ਨਸ਼ਾ ਤਸਕਰੀ ਨਾਲ ਸਬੰਧਤ ਨੈੱਟਵਰਕ ਦੇ ਤਿੰਨ ਕਾਰਕੁੰਨ 6 ਕਿਲੋ ਹੈਰੋਇਨ ਅਤੇ 6 ਕਿਲੋ ਆਈਸੀਈ ਸਮੇਤ ਅੰਮ੍ਰਿਤਸਰ ਤੋਂ ਕਾਬੂਨਸ਼ਾ ਤਸਕਰੀ ਨਾਲ ਸਬੰਧਤ ਨੈੱਟਵਰਕ ਦੇ ਤਿੰਨ ਕਾਰਕੁੰਨ 6 ਕਿਲੋ ਹੈਰੋਇਨ ਅਤੇ 6 ਕਿਲੋ ਆਈਸੀਈ ਸਮੇਤ ਅੰਮ੍ਰਿਤਸਰ ਤੋਂ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 23 ਫਰਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਨਸ਼ਾ ਤਸਕਰੀ ਨਾਲ ਜੁੜੇ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ 6 ਕਿਲੋ ਹੈਰੋਇਨ ਅਤੇ 6 ਕਿਲੋ ਆਈਸੀਈ (ਕ੍ਰਿਸਟਲ ਮੇਥਾਮਫੇਟਾਮਾਈਨ) ਬਰਾਮਦ ਕਰਕੇ, ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਿਰੋਜ਼ਪੁਰ ਦੇ ਪਿੰਡ ਸੁਰਸਿੰਘ ਵਾਲਾ ਦੇ ਵਸਨੀਕ ਪ੍ਰਤਾਪ ਸਿੰਘ, ਅੰਮ੍ਰਿਤਸਰ ਦੇ ਪਿੰਡ ਕੋਹਾਲਾ ਦੇ ਵਸਨੀਕ ਅਜੈਪਾਲ ਸਿੰਘ ਅਤੇ ਅੰਮ੍ਰਿਤਸਰ ਦੇ ਪਿੰਡ ਖਿਆਲਾ ਕਲਾਂ ਦੇ ਵਸਨੀਕ ਜੋਬਨਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਦੋਸ਼ੀਆਂ ਦਾ ਕਾਲੇ ਰੰਗ ਦਾ ਸਪਲੈਂਡਰ ਮੋਟਰਸਾਈਕਲ (ਪੀਬੀ 02ਐਫ.ਈ. 1185) ਅਤੇ ਚਿੱਟੇ ਰੰਗ ਦੀ ਐਕਟਿਵਾ (ਪੀਬੀ02 ਈਟੀ 8995) ਵੀ ਜ਼ਬਤ ਕਰ ਲਿਆ ਹੈ, ਜੋ ਖੇਪ ਦੀ...








