Shadow

Tag: punjab news

ਖਹਿਰਾ ਦੀਆਂ ਮਹਿਲਾਵਾਂ ਖ਼ਿਲਾਫ਼ ਟਿੱਪਣੀਆਂ ਸ਼ਰਮਨਾਕ ਅਤੇ ਅਸਵੀਕਾਰਯੋਗ: ਡਾ. ਬਲਜੀਤ ਕੌਰ

ਖਹਿਰਾ ਦੀਆਂ ਮਹਿਲਾਵਾਂ ਖ਼ਿਲਾਫ਼ ਟਿੱਪਣੀਆਂ ਸ਼ਰਮਨਾਕ ਅਤੇ ਅਸਵੀਕਾਰਯੋਗ: ਡਾ. ਬਲਜੀਤ ਕੌਰ

Politics
ਚੰਡੀਗੜ੍ਹ, 11 ਮਾਰਚ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਵੱਲੋਂ ਮਹਿਲਾਵਾਂ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਦੀ ਕੜੀ ਨਿੰਦਾ ਕੀਤੀ ਹੈ। ਸਦਨ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਮੌਕੇ ਪੇਸ਼ ਕੀਤਾ ਗਿਆ ਬਜਟ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਵੱਲ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ₹1500 ਮਹੀਨਾ ਦੇਣ ਦੀ ਘੋਸ਼ਣਾ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਆਰਥਿਕ ਨਿਰਭਰਤਾ ਨੂੰ ਮਜ਼ਬੂਤ ਕਰਨ ਲਈ ਇਕ ਇਤਿਹਾਸਕ ਫੈਸਲਾ ਹੈ। ਕੈਬਨਿਟ ਮੰਤਰੀ ਨੇ ਖਹਿਰਾ ਦੀਆਂ ਟਿੱਪਣੀਆਂ ‘ਤੇ ਹੈਰਾਨੀ ਜਤਾਉਂਦਿਆਂ ਕਿਹਾ ਕਿ ਇਸ ਤਰ੍ਹਾਂ ਮਹਿਲਾਵਾਂ ਦੀ ਇਜ਼ਤ ਅਤੇ ਸਮਰੱਥਾ ‘ਤੇ ਸਵਾਲ ਖੜੇ ਕਰਨਾ ਬਹੁਤ ਦੁੱਖਦਾਈ ਹੈ। ਉਨ੍ਹਾਂ ਪੁੱਛਿਆ ਕਿ ਕੀ ਗਰੀਬ ਘਰਾਂ ਦੀਆਂ ਮਹਿਲਾਵਾਂ ਜਾਂ ਸਰਕਾਰ ਦੀ ਇਸ ਪਹਿਲ ‘ਤੇ ਖੁਸ਼ੀ ਮਨਾਉਣ ਵਾਲੀਆਂ...
ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ

ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ

Punjab
ਚੰਡੀਗੜ੍ਹ, 11 ਮਾਰਚ 2026: ਸੂਬੇ ਦੇ ਮਜ਼ਬੂਤ ਮੈਡੀਕਲ ਬੁਨਿਆਦੀ ਢਾਂਚੇ ਅਤੇ ਤੀਜੇ ਦਰਜੇ ਦੇ ਹਸਪਤਾਲਾਂ ਦੀ ਵਧ ਰਹੀ ਗਿਣਤੀ ਸਦਕਾ ਪੰਜਾਬ ਉੱਤਰੀ ਭਾਰਤ ਵਿੱਚ ਇੱਕ ਪ੍ਰਮੁੱਖ ਸਿਹਤ ਸੰਭਾਲ ਕੇਂਦਰ ਵਜੋਂ ਉੱਭਰ ਰਿਹਾ ਹੈ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਐਲਾਨ ਕੀਤਾ ਕਿ ਲਿਵਾਸਾ ਹਸਪਤਾਲ ਵੱਲੋਂ 360 ਕਰੋੜ ਰੁਪਏ ਦੇ ਨਿਵੇਸ਼ ਨਾਲ ਲੁਧਿਆਣਾ ਵਿਖੇ ਨਵਾਂ ਮਲਟੀ-ਸਪੈਸ਼ਲਿਟੀ ਹਸਪਤਾਲ ਬਣਾਇਆ ਜਾਵੇਗਾ। ਇਹ ਪੰਜਾਬ ਦੀ ਸਿਹਤ ਸੰਭਾਲ ਸਮਰੱਥਾ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਮੀਲ ਪੱਥਰ ਹੈ। ਉਨ੍ਹਾਂ ਕਿਹਾ ਕਿ ਲਿਵਾਸਾ ਹਸਪਤਾਲਾਂ ਵੱਲੋਂ ਲੁਧਿਆਣਾ ਵਿਖੇ 368 ਬੈੱਡਾਂ ਵਾਲਾ ਮਲਟੀ-ਸਪੈਸ਼ਲਿਟੀ ਤੀਜੇ ਦਰਜੇ ਦੀ ਦੇਖਭਾਲ ਵਾਲਾ ਹਸਪਤਾਲ ਬਣਾਉਣ ਲਈ ਪ੍ਰਾਈਮਵਾਕ ਇਨਫਰਾ ਪ੍ਰਾਈਵੇਟ ਲਿਮਟਿਡ ਨਾਲ ਲੰਬੇ ਸਮੇਂ ਲਈ ਸਮਝੌਤਾ ਸਹੀਬੱਧ ਕੀਤਾ ਗਿਆ ਹੈ। ਇਹ ਹਸਪਤਾਲ ਨੈਸ਼ਨਲ ਹਾਈਵੇ 'ਤੇ ਸਥਿਤ ਸ਼ੇਰਪੁਰ ਚੌਂਕ ਵਿਖੇ ਬਣਾਇਆ ਜਾ ਰਿਹਾ ਹੈ ਤਾਂ ਜੋ ਲੁਧਿਆਣਾ ਅਤੇ ਨੇੜਲੇ ਜ਼ਿਲ੍ਹਿਆਂ ਦੇ ਮਰੀਜ਼ਾਂ ਦੀ ਪਹੁੰਚ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਹਸਪਤਾਲ ਇਸ ਸਮੇਂ ਨਿਰਮਾਣ ਅਧੀਨ ਹੈ ਅਤੇ ਅਗ...
ਅਮਨ ਅਰੋੜਾ ਵੱਲੋਂ ਬੱਚਿਆਂ ਦੀ ਸੁਰੱਖਿਆ ਲਈ ਉਮਰ ਦੇ ਆਧਾਰ ‘ਤੇ ਸੋਸ਼ਲ ਮੀਡੀਆ ਦੀ ਵਰਤੋਂ ਸਬੰਧੀ ਨਿਯਮ ਬਣਾਉਣ ਦੀ ਵਕਾਲਤ

ਅਮਨ ਅਰੋੜਾ ਵੱਲੋਂ ਬੱਚਿਆਂ ਦੀ ਸੁਰੱਖਿਆ ਲਈ ਉਮਰ ਦੇ ਆਧਾਰ ‘ਤੇ ਸੋਸ਼ਲ ਮੀਡੀਆ ਦੀ ਵਰਤੋਂ ਸਬੰਧੀ ਨਿਯਮ ਬਣਾਉਣ ਦੀ ਵਕਾਲਤ

Punjab
ਚੰਡੀਗੜ੍ਹ, 11 ਮਾਰਚ :- ਡਿਜੀਟਲ ਦੁਨੀਆਂ ਵਿੱਚ ਬੱਚਿਆਂ ਦੀ ਲੋੜ ਤੋਂ ਵੱਧ ਦਿਲਚਸਪੀ ਸਬੰਧੀ ਆਲਮੀ ਫ਼ਿਕਰਾਂ ਦਰਮਿਆਨ ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨਾਲੋਜੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨਾਬਾਲਗਾਂ ਦੁਆਰਾ ਸੋਸ਼ਲ ਮੀਡੀਆ ਦੀ ਵਰਤੋਂ ਸਬੰਧੀ ਨਿਯਮ ਬਣਾਉਣ ਵਾਸਤੇ ਮਾਮਲਾ ਕੇਂਦਰ ਸਰਕਾਰ ਕੋਲ ਚੁੱਕੇਗੀ। ਇਸ ਤੋਂ ਇਲਾਵਾ ਸੂਬਾ ਸਰਕਾਰ ਬੱਚਿਆਂ ਦੇ ਹਿੱਤਾਂ ਦੀ ਰਾਖੀ ਲਈ ਆਲਮੀ ਪੱਧਰ ‘ਤੇ ਪ੍ਰਚਲਿਤ ਚੰਗੀਆਂ ਰੀਤਾਂ ਦਾ ਵੀ ਮੁਲਾਂਕਣ ਕਰੇਗੀ। ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਪੇਸ਼ ਕੀਤੇ ਗਏ ਧਿਆਨ ਦਿਵਾਊ ਮਤੇ ਦਾ ਜਵਾਬ ਦਿੰਦਿਆਂ  ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਡਿਜੀਟਲ ਸਮੱਗਰੀ ਦੀ ਵਰਤੋਂ ਉਮਰ-ਅਧਾਰਤ ਹੋਣੀ ਚਾਹੀਦੀ ਹੈ। ਸਾਨੂੰ ਇਹ ਨਿਰਧਾਰਤ ਕਰਨਾ ਚਾਹੀਦਾ ਹੈ ਕਿ ਕਿਹੜੀ ਸਮੱਗਰੀ 8 ਤੋਂ 12 ਸਾਲ ਦੀ ਉਮਰ ਦੇ ਬੱਚਿਆਂ ਲਈ ਢੁੱਕਵੀਂ ਹੈ, 13 ਤੋਂ 16 ਸਾਲ ਦੀ ਉਮਰ ਦੇ ਬੱਚਿਆਂ ਲਈ ਕਿਹੜੀ ਅਤੇ 18 ਸਾਲ ਤੋਂ ਵੱਧ ਉਮਰ ਦੇ ਨੌਜਵਾਨਾਂ ਲਈ ਕਿਹੜੀ ਸਮੱਗਰੀ ਢੁਕਵੀਂ ਹੈ। ਉਨ੍ਹਾਂ ਕਿਹਾ ਕਿ ਮੁਕੰਮਲ ਪਾਬੰਦੀ ਲਾਉਣਾ ਅਕਸਰ ਪ...
ਪੰਜਾਬ ਦਾ ਬਜਟ ਲੋਕ ਭਲਾਈ, ਮਹਿਲਾ ਸਸ਼ਕਤੀਕਰਨ ਅਤੇ ਸਮਾਜਿਕ ਨਿਆਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ: ਲਾਲਜੀਤ ਸਿੰਘ ਭੁੱਲਰ

ਪੰਜਾਬ ਦਾ ਬਜਟ ਲੋਕ ਭਲਾਈ, ਮਹਿਲਾ ਸਸ਼ਕਤੀਕਰਨ ਅਤੇ ਸਮਾਜਿਕ ਨਿਆਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ: ਲਾਲਜੀਤ ਸਿੰਘ ਭੁੱਲਰ

Punjab
ਚੰਡੀਗੜ੍ਹ, 11 ਮਾਰਚ: ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਬਜਟ 2026–27 ’ਤੇ ਹੋ ਰਹੀ ਚਰਚਾ ਵਿੱਚ ਹਿੱਸਾ ਲੈਂਦਿਆਂ ਇਸ ਬਜਟ ਨੂੰ ਤਰੱਕੀਪਸੰਦ, ਦੂਰਦਰਸ਼ੀ ਅਤੇ ਆਮ ਲੋਕਾਂ ਦੀ ਭਲਾਈ ਉੱਤੇ ਕੇਂਦਰਿਤ ਕਰਾਰ ਦਿੱਤਾ। ਚਰਚਾ ਵਿੱਚ ਹਿੱਸਾ ਲੈਂਦਿਆਂ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਬਜਟ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੀਆਂ ਗਰੰਟੀਆਂ ਨੂੰ ਪੂਰਾ ਕਰਨ ਅਤੇ ਸੂਬੇ ਵਿੱਚ ਸਮਾਂਬੱਧ ਵਿਕਾਸ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਭੁੱਲਰ ਨੇ ਕਿਹਾ ਕਿ ਇਹ ਬਜਟ ਖਾਸ ਤੌਰ ’ਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ, ਮਹਿਲਾਵਾਂ ਅਤੇ ਹਾਸ਼ੀਏ ’ਤੇ ਰਹਿੰਦੇ ਵਰਗਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਲੋਕ ਭਲਾਈ ਯੋਜਨਾਵਾਂ ਨੂੰ ਵਧਾਉਣ ਅਤੇ ਸਰਕਾਰੀ ਸਕੀਮਾਂ ਦੇ ਲਾਭ ਹਰ ਘਰ ਤੱਕ ਪਹੁੰਚਾਉਣ ਲਈ ਕਈ ਮਹੱਤਵਪੂਰਨ ਕਦਮ ਚੁੱਕੇ ਹਨ। ਸਿਹਤ ...
ਵਿਧਾਨ ਸਭਾ ਵੱਲੋਂ ਔਰਤਾਂ ਖ਼ਾਸ ਕਰ ਦਲਿਤ ਮਹਿਲਾਵਾਂ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ‘ਤੇ ਵਿਧਾਇਕ ਖਹਿਰਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ

ਵਿਧਾਨ ਸਭਾ ਵੱਲੋਂ ਔਰਤਾਂ ਖ਼ਾਸ ਕਰ ਦਲਿਤ ਮਹਿਲਾਵਾਂ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ‘ਤੇ ਵਿਧਾਇਕ ਖਹਿਰਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ

Politics
ਚੰਡੀਗੜ੍ਹ, 10 ਮਾਰਚ: ਕਾਂਗਰਸ ਪਾਰਟੀ ਦੇ ਮੈਂਬਰ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ‘ਤੇ ਪੋਸਟ ਪਾਈ ਗਈ ਕਿ ਇੱਕ ਹਜ਼ਾਰ ਰੁਪਏ ਪਿੱਛੇ ਗਿੱਧਾ ਪਾਉਣ ਵਾਲੀਆਂ ਬੀਬੀਆਂ ਕਿੱਥੋਂ ਜੰਮ ਲੈਣਗੀਆਂ ਸੂਰਮੇ। ਅੱਜ ਅੱਜ ਪੰਜਾਬ ਵਿਧਾਨ ਸਭਾ ‘ਚ ਇਸ ਪੋਸਟ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਜਿਸ ਲਈ ਮਹਿਲਾ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਵੱਲੋਂ ਵਿੰਦਾ ਪ੍ਰਸਤਾਵ ਵੀ ਪੇਸ਼ ਕੀਤਾ ਗਿਆ। ਇਸ ਪ੍ਰਸਤਾਵ ਵਿੱਚ ਕਿਹਾ ਗਿਆ ਕਿ ਇਹ ਪੋਸਟ ਸਿੱਧੇ ਤੌਰ ‘ਤੇ ਔਰਤਾਂ ਅਤੇ ਖਾਸ ਕਰਕੇ ਦਲਿਤ ਔਰਤਾਂ ਦਾ ਅਪਮਾਨ ਹੈ। ਇਸ ਤੋਂ ਇਲਾਵਾ ਇਹ ਪਵਿੱਤਰ ਸਦਨ ਦਾ ਵੀ ਅਪਮਾਨ ਹੈ। ਇਸ ਕਰਕੇ ਇਹ ਸਦਨ ਸ. ਸੁਖਪਾਲ ਸਿੰਘ ਖਹਿਰਾ ਵੱਲੋਂ ਔਰਤਾਂ ਅਤੇ ਖਾਸ ਕਰਕੇ ਦਲਿਤ ਔਰਤਾਂ ਅਤੇ ਇਸ ਪਵਿੱਤਰ ਸਦਨ ਦੇ ਕੀਤੇ ਗਏ ਅਪਮਾਨ ਦੀ ਘੋਰ ਨਿੰਦਾ ਕਰਦਾ ਹੈ। ਸਭ ਤੋਂ ਪਹਿਲਾਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਸ ਸੰਵੇਦਨਸ਼ੀਲ ਮਾਮਲੇ ਨੂੰ ਸਪੀਕਰ ਦੇ ਧਿਆਨ ਵਿੱਚ ਲਿਆਂਦਾ ਗਿਆ ਅਤੇ ਸੁਖਪਾਲ ਸਿੰਘ ਖਹਿਰਾ ਨੂੰ ਮਰਿਆਦਾ ਕਾਇਮ ਰੱਖਣ ਦੀ ਨਸੀਹਤ ਦਿੱਤੀ ਗਈ। ਸਭਾ ਵੱਲੋਂ ਪਾਸ ਕੀਤੇ ਗਏ ਇਸ ਪ੍ਰਸਤਾਵ ਨੂੰ ਕੈਬਨਿ...
ਨਸ਼ਿਆਂ ਦਾ ਸਫਾਇਆ ਕਰਨ ਦੇ ਨਾਲ-ਨਾਲ ਅਸੀਂ ਨੌਜਵਾਨਾਂ ਨੂੰ 63000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਬੇਰੁਜ਼ਗਾਰੀ ’ਤੇ ਵੀ ਕਾਬੂ ਪਾ ਰਹੇ ਹਾਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਸ਼ਿਆਂ ਦਾ ਸਫਾਇਆ ਕਰਨ ਦੇ ਨਾਲ-ਨਾਲ ਅਸੀਂ ਨੌਜਵਾਨਾਂ ਨੂੰ 63000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਬੇਰੁਜ਼ਗਾਰੀ ’ਤੇ ਵੀ ਕਾਬੂ ਪਾ ਰਹੇ ਹਾਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

Politics
ਜਲੰਧਰ, 10 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ  ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਸੂਬੇ ਵਿੱਚ ਸਿੱਖਿਆ, ਰੁਜ਼ਗਾਰ ਅਤੇ ਨਸ਼ਿਆਂ ਵਿਰੁੱਧ ਲੜਾਈ ਨੂੰ ਤਰਜੀਹ ਦਿੰਦਿਆਂ ਆਮ ਲੋਕਾਂ ਲਈ ਭਲਾਈ ਸਬੰਧੀ ਨੀਤੀਆਂ ’ਤੇ ਧਿਆਨ ਕੇਂਦਰਿਤ ਕਰ ਰਹੀ ਹੈ।  ਆਦਮਪੁਰ ਦੇ ਗਾਜ਼ੀਪੁਰ ਮੁਹੱਲਾ ਵਿਖੇ ਲੋਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਸੂਬਾ ਸਰਕਾਰ ਦੀਆਂ ਮੁਫ਼ਤ ਬਿਜਲੀ ਅਤੇ ਸਿਹਤ ਸੰਭਾਲ ਯੋਜਨਾਵਾਂ ਤੋਂ ਲੈ ਕੇ ਰੁਜ਼ਗਾਰ ਉਤਪਤੀ ਅਤੇ ਨਸ਼ਾ ਵਿਰੋਧੀ ਮੁਹਿੰਮ ਤੱਕ ਦੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ।  ਨਾਲ ਹੀ ਪਿਛਲੀਆਂ ਸਰਕਾਰਾਂ ਵੱਲੋਂ ਲੋਕ ਭਲਾਈ ਅਤੇ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਨਜ਼ਰਅੰਦਾਜ਼ ਕਰਨ ਦੀ ਤਿੱਖੀ ਆਲੋਚਨਾ ਵੀ ਕੀਤੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਆਮ ਆਦਮੀ ਕਦੇ ਵੀ ਇਨ੍ਹਾਂ ਪਾਰਟੀਆਂ ਦੇ ਏਜੰਡੇ ’ਤੇ ਨਹੀਂ ਸੀ ਕਿਉਂਕਿ ਉਨ੍ਹਾਂ ਨੇ ਸਿਰਫ਼ ਅਮੀਰਾਂ ਦੇ ਹਿੱਤਾਂ ਦੀ ਰਾਖੀ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਨੂੰ ਰਾਸ਼ਟਰੀ ਰਾਜਨੀਤੀ ਦੇ ਕੇਂਦਰ ਵਿੱਚ ਲਿਆਉਣ ਦਾ ਸਿਹਰਾ ’ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂ...
ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Politics, Punjab
ਜਲੰਧਰ, 10 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ’ਆਪ’ ਦੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਹੈ ਅਤੇ ਆਉਣ ਵਾਲੇ ਸਾਲਾਂ ਵਿੱਚ ਹਰ ਵਾਅਦੇ ਦਾ ਸਨਮਾਨ ਕਰਦੇ ਰਹਿਣਾ ਇਸੇ ਤਰ੍ਹਾਂ ਜਾਰੀ ਰਹੇਗਾ ਜੋ ਕਿ ’ਆਪ’ ਸਰਕਾਰ ਦਾ ਇੱਕੋ- ਇੱਕ ਏਜੰਡਾ ਹੈ ਤਾਂ ਜੋ ਸੂਬੇ ਦੇ ਲੋਕਾਂ ਲਈ ਤਰੱਕੀ ਅਤੇ ਖੁਸ਼ਹਾਲੀ ਵਾਲਾ ਰੰਗਲਾ ਪੰਜਾਬ ਬਣਾਇਆ ਜਾ ਸਕੇ। ਜਲੰਧਰ ਵਿੱਚ ਹੁਸ਼ਿਆਰਪੁਰ ਦੇ ਲੋਕਾਂ ਨਾਲ ‘ਲੋਕ ਮਿਲਣੀ’ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਜਨਤਕ ਗੱਲਬਾਤ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਸਿੱਧੇ ਤੌਰ ’ਤੇ ਹੱਲ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਬਿਨਾਂ ਦੇਰੀ ਦੇ ਨਿਪਟਾਉਣ ਲਈ ਪ੍ਰਭਾਵਸ਼ਾਲੀ ਢੰਗ ਵਜੋਂ ਉੱਭਰ ਰਹੀ ਹੈ। ਪੰਜਾਬ ਸਰਕਾਰ ਵੱਲੋਂ ਲਏ ਗਏ ਲੋਕ-ਪੱਖੀ ਫੈਸਲਿਆਂ ਦਾ ਜ਼ਿਕਰ  ਕਰਦਿਆਂ ਮੁੱਖ ਮੰਤਰੀ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਵਰਗੀਆਂ ਪਹਿਲਕਦਮੀਆਂ ’ਤੇ ਚਾਨਣਾ ਪਾਇਆ ਜਿਸ ਤਹਿਤ ਔਰਤਾਂ ਨੂੰ 1000 ਤੋਂ 1500 ਰੁਪਏ ਪ੍ਰਤੀ ਮਹੀਨਾ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ...
ਗੈਂਗਸਟਰਾਂ ਤੇ ਵਾਰ ਦਾ 49ਵਾਂ ਦਿਨ: ਪੰਜਾਬ ਪੁਲਿਸ ਨੇ 537 ਥਾਵਾਂ ਤੇ ਕੀਤੀ ਛਾਪੇਮਾਰੀ ; 151 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 49ਵਾਂ ਦਿਨ: ਪੰਜਾਬ ਪੁਲਿਸ ਨੇ 537 ਥਾਵਾਂ ਤੇ ਕੀਤੀ ਛਾਪੇਮਾਰੀ ; 151 ਗ੍ਰਿਫ਼ਤਾਰ

Crime
ਚੰਡੀਗੜ੍ਹ, 10 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 49ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 537 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 49ਵੇਂ ਦਿਨ, ਪੁਲਿਸ ਟੀਮਾਂ ਨੇ 151 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 13,673 ਹੋ ਗਈ ਹੈ । ਇਸ ਤੋਂ ਇਲਾਵਾ 75 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ ...
ਪ੍ਰਸਤਾਵਿਤ ਭਾਰਤ–ਅਮਰੀਕਾ ਵਪਾਰ ਸਮਝੌਤਾ ਪੰਜਾਬ ਦੀ ਖੇਤੀਬਾੜੀ ਅਰਥਵਿਵਸਥਾ ਨੂੰ ਨੁਕਸਾਨ ਪਹੁੰਚਾ ਸਕਦਾ ਹੈ ਅਤੇ ਪਿੰਡਾਂ ਦੀ ਰੋਜ਼ੀ-ਰੋਟੀ ’ਤੇ ਅਸਰ ਪਾ ਸਕਦਾ ਹੈ: ਲਾਲਜੀਤ ਸਿੰਘ ਭੁੱਲਰ

ਪ੍ਰਸਤਾਵਿਤ ਭਾਰਤ–ਅਮਰੀਕਾ ਵਪਾਰ ਸਮਝੌਤਾ ਪੰਜਾਬ ਦੀ ਖੇਤੀਬਾੜੀ ਅਰਥਵਿਵਸਥਾ ਨੂੰ ਨੁਕਸਾਨ ਪਹੁੰਚਾ ਸਕਦਾ ਹੈ ਅਤੇ ਪਿੰਡਾਂ ਦੀ ਰੋਜ਼ੀ-ਰੋਟੀ ’ਤੇ ਅਸਰ ਪਾ ਸਕਦਾ ਹੈ: ਲਾਲਜੀਤ ਸਿੰਘ ਭੁੱਲਰ

Politics
ਚੰਡੀਗੜ੍ਹ, 10 ਮਾਰਚ: ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਚੇਤਾਵਨੀ ਦਿੱਤੀ ਕਿ ਪ੍ਰਸਤਾਵਿਤ ਭਾਰਤ–ਅਮਰੀਕਾ ਵਪਾਰ ਸਮਝੌਤਾ ਪੰਜਾਬ ਦੀ ਖੇਤੀਬਾੜੀ ਅਤੇ ਇਸ ਨਾਲ ਜੁੜੇ ਖੇਤਰਾਂ ਲਈ ਗੰਭੀਰ ਪ੍ਰਭਾਵ ਪੈਦਾ ਕਰ ਸਕਦਾ ਹੈ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੇਸ਼ ਕੀਤੇ ਗਏ ਪ੍ਰਸਤਾਵ ਦਾ ਸਮਰਥਨ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਅਮਰੀਕਾ ਤੋਂ ਸਬਸਿਡੀ ਵਾਲੇ ਖੇਤੀਬਾੜੀ ਉਤਪਾਦਾਂ ਦੀ ਵੱਡੇ ਪੱਧਰ ’ਤੇ ਆਮਦ ਦੀ ਆਗਿਆ ਦਿੱਤੀ ਗਈ ਤਾਂ ਇਸ ਨਾਲ ਸੂਬੇ ਦੀ ਖੇਤੀਬਾੜੀ ਅਰਥਵਿਵਸਥਾ ਕਮਜ਼ੋਰ ਹੋ ਸਕਦੀ ਹੈ ਅਤੇ ਕਿਸਾਨਾਂ ਸਮੇਤ ਖੇਤੀ ਨਾਲ ਜੁੜੇ ਕਈ ਹੋਰ ਵਰਗਾਂ ’ਤੇ ਵੀ ਬੁਰਾ ਪ੍ਰਭਾਵ ਪਵੇਗਾ। ਪ੍ਰਸਤਾਵ ’ਤੇ ਹੋ ਰਹੀ ਚਰਚਾ ਵਿੱਚ ਹਿੱਸਾ ਲੈਂਦਿਆਂ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ, “ਪੰਜਾਬ ਨੇ ਇਤਿਹਾਸਕ ਤੌਰ ’ਤੇ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਸੂਬੇ ਦੇ ਕਿਸਾਨਾਂ ਨੇ ਆਪਣੀ ਅਥਾਹ ਮਿਹਨਤ ਅਤੇ ਕੁਰਬਾਨੀਆਂ ਨਾਲ ਦੇਸ਼ ਨੂੰ ਅਨਾਜ ਪ੍ਰਦਾਨ ਕਰਨ ਵਿੱਚ ਵੱਡਾ ਯੋਗ...
ਪੰਜਾਬ ਵਿੱਚ ਔਰਤਾਂ ਨੂੰ ਨਿਸ਼ਾਨਾ ਬਣਾ ਕੇ ਪੈਸੇ ਵਸੂਲਣ ਵਾਲੇ ਸਾਈਬਰ ਧੋਖਾਧੜੀ ਰੈਕੇਟ ਦਾ ਪਰਦਾਫਾਸ਼; 3.49 ਲੱਖ ਰੁਪਏ, 500 ਡਾਲਰ ਸਮੇਤ ਤਿੰਨ ਕਾਬੂ

ਪੰਜਾਬ ਵਿੱਚ ਔਰਤਾਂ ਨੂੰ ਨਿਸ਼ਾਨਾ ਬਣਾ ਕੇ ਪੈਸੇ ਵਸੂਲਣ ਵਾਲੇ ਸਾਈਬਰ ਧੋਖਾਧੜੀ ਰੈਕੇਟ ਦਾ ਪਰਦਾਫਾਸ਼; 3.49 ਲੱਖ ਰੁਪਏ, 500 ਡਾਲਰ ਸਮੇਤ ਤਿੰਨ ਕਾਬੂ

Crime, Punjab
ਚੰਡੀਗੜ੍ਹ, 10 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸੋਸ਼ਲ ਮੀਡੀਆ 'ਤੇ ਔਰਤਾਂ ਬਣ ਕੇ ਅਣਜਾਣ ਪੀੜਤਾਂ ਨਾਲ ਧੋਖਾਧੜੀ ਕਰਨ ਅਤੇ ਉਨ੍ਹਾਂ ਤੋਂ ਪੈਸੇ ਵਸੂਲਣ ਵਾਲੇ ਅੰਤਰ-ਰਾਜੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਭਿਸ਼ੇਕ ਭਾਰਗਵ, ਆਕਾਸ਼ ਭਾਰਗਵ ਉਰਫ਼ ਅਮਨ ਅਤੇ ਲੱਕੀ ਭਾਰਗਵ ਤਿੰਨੋਂ ਵਾਸੀ ਝੁੰਝੁਨੂ, ਰਾਜਸਥਾਨ ਵਜੋਂ ਹੋਈ ਹੈ ਜੋ ਤਿੰਨੋ ਭਰਾ ਹਨ ਅਤੇ ਮੌਜੂਦਾ ਸਮੇਂ ਇਹ ਸੈਕਟਰ 70, ਐਸਏਐਸ ਨਗਰ (ਮੋਹਾਲੀ) ਵਿਖੇ ਰਹਿ ਰਹੇ ਸਨ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.49 ਲੱਖ ਰੁਪਏ ਦੀ ਨਕਦੀ, 500 ਅਮਰੀਕੀ ਡਾਲਰ, 29 ਮੋਬਾਈਲ ਫੋਨ, ਇੱਕ ਲੈਪਟਾਪ, ਇੱਕ ਡੌਂਗਲ, ਇੱਕ ਟੈਬਲੇਟ ਅਤੇ ਮੋਬਾਈਲ ਫੋਨਾਂ ਦੇ 38 ਖਾਲੀ ਡੱਬੇ ਬਰਾਮਦ ਕੀਤੇ ਹਨ। ਡ...