼ਾਮਿਲ ਹੈ। ਇਸ ਨਵੀਂ ਓਟੀਐਸ ਨੀਤੀ ਤਹਿਤ ਮਿੱਲਰਾਂ ਨੂੰ ਮੂਲ ਰਕਮ ਦਾ ਅੱਧਾ ਹਿੱਸਾ ਤਾਰਨਾ ਪਵੇਗਾ।
ਮੰਤਰੀ ਨੇ ਇਹ ਵੀ ਕਿਹਾ ਕਿ ਨੋਟੀਫਿਕੇਸ਼ਨ ਦੇ 1 ਮਹੀਨੇ ਅੰਦਰ ਡਿਫਾਲਟਰ ਮਿੱਲਰ ਅਨਾਜ ਖਰੀਦ ਪੋਰਟਲ ਉੱਤੇ ਅਰਜ਼ੀ ਦੇ ਸਕਦੇ ਹਨ ਜਾਂ ਤੁਰੰਤ ਵੀ ਬਕਾਇਆ ਰਕਮ ਜਮਾਂ ਕਰਵਾ ਸਕਦੇ ਹਨ। ਮਿੱਲਰ ਕੋਲ ਵਸੂ...







