ਪਵਿੱਤਰ ਨਗਰੀ ਦੇ ਦਰਸ਼ਨ ਕਰਕੇ ਪਰਤੇ ਸ਼ਰਧਾਲੂਆਂ ਨੂੰ ਮਿਲੇ ਸੰਸਦ ਮੈਂਬਰ ਮੀਤ ਹੇਅਰ
ਬਰਨਾਲਾ, 23 ਫਰਵਰੀ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ "ਮੁੱਖ ਮੰਤਰੀ ਤੀਰਥ ਯਾਤਰਾ" ਸਕੀਮ ਤਹਿਤ ਜ਼ਿਲ੍ਹਾ ਬਰਨਾਲਾ ਤੋਂ ਸ਼ਰਧਾਲੂਆਂ ਦੇ ਜਥੇ ਲਗਾਤਾਰ ਧਾਰਮਿਕ ਸਥਾਨਾਂ ਲਈ ਭੇਜੇ ਜਾ ਰਹੇ ਹਨ। ਇਸ ਤਹਿਤ ਸੰਘੇੜਾ ਦੇ ਸ਼ਰਧਾਲੂ ਪਵਿੱਤਰ ਨਗਰੀ ਦੇ ਧਾਰਮਿਕ ਅਤੇ ਇਤਿਹਾਸਿਕ ਸਥਾਨਾਂ ਦੇ ਦਰਸ਼ਨ ਕਰਕੇ ਪੁੱਜੇ ਜਿਨ੍ਹਾਂ ਨਾਲ ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਮੁਲਾਕਾਤ ਕੀਤੀ।
ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਜ਼ਿਲ੍ਹਾ ਬਰਨਾਲਾ ਤੋਂ ਲਗਾਤਾਰ ਬੱਸਾਂ "ਮੁੱਖ ਮੰਤਰੀ ਤੀਰਥ ਯਾਤਰਾ" ਸਕੀਮ ਤਹਿਤ ਭੇਜੀਆਂ ਜਾ ਰਹੀਆਂ ਹਨ। ਓਨ੍ਹਾਂ ਕਿ ਕਿ ਸੰਘੇੜਾ ਤੋਂ ਕਰੀਬ 45 ਸ਼ਰਧਾਲੂ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਅਤੇ ਇਤਿਹਾਸਿਕ ਸਥਾਨਾਂ ਦੇ ਦਰਸ਼ਨ ਕਰਕੇ ਪਰਤੇ ਹਨ ਜਿਨ੍ਹਾਂ ਵਿਚ ਕਈ ਬਜ਼ੁਰਗਾਂ ਨੇ ਦੱਸਿਆ ਕਿ ਉਹਨਾਂ ਨੂੰ ਪਹਿਲੀ ਵਾਰ ਇਨ੍ਹਾਂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਓਨ੍ਹਾਂ ਪੰਜਾਬ ਸਰਕਾਰ ਵਲੋਂ ਇਸ ਯਾਤਰਾ ਦੌਰਾਨ ਕੀਤੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਉਨ...








