Shadow

Tag: punjab news

ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ 672 ਸਟਾਫ਼ ਨਰਸਾਂ ਦੀ ਭਰਤੀ ਦਾ ਐਲਾਨ

ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ 672 ਸਟਾਫ਼ ਨਰਸਾਂ ਦੀ ਭਰਤੀ ਦਾ ਐਲਾਨ

Punjab
ਚੰਡੀਗੜ੍ਹ, 12 ਮਾਰਚ: ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਚੁੱਕਦਿਆਂ ਭਗਵੰਤ ਮਾਨ ਸਰਕਾਰ ਨੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਬਿਹਤਰ ਸੇਵਾਵਾਂ ਮੁਹੱਈਆ ਕਰਨ ਲਈ 672 ਸਟਾਫ਼ ਨਰਸਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਕੀਤਾ ਹੈ। ਭਰਤੀ ਸਬੰਧੀ ਇਹ ਇਸ਼ਤਿਹਾਰ ਪ੍ਰਮੁੱਖ ਅਖ਼ਬਾਰਾਂ ਵਿੱਚ ਪ੍ਰਕਾਸ਼ਿਤ ਕੀਤਾ ਗਿਆ ਹੈ, ਜਿਸ ਵਿੱਚ ਯੋਗ ਉਮੀਦਵਾਰਾਂ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫਰੀਦਕੋਟ ਦੇ ਅਧਿਕਾਰਤ ਆਨਲਾਈਨ ਪੋਰਟਲ ਰਾਹੀਂ ਅਰਜ਼ੀ ਦੇਣੀ ਹੋਵੇਗੀ। ਇਹ ਆਨਲਾਈਨ ਅਰਜ਼ੀ ਪੋਰਟਲ 13 ਮਾਰਚ 2026 ਤੋਂ 02 ਅਪ੍ਰੈਲ 2026 ਤੱਕ ਖੁੱਲ੍ਹਾ ਰਹੇਗਾ। ਇਹਨਾਂ ਅਸਾਮੀਆਂ ਲਈ ਉਮੀਦਵਾਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਅਧੀਨ ਆਪਣੀਆਂ ਅਰਜ਼ੀਆਂ ਯੂਨੀਵਰਸਿਟੀ ਦੀ ਅਧਿਕਾਰਤ ਵੈੱਬਸਾਈਟ ਰਾਹੀਂ ਜਮ੍ਹਾਂ ਕਰਵਾ ਸਕਦੇ ਹਨ। ਇਹ ਭਰਤੀ ਪਹਿਲਾਂ ਮਨਜ਼ੂਰ ਕੀਤੀਆਂ ਗਈਆਂ 406 ਸਟਾਫ ਨਰਸ ਅਸਾਮੀਆਂ, ਜਿਨ੍ਹਾਂ ਵਿੱਚੋਂ 275 ਅਸਾਮੀਆਂ ਲਈ ਅਪੁਆਇੰਟਮੈਂਟ ਆਰਡਰਜ਼ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ, ਤੋਂ ਵੱਖਰੀ ਹੈ। ਨਿਯੁਕਤ ਕੀਤੀਆਂ ਗਈਆਂ...
“ਆਪਣਾ ਕਾਰੋਬਾਰ, ਆਪਣੀ ਪਹਿਚਾਣ” ਤਹਿਤ 100 ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ

“ਆਪਣਾ ਕਾਰੋਬਾਰ, ਆਪਣੀ ਪਹਿਚਾਣ” ਤਹਿਤ 100 ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ

Punjab
ਫ਼ਰੀਦਕੋਟ, 12 ਮਾਰਚ () ਅੰਤਰ ਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਚੱਲ ਰਹੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਵੱਲੋਂ ਜ਼ਿਲ੍ਹਾ ਫ਼ਰੀਦਕੋਟ ਵਿੱਚ “ਆਪਣਾ ਕਾਰੋਬਾਰ, ਆਪਣੀ ਪਹਿਚਾਣ” ਮੁਹਿੰਮ ਤਹਿਤ “ਪੰਜਾਬ ਸਰਕਾਰ ਮਹਿਲਾ ਉੱਦਮੀ ਸਨਮਾਨ–2026” ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਪੇਂਡੂ ਖੇਤਰਾਂ ਵਿੱਚ ਵੱਖ-ਵੱਖ ਕਾਰੋਬਾਰਾਂ ਰਾਹੀਂ ਆਪਣੀ ਵੱਖਰੀ ਪਹਿਚਾਣ ਬਣਾਉਣ ਵਾਲੀਆਂ 100 ਮਹਿਲਾ ਉੱਦਮੀਆਂ ਨੂੰ ਜ਼ਿਲ੍ਹਾ ਪੱਧਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਐਸ.ਐਸ.ਪੀ. ਡਾ. ਪ੍ਰੱਗਿਆ ਜੈਨ, ਵਧੀਕ ਡਿਪਟੀ ਕਮਿਸ਼ਮਨਰ (ਜ) ਸ੍ਰੀ ਸੰਦੀਪ ਮਲਹੋਤਰਾ, ਚੇਅਰਮੈਨ ਜਿਲ੍ਹਾ ਇੰਮਪਰੂਵਮੈਂਟ ਟਰੱਸਟ ਸ. ਗੁਰਤੇਜ ਸਿੰਘ ਖੋਸਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜੋ ਔਰਤਾਂ ਆਪਣਾ ਕੰਮ ਚਲਾ ਰਹੀਆਂ ਹਨ ਉਨ੍ਹਾਂ ਦੀ ਪਹਿਚਾਣ ਨੂੰ ਸਨਮਾਨਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਇਹ ਪ੍ਰੋਗਰਾਮ ਉਲੀਕਿਆਂ ਗਿਆ ਹੈ। ਉਨ੍ਹਾਂ ਕਿਹਾ ਕਿ ਹਰ ਵ...
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਬੀੜ ਘੁਗਿਆਣਾ ਜੰਗਲ ਦੀ ਮੌਜੂਦਾ ਸਥਿਤੀ ਬਾਰੇ ਵਿਧਾਨ ਸਭਾ ਵਿੱਚ ਪ੍ਰਸ਼ਨ ਉਠਾਇਆ

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਬੀੜ ਘੁਗਿਆਣਾ ਜੰਗਲ ਦੀ ਮੌਜੂਦਾ ਸਥਿਤੀ ਬਾਰੇ ਵਿਧਾਨ ਸਭਾ ਵਿੱਚ ਪ੍ਰਸ਼ਨ ਉਠਾਇਆ

Politics, Punjab
ਫਰੀਦਕੋਟ, 12 ਮਾਰਚ () ਹਲਕਾ ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਨੇ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਹਲਕੇ ਅਧੀਨ ਆਉਂਦੇ ਬੀੜ ਘੁਗਿਆਣਾ ਜੰਗਲ ਦੀ ਮੌਜੂਦਾ ਸਥਿਤੀ ਸਬੰਧੀ ਮਹੱਤਵਪੂਰਨ ਪ੍ਰਸ਼ਨ ਉਠਾਇਆ। ਵਿਧਾਇਕ ਉਨ੍ਹਾਂ ਵੱਲੋਂ ਇਹ ਪ੍ਰਸ਼ਨ ਜੰਗਲਾਂ ਦੀ ਸੰਭਾਲ, ਵਣੀਕਰਨ ਅਤੇ ਜੰਗਲੀ ਜੀਵਾਂ ਦੀ ਰੱਖਿਆ ਦੇ ਮੱਦੇਨਜ਼ਰ ਪੁੱਛਿਆ ਗਿਆ। ਉਨ੍ਹਾਂ ਜੰਗਲਾਤ ਮੰਤਰੀ ਤੋਂ ਪੁੱਛਿਆ ਕਿ ਹਲਕਾ ਫਰੀਦਕੋਟ ਅਧੀਨ ਆਉਂਦੇ ਬੀੜ ਘੁਗਿਆਣਾ ਜੰਗਲ ਦਾ ਕੁੱਲ ਰਕਬਾ ਕਿੰਨਾ ਹੈ ਅਤੇ ਇਸ ਵਿੱਚੋਂ ਕਿੰਨਾ ਰਕਬਾ ਰਾਖਵੇਂ ਜੰਗਲ ਵਜੋਂ ਦਰਜ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪਿਛਲੇ ਪੰਜ ਸਾਲਾਂ ਦੌਰਾਨ ਇਸ ਖੇਤਰ ਵਿੱਚ ਲਗਾਏ ਗਏ ਪੌਦਿਆਂ ਦੀ ਗਿਣਤੀ ਅਤੇ ਉਨ੍ਹਾਂ ਦੀ ਜੀਵਤ ਦਰ (ਸਰਵਾਈਵਲ ਰੇਟ) ਬਾਰੇ ਵੀ ਜਾਣਕਾਰੀ ਮੰਗੀ। ਉਨ੍ਹਾਂ ਨੇ ਸਰਕਾਰ ਤੋਂ ਇਹ ਵੀ ਪੁੱਛਿਆ ਕਿ ਕੀ ਬੀੜ ਘੁਗਿਆਣਾ ਵਿੱਚ ਵਣੀਕਰਨ, ਬਾੜਬੰਦੀ, ਪਗਡੰਡੀ ਵਿਕਾਸ ਜਾਂ ਈਕੋ-ਟੂਰਿਜਮ ਨਾਲ ਸੰਬੰਧਿਤ ਕੋਈ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ। ਜੇਕਰ ਅਜਿਹਾ ਹੈ ਤਾਂ ਉਸ ਦੀ ਲਾਗਤ ਅਤੇ ਮੌਜੂਦਾ ਸਥਿਤੀ ਬਾਰੇ ਵੀ ਵੇਰਵਾ ਦੇਣ ਦੀ ਮੰਗ ਕੀਤੀ। ...
ਕੇਂਦਰ ਦੀ ਅਸਫ਼ਲ ਵਿਦੇਸ਼ ਨੀਤੀ ਕਾਰਨ ਦੇਸ਼ ਵਿੱਚ ਖੜ੍ਹਾ ਹੋਇਆ ਊਰਜਾ ਸੰਕਟ: ਹਰਜੋਤ ਸਿੰਘ ਬੈਂਸ

ਕੇਂਦਰ ਦੀ ਅਸਫ਼ਲ ਵਿਦੇਸ਼ ਨੀਤੀ ਕਾਰਨ ਦੇਸ਼ ਵਿੱਚ ਖੜ੍ਹਾ ਹੋਇਆ ਊਰਜਾ ਸੰਕਟ: ਹਰਜੋਤ ਸਿੰਘ ਬੈਂਸ

National
ਚੰਡੀਗੜ੍ਹ, 11 ਮਾਰਚ: ਕੇਂਦਰ ਸਰਕਾਰ 'ਤੇ ਵਰ੍ਹਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਅਸਫ਼ਲ ਵਿਦੇਸ਼ ਨੀਤੀ ਕਾਰਨ ਦੇਸ਼ ਗੰਭੀਰ ਊਰਜਾ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਵਿਧਾਨ ਸਭਾ ਵਿੱਚ ਸੰਬੋਧਨ ਕਰਦਿਆਂ ਉਨ੍ਹਾਂ ਨੇ ਪੰਜਾਬ ਵਿੱਚ ਖਾਦ ਪਲਾਂਟ ਬੰਦ ਹੋਣ, ਪੈਟਰੋਲੀਅਮ ਅਤੇ ਗੈਸ ਦੇ ਸਟਾਕ ਬਾਰੇ ਗੰਭੀਰ ਚਿੰਤਾ ਜ਼ਾਹਿਰ ਕੀਤੀ ਅਤੇ ਇਸ ਨੂੰ ਸੂਬੇ ਨਾਲ ਵਿਤਕਰਾ ਕਰਾਰ ਦਿੱਤਾ। ਉਨ੍ਹਾਂ ਨੇ ਨਾਲ ਹੀ ਮੰਗ ਕੀਤੀ ਕਿ ਕੇਂਦਰ ਸਰਕਾਰ ਦੇਸ਼ ਵਿੱਚ ਮੌਜੂਦ ਪੈਟਰੋਲੀਅਮ, ਐਲਪੀਜੀ ਅਤੇ ਐਲਐਨਜੀ ਦੇ ਅਸਲ ਸਟਾਕ ਬਾਰੇ ਅੰਕੜੇ ਨਸ਼ਰ ਕਰੇ। ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਨਿੰਦਾ ਮਤੇ 'ਤੇ ਚਰਚਾ ਵਿੱਚ ਹਿੱਸਾ ਲੈਂਦਿਆਂ ਸ. ਹਰਜੋਤ ਬੈਂਸ ਨੇ ਦੇਸ਼ ਭਰ ਵਿੱਚ ਪੈਟਰੋਲੀਅਮ ਅਤੇ ਐਲਪੀਜੀ ਦੇ ਤੇਜ਼ੀ ਨਾਲ ਘੱਟ ਰਹੇ ਸਟਾਕ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਨੇ ਕੇਂਦਰ ਦੇ ਸਵੈ-ਨਿਰਭਰਤਾ ਦੇ ਦਾਅਵਿਆਂ ਬਾਰੇ ਗੱਲ ਕਰਦਿਆਂ ਕਿਹਾ ਕਿ ਜ਼ਮੀਨੀ ਹਕੀਕਤ ਇਸਦੇ ਬਿਲਕੁਲ ਉਲਟ...
ਪੰਜਾਬ ਦਾ ਬਜਟ ਹਰ ਵਰਗ ਦੀ ਭਲਾਈ ਅਤੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਏਗਾ: ਮੋਹਿੰਦਰ ਭਗਤ

ਪੰਜਾਬ ਦਾ ਬਜਟ ਹਰ ਵਰਗ ਦੀ ਭਲਾਈ ਅਤੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਏਗਾ: ਮੋਹਿੰਦਰ ਭਗਤ

Punjab
ਚੰਡੀਗੜ੍ਹ, 11 ਮਾਰਚ: ਪੰਜਾਬ ਦੇ ਬਾਗ਼ਬਾਨੀ, ਆਜ਼ਾਦੀ ਘੁਲਾਟੀਏ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜਟ ‘ਤੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਮੌਜੂਦਾ ਬਜਟ ਹਰ ਵਰਗ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਇਹ ਬਜਟ ਆਮ ਲੋਕਾਂ, ਗਰੀਬ ਵਰਗ ਅਤੇ ਮਜ਼ਦੂਰਾਂ ਦੀ ਭਲਾਈ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਗਿਆ ਹੈ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਿਆਰ ਕੀਤਾ ਗਿਆ ਇਹ ਬਜਟ ਪੰਜਾਬ ਦੇ ਸਰਬਪੱਖੀ ਵਿਕਾਸ ਨੂੰ ਸਮਰਪਿਤ ਹੈ। ਉਨ੍ਹਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੇਸ਼ ਕੀਤਾ ਗਿਆ ਇਹ ਬਜਟ ਮਹਿਲਾਵਾਂ ਨੂੰ ਸਮਰਪਿਤ ਹੈ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਤਿਆਰ ਕੀਤਾ ਗਿਆ ਹੈ। ਸ੍ਰੀ ਭਗਤ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਵਿੱਚ ਖੇਤੀਬਾੜੀ ਅਤੇ ਬਾਗ਼ਬਾਨੀ ਖੇਤਰ ਦਾ ਮਹੱਤਵਪੂਰਨ ਯੋਗਦਾਨ ਹੈ। ਉਨ੍ਹਾਂ ਦੱਸਿਆ ਕ...
ਅਰਵਿੰਦ ਕੇਜਰੀਵਾਲ ਦੇ ਬਿਆਨ ਅਨੁਸਾਰ ਮਾਈਨਿੰਗ ਸੁਧਾਰਾਂ ਅਤੇ ਪੋਟਾਸ਼ ਦੀ ਖੋਜ ਨਾਲ ਪੰਜਾਬ 20,000 ਕਰੋੜ ਤੋਂ ਵੱਧ ਦੀ ਆਮਦਨ ਪੈਦਾ ਕਰ ਸਕਦਾ ਹੈ: ਬਰਿੰਦਰ ਕੁਮਾਰ ਗੋਇਲ

ਅਰਵਿੰਦ ਕੇਜਰੀਵਾਲ ਦੇ ਬਿਆਨ ਅਨੁਸਾਰ ਮਾਈਨਿੰਗ ਸੁਧਾਰਾਂ ਅਤੇ ਪੋਟਾਸ਼ ਦੀ ਖੋਜ ਨਾਲ ਪੰਜਾਬ 20,000 ਕਰੋੜ ਤੋਂ ਵੱਧ ਦੀ ਆਮਦਨ ਪੈਦਾ ਕਰ ਸਕਦਾ ਹੈ: ਬਰਿੰਦਰ ਕੁਮਾਰ ਗੋਇਲ

Punjab
ਚੰਡੀਗੜ੍ਹ 11 ਮਾਰਚ:* ਪੰਜਾਬ ਦੇ ਜਲ ਸਰੋਤ ਅਤੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜਟ ਬਹਿਸ ਵਿੱਚ ਹਿੱਸਾ ਲੈਂਦਿਆਂ ਕੇਂਦਰ ਸਰਕਾਰ ਦੀ ਬੇਰੁਖ਼ੀ ਕਾਰਨ ਸੂਬੇ ਨੂੰ ਦਰਪੇਸ਼ ਕਈ ਵਿੱਤੀ ਔਕੜਾਂ ਦੇ ਬਾਵਜੂਦ ਇਤਿਹਾਸਕ ਅਤੇ ਲੋਕ ਪੱਖੀ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਸ਼ਲਾਘਾ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਸਾਲ 2022 ਤੋਂ ਲੈ ਕੇ ਹੁਣ ਤੱਕ 30,000 ਕਰੋੜ ਰੁਪਏ ਦਾ ਸਾਲਾਨਾ ਜੀ.ਐਸ.ਟੀ. ਮੁਆਵਜ਼ਾ ਬੰਦ ਹੋਣ ਤੋਂ ਬਾਅਦ ਵੀ ਲੋਕਾਂ 'ਤੇ ਕੋਈ ਨਵਾਂ ਟੈਕਸ ਲਗਾਏ ਬਿਨਾਂ ਬਜਟ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਪੰਜਾਬ ਦੇ ਜਾਇਜ਼ ਫੰਡ ਜਾਰੀ ਕਰਨ ਵਿੱਚ ਦੇਰੀ ਦੇ ਨਾਲ-ਨਾਲ ਕੁਦਰਤੀ ਆਫ਼ਤਾਂ ਅਤੇ ਕੇਂਦਰ ਸਰਕਾਰ ਵੱਲੋਂ ਵਿੱਤੀ ਸਹਿਯੋਗ ਦੀ ਘਾਟ ਦਾ ਸਾਹਮਣਾ ਕਰਨਾ ਪਿਆ ਪਰ ਫਿਰ ਵੀ ਬਜਟ ਵਿੱਚ ਸਮਾਜ ਦੇ ਹਰ ਵਰਗ ਲਈ ਵਿਆਪਕ ਭਲਾਈ ਪਹਿਲਕਦਮੀਆਂ ਨੂੰ ਯਕੀਨੀ ਬਣਾਇਆ ਗਿਆ। ਮਾਈਨਿੰਗ ਤੋਂ ਅੰਦਾਜ਼ਨ 20,000 ਕਰੋੜ ਰੁਪਏ ਦੇ ਮਾਲੀਏ ਸਬੰਧੀ ਮੁੱਦੇ 'ਤੇ ਬੋਲਦਿਆਂ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਕੌਮੀ ਆਗੂ ਅਰਵਿ...
ਕੇਂਦਰ ਦੀ ਅਸਫ਼ਲ ਵਿਦੇਸ਼ ਨੀਤੀ ਬਾਰੇ ਪੰਜਾਬ ਵਿਧਾਨ ਸਭਾ ਵਿੱਚ ਮਤਾ ਪੇਸ਼; ਮਤੇ ‘ਤੇ ਕੱਲ੍ਹ ਹੋਵੇਗੀ ਵਿਸਥਾਰ ਸਹਿਤ ਚਰਚਾ

ਕੇਂਦਰ ਦੀ ਅਸਫ਼ਲ ਵਿਦੇਸ਼ ਨੀਤੀ ਬਾਰੇ ਪੰਜਾਬ ਵਿਧਾਨ ਸਭਾ ਵਿੱਚ ਮਤਾ ਪੇਸ਼; ਮਤੇ ‘ਤੇ ਕੱਲ੍ਹ ਹੋਵੇਗੀ ਵਿਸਥਾਰ ਸਹਿਤ ਚਰਚਾ

Punjab
ਚੰਡੀਗੜ੍ਹ, 11 ਮਾਰਚ 2026: ਦੇਸ਼ ਭਰ ਵਿੱਚ ਉੱਭਰ ਰਹੇ ਗੈਸ ਅਤੇ ਊਰਜਾ ਸੰਕਟ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਵਿਧਾਨ ਸਭਾ ਵਿੱਚ ਅੱਜ ਵਿਦੇਸ਼ ਨੀਤੀ 'ਚ ਕੇਂਦਰ ਸਰਕਾਰ ਦੀ ਅਸਫ਼ਲਤਾ ਅਤੇ ਦੇਸ਼ ਦੀ ਊਰਜਾ ਸੁਰੱਖਿਆ 'ਤੇ ਇਸਦੇ ਪ੍ਰਭਾਵ ਉੱਪਰ ਮਤਾ ਪੇਸ਼ ਕੀਤਾ ਗਿਆ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਦੁਆਰਾ ਸਦਨ ਵਿੱਚ ਪੇਸ਼ ਕੀਤੇ ਗਏ ਇਸ ਮਤੇ 'ਤੇ ਵੀਰਵਾਰ (ਕੱਲ੍ਹ) ਵਿਸਥਾਰ ਵਿੱਚ ਚਰਚਾ ਕੀਤੀ ਜਾਵੇਗੀ। ਮਤਾ ਪੇਸ਼ ਕਰਨ ਸਮੇਂ ਸਦਨ ਵਿੱਚ ਕਾਫ਼ੀ ਹੰਗਾਮਾ ਵੀ ਹੋਇਆ, ਜਿਸ ਵਿੱਚ ਮੈਂਬਰਾਂ ਨੇ ਐਲਪੀਜੀ ਦੀ ਵਧ ਰਹੀ ਘਾਟ ਅਤੇ ਇਸ ਸਥਿਤੀ ਦੇ ਗੰਭੀਰ ਆਰਥਿਕ ਪ੍ਰਭਾਵਾਂ 'ਤੇ ਚਿੰਤਾਵਾਂ ਜ਼ਾਹਰ ਕੀਤੀਆਂ । ਸਪੀਕਰ ਨੇ ਕਿਹਾ ਕਿ ਮਤਾ ਰਸਮੀ ਤੌਰ 'ਤੇ ਪੇਸ਼ ਕੀਤਾ ਗਿਆ ਹੈ ਅਤੇ ਇਸ 'ਤੇ ਭਲਕੇ ਖੁੱਲ੍ਹੇ ਕੇ ਚਰਚਾ ਹੋਵੇਗੀ। ਮੈਂਬਰਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਦਨ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਦੀ ਮੰਗ ਕਰਦਾ ਹੈ, ਕਿਉਂਕਿ ਐਲਪੀਜੀ ਦੀ ਘਾਟ ਦੀਆਂ ਰਿਪੋਰਟਾਂ ਨੇ ਪੰਜਾਬ ਭਰ ਦੇ ਖਪਤਕਾਰਾਂ, ਰੈਸਟੋਰੈਂਟਾਂ, ਢਾਬਿਆਂ ਅਤੇ ਛੋਟੇ ਵਪਾਰੀਆਂ ਵਿੱ...
ਭਗਵੰਤ ਸਿੰਘ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਨਾਲ ਸੂਬਾ ਵਾਸੀਆਂ ਭਲਾਈ ਨੂੰ ਬਣਾਇਆ ਜਾ ਰਿਹਾ ਯਕੀਨੀ: ਹਰਭਜਨ ਸਿੰਘ ਈ.ਟੀ. ਓ.

ਭਗਵੰਤ ਸਿੰਘ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਨਾਲ ਸੂਬਾ ਵਾਸੀਆਂ ਭਲਾਈ ਨੂੰ ਬਣਾਇਆ ਜਾ ਰਿਹਾ ਯਕੀਨੀ: ਹਰਭਜਨ ਸਿੰਘ ਈ.ਟੀ. ਓ.

Politics, Punjab
ਚੰਡੀਗੜ੍ਹ, 11 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਮਾਜਿਕ ਸੁਰੱਖਿਆ ਸਕੀਮਾਂ ਨਾਲ ਸੂਬਾ ਵਾਸੀਆਂ ਦੀ ਭਲਾਈ ਨੂੰ ਬਣਾਇਆ ਜਾ ਰਿਹਾ ਯਕੀਨੀ। ਉਕਤ ਪ੍ਰਗਟਾਵਾ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ. ਓ. ਨੇ ਬਜਟ ਸਬੰਧੀ ਚਰਚਾ ਵਿੱਚ ਭਾਗ ਲੈਂਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ  ਨੇ ਚੋਣਾਂ ਤੋਂ ਪਹਿਲਾਂ ਕੀਤੇ  ਵਾਅਦੇ ਨੂੰ ਪੂਰਾ ਕਰਦਿਆਂ ਸੂਬੇ ਮਹਿਲਾਵਾਂ ਨੂੰ 1000 ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਦੇਣ ਦਾ ਫੈਸਲਾ ਕੀਤਾ ਹੈ ਜ਼ੋ ਕਿ ਇੱਕ ਬਹੁਤ ਵੱਡੀ ਸਮਾਜਿਕ ਕ੍ਰਾਂਤੀ ਹੈ ਜ਼ੋ ਮਹਿਲਾਵਾਂ ਨੂੰ ਬਰਾਬਰੀ ਦਾ ਹੱਕ ਦਿਵਾਉਣ ਵਿੱਚ ਅਹਿਮ ਭੂਮਿਕਾ ਨਿਭਾਵੇਗਾ। ਉਨ੍ਹਾ ਕਿਹਾ ਇਸ ਕਾਰਜ ਲਈ 9300 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਜਿਸ ਲਈ ਮੈਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਾ ਹਾਂ। ਉਨ੍ਹਾਂ ਆਪਣੇ ਜੀਵਨ ਦੀਆਂ ਘਟਨਾਵਾਂ ਦਾ ਵੇਰਵਾ ਸਾਂਝਾ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜ...
ਕੇਂਦਰ ਸਰਕਾਰ ਨੂੰ ਪੱਛਮੀ ਏਸ਼ੀਆ ਵਿੱਚ ਤਣਾਅ ਦੇ ਮੱਦੇਨਜ਼ਰ ਐਲਪੀਜੀ, ਪੈਟਰੋਲ, ਡੀਜ਼ਲ ਦੀ ਕੋਈ ਕਮੀ ਨਹੀਂ ਆਉਣ ਦੇਣੀ ਚਾਹੀਦੀ: ਲਾਲ ਚੰਦ ਕਟਾਰੂਚੱਕ

ਕੇਂਦਰ ਸਰਕਾਰ ਨੂੰ ਪੱਛਮੀ ਏਸ਼ੀਆ ਵਿੱਚ ਤਣਾਅ ਦੇ ਮੱਦੇਨਜ਼ਰ ਐਲਪੀਜੀ, ਪੈਟਰੋਲ, ਡੀਜ਼ਲ ਦੀ ਕੋਈ ਕਮੀ ਨਹੀਂ ਆਉਣ ਦੇਣੀ ਚਾਹੀਦੀ: ਲਾਲ ਚੰਦ ਕਟਾਰੂਚੱਕ

Politics
ਚੰਡੀਗੜ੍ਹ, ਮਾਰਚ 11: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੱਛਮੀ ਏਸ਼ੀਆਈ ਖੇਤਰ ਵਿੱਚ ਚੱਲ ਰਹੀ ਜੰਗ ਵਰਗੀ ਸਥਿਤੀ ਦੇ ਮੱਦੇਨਜ਼ਰ ਐਲਪੀਜੀ, ਪੈਟਰੋਲ ਅਤੇ ਡੀਜ਼ਲ ਵਰਗੀਆਂ ਜ਼ਰੂਰੀ ਵਸਤੂਆਂ ਦੀ ਕੋਈ ਕਮੀ ਨਾ ਹੋਵੇ। ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (ਆਈਓਸੀਐਲ), ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐਚਪੀਸੀਐਲ) ਅਤੇ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਬੀਪੀਸੀਐਲ) ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਨੇ ਨਿਰਵਿਘਨ ਸਪਲਾਈ ਬਰਕਰਾਰ ਰੱਖਣ ਅਤੇ ਇਸ ਸਬੰਧੀ ਲੋਕਾਂ ਵਿੱਚ ਤਣਾਅ ਦਾ ਮਾਹੌਲ ਬਣਨ ਤੋਂ ਰੋਕਣ ਲਈ ਤਾਲਮੇਲ ਵਾਲੇ ਉਪਾਵਾਂ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ, “ਪੱਛਮੀ ਏਸ਼ੀਆਈ ਦੇਸ਼ਾਂ ਵਿੱਚ ਚੱਲ ਰਹੀ ਜੰਗ ਦੇ ਮੱਦੇਨਜ਼ਰ, ਕੇਂਦਰ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਐਲਪੀਜੀ, ਪੈਟਰੋਲ ਅਤੇ ਡੀਜ਼ਲ ਵਰਗੀਆਂ ਜ਼ਰੂਰੀ ਵਸਤਾਂ ਦੀ ਕੋਈ ਕਮੀ ਨਾ ਹੋਵੇ ਤਾਂ ਜੋ ਜਨਤਾ ਨੂੰ ਅਸ...
ਮਹਿਲਾਵਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਅਤੇ ਭੱਦੀ ਸ਼ਬਦਾਵਲੀ ਬਿਲਕੁਲ ਵੀ ਬਰਦਾਸ਼ਤ ਯੋਗ ਨਹੀਂ; ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੁਰੰਤ ਮੁਆਫ਼ੀ ਮੰਗਣ: ਹਰਪਾਲ ਸਿੰਘ ਚੀਮਾ

ਮਹਿਲਾਵਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਅਤੇ ਭੱਦੀ ਸ਼ਬਦਾਵਲੀ ਬਿਲਕੁਲ ਵੀ ਬਰਦਾਸ਼ਤ ਯੋਗ ਨਹੀਂ; ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੁਰੰਤ ਮੁਆਫ਼ੀ ਮੰਗਣ: ਹਰਪਾਲ ਸਿੰਘ ਚੀਮਾ

Politics
ਚੰਡੀਗੜ੍ਹ, 11 ਮਾਰਚ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੁਆਰਾ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਕੀਤੀਆਂ ਅਤਿ ਅਪਮਾਨਜਨਕ ਟਿੱਪਣੀਆਂ ਦੀ ਸਖ਼ਤ ਨਿੰਦਾ ਕਰਦਿਆਂ ਉਨ੍ਹਾਂ ਨੂੰ ਬਿਨਾਂ ਸ਼ਰਤ ਮੁਆਫ਼ੀ ਮੰਗਣ ਲਈ ਕਿਹਾ। ਵਿੱਤ ਮੰਤਰੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਵੀ ਅਪੀਲ ਕੀਤੀ ਕਿ ਜੇਕਰ ਸੁਖਪਾਲ ਖਹਿਰਾ ਆਪਣੀ ਭੱਦੀ ਸ਼ਬਦਾਵਲੀ ਅਤੇ ਗੈਰ-ਸੰਸਦੀ ਭਾਸ਼ਾ ਲਈ ਜਨਤਕ ਤੌਰ 'ਤੇ ਮੁਆਫ਼ੀ ਨਹੀਂ ਮੰਗਦੇ ਤਾਂ ਉਨ੍ਹਾਂ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ। ਸਦਨ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੀਆਂ ਮਹਿਲਾਵਾਂ ਬਾਰੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਹਨ ਅਤੇ ਜਦੋਂ ਮੈਂ ਉਨ੍ਹਾਂ ਦੀਆਂ ਟਿੱਪਣੀਆਂ 'ਤੇ ਇਤਰਾਜ਼ ਜਤਾਉਣ ਲਈ ਖੜ੍ਹਾ ਹੋਇਆ ਤਾਂ ਮੈਨੂੰ 'ਬੰਦੂਆ ਮਜ਼ਦੂਰ' ਕਹਿ ਕੇ ਉਨ੍ਹਾਂ ਨੇ ਮੇਰੇ ‘ਤੇ ਵੀ ਨਿੱਜੀ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਸ਼ਬਦਾਵਲੀ ਕਿਸੇ ਵੀ ਹੀਲੇ ਬਰਦਾਸ਼ਤ ਯੋਗ ਨਹੀਂ ਹੈ, ਅਤੇ ਇੱਕ ਵਿਧਾਇਕ ਨੂੰ ਬਿਲਕੁਲ ...