Shadow

Tag: punjab news

ਉਦਯੋਗ ਮੰਤਰੀ ਸੰਜੀਵ ਅਰੋੜਾ ਵੱਲੋਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਟਾਟਾ ਸੰਨਜ਼ ਦੇ ਚੇਅਰਪਰਸਨ ਐਨ. ਚੰਦਰਸ਼ੇਖਰਨ ਅਤੇ ਸਨ ਫਾਰਮਾ ਦੇ ਚੇਅਰਮੈਨ ਦਿਲੀਪ ਸ਼ੰਘਵੀ ਸਮੇਤ ਹੋਰਨਾਂ ਉਦਯੋਗਪਤੀਆਂ ਨਾਲ ਸੂਬੇ ‘ਚ ਨਿਵੇਸ਼ ਦੇ ਮੌਕਿਆਂ ਬਾਰੇ ਵਿਚਾਰ-ਚਰਚਾ

ਉਦਯੋਗ ਮੰਤਰੀ ਸੰਜੀਵ ਅਰੋੜਾ ਵੱਲੋਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਟਾਟਾ ਸੰਨਜ਼ ਦੇ ਚੇਅਰਪਰਸਨ ਐਨ. ਚੰਦਰਸ਼ੇਖਰਨ ਅਤੇ ਸਨ ਫਾਰਮਾ ਦੇ ਚੇਅਰਮੈਨ ਦਿਲੀਪ ਸ਼ੰਘਵੀ ਸਮੇਤ ਹੋਰਨਾਂ ਉਦਯੋਗਪਤੀਆਂ ਨਾਲ ਸੂਬੇ ‘ਚ ਨਿਵੇਸ਼ ਦੇ ਮੌਕਿਆਂ ਬਾਰੇ ਵਿਚਾਰ-ਚਰਚਾ

Punjab
ਚੰਡੀਗੜ੍ਹ, 5 ਮਾਰਚ, 2026: ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਮੁੰਬਈ ਵਿੱਚ ਵੱਡੇ ਉਦਯੋਗਿਕ ਘਰਾਣਿਆਂ ਨਾਲ ਲੜੀਵਾਰ ਉੱਚ-ਪੱਧਰੀ ਮੀਟਿੰਗਾਂ ਕਰ ਕੇ ਪੰਜਾਬ ਵਿੱਚ ਨਿਵੇਸ਼ ਦੇ ਸੰਭਾਵੀ ਮੌਕਿਆਂ 'ਤੇ ਚਰਚਾ ਕੀਤੀ ਅਤੇ ਉਨ੍ਹਾਂ ਨੂੰ 13-15 ਮਾਰਚ 2026 ਤੱਕ ਮੋਹਾਲੀ ਦੀ ਪਲਾਕਸ਼ਾ ਯੂਨੀਵਰਸਿਟੀ ਵਿਖੇ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਆਪਣੀ ਫੇਰੀ ਦੌਰਾਨ ਕੈਬਨਿਟ ਮੰਤਰੀ ਨੇ ਟਾਟਾ ਸੰਨਜ਼ ਦੇ ਚੇਅਰਪਰਸਨ ਐਨ. ਚੰਦਰਸ਼ੇਖਰਨ; ਸਨ ਫਾਰਮਾਸਿਊਟੀਕਲ ਇੰਡਸਟਰੀਜ਼ ਦੇ ਚੇਅਰਮੈਨ ਦਿਲੀਪ ਸ਼ੰਘਵੀ; ਟਾਟਾ ਪਾਵਰ ਦੇ ਐਮਡੀ ਅਤੇ ਸੀਈਓ ਡਾ. ਪ੍ਰਵੀਰ ਸਿਨਹਾ ਅਤੇ ਐਸਾਰ ਗਰੁੱਪ ਦੇ ਅੰਸ਼ੁਮਨ ਰੁਈਆ ਨਾਲ ਮੁਲਾਕਾਤ ਕੀਤੀ। ਇਨ੍ਹਾਂ ਮੀਟਿੰਗਾਂ ਵਿੱਚ ਉਦਯੋਗਿਕ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਨਵਿਆਉਣਯੋਗ ਊਰਜਾ, ਫਾਰਮਾਸਿਊਟੀਕਲ, ਐਡਵਾਂਸਡ ਮੈਨੂਫੈਕਚਰਿੰਗ, ਡਿਜੀਟਲ ਬੁਨਿਆਦੀ ਢਾਂਚਾ ਅਤੇ ਗਰੀਨ ਲੌਜਿਸਟਿਕਸ ਵਰਗੇ ਖੇਤਰਾਂ ਵਿੱਚ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਕਰਨ...
ਮਾਨ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 4,817 ਲਾਭਪਾਤਰੀਆਂ ਲਈ ₹24.57 ਕਰੋੜ ਜਾਰੀ : ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 4,817 ਲਾਭਪਾਤਰੀਆਂ ਲਈ ₹24.57 ਕਰੋੜ ਜਾਰੀ : ਡਾ. ਬਲਜੀਤ ਕੌਰ

Punjab
ਚੰਡੀਗੜ੍ਹ, 05 ਮਾਰਚ: ਸਮਾਜਿਕ ਨਿਆਂ ਅਤੇ ਸਰਵਪੱਖੀ ਵਿਕਾਸ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਅਮਲੀ ਰੂਪ ਦਿੰਦਿਆਂ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ  ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਾਸ਼ੀਆਗ੍ਰਸਤ ਅਤੇ ਪੱਛੜੇ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਯੋਜਨਾ-ਬੱਧ ਭਲਾਈ ਸਕੀਮਾਂ ਰਾਹੀਂ ਲਗਾਤਾਰ ਕੰਮ ਕਰ ਰਹੀ ਹੈ। ਇਸੇ ਦਿਸ਼ਾ ਵਿੱਚ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025–26 ਦੌਰਾਨ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਧੀਆਂ ਦੇ ਵਿਆਹ ਲਈ 4,817 ਯੋਗ ਲਾਭਪਾਤਰੀਆਂ ਨੂੰ ₹24.57 ਕਰੋੜ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ, ਬਰਨਾਲਾ, ਫਰੀਦਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਐਸ.ਏ.ਐਸ. ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾ...
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਵਿੱਚ ਵਿਕਾਸ ਕਾਰਜ ਜਾਰੀ

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਵਿੱਚ ਵਿਕਾਸ ਕਾਰਜ ਜਾਰੀ

local news
ਬਟਾਲਾ, 5 ਮਾਰਚ (      ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਹਲਕੇ ਅੰਦਰ ਜਿਥੇ ਸਰਬਪੱਖੀ ਵਿਕਾਸ ਤੇਜ਼ੀ ਨਾਲ ਚੱਲ ਰਹੇ ਹਨ, ਜਿਸ ਦੇ ਚੱਲਦਿਆਂ ਲੋਕਾਂ ਨੂੰ ਪੀਣ ਲਈ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਜਲ ਸਪਲਾਈ ਦੇ ਕੁਨੈਕਸ਼ਨਾਂ ਦਾ ਕੰਮ ਤੇਜ਼ੀ ਨਾਲ ਜਾਰੀ ਹੈ। ਵਾਰਡ ਨੰਬਰ 18 ਵਿੱਚ ਲੋਕਾਂ ਦੀ ਸਹੂਲਤ ਲਈ ਕਰਵਾਏ ਜੇ ਰਹੇ ਵਿਕਾਸ ਕਾਰਜਾਂ ਲਈ ਧੰਨਵਾਦ ਕਰਦਿਆਂ ਦਵਿੰਦਰ ਸਿੰਘ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠਾਂ ਹਲਕਾ ਬਟਾਲਾ ਖਾਸਕਰਕੇ ਸ਼ਹਿਰ ਬਟਾਲਾ ਵਿੱਚ ਵਿਕਾਸ ਕਾਰਜਾਂ ਜਾਰੀ ਹਨ ਅਤੇ ਲੋਕਾਂ ਦੀਆਂ ਲੰਮੇ ਸਮੇਂ ਤੋਂ ਰਹਿੰਦੇ ਕਾਰਜਾਂ ਨੂੰ ਮੁਕੰਮਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਵੱਖ-ਵੱਖ ਵਿਕਾਸ ਕੰਮ ਕਰਵਾਏ ਗਏ ਹਨ ਅਤੇ ਸ਼ਹਿਰ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਕਾਸ ਕਾਰਜ ਨਿਰੰਤਰ ਜਾਰੀ ਹਨ। ਉਨਾਂ ਦੱਸਿਆ ਕਿ ਮਹਿਜ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਬਟਾਲਾ ਸ਼ਹਿਰ ਅੰਦਰ ਟਰੈਫਿਕ ਦੀ ਸਮੱਸਿਆ ਦੇ ਹੱਲ ਲਈ ਸੜਕਾਂ ਅਤੇ ਚੋਂਕਾਂ ਨੂੰ ...
ਪਸ਼ੂ ਪਾਲਣ ਵਿਭਾਗ ਵੱਲੋਂ ਲਗਾਇਆ ਪਸ਼ੂ ਭਲਾਈ ਅਤੇ ਜਾਗਰੂਕਤਾ ਕੈਂਪ

ਪਸ਼ੂ ਪਾਲਣ ਵਿਭਾਗ ਵੱਲੋਂ ਲਗਾਇਆ ਪਸ਼ੂ ਭਲਾਈ ਅਤੇ ਜਾਗਰੂਕਤਾ ਕੈਂਪ

local news
ਸ੍ਰੀ ਮੁਕਤਸਰ ਸਾਹਿਬ, 05 ਮਾਰਚ   ਮਾਨਯੋਗ ਕੈਬਨਿਟ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ (ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ) ਦੀ ਰਹਿਨੁਮਾਈ ਹੇਠ ਅਤੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਡਾ. ਗੁਰਦਿੱਤ ਸਿੰਘ ਔਲਖ ਦੇ ਨਿਰਦੇਸ਼ਾਂ ਹੇਠ ਅਤੇ ਵਿਸ਼ੇਸ਼ ਤੌਰ ਤੇ ਪਹੁੰਚੇ ਐਨੀਮਲ ਨਿਊੂਟ੍ਰੀਸ਼ਨ ਦੇ ਮਾਹਰ ਡਾ. ਜੀਵਨ ਗੁਪਤਾ ਦੇ ਸਹਿਯੋਗ ਨਾਲ ਪਸ਼ੂ ਪਾਲਕਾਂ ਦੀ ਭਲਾਈ ਲਈ ਪਿੰਡ ਮਿੱਡਾ ਵਿਖੇ ਪਸ਼ੂ ਭਲਾਈ ਕੈਂਪ ਲਗਾਇਆ ਗਿਆ। ਇਸ ਦੌਰਾਨ ਡਾ. ਜੀਵਨ ਗੁਪਤਾ ਨੇ ਪਸ਼ੂਆਂ ਨੂੰ ਖੁਰਾਕ, ਫੀਡ ਦੇ ਮਹੱਤਵ ਅਤੇ ਖੁਰਾਕ ਜਰੀਏ ਦੁੱਧ ਦੀ ਪੈਦਾਵਾਰ ਵਧਾਉਣ,ਫੀਡ ਤਿਆਰ ਕਰਨ ਦੇ ਨੁਸਖੇ ਸਾਂਝੇ ਕੀਤੇ, ਪਸ਼ੁਪਾਲਕਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਹੱਲ ਦੱਸੇ ਅਤੇ ਖੁਰਾਕ ਸਬੰਧੀ ਬਿਮਾਰੀਆਂ ਬਾਰੇ ਜਾਣਕਾਰੀ ਦਿੱਤੀ ਗਈ।  ਕੈਂਪ ਦੀ ਅਗਵਾਈ ਕਰ ਰਹੇ ਡਾ. ਵਿਪਨਦੀਪ ਸਿੰਘ ਬਰਾੜ ਵੱਲੋਂ ਦੁੱਧ ਦੀ ਪੈਦਾਵਾਰ ਵਧਾਉਣ ਲਈ ਪਸ਼ੂਆਂ ਦੇ ਨਸਲ ਸੁਧਾਰ ਤੇ ਜੋਰ ਦਿੰਦੇ ਹੋਏ ਪੰਜਾਬ ਸਰਕਾਰ ਵੱਲੋਂ ਭਾਰੀ ਸਬਸਿਡੀ ਦੇ ਮੁਹੱਇਆ ਕਰਵਾਏ ਜਾ ਰਹੇ ਸੈਕਸਡ ਸੀਮਨ ਦੀ ਵਰਤੋਂ ਤ...
ਪੀ.ਏ.ਡੀ.ਬੀ ਬੈਂਕ ਦੇ ਚੇਅਰਮੈਨ ਵਜੋਂ ਜਗਮੋਹਨ ਸਿੰਘ ਲੱਕੀ ਅਤੇ ਵਾਈਸ ਚੇਅਰਮੈਨ ਵਜੋਂ ਕਰਮਜੀਤ ਕੌਰ ਦੀ ਨਿਯੁਕਤੀ

ਪੀ.ਏ.ਡੀ.ਬੀ ਬੈਂਕ ਦੇ ਚੇਅਰਮੈਨ ਵਜੋਂ ਜਗਮੋਹਨ ਸਿੰਘ ਲੱਕੀ ਅਤੇ ਵਾਈਸ ਚੇਅਰਮੈਨ ਵਜੋਂ ਕਰਮਜੀਤ ਕੌਰ ਦੀ ਨਿਯੁਕਤੀ

local news
ਫਰੀਦਕੋਟ, 5 ਮਾਰਚ () ਅੱਜ ਪੀ.ਏ.ਡੀ.ਬੀ ਬੈਂਕ ਦੇ ਚੇਅਰਮੈਨ ਵਜੋਂ ਸ. ਜਗਮੋਹਨ ਸਿੰਘ ਲੱਕੀ ਅਤੇ ਵਾਈਸ ਚੇਅਰਮੈਨ ਵਜੋਂ ਕਰਮਜੀਤ ਕੌਰ ਦੀ ਨਿਯੁਕਤੀ ਕੀਤੀ ਗਈ। ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਤੇ ਹਲਕਾ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਬੈਂਕ ਦੇ ਪ੍ਰਬੰਧਕਾਂ, ਸਹਿਕਾਰੀ ਅਦਾਰਿਆਂ ਦੇ ਮੈਂਬਰਾਂ ਅਤੇ ਸਥਾਨਕ ਆਗੂਆਂ ਵੱਲੋਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਵੀ ਨਵ-ਨਿਯੁਕਤ ਚੇਅਰਮੈਨ ਅਤੇ ਵਾਈਸ ਚੇਅਰਮੈਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਹਿਕਾਰੀ ਸੰਸਥਾਵਾਂ ਕਿਸਾਨਾਂ ਅਤੇ ਪਿੰਡਾਂ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਨਵੀਂ ਟੀਮ ਬੈਂਕ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਅਤੇ ਲੋਕਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਕਰਨ ਲਈ ਤਨਦੇਹੀ ਨਾਲ ਕੰਮ ਕਰੇਗੀ। ਇਸ ਮੌਕੇ ਹਲਕਾ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ ਅਤੇ ਬੈਂਕ ਵੱਲੋਂ ਕਿਸਾਨਾਂ...
ਸਰਵਾਈਕਲ ਕੈਂਸਰ ਤੋਂ ਬਚਾਅ ਲਈ ਐੱਚ.ਪੀ.ਵੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ

ਸਰਵਾਈਕਲ ਕੈਂਸਰ ਤੋਂ ਬਚਾਅ ਲਈ ਐੱਚ.ਪੀ.ਵੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ

local news
ਧਨੌਲਾ, 5 ਮਾਰਚ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਅਤੇ ਸਿਵਲ ਸਰਜਨ ਸ੍ਰੀ ਹਰੀ ਪਾਲ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਅੱਜ ਤੋਂ ਸੀ.ਐੱਚ.ਸੀ ਧਨੌਲਾ ਵਿਖੇ ਐੱਚ.ਪੀ.ਵੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਹੋ ਗਈ ਹੈ। ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵੰਤ ਸਿੰਘ ਔਜਲਾ ਨੇ ਦੱਸਿਆ ਕਿ ਇਸ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਮੌਕੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਹਰਜੀਤ ਸਿੰਘ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਨੇ ਲਾਭਪਾਤਰੀਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਵੀ ਗੱਲਬਾਤ ਕੀਤੀ। ਟੀਕਾਕਰਨ ਲਈ ਆਪਣੀ ਬੇਟੀ ਵੰਸ਼ਿਕਾ ਰਾਣੀ ਨਾਲ ਆਏ ਉਸਦੇ ਮਾਤਾ ਨੇ ਸਰਵਾਇਕਲ ਕੈਂਸਰ ਤੋਂ ਬਚਾਅ ਲਈ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਬਾਕੀ ਮਾਪਿਆਂ ਨੂੰ ਵੀ ਅਫ਼ਵਾਹਾਂ ਤੋਂ ਬਚਣ ਅਤੇ ਆਪਣੀ ਬੱਚੀ ਦੇ ਸੁਰੱਖਿਅਤ ਭਵਿੱਖ ਲਈ ਅੱਜ ਹੀ ਉਸਦਾ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ। ਡਾ. ਹਰਜੀਤ ਸਿੰਘ ਨੇ ਦੱਸਿਆ ਕਿ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਇਸ ਨਾਲ ਸਿਹਤ 'ਤੇ ਕੋਈ ਵੀ ਮਾੜਾ ਅਸਰ ਨਹੀਂ ਪੈਂ...
ਜ਼ਿਲ੍ਹੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਉਪਰਾਲੇ ਜਾਰੀ: ਹਰਪ੍ਰੀਤ ਸਿੰਘ

ਜ਼ਿਲ੍ਹੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਉਪਰਾਲੇ ਜਾਰੀ: ਹਰਪ੍ਰੀਤ ਸਿੰਘ

Punjab
ਬਰਨਾਲਾ, 5 ਮਾਰਚ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਦੀ ਅਗਵਾਈ ਹੇਠ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਖੇਡ ਕੌਂਸਲ ਦੀ ਅਹਿਮ ਮੀਟਿੰਗ ਹੋਈ ਜਿਸ ਵਿੱਚ ਜ਼ਿਲ੍ਹੇ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਅਤੇ ਬਾਬਾ ਕਾਲਾ ਮਹਿਰ ਖੇਡ ਸਟੇਡੀਅਮ ਬਰਨਾਲਾ ਵਿੱਚ ਵੱਖ ਵੱਖ ਕੰਮ ਕਰਵਾਉਣ ਉੱਤੇ ਚਰਚਾ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਸਹਿਤ ਪ੍ਰਧਾਨ ਜ਼ਿਲ੍ਹਾ ਖੇਡ ਕੌਂਸਲ ਨੇ ਕਿਹਾ ਕਿ ਜ਼ਿਲ੍ਹੇ ਵਿਚ ਖੇਡ ਮੈਦਾਨਾਂ ਦੇ ਕੰਮ ਜਾਰੀ ਹਨ ਜਿਨ੍ਹਾਂ ਨੂੰ ਮਿਆਰੀ ਤਰੀਕੇ ਨਾਲ ਕਰਵਾਉਣ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸਹਿਤ ਸਕੱਤਰ ਜ਼ਿਲ੍ਹਾ ਖੇਡ ਕੌਂਸਲ ਉਮੇਸ਼ਵਰੀ ਸ਼ਰਮਾ ਵਲੋਂ ਬਾਬਾ ਕਾਲਾ ਮਹਿਰ ਖੇਡ ਸਟੇਡੀਅਮ ਵਿੱਚ ਮੁਰੰਮਤ ਦੇ ਕੰਮ ਕਰਵਾਉਣ, ਸੀ ਸੀ ਟੀ ਵੀ ਕੈਮਰੇ ਲਾਉਣ ਸਮੇਤ ਹੋਰ ਕੰਮਾਂ ਦੀ ਤਜਵੀਜ਼ ਪੇਸ਼ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਖੇਡ ਕੌਂਸਲ ਦੀ ਤਿਮਾਹੀ ਮੀਟਿੰਗ ਕਰਵਾਉਣੀ ਯਕੀਨੀ ਬਣਾਈ ਜਾਵੇ ਤਾਂ ਜੋ ਜ਼ਿਲ੍ਹੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਵੱਧ ਵੱਧ ਕੰਮ ਕੀਤਾ ਜਾ ਸਕੇ। ਇਸ ਮੌਕ...
ਪੀ.ਪੀ.ਸੀ.ਬੀ. ਵੱਲੋਂ ਐਸ.ਜੀ.ਪੀ.ਸੀ. ਦੇ ਸਹਿਯੋਗ ਸਫਲਤਾਪੂਰਵਕ ਚਲਾਈ ਗਈ- ‘ਪਲਾਸਟਿਕ-ਮੁਕਤ ਹੋਲਾ ਮਹੱਲਾ’ ਮੁਹਿੰਮ

ਪੀ.ਪੀ.ਸੀ.ਬੀ. ਵੱਲੋਂ ਐਸ.ਜੀ.ਪੀ.ਸੀ. ਦੇ ਸਹਿਯੋਗ ਸਫਲਤਾਪੂਰਵਕ ਚਲਾਈ ਗਈ- ‘ਪਲਾਸਟਿਕ-ਮੁਕਤ ਹੋਲਾ ਮਹੱਲਾ’ ਮੁਹਿੰਮ

Punjab
ਚੰਡੀਗੜ੍ਹ, 5 ਮਾਰਚ : ਸਿੱਖ ਧਰਮ ਦੇ ਸਭ ਤੋਂ ਵੱਡੇ ਤਿਉਹਾਰ ‘ਹੋਲਾ ਮਹੱਲਾ’ ਦੀ ਪਵਿੱਤਰਤਾ ਅਤੇ ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (ਪੀ.ਪੀ.ਸੀ.ਬੀ.) ਨੇ ਇਸ ਸਮਾਗਮ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਇੱਕ ਵਿਆਪਕ ਮੁਹਿੰਮ ਸਫਲਤਾਪੂਰਵਰਕ ਚਲਾਈ ਗਈ। ਇਸ ਮੁਹਿੰਮ ਤਹਿਤ ਪੀ.ਪੀ.ਸੀ.ਬੀ.ਨੇ ਇੱਕ ਵੱਡੀ ਵਾਤਾਵਰਣ-ਪੱਖੀ ਪਹਿਲਕਦਮੀ ਕਰਦਿਆਂ ਸ੍ਰੀ ਆਨੰਦਪੁਰ ਸਾਹਿਬ ਵਿੱਚ ਵੱਖ-ਵੱਖ ਕਮੇਟੀਆਂ ਵੱਲੋਂ ਚਲਾਏ ਜਾ ਰਹੇ ਲੰਗਰਾਂ ਵਿੱਚ ਲੱਖਾਂ ਦੀ ਗਿਣਤੀ ਵਿੱਚ ਬਾਇਓਡੀਗ੍ਰੇਡੇਬਲ ਅਤੇ ਕੰਪੋਸਟੇਬਲ ਡਿਸਪੋਜ਼ੇਬਲ ਵਸਤੂਆਂ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ। ਇਸ ਬਾਬਤ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੁਹਿੰਮ ਦਾ ਰਸਮੀ ਉਦਘਾਟਨ 1 ਮਾਰਚ 2026 ਨੂੰ ਪੀ.ਪੀ.ਸੀ.ਬੀ. ਦੀ ਚੇਅਰਪਰਸਨ ਸ਼੍ਰੀਮਤੀ ਰੀਨਾ ਗੁਪਤਾ ਅਤੇ ਮੈਂਬਰ ਸਕੱਤਰ ਸ਼੍ਰੀ ਲਵਨੀਤ ਦੂਬੇ ਦੀ ਅਗਵਾਈ ਵਿੱਚ ਇੱਕ ਵਫ਼ਦ ਨੇ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰਕੇ ਇਸ ਮੁਹਿੰਮ ਦਾ ਆਗਾਜ਼ ਕੀਤਾ ਸੀ। ਇਸ ਮੁਹਿੰਮ ਨ...
ਭਗਵੰਤ ਮਾਨ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਅਤੇ ਮਹਿਲਾ ਸਸ਼ਕਤੀਕਰਨ ਲਈ ਅਹਿਮ ਸੁਧਾਰ, 35.7 ਲੱਖ ਲਾਭਪਾਤਰੀਆਂ ਨੂੰ 23,102 ਕਰੋੜ ਰੁਪਏ ਤੋਂ ਵੱਧ ਰਾਸ਼ੀ ਦੀਆਂ ਪੈਨਸ਼ਨਾਂ ਵੰਡੀਆਂ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਅਤੇ ਮਹਿਲਾ ਸਸ਼ਕਤੀਕਰਨ ਲਈ ਅਹਿਮ ਸੁਧਾਰ, 35.7 ਲੱਖ ਲਾਭਪਾਤਰੀਆਂ ਨੂੰ 23,102 ਕਰੋੜ ਰੁਪਏ ਤੋਂ ਵੱਧ ਰਾਸ਼ੀ ਦੀਆਂ ਪੈਨਸ਼ਨਾਂ ਵੰਡੀਆਂ: ਡਾ. ਬਲਜੀਤ ਕੌਰ

Punjab
ਚੰਡੀਗੜ੍ਹ, 5 ਮਾਰਚ 2026: ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਦਿਆਂ ਔਰਤਾਂ ਅਤੇ ਬੱਚਿਆਂ ਨੂੰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2022 ਤੋਂ ਸਾਲ 2026 ਵਿਚਕਾਰ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਰਾਹੀਂ ਇਤਿਹਾਸਕ ਪ੍ਰਾਪਤੀਆਂ ਕੀਤੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਸਮਾਜ ਦੇ ਕਮਜ਼ੋਰ ਵਰਗਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਭਗਵੰਤ ਮਾਨ ਸਰਕਾਰ ਨੇ ਆਰਥਿਕ ਤੌਰ 'ਤੇ ਕਮਜ਼ੋਰ ਪਿਛੋਕੜ ਵਾਲੇ 5.2 ਲੱਖ ਤੋਂ ਵੱਧ ਪੰਜਾਬੀਆਂ ਨੂੰ ਸਮਾਜਿਕ ਸੁਰੱਖਿਆ ਪੈਨਸ਼ਨ ਸਕੀਮ ਵਿੱਚ ਸ਼ਾਮਲ ਕੀਤਾ ਹੈ। ਇਸ ਦੇ ਨਾਲ ਹੀ ਲਗਭਗ 35.7 ਲੱਖ ਬਜ਼ੁਰਗ ਨਾਗਰਿਕਾਂ, ਬੇਸਹਾਰਾ ਤੇ ਵਿਧਵਾ ਔਰਤਾਂ ਅਤੇ ਦਿਵਿਆਗਜਨਾਂ ਨੂੰ 23,102 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਵੰਡੀ ਗਈ ਹੈ। ਪਿਛਲੀਆਂ ਸਰਕਾਰਾਂ ਦੌਰਾਨ ਕਈ ਸਾਲਾਂ ਤੋਂ ਚੱਲੀਆਂ ਆ ਰਹੀਆਂ ਪ੍ਰਸ਼ਾਸਕੀ ਅਣਗਹਿਲੀਆਂ ਅਤੇ ਸਹੀ ਨਿਗਰਾਨੀ ਵਿਧੀਆਂ ਵਿ...
ਸਪੀਕਰ ਵੱਲੋਂ ਮਾਪਿਆਂ ਨੂੰ ਆਪਣੇ ਬੱਚਿਆਂ  ਦੁਆਰਾ ਮੋਬਾਈਲ ਫੋਨ ਦੀ ਵਰਤੋਂ ਨੂੰ ਸੀਮਤ ਕਰਨ ਦੀ ਅਪੀਲ

ਸਪੀਕਰ ਵੱਲੋਂ ਮਾਪਿਆਂ ਨੂੰ ਆਪਣੇ ਬੱਚਿਆਂ ਦੁਆਰਾ ਮੋਬਾਈਲ ਫੋਨ ਦੀ ਵਰਤੋਂ ਨੂੰ ਸੀਮਤ ਕਰਨ ਦੀ ਅਪੀਲ

Punjab
ਚੰਡੀਗੜ੍ਹ 4 ਮਾਰਚ 2026: ਪੰਜਾਬ ਵਿਧਾਨ ਸਭਾ ਦੱ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਜਿੰਨਾ ਹੋ ਸਕੇ ਆਪਣੇ ਬੱਚਿਆਂ ਤੋਂ ਮੋਬਾਈਲ ਫੋਨ ਦੂਰ ਰੱਖਣ। ਉਨ੍ਹਾਂ ਕਿਹਾ ਕਿ ਅੱਜਕੱਲ੍ਹ ਮੋਬਾਈਲ ਫੋਨ ਬੱਚਿਆਂ ਦੀ ਜ਼ਿੰਦਗੀ ਦਾ ਹਿੱਸਾ ਬਣ ਗਏ ਹਨ, ਪਰ ਇਸਦੀ ਬਹੁਤ ਜ਼ਿਆਦਾ ਵਰਤੋਂ ਚਿੰਤਾ ਦਾ ਵਿਸ਼ਾ ਹੈ, ਜਿਸ ਲਈ ਸਾਨੂੰ ਬਹੁਤ ਸਾਵਧਾਨ ਰਹਿਣਾ ਅਤੇ ਬੱਚਿਆਂ 'ਤੇ ਨਜ਼ਰ ਰੱਖਣੀ ਚਾਹੀਦੀ ਹੈ ਕਿਉਂਕਿ ਮੋਬਾਈਲ ਫੋਨ ਬੱਚਿਆਂ ‘ਤੇ ਨੁਕਸਾਨਦੇਹ ਪ੍ਰਭਾਵ ਪਾਉਂਦੇ ਹਨ। ਨੁਕਸਾਨਦੇਹ ਪ੍ਰਭਾਵਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੋਬਾਈਲ ਫੋਨ ਬੱਚਿਆਂ ਦੀਆਂ ਅੱਖਾਂ ਅਤੇ ਦਿਮਾਗ 'ਤੇ ਪ੍ਰਭਾਵ ਪਾ ਰਹੇ ਹਨ। ਇਸ ਨਾਲ ਨੀਂਦ ਘੱਟ ਆਉਣਾ ਅਤੇ ਪੜ੍ਹਾਈ ਵਿੱਚ ਇਕਾਗਰਤਾ ਘਟਣ ਵਰਗੀਆਂ ਸਮੱਸਿਆਵਾਂ ਦਰਪੇਸ਼ ਆ ਰਹੀਆਂ ਹਨ। ਮੋਬਾਈਲ ਫੋਨ ਦੀ ਲੋੜ ਤੋਂ ਵੱਧ ਵਰਤੋਂ ਪਰਿਵਾਰ ਦੇ ਨਾਲ-ਨਾਲ ਆਊਟਡੋਰ ਗੇਮਾਂ ਤੋਂ ਦੂਰੀ ਦਾ ਕਾਰਨ ਵੀ ਬਣ ਰਹੀ ਹੈ, ਜਿਸਦੇ ਨਤੀਜੇ ਵਜੋਂ ਬੱਚਿਆਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ। ਸਪੀਕਰ ਸੰਧਵਾਂ ਨੇ ਅਪੀਲ ਕਰਦਿਆਂ ਕਿਹਾ ਕਿ ਇਹ ਹਰ ਮਾ...