ਪੰਜਾਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ‘ਚ 4 ਦਿਨਾਂ ਦੌਰਾਨ ਸਫਾਈ ਅਤੇ ਗਾਰ ਕੱਢਣ ‘ਤੇ 10.21 ਕਰੋੜ ਰੁਪਏ ਖਰਚੇ: ਸੌਂਦ
ਚੰਡੀਗੜ੍ਹ, 18 ਸਤੰਬਰ:
ਪੰਜਾਬ ਸਰਕਾਰ ਨੇ ਸੂਬੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਨੂੰ ਲੀਹ ‘ਤੇ ਲਿਆਉਣ ਲਈ ਯਤਨ ਤੇਜ਼ ਕਰ ਦਿੱਤੇ ਹਨ। ਪਿਛਲੇ 4 ਦਿਨਾਂ ਵਿੱਚ ਪਿੰਡਾਂ ਦੀ ਸਫਾਈ ਅਤੇ ਗਾਰ ਕੱਢਣ ‘ਤੇ 10.21 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਤਹਿਤ ਹੜ੍ਹਾਂ ਦੌਰਾਨ ਮਰੇ ਪਸ਼ੂਆਂ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਪਿੰਡਾਂ ਵਿੱਚ 259 ਪਸ਼ੂਆਂ ਦੇ ਨਿਪਟਾਰੇ ‘ਤੇ 17.54 ਲੱਖ ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਸੌਂਦ ਨੇ ਕਿਹਾ ਕਿ ਮਲਬੇ ਦੀ ਸਫ਼ਾਈ ਅਤੇ ਪਸ਼ੂ ਲਾਸ਼ਾਂ ਦਾ ਨਿਪਟਾਰਾ 24 ਸਤੰਬਰ ਤੱਕ ਕਰ ਲਿਆ ਜਾਵੇਗਾ। ਇਸ ਤੋਂ ਇਲਾਵਾ ਛੱਪੜਾਂ ਦੀ ਸਾਫ ਸਫਾਈ 22 ਅਕਤੂਬਰ ਤੱਕ ਹੋਵੇਗੀ।
ਸੌਂਦ ਨੇ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਸਾਂਝੀਆਂ ਜਾਇਦਾਦਾਂ ਦੀ ਮੁਰੰਮਤ ‘ਤੇ ਹੁਣ ਤੱਕ ਪ੍ਰਾਪਤ ਰਿਪੋਰਟਾਂ ਅਨੁਸਾਰ 153.33 ਕਰੋੜ ਰੁਪਏ ਖਰਚ ਆਉਣ ਦਾ ਅੰਦਾਜ਼ਾ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ...








