Monday, March 9
Shadow

Tag: punjab news

ਕੇਰਲ ਦੇ ਖੁਰਾਕ ਸਪਲਾਈ ਮੰਤਰੀ ਜੀ.ਆਰ. ਅਨਿਲ ਵੱਲੋਂ ਪੰਜਾਬ ਸਰਕਾਰ ਦੀ ਸੁਚਾਰੂ ਖਰੀਦ ਪ੍ਰਣਾਲੀ ਦੀ ਸ਼ਲਾਘਾ

ਕੇਰਲ ਦੇ ਖੁਰਾਕ ਸਪਲਾਈ ਮੰਤਰੀ ਜੀ.ਆਰ. ਅਨਿਲ ਵੱਲੋਂ ਪੰਜਾਬ ਸਰਕਾਰ ਦੀ ਸੁਚਾਰੂ ਖਰੀਦ ਪ੍ਰਣਾਲੀ ਦੀ ਸ਼ਲਾਘਾ

National, Politics, Punjab
ਚੰਡੀਗੜ੍ਹ, 24 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮਜ਼ਬੂਤ ਖ਼ਰੀਦ ਪ੍ਰਣਾਲੀ ਦੀ ਅੱਜ ਕੇਰਲ ਦੇ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ ਅਤੇ ਲੀਗਲ ਮੈਟਰੋਲੋਜੀ ਮੰਤਰੀ ਸ੍ਰੀ ਜੀ.ਆਰ. ਅਨਿਲ ਨੇ ਭਰਪੂਰ ਪ੍ਰਸ਼ੰਸਾ ਕੀਤੀ। ਸੀ੍ ਅਨਿਲ ਨੂੰ ਖ਼ਰੀਦ ਪ੍ਰਕਿਰਿਆ ਅਤੇ ਇਸਦੀ ਮਜ਼ਬੂਤੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਉਪਾਵਾਂ ਬਾਰੇ ਵਿਸਥਾਰ ਨਾਲ ਜਾਣੂੰ ਕਰਵਾਇਆ ਗਿਆ। ਅਨਾਜ ਭਵਨ ਵਿਖੇ ਪਹੁੰਚੇ ਪਤਵੰਤਿਆਂ ਨੂੰ ਖ਼ਰੀਦ ਪ੍ਰਕਿਰਿਆ ਬਾਰੇ ਜਾਣੂ ਕਰਵਾਉਂਦੇ ਹੋਏ, ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਦੇਸ਼ ਦਾ ਸਿਰਫ਼  1.5 ਫੀਸਦ ਹੈ, ਪਰ ਇਸ ਦੇ ਬਾਵਜੂਦ ਪੰਜਾਬ ਕੇਂਦਰੀ ਪੂਲ ਵਿੱਚ ਕਣਕ ਦਾ ਲਗਭਗ 40-45 ਫੀਸਦ ਅਤੇ ਝੋਨਾ 20-25 ਫੀਸਦ ਯੋਗਦਾਨ ਪਾਉਂਦਾ ਹੈ। ਹੋਰ ਜਾਣਕਾਰੀ ਦਿੰਦੇ ਹੋਏ, ਸ਼੍ਰੀ ਕਟਾਰੂਚੱਕ ਨੇ ਕਿਹਾ ਕਿ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਅਨਾਜ ਖਰੀਦ ਪੋਰਟਲ `ਤੇ 8 ਲੱਖ ਤੋਂ ਵੱਧ ਕਿਸਾਨ, 25000 ਆੜ੍ਹਤੀਏ, 5000 ਮਿੱਲਰ ਅਤੇ...
ਆਰਥਿਕ ਤੌਰ ਤੇ ਕਮਜੋਰ ਅਤੇ ਲੋੜਵੰਦਾਂ ਨੂੰ 15 ਆਟੋ ਈ-ਰਿਕਸ਼ਾ ਵੰਡੇ: ਡਾ. ਬਲਜੀਤ ਕੌਰ

ਆਰਥਿਕ ਤੌਰ ਤੇ ਕਮਜੋਰ ਅਤੇ ਲੋੜਵੰਦਾਂ ਨੂੰ 15 ਆਟੋ ਈ-ਰਿਕਸ਼ਾ ਵੰਡੇ: ਡਾ. ਬਲਜੀਤ ਕੌਰ

Politics, Punjab
ਚੰਡੀਗੜ੍ਹ  24 ਸਤੰਬਰ : ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਤੇ ਮਲੋਟ ਹਲਕੇ ਤੋਂ ਐਮ.ਐਲ.ਏ. ਡਾ. ਬਲਜੀਤ ਕੌਰ ਵੱਲੋ ਆਪਣੇ ਹਲਕੇ ਦੇ ਲੋੜਵੰਦ ਵਿਅਕਤੀਆਂ ਨੂੰ ਸਵੈ-ਰੁਜ਼ਗਾਰ ਯੋਜਨਾ ਤਹਿਤ 15 ਆਟੋ ਈ-ਰਿਕਸ਼ਾ ਵੰਡੇ ਗਏ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗਰੀਬ ਅਤੇ ਦਿਵਿਆਂਗ ਵਿਅਕਤੀਆਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਲਈ ਵਚਨਬੱਧ ਹੈ। ਇਹ ਆਟੋ ਈ-ਰਿਕਸ਼ਾ ਉਨ੍ਹਾਂ ਨੂੰ ਰੋਜ਼ਗਾਰ ਕਮਾਉਣ ਅਤੇ ਆਤਮ-ਨਿਰਭਰ ਜੀਵਨ ਜੀਊਣ ਦਾ ਮੌਕਾ ਦੇਣਗੇ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਕੇਵਲ ਵਾਹਨ ਨਹੀਂ ਸਗੋਂ ਲੋੜਵੰਦਾਂ ਲਈ ਇੱਕ ਨਵੀਂ ਸ਼ੁਰੂਆਤ ਹੈ। ਇਹ ਆਟੋ ਈ-ਰਿਕਸ਼ਾ ਉਨ੍ਹਾਂ ਦੇ ਚਿਹਰਿਆਂ ‘ਤੇ ਖੁਸ਼ੀਆਂ ਲਿਆਉਣਗੇ, ਉਨ੍ਹਾਂ ਨੂੰ ਆਪਣੇ ਪੈਰਾਂ ‘ਤੇ ਖੜ੍ਹਾ ਹੋਣ ਦਾ ਹੌਸਲਾ ਦੇਣਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਸੁਪਨਾ ਹੈ ਕਿ ਕੋਈ ਵੀ ਪਰਿਵਾਰ ਬੇਸਹਾਰਾ ਨਾ ਰਹੇ ਅਤੇ ਹਰੇਕ ਵਿਅਕਤੀ ਆਪਣੇ ਜੀਵਨ ਵਿੱਚ ਆਤਮ-ਨਿਰਭਰਤਾ ਦਾ ਰਾਹ ਚੁਣੇ। ਇਹ ਯਤਨ “ਆਤਮ ਨਿਰਭਰ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰ...
ਪੰਜਾਬ ਵੱਲੋਂ ਕੈਂਸਰ ਅਤੇ ਨਜ਼ਰ ਸਬੰਧੀ ਦੇਖਭਾਲ ਲਈ ਆਪਣੀ ਕਿਸਮ ਦੀ ਪਹਿਲੀ ਏ.ਆਈ. ਅਧਾਰਤ ਸਕ੍ਰੀਨਿੰਗ ਦੀ ਸ਼ੁਰੂਆਤ

ਪੰਜਾਬ ਵੱਲੋਂ ਕੈਂਸਰ ਅਤੇ ਨਜ਼ਰ ਸਬੰਧੀ ਦੇਖਭਾਲ ਲਈ ਆਪਣੀ ਕਿਸਮ ਦੀ ਪਹਿਲੀ ਏ.ਆਈ. ਅਧਾਰਤ ਸਕ੍ਰੀਨਿੰਗ ਦੀ ਸ਼ੁਰੂਆਤ

National, Politics, Punjab
ਚੰਡੀਗੜ੍ਹ, 23 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਇਹਤਿਆਤੀ ਸਿਹਤ ਸੰਭਾਲ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਇਤਿਹਾਸਕ ਕਦਮ ਤਹਿਤ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਨੇ ਅੱਜ ਛਾਤੀ ਦੇ ਕੈਂਸਰ, ਸਰਵਾਈਕਲ ਕੈਂਸਰ ਅਤੇ ਨਜ਼ਰ ਦੀ ਕਮਜ਼ੋਰੀ ਦਾ ਸਮਾਂ ਰਹਿੰਦਿਆਂ ਪਤਾ ਲਗਾਉਣ ਲਈ ਆਪਣੀ ਕਿਸਮ ਦੀਆਂ ਪਹਿਲੀਆਂ ਆਰਟੀਫੀਸ਼ੀਅਲ ਇੰਟੈਲੀਜੈਂਸ -ਸਮਰੱਥ ਸਕ੍ਰੀਨਿੰਗ ਡਿਵਾਈਸਾਂ ਨੂੰ ਲਾਂਚ ਕੀਤਾ । ਪੰਜਾਬ ਸਰਕਾਰ ਦੀ ਇਹ ਪਹਿਲ, ਜੋ ਕਿ ਏ.ਸੀ.ਟੀ. ਗ੍ਰਾਂਟਸ ਦੇ ਸਹਿਯੋਗ ਨਾਲ ਲਾਗੂ ਕੀਤੀ ਗਈ ਹੈ, ਨੇ ਪੰਜਾਬ ਦੇ ਅੱਠ ਜਿ਼ਲ੍ਹਿਆਂ ਵਿੱਚ ਪੋਰਟੇਬਲ, ਰੇਡੀਏਸ਼ਨ-ਮੁਕਤ, ਅਤੇ ਏ.ਆਈ.-ਪਾਵਰਡ ਡਿਵਾਈਸਾਂ ਲਿਆਂਦੀਆਂ ਹਨ। ਇਨ੍ਹਾਂ ਵਿੱਚ ਛਾਤੀ ਦੇ ਕੈਂਸਰ ਦੀ ਜਾਂਚ ਲਈ ਨਿਰਾਮਈ ਨਾਮਕ ਕੰਪਨੀ ਦੁਆਰਾ ਨਿਰਮਿਤ ਥਰਮਲਾਈਟਿਕਸ, ਸਰਵਾਈਕਲ ਕੈਂਸਰ ਦੀ ਜਾਂਚ ਲਈ ਪੈਰੀਵਿੰਕਲ ਕੰਪਨੀ ਵੱਲੋਂ ਬਣਾਈ  ਸਮਾਰਟ ਸਕੋਪ ਅਤੇ ਨਜ਼ਰ ਕਮਜ਼ੋਰੀ ਦੀ ਜਾਂਚ ਲਈ ਫੋਰਸ ਹੈਲਥ ਦੁਆਰਾ ਤਿਆਰ ਕੀਤਾ ਪੋਰਟੇਬਲ ਆਟੋਰੀਫ੍ਰੈਕਟੋਮੀਟਰ ਸ਼ਾਮਲ ਹਨ।ਇਸ ਦੌਰਾਨ ਸਾਰੇ ਯੰਤਰਾਂ ਦਾ ਪ੍ਰਦਰਸ਼ਨ ਵੀ ਕੀਤਾ ਗਿਆ। ਸਿਹਤ ਸੰਭਾਲ...
ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਦੀ ਰਵਾਇਤ ਇਸ ਸਾਲ ਵੀ ਬਰਕਰਾਰ ਰੱਖਾਂਗੇ: ਮੁੱਖ ਮੰਤਰੀ

ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਦੀ ਰਵਾਇਤ ਇਸ ਸਾਲ ਵੀ ਬਰਕਰਾਰ ਰੱਖਾਂਗੇ: ਮੁੱਖ ਮੰਤਰੀ

National, Politics, Punjab
ਚੰਡੀਗੜ੍ਹ, 23 ਸਤੰਬਰ: ਪਿਛਲੇ ਤਿੰਨ ਸਾਲਾਂ ਦੌਰਾਨ ਕਿਸਾਨਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦੇਣ ਦਾ ਦਾਅਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪਿਛਲੇ ਸਾਲਾਂ ਵਾਂਗ ਇਸ ਸਾਲ ਵੀ ਸੂਬਾ ਸਰਕਾਰ ਪੰਜਾਬ ਵਿੱਚ ਸੁਚਾਰੂ ਤੇ ਸਮਾਂਬੱਧ ਖ਼ਰੀਦ ਦਾ ਇਤਿਹਾਸ ਦੁਹਰਾਏਗੀ। ਇੱਥੇ ਅੱਜ ਮੀਟਿੰਗ ਦੌਰਾਨ ਸੂਬੇ ਵਿੱਚ ਚੱਲ ਰਹੇ ਖ਼ਰੀਦ ਕਾਰਜਾਂ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਕ ਪਾਸੇ ਝੋਨੇ ਦੀ ਸੁਚਾਰੂ ਤੇ ਫੌਰੀ ਖ਼ਰੀਦ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਹਰੇਕ ਹੰਭਲਾ ਮਾਰ ਰਹੀ ਹੈ, ਉੱਥੇ ਦੂਜੇ ਪਾਸੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਤੌਰ ਉੱਤੇ ਆਖਿਆ ਕਿ ਸੂਬੇ ਦੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣੀ ਚਾਹੀਦੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਝੋਨੇ ਦੀ ਖ਼ਰੀਦ 15 ਸਤੰਬਰ ਤੋਂ ਸ਼ੁਰੂ ਹੈ ਅਤੇ 175 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਲਈ ਪਹਿਲਾਂ ਹੀ ਵਿਆਪਕ ਪ੍ਰਬੰਧ ਕੀਤੇ ਗਏ ਹਨ। ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਦੀ ਵਕਾਲਤ ...
ਹਰ ਪੰਜਾਬੀ ਨੂੰ ਮਿਲੇਗਾ 10 ਲੱਖ ਰੁਪਏ ਦਾ ਨਕਦੀ ਰਹਿਤ ਸਿਹਤ ਬੀਮਾ ਕਵਰ: ਡਾ. ਬਲਬੀਰ ਸਿੰਘ

ਹਰ ਪੰਜਾਬੀ ਨੂੰ ਮਿਲੇਗਾ 10 ਲੱਖ ਰੁਪਏ ਦਾ ਨਕਦੀ ਰਹਿਤ ਸਿਹਤ ਬੀਮਾ ਕਵਰ: ਡਾ. ਬਲਬੀਰ ਸਿੰਘ

National, Politics, Punjab
ਚੰਡੀਗੜ੍ਹ, 23 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਵਿਆਪਕ ਸਿਹਤ ਸੰਭਾਲ ਕਵਰੇਜ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ 'ਮੁੱਖ ਮੰਤਰੀ ਸਿਹਤ ਯੋਜਨਾ' ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ ਕੀਤੀ, ਜਿਸ ਤਹਿਤ ਸੂਬੇ ਦੇ 3 ਕਰੋੜ ਨਿਵਾਸੀਆਂ ਨੂੰ 10 ਲੱਖ ਰੁਪਏ ਦਾ ਨਕਦੀ ਰਹਿਤ ਇਲਾਜ ਮਿਲੇਗਾ। ਇਸ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਆਨਲਾਈਨ ਉਦਘਾਟਨ ਰਾਜ ਸਿਹਤ ਏਜੰਸੀ (ਐਸ.ਐਚ.ਏ.) ਦਫ਼ਤਰ ਤੋਂ ਕੀਤਾ ਗਿਆ। ਇਹ ਪ੍ਰਾਜੈਕਟ ਦੋ ਜ਼ਿਲ੍ਹਿਆਂ ਤਰਨਤਾਰਨ ਅਤੇ ਬਰਨਾਲਾ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ, ਜਿਨ੍ਹਾਂ ਨਾਲ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ ਅਤੇ ਸੀਈਓ ਐਸ.ਐਚ.ਏ. ਸੰਯਮ ਅਗਰਵਾਲ ਵੀ ਸਨ, ਨੇ ਦੱਸਿਆ ਕਿ ਜਨਤਾ ਲਈ ਇੱਕ ਸੁਚਾਰੂ ਅਤੇ ਪਹੁੰਚਯੋਗ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਦੋਵਾਂ ਜ਼ਿਲ੍ਹਿਆਂ ਵਿੱਚ ਰਜਿਸਟ੍ਰੇਸ਼ਨ ਕੈਂਪ ਲਗਾਏ ਗਏ ਹਨ। ਪਹਿਲੇ ਦਿਨ ਹੀ ਇਸ ਯੋਜਨਾ ਲਈ 1480 ਪਰਿਵਾਰਾਂ ਨੇ ਨਾਮ ਦਰਜ ਕਰਵਾਇਆ ਹੈ। ਪੰਜਾਬ ਲਈ ਇਸ ਨੂੰ ਇਤਿਹਾਸਕ ਦ...
ਪੰਜਾਬ ਦੇ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਲਈ ਲਗਭਗ 6 ਕਰੋੜ ਰੁਪਏ ਦੇ ਚੈੱਕ ਸੌਂਪੇ

ਪੰਜਾਬ ਦੇ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਲਈ ਲਗਭਗ 6 ਕਰੋੜ ਰੁਪਏ ਦੇ ਚੈੱਕ ਸੌਂਪੇ

National, Politics, Punjab
ਚੰਡੀਗੜ੍ਹ 23 ਸਤੰਬਰ 2025: ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਵਿੱਚ 2,300 ਪਿੰਡ ਭਿਆਨਕ ਹੜ੍ਹਾਂ ਦੀ ਮਾਰ ਹੇਠ ਆਏ ਹਨ, ਜਿਸ ਨਾਲ 20 ਲੱਖ ਤੋਂ ਵੱਧ ਆਬਾਦੀ ਪ੍ਰਭਾਵਿਤ ਹੋਈ ਅਤੇ ਪੰਜ ਲੱਖ ਏਕੜ ਰਕਬੇ ‘ਚ ਖੜ੍ਹੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਹੜ੍ਹਾਂ ਕਾਰਨ 56 ਲੋਕਾਂ ਨੂੰ ਆਪਣੀ ਜਾਨ ਗੁਆਉਣੀ ਪਈ ਅਤੇ ਲਗਭਗ ਸੱਤ ਲੱਖ ਲੋਕ ਬੇਘਰ ਹੋ ਗਏ ਹਨ। ਇਸ ਤੋਂ ਇਲਾਵਾ 3,200 ਸਰਕਾਰੀ ਸਕੂਲ ਨੁਕਸਾਨੇ ਗਏ ਹਨ, 19 ਕਾਲਜ ਮਲਬੇ ਵਿੱਚ ਤਬਦੀਲ ਹੋਏ ਹਨ, 1,400 ਕਲੀਨਿਕਾਂ ਅਤੇ ਹਸਪਤਾਲਾਂ ਦਾ ਵੱਡਾ ਨੁਕਸਾਨ ਹੋਇਆ, 8,500 ਕਿਲੋਮੀਟਰ ਸੜਕਾਂ ਤਬਾਹ ਹੋ ਗਈਆਂ ਹਨ ਅਤੇ 2,500 ਪੁਲ ਢਹਿ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਕੁੱਲ ਨੁਕਸਾਨ ਦਾ ਅਨੁਮਾਨ ਲਗਭਗ 14,000 ਕਰੋੜ ਰੁਪਏ ਬਣਦਾ ਹੈ, ਪਰ ਅਸਲ ਅੰਕੜੇ ਇਸ ਤੋਂ ਵੀ ਵੱਧ ਹੋ ਸਕਦੇ ਹਨ। ਮੀਡੀਆ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਉਦਯੋਗਪਤੀਆਂ ਨੇ ਕੁਦਰਤੀ ਆਫ਼ਤ ਦੀ ਇਸ ਘੜੀ ਵਿੱਚ ਪੰਜਾਬੀਆਂ ਦੇ ਮੁੜ ਵਸੇਬੇ ਲਈ ਆਪਣਾ ਵਿਸ਼ੇਸ਼ ਸਮਰਥਨ ਦਿੱ...
ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪਿੰਡ ਜੈਤੇਵਾਲੀ ਮਾਮਲੇ ਵਿੱਚ ਐਸ.ਐਸ.ਪੀ. ਜਲੰਧਰ ਤੋਂ ਰਿਪੋਰਟ ਤਲਬ

ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪਿੰਡ ਜੈਤੇਵਾਲੀ ਮਾਮਲੇ ਵਿੱਚ ਐਸ.ਐਸ.ਪੀ. ਜਲੰਧਰ ਤੋਂ ਰਿਪੋਰਟ ਤਲਬ

National, Politics, Punjab
ਚੰਡੀਗੜ੍ਹ, 23 ਸਤੰਬਰ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜਲੰਧਰ ਨਾਲ ਲੱਗਦੇ   ਪਿੰਡ ਜੈਤੇਵਾਲੀ ਵਿਖੇ  ਸੰਤ ਕ੍ਰਿਸ਼ਨ ਨਾਥ ਚਹੇੜੂ ਅਤੇ ਦਲਿਤ ਭਾਈਚਾਰੇ ਪ੍ਰਤੀ ਅਪਸ਼ਬਦ ਬੋਲਣ ਦੇ ਮਾਮਲੇ ਵਿੱਚ ਐਸ.ਐਸ.ਪੀ. ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਮਲਾ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਦੇ ਧਿਆਨ ਵਿੱਚ ਇੱਕ ਅਖ਼ਬਾਰ ਰਾਹੀਂ ਆਇਆ ਸੀ, ਜਿਸ ਦਾ ਸੂ-ਮੋਟੋ ਨੋਟਿਸ ਲੈਂਦਿਆਂ ਐਸ.ਐਸ.ਪੀ. ਜਲੰਧਰ ਤੋਂ ਇਸ ਮਾਮਲੇ ਵਿੱਚ 25 ਸਤੰਬਰ,2025 ਨੂੰ ਸਬੰਧਤ ਉਪ ਕਪਤਾਨ ਪੁਲਿਸ ਰਾਹੀਂ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।...
ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਲਈ ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣ – ਐਸਡੀਐਮ ਗੁਰਦਾਸਪੁਰ

ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਲਈ ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣ – ਐਸਡੀਐਮ ਗੁਰਦਾਸਪੁਰ

National, Politics, Punjab
ਗੁਰਦਾਸਪੁਰ, 23 ਸਤੰਬਰ (      ) -ਐਸਡੀਐਮ ਗੁਰਦਾਸਪੁਰ ਮਨਜੀਤ ਸਿੰਘ ਰਾਜਲਾ ਵੱਲੋਂ ਅੱਜ ਆਪਣੇ ਦਫਤਰ ਵਿੱਚ ਖੇਤੀਬਾੜੀ ਵਿਭਾਗ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ  ਉਹਨਾਂ ਅਧਿਕਾਰੀਆਂ ਨੂੰ ਕਿਹਾ ਕਿ ਮਾਣਯੋਗ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜਿਲਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਪਰਾਲੀ ਦੀ ਅੱਗ ਨੂੰ ਰੋਕਣ ਲਈ ਪਹਿਲਾਂ ਹੀ ਇੱਕ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਨੂੰ ਕਾਮਯਾਬ ਕਰਨ ਲਈ ਹਰ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਆਪਣਾ ਯੋਗਦਾਨ ਪਾਵੇ। ਉਹਨਾਂ ਕਿਹਾ ਕਿ ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕੀਤਾ ਜਾਵੇ ਅਤੇ ਅੱਗ ਨਾ ਲਗਾਉਣ ਦੇ ਫਾਇਦਿਆਂ ਬਾਰੇ ਦੱਸਿਆ ਜਾਵੇ। ਉਹਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਜਿੱਥੇ ਸਾਡਾ ਵਾਤਾਵਰਨ ਦੂਸ਼ਤ ਹੁੰਦਾ ਹੈ ਉੱਥੇ ਸਾਡੀ ਜਮੀਨ ਦੇ ਉਪਜਾਊ ਤੱਤ ਵੀ ਨਸ਼ਟ ਹੋ ਜਾਂਦੇ ਹਨ। ਉਹਨਾਂ ਕਿਹਾ ਕਿ ਜਿਹੜੇ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਅੱਗ ਨਹੀਂ ਲਗਾ ਰਹੇ ਹਨ ਉਹਨਾਂ ਤਜਰਬੇ ਹੋਰ ...
ਪੰਜਾਬ ਸਰਕਾਰ ਵੱਲੋਂ ਜਿਲ੍ਹਾ ਤਰਨ ਤਾਰਨ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਦੀ ਕੀਤੀ ਗਈ ਸ਼ੁਰੂਆਤ-ਹਰਮੀਤ ਸਿੰਘ ਸੰਧੂ

ਪੰਜਾਬ ਸਰਕਾਰ ਵੱਲੋਂ ਜਿਲ੍ਹਾ ਤਰਨ ਤਾਰਨ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਦੀ ਕੀਤੀ ਗਈ ਸ਼ੁਰੂਆਤ-ਹਰਮੀਤ ਸਿੰਘ ਸੰਧੂ

National, Politics, Punjab
ਤਰਨ ਤਾਰਨ,  23 ਸਤੰਬਰ : ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਬਿਹਤਰ ਤੇ ਮਿਆਰੀ ਸਹੂਲਤਾਂ ਮੁਹੱਈਆਂ ਕਰਵਾਉਣ ਦੇ ਸੰਕਲਪ ਤਹਿਤ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ “ਮੁੱਖ ਮੰਤਰੀ ਸਿਹਤ ਯੋਜਨਾ” ਦੀ ਸ਼ੁਰੂਆਤ ਜ਼ਿਲ੍ਹਾ ਤਰਨ ਤਾਰਨ ਤੋਂ ਕੀਤੀ ਗਈ।ਇਸ ਸਬੰਧੀ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਫਹਿਤਚੱਕ (ਤਰਨ ਤਾਰਨ) ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੌਰਾਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ “ਮੁੱਖ ਮੰਤਰੀ ਸਿਹਤ ਯੋਜਨਾ” ਸਬੰਧੀ ਰਜਿਸਟਰੇਸ਼ਨ ਕਰਨ ਦੀ ਸ਼ੂਰੂਆਤ ਚੰਡੀਗੜ੍ਹ ਵਿਖੇ ਕੀਤੀ ਗਈ ਵੀਡੀਓ ਕਾਨਫਰੰਸ ਰਾਹੀਂ ਕੀਤੀ ਗਈ। ਇਸ ਮੌਕੇ “ਮੁੱਖ ਮੰਤਰੀ ਸਿਹਤ ਯੋਜਨਾ” ਤਹਿਤ ਰਜਿਸਟਰੇਸ਼ਨ ਕਰਵਾਉਣ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਚਲਾਏ ਗਏ ਪ੍ਰਚਾਰ ਵਾਹਨਾਂ ਨੂੰ ਸ੍ਰ. ਹਰਮੀਤ ਸਿੰਘ ਸੰਧੂ ਹਲਕਾ ਇੰਚਾਰਜ ਤਰਨ ਤਾਰਨ ਨੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਅਤੇ ਹੋਰ ਸਿਹਤ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਲਾਭਪਾਤਰੀਆਂ ਦੀ ਰਜਿਸਟਰੇਸ਼ਨ ਕਰਨ ਲਈ ਲਗਾਏ ਗਏ ਕੈਂਪ ਦਾ ਜਾਇਜ਼ਾ ਲੈਣ ਲਈ ਵਿਸ਼ੇਸ ਤੌਰ ‘...
ਬੱਲੂਆਣਾ ਵਿਧਾਨ ਸਭਾ ਹਲਕੇ ਵਿੱਚ 12 ਕਰੋੜ ਨਾਲ ਬਣ ਰਹੇ ਹਨ 44 ਖੇਡ ਸਟੇਡੀਅਮ- ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ

ਬੱਲੂਆਣਾ ਵਿਧਾਨ ਸਭਾ ਹਲਕੇ ਵਿੱਚ 12 ਕਰੋੜ ਨਾਲ ਬਣ ਰਹੇ ਹਨ 44 ਖੇਡ ਸਟੇਡੀਅਮ- ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ

National, Politics, Punjab
ਫਾਜ਼ਿਲਕਾ 23 ਸਤੰਬਰ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਅੱਜ ਪਿੰਡ ਡੰਗਰ ਖੇੜਾ ਦਾ ਦੌਰਾ ਕੀਤਾ । ਇਸ ਮੌਕੇ ਉਨਾਂ ਨੇ ਇੱਥੇ ਪਿੰਡ ਵਾਸੀਆਂ ਤੇ ਯੂਥ ਕਲੱਬ ਨਾਲ ਪਿੰਡ ਦੇ ਵਿਕਾਸ ਕਾਰਜਾਂ ਸਬੰਧੀ ਚਰਚਾ ਕੀਤੀ । ਸੰਬੋਧਨ ਕਰਦਿਆਂ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕੇ ਦੇ 44 ਪਿੰਡਾਂ ਵਿੱਚ 12 ਕਰੋੜ ਰੁਪਏ ਨਾਲ ਖੇਡ ਸਟਡੀਅਮ ਬਣਾਏ ਜਾ ਰਹੇ ਹਨ। ਉਹਨਾਂ ਨੇ ਕਿਹਾ ਕਿ ਇਸ ਪਿੰਡ ਵਿੱਚ ਵੀ ਖੇਡ ਸਟੇਡੀਅਮ ਦੀ ਵੱਡੀ ਮੰਗ ਹੈ ਜਿਸ ਨੂੰ ਪੂਰਾ ਕਰਨ ਲਈ ਪ੍ਰਸ਼ਾਸਨਿਕ ਪੱਧਰ ਤੇ ਸ਼ੁਰੂਆਤ ਕਰ ਦਿੱਤੀ ਗਈ ਹੈ। ਉਹਨਾਂ ਨੇ ਕਿਹਾ ਕਿ ਪਿੰਡ ਵਿੱਚ ਉਪਲਬਧ 6 ਏਕੜ ਸਰਕਾਰੀ ਜਮੀਨ ਨੂੰ ਪੰਚਾਇਤ ਨੂੰ ਤਬਦੀਲ ਕਰਨ ਦੀ ਕਾਰਵਾਈ ਪੂਰੀ ਕਰਵਾ ਕੇ ਇੱਥੇ ਸਟੇਡੀਅਮ ਬਣਾਇਆ ਜਾਵੇਗਾ। ਨਾਲ ਹੀ ਉਹਨਾਂ ਕਿਹਾ ਕਿ ਪਿੰਡ ਵਿੱਚ ਬਾਲੀਵਾਲ ਗਰਾਊਂਡ ਬਣਾਉਣ ਤੱਕ ਕੰਮ ਜਲਦ ਸ਼ੁਰੂ ਹੋ ਜਾਵੇਗਾ। ਅਤੇ ਲਾਈਬਰੇਰੀ ਵੀ ਜਲਦ ਮੁਕੰਮਲ ਹੋਵੇਗੀ। ਉਹਨਾਂ ਨੇ ਇਹ ਵੀ ਕਿਹਾ ਕਿ ਪਿੰਡ ਦੇ ਸਕੂਲ ਤੇ ਸਰਕਾਰ ਵੱਲੋਂ 2 ਕਰੋੜ...