ਪੰਜਾਬ ਦੇ ਲੋਕ 2027 ਵਿੱਚ ‘ਆਪ’ ਨੂੰ 100 ਸੀਟਾਂ ਦੇ ਕੇ ਕੇਂਦਰ ਵਿੱਚ ਭਾਜਪਾ ਦੇ ਤਾਨਾਸ਼ਾਹੀ ਸ਼ਾਸਨ ਦੇ ਅੰਤ ਦਾ ਮੁੱਢ ਬੰਨ੍ਹਣਗੇ: ਭਗਵੰਤ ਸਿੰਘ ਮਾਨ
ਨਵੀਂ ਦਿੱਲੀ / ਪੰਜਾਬ, 1 ਮਾਰਚ 2026:
ਆਮ ਆਦਮੀ ਪਾਰਟੀ (ਆਪ) ਦੀ ਜੰਤਰ-ਮੰਤਰ ਵਿਖੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਹੋਈ ਵਿਸ਼ਾਲ ਜਨਤਕ ਰੈਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਅਦਾਲਤ ਦਾ ਹਾਲੀਆ ਫੈਸਲਾ ਭਾਰਤੀ ਰਾਜਨੀਤੀ ਵਿੱਚ ਸੱਚਾਈ ਦੀ ਇਤਿਹਾਸਕ ਜਿੱਤ ਹੈ ਅਤੇ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ 'ਆਪ' ਪਾਰਟੀ ਇੱਕ ਕੌਮੀ ਤਾਕਤ ਵਜੋਂ ਮਜ਼ਬੂਤੀ ਨਾਲ ਉਭਰ ਕੇ ਸਾਹਣਣੇ ਆਈ ਹੈ। ਸਿੱਧੀ ਰਾਜਨੀਤਿਕ ਚੁਣੌਤੀ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਇਸ ਤਾਨਾਸ਼ਾਹੀ ਸ਼ਾਸਨ ਨੂੰ ਮਾਤ ਦੇਣ ਲਈ 2027 ਵਿੱਚ ‘ਆਪ’ ਦੀ ਝੋਲੀ ਘੱਟੋ-ਘੱਟ 100 ਸੀਟਾਂ ਪਾਏਗਾ। ਉਨ੍ਹਾਂ ਕਿਹਾ ਕਿ ਇਸ ਤਾਨਾਸ਼ਾਹੀ ਵਿਰੁੱਧ ਜਿੱਤ ਦਾ ਆਗਾਜ਼ ਪੰਜਾਬ ਤੋਂ ਹੋਵਗਾ। ਇਹ ਆਖਦਿਆਂ ਕਿ ਸਾਲ 2027 ਦੇਸ਼ ਭਰ ਵਿੱਚ ਬਦਲਾਅ ਦਾ ਮੁੱਢ ਬੰਨ੍ਹੇਗਾ, ਉਨ੍ਹਾਂ ਕਿਹਾ ਕਿ ਜਿਸ ਦਿਸ਼ਾ ਵੱਲ ਪੰਜਾਬ ਮਾਰਚ ਕਰਦਾ ਹੈ, ਪੂਰਾ ਦੇਸ਼ ਵੀ ਉਸ ਪਾਸੇ ਵੱਲ ਹੋ ਜਾਂਦਾ ਹੈ ਕਿਉਂ ਕਿ ਹਰ ਕੋਈ ਜਾਣਦਾ ਹੈ ਕਿ ਪੰਜਾਬ ਕਿਸੇ ਵੀ ਤਾਨਾਸ਼ਾਹੀ ਨੂੰ ਮੂੰਹ ਤੋੜਵਾਂ ਜਵਾਬ ਦੇਣਾ ਚੰਗੀ ਤਰ੍ਹਾਂ ...








