Saturday, March 7
Shadow

Tag: punjab news

ਪੇਡਾ ਨੇ ਊਰਜਾ ਕੁਸ਼ਲ ਪ੍ਰੋਜੈਕਟਾਂ ਲਈ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਲਈ ਇੱਕ ਰੋਜ਼ਾ ਕਾਨਫਰੰਸ ਕਰਵਾਈ

ਪੇਡਾ ਨੇ ਊਰਜਾ ਕੁਸ਼ਲ ਪ੍ਰੋਜੈਕਟਾਂ ਲਈ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਲਈ ਇੱਕ ਰੋਜ਼ਾ ਕਾਨਫਰੰਸ ਕਰਵਾਈ

National, Politics, Punjab
ਚੰਡੀਗੜ੍ਹ, 9 ਸਤੰਬਰ: ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਅੱਜ ਪੰਜਾਬ ਦੇ ਉਦਯੋਗਾਂ ਅਤੇ ਐਮ.ਐਸ.ਐਮ.ਈਜ਼. ਵਿੱਚ ਊਰਜਾ ਕੁਸ਼ਲ ਪ੍ਰੋਜੈਕਟਾਂ ਲਈ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਬਾਰੇ 'ਊਰਜਾ ਕੁਸ਼ਲਤਾ ਲਈ ਨਿਵੇਸ਼ ਬਾਜ਼ਾਰ' ਵਿਸ਼ੇ ਉੱਤੇ ਇਕ ਰੋਜ਼ਾ ਕਾਨਫਰੰਸ ਕਰਵਾਈ। ਇਸ ਸਮਾਗਮ ਦੌਰਾਨ ਇਸ ਮਹੱਤਵਪੂਰਨ ਖੇਤਰ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਉਦਯੋਗਾਂ, ਵਿੱਤੀ ਸੰਸਥਾਵਾਂ, ਬੈਂਕਾਂ, ਮਨੋਨੀਤ ਖਪਤਕਾਰਾਂ, ਐਮ.ਐਸ.ਐਮ.ਈਜ਼ ਅਤੇ ਉਪਕਰਣ ਨਿਰਮਾਤਾਵਾਂ ਸਮੇਤ ਮੁੱਖ ਭਾਈਵਾਲਾਂ ਵੱਲੋਂ ਵਿਚਾਰ ਚਰਚਾ ਕੀਤੀ ਗਈ। ਇੱਥੇ ਕਿਸਾਨ ਭਵਨ ਵਿਖੇ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਸ੍ਰੀਮਤੀ ਨੀਲਿਮਾ ਨੇ ਸੂਬੇ ਵਿੱਚ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਵਿੱਚ ਊਰਜਾ ਕੁਸ਼ਲਤਾ ਅਤੇ ਨਵੀਆਂ ਤੇ ਨਵੀਨਤਾਕਾਰੀ ਊਰਜਾ ਕੁਸ਼ਲ ਤਕਨਾਲੋਜੀਆਂ ਨੂੰ ਲਾਗੂ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਵਿੱਚ ਨਿਵੇਸ਼ ਦੀਆਂ ਸੰਭਾਵਨਾ 'ਤੇ ਵੀ ਧਿਆਨ ਕੇਂਦਰਿਤ ਕੀਤਾ ਜਿਸ ਨਾਲ ਸੂਬਾ ਪੱਧਰ 'ਤੇ ਬੁਨਿਆਦੀ ਢਾਂਚੇ ਦਾ ਵਿਸਥਾਰ ਕੀਤਾ ਜਾ ਸਕਦ...
ਫ਼ਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਨਸ਼ਾ ਤਸਕਰੀ ਕਾਰਟਲ ਦਾ ਪਰਦਾਫਾਸ਼; 12.1 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਫ਼ਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਨਸ਼ਾ ਤਸਕਰੀ ਕਾਰਟਲ ਦਾ ਪਰਦਾਫਾਸ਼; 12.1 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ/ਫਰੀਦਕੋਟ, 9 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ `ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੌਰਾਨ ਨਾਰਕੋ-ਅੱਤਵਾਦੀ ਨੈੱਟਵਰਕਾਂ ਵਿਰੁੱਧ ਦੋ ਹਫ਼ਤਿਆਂ ਦੇ ਯੋਜਨਾਬੱਧ ਅਤੇ ਸਰੋਤ-ਅਧਾਰਤ ਆਪ੍ਰੇਸ਼ਨ ਤਹਿਤ ਫਰੀਦਕੋਟ ਪੁਲਿਸ ਨੇ ਦੋ ਮੁੱਖ ਨਸ਼ਾ ਤਸਕਰਾਂ ਨੂੰ 12.1 ਕਿਲੋਗ੍ਰਾਮ ਹੈਰੋਇਨ ਨਾਲ, ਗ੍ਰਿਫ਼ਤਾਰ ਕਰਕੇ ਪਾਕਿਸਤਾਨ-ਅਧਾਰਤ ਤਸਕਰਾਂ ਵੱਲੋਂ ਚਲਾਏ ਜਾ ਰਹੇ ਅੰਤਰਰਾਸ਼ਟਰੀ ਡਰੱਗ ਕਾਰਟਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫ਼ਰੀਦਕੋਟ ਦੇ ਪਿੰਡ ਝਰੀਵਾਲਾ ਦੇ ਵਸਨੀਕ ਸੁਖਪ੍ਰੀਤ ਸਿੰਘ ਅਤੇ ਫਿਰੋਜ਼ਪੁਰ ਦੇ ਪਿੰਡ ਵਾਨ ਦੇ ਵਸਨੀਕ ਕਾਦਰ ਸਿੰਘ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ, ਜੋ ਕਿ ਇੱਕ ਵੱਡੇ ਅੰਤਰ-ਰਾਸ਼ਟਰੀ ਤਸਕਰੀ ਨੈੱਟਵਰਕ ਵੱਲ ਇਸ਼ਾਰ...
ਪੰਜਾਬ ਸਰਕਾਰ ਵੱਡੇ ਸ਼ਹਿਰਾਂ ਵਿੱਚ 447 ਇਲੈਕਟ੍ਰਿਕ ਬੱਸਾਂ ਸ਼ੁਰੂ ਕਰੇਗੀ; ਆਧੁਨਿਕ ਚਾਰਜਿੰਗ ਢਾਂਚਾ ਹੋਵੇਗਾ ਸਥਾਪਤ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਵੱਡੇ ਸ਼ਹਿਰਾਂ ਵਿੱਚ 447 ਇਲੈਕਟ੍ਰਿਕ ਬੱਸਾਂ ਸ਼ੁਰੂ ਕਰੇਗੀ; ਆਧੁਨਿਕ ਚਾਰਜਿੰਗ ਢਾਂਚਾ ਹੋਵੇਗਾ ਸਥਾਪਤ: ਡਾ. ਰਵਜੋਤ ਸਿੰਘ

National, Politics, Punjab
ਚੰਡੀਗੜ੍ਹ, 9 ਸਤੰਬਰ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇਥੇ ਦੱਸਿਆ ਕਿ ਸੂਬਾ ਸਰਕਾਰ ਵਾਤਾਵਰਣ ਅਨੁਕੂਲ ਸਾਫ਼-ਸੁਥਰੀ ਜਨਤਕ ਆਵਾਜਾਈ ਦੇ ਵਿਸਤਾਰ ਲਈ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਜਲਦ ਹੀ ਆਧੁਨਿਕ ਚਾਰਜਿੰਗ ਬੁਨਿਆਦੀ ਢਾਂਚਾ ਸਥਾਪਤ ਕਰਕੇ 447 ਇਲੈਕਟ੍ਰਿਕ ਬੱਸਾਂ ਸ਼ੁਰੂ ਕਰੇਗੀ। ਇੱਥੇ "ਈ-ਮੋਬਿਲਿਟੀ ਅਤੇ ਸਸਟੇਨੇਬਲ ਪਬਲਿਕ ਟ੍ਰਾਂਸਪੋਰਟੇਸ਼ਨ 'ਤੇ ਪੰਜਾਬ ਕਨਕਲੇਵ" ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਅਗਲੇ ਸਾਲ ਦੇ ਸ਼ੁਰੂ ਵਿੱਚ ਪੰਜਾਬ ਸੂਬਾ ਵਾਤਾਵਰਣ ਅਨੁਕੂਲ ਜਨਤਕ ਆਵਾਜਾਈ ਦੀ ਦਿਸ਼ਾ ਵਿੱਚ ਵੱਡੀ ਤਬਦੀਲੀ ਦਾ ਗਵਾਹ ਬਣੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸ਼ਹਿਰ ਵਿਕਾਸ ਦੇ ਇੰਜਣ ਹਨ, ਜਿਨ੍ਹਾਂ ਦਾ ਟਿਕਾਊ ਵਿਕਾਸ ਯਕੀਨੀ ਬਣਾਉਣਾ ਸਰਕਾਰ ਦੇ ਏਜੰਡੇ ‘ਤੇ ਹੈ। ਉਨ੍ਹਾਂ ਕਿਹਾ ਕਿ ਡੀਜ਼ਲ ਤੋਂ ਇਲੈਕਟ੍ਰਿਕ ਵਾਹਨਾਂ ਵੱਲ ਰੁਖ਼ ਕਰਨ ਨਾਲ ਨਾ ਸਿਰਫ਼ ਪ੍ਰਦੂਸ਼ਣ ਘਟਦਾ ਹੈ ਸਗੋਂ ਡਰਾਈਵਰਾਂ ਦੀ ਆਮਦਨ ਵੀ ਵਧਦੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲ ਔਰਤਾਂ ਦੇ ਸਸ਼ਕਤੀਕਰਨ ਵਿੱਚ ਵੀ ਅਹਿਮ ਯ...
ਫ਼ਸਲੀ ਵਿਭਿੰਨਤਾ ਤਹਿਤ ਮੋਟੇ ਅਨਾਜਾਂ ਦੀ ਕਾਸ਼ਤ ਸਬੰਧੀ ਲਗਾਈ ਗਈ ਦੋ ਰੋਜ਼ਾ ਟ੍ਰੇਨਿੰਗ

ਫ਼ਸਲੀ ਵਿਭਿੰਨਤਾ ਤਹਿਤ ਮੋਟੇ ਅਨਾਜਾਂ ਦੀ ਕਾਸ਼ਤ ਸਬੰਧੀ ਲਗਾਈ ਗਈ ਦੋ ਰੋਜ਼ਾ ਟ੍ਰੇਨਿੰਗ

National, Politics, Punjab
ਸ੍ਰੀ ਮੁਕਤਸਰ ਸਾਹਿਬ, 9 ਸਤੰਬਰ:                 ਨੈਸ਼ਨਲ ਫੂਡ ਸਕਿਉਰਟੀ ਐਂਡ ਨਿਊਟਰੀਸ਼ਨ ਮਿਸ਼ਨ ਸਕੀਮ ਅਧੀਨ ਮੂਲ/ਮੋਟੇ (ਮਿਲਟਸ) ਅਨਾਜਾਂ ਦੀ ਕਾਸ਼ਤ ਸਬੰਧੀ ਦੋ ਰੋਜ਼ਾ ਕਿਸਾਨ ਟ੍ਰੇਨਿੰਗ ਲਗਾਈ ਗਈ। ਇਸ ਸਿਖਲਾਈ ਸੈਸ਼ਨ ਵਿੱਚ ਲਗਭਗ 30 ਅਗਾਂਹਵਧੂ ਕਿਸਾਨਾਂ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ: ਕਰਨਜੀਤ ਸਿੰਘ ਗਿੱਲ ਨੇ ਦੱਸਿਆ ਕਿ ਪੰਜਾਬ ‘ਚ ਪਾਣੀ ਨੂੰ ਬਚਾਉਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਲਈ ਝੋਨੇ—ਕਣਕ ਦੇ ਫ਼ਸਲੀ ਚੱਕਰ ਦੀ ਥਾਂ ਤੇ ਹੋਰ ਫਸਲਾਂ ਜਿਵੇਂ ਦਾਲਾਂ, ਤੇਲ—ਬੀਜ, ਮੋਟੇ ਅਨਾਜ, ਕਪਾਹ, ਮੱਕੀ ਆਦਿ ਦੀ ਕਾਸ਼ਤ ਕਰਨੀ ਸਮੇਂ ਦੀ ਲੋੜ ਹੈ।                 ਇਸ ਯੋਜਨਾ ਦੇ ਕੋਆਰਡੀਨੇਟਰ ਡਾ. ਹਰਜੀਤ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ (ਬੀਜ) ਵੱਲੋਂ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਤਹਿਤ ਫ਼ਸਲੀ-ਵਿਭਿੰਨਤਾ ਵਿੱਚ ਮੋਟੇ ਅਨਾਜਾਂ ਦੀ ਕਾਸ਼ਤ ਕਰਨ ਅਤੇ ਇਨ੍ਹਾਂ ਦੀ ਮਹੱਤਤਾ ਬਾਰੇ ਜਾਣਕਾਰੀ ਕਿਸਾਨਾਂ ਨਾਲ ਸਾਂਝੀ ਕੀਤੀ ਗਈ। ਡਾ. ਇੰਦਰਜੀਤ ਸਿੰਘ, ਕੇ.ਵੀ.ਕੇ, ਫਰੀਦਕੋਟ ਵੱਲੋ ਮੋਟੇ ਅਨਾਜਾਂ ਦੀਆਂ ਫ਼ਸਲਾਂ ਦੀ ਕਾਸ਼ਤ ਬ...
ਲਗਾਤਾਰ ਮੀਂਹ ਤੋਂ ਪ੍ਰਭਾਵਿਤ ਝੋਨੇ ਅਤੇ ਬਾਸਮਤੀ ਤੋਂ ਚੰਗਾ ਝਾੜ ਲੈਣ ਲਈ ਲਗਾਇਆ ਜਾਗਰੂਕਤਾ ਕੈਂਪ

ਲਗਾਤਾਰ ਮੀਂਹ ਤੋਂ ਪ੍ਰਭਾਵਿਤ ਝੋਨੇ ਅਤੇ ਬਾਸਮਤੀ ਤੋਂ ਚੰਗਾ ਝਾੜ ਲੈਣ ਲਈ ਲਗਾਇਆ ਜਾਗਰੂਕਤਾ ਕੈਂਪ

National, Politics, Punjab
ਸੰਗਰੂਰ, 9 ਸਤੰਬਰ (000) - ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਪਿੰਡ ਭੱਟੀਵਾਲ ਕਲਾਂ ਵਿਖੇ ਲਗਾਤਾਰ ਮੀਂਹ ਤੋਂ ਪ੍ਰਭਾਵਿਤ ਝੋਨੇ ਅਤੇ ਬਾਸਮਤੀ ਤੋਂ ਚੰਗਾ ਝਾੜ ਲੈਣ ਲਈ ਸਿਫਾਰਿਸ਼ ਨੁਕਤਿਆਂ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿੱਚ ਪਿੰਡ ਦੇ ਅਗਾਂਹਵਧੂ 30 ਤੋਂ ਵੱਧ ਕਿਸਾਨਾਂ ਨੇ ਵੱਧ ਚੜ ਕੇ ਹਿੱਸਾ ਲਿਆ। ਕੈਂਪ ਦੀ ਅਗਵਾਈ ਕਰਦੇ ਹੋਏ ਡਾ. ਅਸ਼ੋਕ ਕੁਮਾਰ, ਜ਼ਿਲ੍ਹਾ ਪਸਾਰ ਵਿਗਿਆਨੀ (ਭੂਮੀ ਵਿਗਿਆਨ) ਨੇ ਝੋਨੇ ਵਿੱਚ ਮੀਂਹ ਦੇ ਪਾਣੀ ਜੀਰਣ ਤੋਂ ਬਾਅਦ ਖੁਰਾਕੀ ਪ੍ਰਬੰਧ ਖਾਸ ਕਰਕੇ ਨਾਈਟੋ੍ਜਨ ਤੱਤ ਦੀ ਘਾਟ ਨਾਲ ਪੀਲੇ ਹੋਏ ਝੋਨੇ ਦੀ ਫਸਲ ਦੀ ਸਥਿਤੀ ਠੀਕ ਹੋਣ ਤੱਕ 2% ਯੂਰੀਆ (100 ਲੀਟਰ ਪਾਣੀ ਵਿੱਚ 2 ਕਿੱਲੋ ਯੂਰੀਆ) ਦਾ ਪੱਤਿਆਂ ਤੇ ਛਿੜਕਾਅ ਕਰਨ ਬਾਰੇ ਦੱਸਿਆ। ਝੋਨੇ ਵਿੱਚ ਫੋਕ ਘਟਾਉਣ ਲਈ ਜਦੋਂ ਝੋਨਾ ਗੋਭ ਵਿੱਚ ਹੋਵੇ ਤਾਂ 1.5% ਪੋਟਾਸ਼ੀਅਮ ਨਾਈਟ੍ਰੇਟ (3 ਕਿਲੋ ਪੋਟਾਸ਼ੀਅਮ ਨਾਈਟ੍ਰੇਟ ਨੂੰ 200 ਲਿਟਰ ਪਾਣੀ ਵਿੱਚ ਪ੍ਰਤੀ ਏਕੜ) ਦੇ ਛਿੜਕਾਅ ਬਾਰੇ ਸੁਝਾਅ ਦਿੱਤਾ। ਜ਼ਿੰਕ ਦੀ ਘਾਟ ਦੀਆ ਨਿਸ਼ਾਨੀਆਂ ਆਉਣ ਤੇ 0.5% ਜ਼ਿੰਕ ਸਲਫੇਟ (21%...
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

National, Politics, Punjab
ਹੁਸ਼ਿਆਰਪੁਰ, 9 ਸਤੰਬਰ  :              ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਅਨੁਸਾਰ  ਜ਼ਿਲ੍ਹੇ ਵਿਚ ਪੋਲਟਰੀ ਫਾਰਮਾਂ/ਰਾਇਸ ਸ਼ੈਲਰਾਂ/ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਨਾਲ-ਨਾਲ ਹੋਰ ਨੌਕਰ ਰੱਖਣ ਵਾਲਿਆਂ ਦੇ ਨਾਮ ਅਤੇ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ  ਦਾ ਨਾਮ, ਪੂਰਾ ਪਤਾ, ਤਿੰਨ ਫੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ਼) ਸਮੇਤ ਆਪਣੇ ਘਰਾਂ ਵਿਚ ਰਜਿਸਟਰ ਲਾ ਕੇ ਰੱਖਣ ਅਤੇ ਉਨ੍ਹਾਂ ਦੇ ਸਾਰੇ ਰਿਸ਼ਤੇਦਾਰਾਂ ਦੇ ਐਡਰੈਸ ਲਿਖ ਕੇ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਨੌਕਰ ਦੇ ਫਿੰਗਰ ਪ੍ਰਿੰਟ ਮਾਲਕ ਆਪਣੇ ਰਜਿਸਟਰ ਵਿਚ ਲਾ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਸਬੰਧਤ ਥਾਣੇ ਜਾਂ ਪੁਲਿਸ ਚੌਂਕੀ ਵਿਚ ਵੀ ਤੁਰੰਤ ਦਰਜ ਕਰਵਾਉਣ। ਇਸ ਦੇ ਨਾਲ ਹੀ ਮਕਾਨ/ਦੁਕਾਨ ਮਾਲਕਾਂ, ਮਕਾਨ/ਦੁਕਾਨ ’ਤੇ ਕਾਬਜ਼ ਵਿਅਕਤੀਆਂ, ਮਕਾਨਾਂ/ਦੁਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਵੀ ਹੁਕਮ ਦਿੱਤੇ...
ਫਾਜ਼ਿਲਕਾ ਦੇ ਵਿਧਾਇਕ ਨੇ ਰਿਸ਼ਤੇਦਾਰਾਂ ਕੋਲ ਰਹਿ ਰਹੇ ਹੜ੍ਹ ਪ੍ਰਭਾਵਿਤ ਪਰਿਵਾਰ ਨੂੰ ਵੰਡਿਆ ਰਾਸ਼ਨ

ਫਾਜ਼ਿਲਕਾ ਦੇ ਵਿਧਾਇਕ ਨੇ ਰਿਸ਼ਤੇਦਾਰਾਂ ਕੋਲ ਰਹਿ ਰਹੇ ਹੜ੍ਹ ਪ੍ਰਭਾਵਿਤ ਪਰਿਵਾਰ ਨੂੰ ਵੰਡਿਆ ਰਾਸ਼ਨ

National, Politics, Punjab
ਫਾਜ਼ਿਲਕਾ 8 ਸਤੰਬਰ 2025………           ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਦੱਸਿਆ ਕਿ ਬੀਤੀ ਰਾਤ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡ ਗੱਟੀ ਨੰਬਰ 1 ਤੋਂ ਸ਼ਿੰਦਰ ਸਿੰਘ ਨੇ ਉਨ੍ਹਾਂ ਨੂੰ ਮੈਸੇਜ ਰਾਹੀਂ ਦੱਸਿਆ ਕਿ ਉਨ੍ਹਾਂ ਦਾ ਘਰ ਪਾਣੀ ਵਿੱਚ ਘਿਰਨ ਤੋਂ ਬਾਅਦ ਉਹ ਆਪਣੇ ਰਿਸ਼ਤੇਦਾਰ ਕੋਲ ਪਿੰਡ ਹਜ਼ੂਰ ਸਿੰਘ ਵਾਲਾ ਮੰਡੀ ਰਹਿ ਰਹੇ ਹਨ ਤੇ ਹੁਣ ਉਨ੍ਹਾਂ ਨੂੰ ਰਾਸ਼ਨ ਦੀ ਬਹੁਤ ਲੋੜ ਹੈ। ਜਿਸ ਤੋਂ ਤੁਰੰਤ ਬਾਅਦ ਉਨ੍ਹਾਂ ਸ਼ਿੰਦਰ ਸਿੰਘ ਨੂੰ ਆਪਣੇ ਘਰ ਬੁਲਾ ਕੇ ਰਾਸ਼ਨ ਤੇ ਹੋਰ ਰਾਹਤ ਸਮੱਗਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਹੋਰ ਵੀ ਹਲਕੇ ਦੇ ਹੋਰ ਹੜ੍ਹ ਪੀੜਤ ਲੋਕ ਜਿਹੜੇ ਆਪਣੇ ਰਿਸ਼ਤੇਦਾਰਾਂ ਕੋਲ ਰਹਿ ਰਹੇ ਹਨ ਉਹ ਬੇਝਿਜਕ ਹੋ ਕੇ ਉਨ੍ਹਾਂ ਨੂੰ ਦੱਸਣ ਤੇ ਉਹ ਉਨ੍ਹਾਂ ਨਾਲ ਫੋਨ 97813-77710 ਤੇ ਵੀ ਗੱਲ ਕਰ ਜਾਂ ਮੈਸੇਜ ਵੀ ਸਕਦੇ ਤਾਂ ਜੋ ਉਨ੍ਹਾਂ ਨੂੰ ਦਵਾਈਆਂ, ਰਾਸ਼ਨ, ਪਸ਼ੂਆਂ ਲਈ ਫੀਡ ਤੇ ਹੋਰ ਵੀ ਰਾਹਤ ਸਮੱਗਰੀ ਦਿੱਤੀ ਜਾ ਸਕਦੇ।           ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਰਾਹਤ ਕੇਂਦਰ ਸਰਕਾਰੀ ਪ੍ਰਾਇਮਰੀ ਸਕੂਲ ਨਵਾਂ ਹਸਤਾ ਕਲਾਂ, ਮੌਜਮ, ਮੰਡੀ ਲਾਧੂ...
ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫ਼ਿਰਾਖ਼ਦਿਲੀ ਦਿਖਾਉਣ: ਬਰਿੰਦਰ ਕੁਮਾਰ ਗੋਇਲ

ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫ਼ਿਰਾਖ਼ਦਿਲੀ ਦਿਖਾਉਣ: ਬਰਿੰਦਰ ਕੁਮਾਰ ਗੋਇਲ

National, Politics, Punjab
ਚੰਡੀਗੜ੍ਹ, 8 ਸਤੰਬਰ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸੂਬੇ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਫਿਰਾਖ਼ਦਿਲੀ ਦਿਖਾਉਣ ਦੀ ਅਪੀਲ ਕੀਤੀ ਹੈ। ਇੱਥੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਗੋਇਲ ਨੇ ਹੜ੍ਹਾਂ ਦੇ ਮੱਦੇਨਜ਼ਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਭਾਵੀ ਪੰਜਾਬ ਦੌਰੇ ਲਈ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਹ ਪੰਜਾਬ ਨੂੰ ਹੜ੍ਹਾਂ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਵਜੋਂ ਘੱਟੋ-ਘੱਟ 25 ਹਜ਼ਾਰ ਕਰੋੜ ਤੁਰੰਤ ਜਾਰੀ ਕਰਨ ਦਾ ਐਲਾਨ ਕਰਨ। ਇਸ ਤੋਂ ਇਲਾਵਾ 60 ਹਜ਼ਾਰ ਕਰੋੜ ਰੁਪਏ ਦਾ ਬਕਾਇਆ ਵੀ ਤੁਰੰਤ ਜਾਰੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬੇਸ਼ੱਕ ਪ੍ਰਧਾਨ ਮੰਤਰੀ ਹੜ੍ਹ ਆਉਣ ਤੋਂ 25 ਦਿਨ ਬਾਅਦ ਪੰਜਾਬ ਦਾ ਦੌਰਾ ਕਰਨ ਆ ਰਹੇ ਹਨ ਪਰ ਇਸ ਸਬੰਧੀ ਉਨ੍ਹਾਂ ਨੇ ਹੁਣ ਤੱਕ ਇਕ ਵੀ ਲਫ਼ਜ਼ ਨਹੀਂ ਬੋਲਿਆ। ਸ੍ਰੀ ਗੋਇਲ ਨੇ ਦੱਸਿਆ ਕਿ ਮੁਢਲੇ ਅੰਦਾਜ਼ਿਆਂ ਮੁਤਾਬਕ 4 ਲੱਖ ਏਕੜ ਦੇ ਕਰੀਬ ਫ਼ਸਲਾਂ ਤਬਾਹ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਹਾਲਾਂਕਿ ਜਲ ਸਰੋਤ ਵਿਭਾਗ ਦੇ ਧੁੱਸੀ ਬੰਨ੍ਹ ਕਿਤੇ...
ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ, ਡਾ. ਬਲਬੀਰ ਸਿੰਘ ਨੇ 780 ਕਰੋੜ ਰੁਪਏ ਦੇ ਸਿਹਤ ਬੁਨਿਆਦੀ ਢਾਚੇ ਨੁਕਸਾਨ ਦੇ ਵੇਰਵੇ ਕੀਤੇ ਸਾਂਝੇ; ਤੁਰੰਤ ਸਹਾਇਤਾ ਦੀ ਕੀਤੀ ਮੰਗ

ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ, ਡਾ. ਬਲਬੀਰ ਸਿੰਘ ਨੇ 780 ਕਰੋੜ ਰੁਪਏ ਦੇ ਸਿਹਤ ਬੁਨਿਆਦੀ ਢਾਚੇ ਨੁਕਸਾਨ ਦੇ ਵੇਰਵੇ ਕੀਤੇ ਸਾਂਝੇ; ਤੁਰੰਤ ਸਹਾਇਤਾ ਦੀ ਕੀਤੀ ਮੰਗ

National, Politics, Punjab
ਚੰਡੀਗੜ੍ਹ, 8 ਸਤੰਬਰ: ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ  ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੋਮਵਾਰ ਨੂੰ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਸੂਬੇ ਦੇ ਮਹੱਤਵਪੂਰਨ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਹੋਏ ਭਾਰੀ ਨੁਕਸਾਨ ਦਾ ਖੁਲਾਸਾ ਕਰਦਿਆਂ ਦੱਸਿਆ ਕਿ ਮੁੱਢਲੇ ਅਨੁਮਾਨਾਂ ਅਨੁਸਾਰ 780 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਪੰਜਾਬ ਭਵਨ ਵਿਖੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ, ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੜ੍ਹਾਂ ਨੇ ਰਾਜ ਦੀ ਜਨਤਕ ਸਿਹਤ ਪ੍ਰਣਾਲੀ ਨੂੰ ਵੱਡੀ ਢਾਅ ਲਾਈ ਹੈ , ਜਿਸ ਨਾਲ ਰਾਜ ਭਰ ਵਿੱਚ ਸਿਹਤ ਸਹੂਲਤਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਮੰਤਰੀ ਦੇ ਨਾਲ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ ਅਤੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ ਵੀ ਮੌਜੂਦ ਸਨ। ਸਿਹਤ ਮੰਤਰੀ ਨੇ ਸਿਹਤ ਸੰਭਾਲ ਪ੍ਰਣਾਲੀ ਦੇ ਨੁਕਸਾਨ ਬਾਰੇ ਦੱਸਦਿਆਂ ਕਿਹਾ ਕਿ ਹੜ੍ਹਾਂ ਕਾਰਨ 130 ਕਰੋੜ ਰੁਪਏ ਦੀਆਂ ਦਵਾਈਆਂ ਨਸ਼ਟ ਹੋ ਗਈਆਂ  ਹਨ। ਇਸ ਤੋਂ ਇਲਾਵਾ 1,280 ਡਿਸਪੈਂਸਰੀਆਂ ਅਤੇ ਸਿਹਤ ਅਤੇ ਤੰਦਰੁਸਤ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 16 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 16 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

National, Politics, Punjab
ਚੰਡੀਗੜ੍ਹ, 8 ਸਤੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਵਿੱਤੀ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਲਈ ਅੱਜ ਨਵੇਂ ਭਰਤੀ ਹੋਏ 16 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਨਿਯੁਕਤੀਆਂ ਨਵ-ਗਠਿਤ ‘ਡਾਇਰੈਕਟੋਰੇਟ ਆਫ਼ ਖ਼ਜਾਨਾ ਤੇ ਲੇਖਾ ਸ਼ਾਖਾ, ਪੈਨਸ਼ਨ ਅਤੇ ਨਿਊ ਪੈਨਸ਼ਨ ਸਕੀਮ’ ਲਈ ਕੀਤੀਆਂ ਗਈਆਂ ਹਨ। ਇਸ ਮੌਕੇ ਦੀ ਖਾਸ ਗੱਲ ਇਹ ਰਹੀ ਕਿ ਜ਼ਿਆਦਾਤਰ ਨੌਜਵਾਨਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਮੌਜੂਦਾ ਪੰਜਾਬ ਸਰਕਾਰ ਅਧੀਨ ਦੂਜੀ ਜਾਂ ਤੀਜੀ ਨੌਕਰੀ ਮਿਲੀ ਹੈ। ਵਿਭਾਗ ਵਿੱਚ ਕਲਰਕ ਵਜੋਂ ਨਿਯੁਕਤ ਹੋਈ ਸੰਦੀਪ ਕੌਰ ਨੂੰ ਪਹਿਲਾਂ ਪੁਲਿਸ ਅਤੇ ਸਹਿਕਾਰੀ ਬੈਂਕ ਵਿੱਚ ਵੀ ਨੌਕਰੀ ਮਿਲੀ ਸੀ। ਇਸੇ ਤਰ੍ਹਾਂ ਜੀਵਨ ਸਿੰਘ, ਹੈਪੀ ਕੁਮਾਰ, ਸਾਹਿਲ ਸਿਆਗ, ਅਵਤਾਰ ਸਿੰਘ ਅਤੇ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਉਨ੍ਹਾਂ ਦੀ ਦੂਜੀ ਨਿਯੁਕਤੀ ਹੈ। ਉਨ੍ਹਾਂ ਨੇ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਕਈ ਮੌਕੇ ਪੈਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵੇਂ ਕਰਮਚਾਰੀਆਂ ਦਾ ਸਵਾਗਤ...