Shadow

Tag: punjab news

ਏਸ਼ਿਆਈ ਖੇਡਾਂ ਵਿੱਚ ਸੋਨ ਤਗਮਾ ਜਿੱਤ ਕੇ ਪਰਤੀ ਹਾਕੀ ਖਿਡਾਰਨ ਬਲਜੀਤ ਕੌਰ ਦਾ ਸ਼ਾਨਦਾਰ ਸਵਾਗਤ

ਏਸ਼ਿਆਈ ਖੇਡਾਂ ਵਿੱਚ ਸੋਨ ਤਗਮਾ ਜਿੱਤ ਕੇ ਪਰਤੀ ਹਾਕੀ ਖਿਡਾਰਨ ਬਲਜੀਤ ਕੌਰ ਦਾ ਸ਼ਾਨਦਾਰ ਸਵਾਗਤ

hot news
ਤਰਨ ਤਾਰਨ, 4 ਅਕਤੂਬਰ :         ਏਸ਼ਿਆਈ ਖੇਡਾਂ ਵਿੱਚ ਸੋਨ ਤਗਮਾ ਜਿੱਤ ਕੇ ਪਰਤੀ ਭਾਰਤੀ ਮਹਿਲਾ ਹਾਕੀ ਟੀਮ ਦੀ ਖਿਡਾਰਨ ਬਲਜੀਤ ਕੌਰ ਦਾ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ 'ਤੇ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਦੀ ਤਰਫੋਂ ਜ਼ਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ, ਕੋਚ ਸ਼ਰਨਜੀਤ ਸਿੰਘ ਤੇ ਦਵਿੰਦਰ ਸਿੰਘ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਬਲਜੀਤ ਕੌਰ ਦੇ ਪਰਿਵਾਰਕ ਮੈਂਬਰ, ਰਿਸ਼ਤੇਦਾਰ, ਖੇਡ ਪ੍ਰੇਮੀ ਅਤੇ ਇਲਾਕਾ ਵਾਸੀ ਵੀ ਵੱਡੀ ਗਿਣਤੀ ਵਿੱਚ ਸਵਾਗਤ ਲਈ ਪਹੁੰਚੇ। ਇਸ ਦੌਰਾਨ ਫੁੱਲਾਂ ਦੀ ਵਰਖਾ ਹੋਈ ਅਤੇ ਢੋਲ ਦੇ ਡਗੇ 'ਤੇ ਭੰਗੜੇ ਵੀ ਪਾਏ ਗਏ। ਜਾਪਾਨ ਦੇ ਆਈਚੀ ਨਾਗੋਆ ਵਿਖੇ ਹੋਈਆਂ 20ਵੀਆਂ ਏਸ਼ਿਆਈ ਖੇਡਾਂ ਦੇ ਫਾਈਨਲ ਮੁਕਾਬਲੇ ਵਿੱਚ ਚੀਨ ਨੂੰ ਮਾਤ ਦੇ ਕੇ ਚੈਂਪੀਅਨ ਬਣੀ ਭਾਰਤੀ ਮਹਿਲਾ ਹਾਕੀ ਟੀਮ ਵਿੱਚ ਬਲਜੀਤ ਕੌਰ ਪੰਜਾਬ ਦੀ ਇਕਲੌਤੀ ਖਿਡਾਰਨ ਸੀ। ਜ਼ਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ ਨੇ 'ਇਸ ਮੌਕੇ ਕਿਹਾ ਕਿ ਸਾਡੇ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਜ਼ਿਲ੍ਹਾ ਤਰਨ ਤਾਰਨ ਦੇ ਛੋਟੇ ਜਿਹੇ ਪਿੰਡ ਕੱਕਾ ਕੰਡਿਆਲਾ ਦੀ ਇਸ ਹੋਣਹਾਰ ਧੀ ਬਲਜ...
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 257ਵਾਂ ਦਿਨ: ਪੰਜਾਬ ਪੁਲਿਸ ਵੱਲੋਂ 628 ਥਾਵਾਂ ’ਤੇ ਛਾਪੇਮਾਰੀ; 289 ਵਿਅਕਤੀ ਕਾਬੂ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 257ਵਾਂ ਦਿਨ: ਪੰਜਾਬ ਪੁਲਿਸ ਵੱਲੋਂ 628 ਥਾਵਾਂ ’ਤੇ ਛਾਪੇਮਾਰੀ; 289 ਵਿਅਕਤੀ ਕਾਬੂ

hot news, Punjab
ਚੰਡੀਗੜ੍ਹ, 4 ਅਕਤੂਬਰ: ਸੂਬੇ ਵਿੱਚ ਚੱਲ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 257ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 628 ਟਿਕਾਣਿਆਂ ’ਤੇ ਛਾਪੇਮਾਰੇ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ , ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਵਾਲੀ ਫੈਸਲਾਕੁੰਨ ਜੰਗ ਹੈ ,ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ, ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 257ਵੇਂ ਦਿਨ, ਪੁਲਿਸ ਟੀਮਾਂ ਨੇ 289 ਵਿਅਕਤੀਆਂ ਨੂੰ ਅੱਠ ਹਥਿਆਰਾਂ ਸਮੇਤ ਕਾਬੂ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 76,099 ਗ੍ਰਿਫ਼ਤਾਰੀਆਂ ਹੋਈਆਂ ਹਨ। ਇਸ ਤੋਂ ਇਲਾਵਾ 232 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਮੁਹਿੰਮ ਦੌਰਾਨ ਅੱਠ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ...
ਪ੍ਰੋਟੀਨ ਨਾਲ ਭਰਪੂਰ ਸ਼ਾਕਾਹਾਰੀ ਭੋਜਨ ‘ਟੈਂਪੇਹ’ ਖਾਓ ਅਤੇ ਜਾਣੋ ਇਸ ਦੇ ਫਾਇਦੇ

ਪ੍ਰੋਟੀਨ ਨਾਲ ਭਰਪੂਰ ਸ਼ਾਕਾਹਾਰੀ ਭੋਜਨ ‘ਟੈਂਪੇਹ’ ਖਾਓ ਅਤੇ ਜਾਣੋ ਇਸ ਦੇ ਫਾਇਦੇ

health
Vegetarian Food Eat Tempeh: ਜੇਕਰ ਕੋਈ ਤੁਹਾਡੇ ਸਾਹਮਣੇ ਟੈਂਪਹ ਦਾ ਇੱਕ ਟੁਕੜਾ ਰੱਖਦਾ ਹੈ ਅਤੇ ਪੁੱਛਦਾ ਹੈ, "ਕੀ ਤੁਸੀਂ ਜਾਣਦੇ ਹੋ ਕਿ ਇਹ ਕੀ ਹੈ?", ਤਾਂ ਸੰਭਾਵਨਾ ਹੈ ਕਿ ਤੁਸੀਂ ਕਹੋਗੇ, "ਨਹੀਂ।" ਇਹ ਥੋੜ੍ਹਾ ਅਜੀਬ ਲੱਗਦਾ ਹੈ। ਇਹ ਸਖ਼ਤ, ਹਲਕਾ ਭੂਰਾ ਅਤੇ ਥੋੜ੍ਹਾ ਜਿਹਾ ਧੱਬੇਦਾਰ ਹੈ, ਅਤੇ ਇਹ ਤੁਰੰਤ ਬਹੁਤ ਸੁਆਦੀ ਨਹੀਂ ਲੱਗਦਾ। ਪਰ ਇਸਦੀ ਦਿੱਖ ਤੋਂ ਇਸਦਾ ਨਿਰਣਾ ਨਾ ਕਰੋ। "ਟੈਂਪਹ" ਇੱਕ ਰਵਾਇਤੀ ਇੰਡੋਨੇਸ਼ੀਆਈ ਭੋਜਨ ਹੈ ਜੋ ਕਿ ਫਰਮੈਂਟ ਕੀਤੇ ਸੋਇਆਬੀਨ ਤੋਂ ਬਣਿਆ ਹੈ, ਅਤੇ ਇਸਨੇ ਹਾਲ ਹੀ ਵਿੱਚ ਇੱਕ ਪੌਸ਼ਟਿਕ ਪੌਦੇ-ਅਧਾਰਤ ਪ੍ਰੋਟੀਨ ਵਜੋਂ ਦੁਨੀਆ ਭਰ ਵਿੱਚ ਪ੍ਰਸਿੱਧੀ ਪ੍ਰਾਪਤ ਕੀਤੀ ਹੈ। ਇਸਨੂੰ ਟੋਫੂ ਦੇ ਇੱਕ ਮਜ਼ਬੂਤ ​​ਅਤੇ ਗਿਰੀਦਾਰ ਚਚੇਰੇ ਭਰਾ ਵਜੋਂ ਸੋਚੋ। ਟੈਂਪਹ ਕੀ ਹੈ? ਟੈਂਪਹ (ਉਚਾਰਿਆ ਗਿਆ: TEEM-pay) ਸੋਇਆਬੀਨ ਨੂੰ ਪਕਾਉਣ ਅਤੇ ਰਾਈਜ਼ੋਪਸ ਨਾਮਕ ਇੱਕ ਲਾਭਦਾਇਕ ਉੱਲੀ ਨਾਲ ਫਰਮੈਂਟ ਕਰਕੇ ਬਣਾਇਆ ਜਾਂਦਾ ਹੈ। ਫਰਮੈਂਟੇਸ਼ਨ ਦੌਰਾਨ, ਬੀਨਜ਼ ਇੱਕ ਸਖ਼ਤ ਕੇਕ ਜਾਂ ਬਲਾਕ ਬਣਾਉਣ ਲਈ ਇਕੱਠੇ ਹੋ ਜਾਂਦੇ ਹਨ। ਨਤੀਜਾ ਟੈਂਪਹ ਹੈ ਥੋੜ੍ਹਾ ਜਿਹਾ ਗਿਰੀਦਾਰ ਅਤੇ ਮਿੱ...
ਔਰਾ ਇੰਡੀਆ ਟੂਰ: ਇਨ੍ਹਾਂ 7 ਸ਼ਹਿਰਾਂ ਵਿੱਚ ਹੋਣ ਜਾ ਰਹੇ ਦਿਲਜੀਤ ਦੋਸਾਂਝ ਦੇ ਸੰਗੀਤ ਸਮਾਰੋਹ, ਇੱਕ ਕਲਿੱਕ ਵਿੱਚ ਤਾਰੀਖਾਂ ਅਤੇ ਟਿਕਟਾਂ ਦੇ ਵੇਰਵੇ ਜਾਣੋ…

ਔਰਾ ਇੰਡੀਆ ਟੂਰ: ਇਨ੍ਹਾਂ 7 ਸ਼ਹਿਰਾਂ ਵਿੱਚ ਹੋਣ ਜਾ ਰਹੇ ਦਿਲਜੀਤ ਦੋਸਾਂਝ ਦੇ ਸੰਗੀਤ ਸਮਾਰੋਹ, ਇੱਕ ਕਲਿੱਕ ਵਿੱਚ ਤਾਰੀਖਾਂ ਅਤੇ ਟਿਕਟਾਂ ਦੇ ਵੇਰਵੇ ਜਾਣੋ…

enterinment news
ਹੈਦਰਾਬਾਦ: ਲੰਡਨ ਦੇ ਵੈਂਬਲੇ ਸਟੇਡੀਅਮ ਦੀ ਸੁਰਖੀ ਬਣਾਉਣ ਵਾਲੇ ਪਹਿਲੇ ਦੱਖਣੀ ਏਸ਼ੀਆਈ ਕਲਾਕਾਰ ਵਜੋਂ ਇਤਿਹਾਸ ਰਚਣ ਤੋਂ ਬਾਅਦ, ਪ੍ਰਸਿੱਧ ਸੰਗੀਤ ਸਟਾਰ ਦਿਲਜੀਤ ਦੋਸਾਂਝ 2026 ਵਿੱਚ ਆਪਣਾ "ਔਰਾ ਵਰਲਡ ਟੂਰ" ਲੈ ਕੇ ਆ ਰਹੇ ਹਨ। ਗਾਇਕ ਨੇ 4 ਅਕਤੂਬਰ ਨੂੰ ਸੋਸ਼ਲ ਮੀਡੀਆ 'ਤੇ ਆਪਣੇ ਭਾਰਤ ਦੌਰੇ ਦੇ ਵੇਰਵੇ ਸਾਂਝੇ ਕੀਤੇ। ਇਹ ਸੰਗੀਤ ਸਮਾਰੋਹ ਸਿਰਫ਼ ਲਾਈਵ ਸੰਗੀਤ ਅਤੇ ਸ਼ਕਤੀਸ਼ਾਲੀ ਬੀਟਸ ਦੀ ਇੱਕ ਸ਼ਾਮ ਤੋਂ ਵੱਧ ਹੋਵੇਗਾ। ਔਰਾ ਇੰਡੀਆ ਟੂਰ 2026 ਦਾ ਕੀਤਾ ਐਲਾਨ ਦਿਲਜੀਤ ਦੋਸਾਂਝ ਨੇ ਐਤਵਾਰ ਨੂੰ ਆਪਣੇ ਇੰਸਟਾਗ੍ਰਾਮ 'ਤੇ ਔਰਾ ਇੰਡੀਆ ਟੂਰ 2026 ਦਾ ਐਲਾਨ ਕੀਤਾ। ਪੋਸਟ ਦੇ ਮੁਤਾਬਿਕ, ਸੰਗੀਤ ਸਮਾਰੋਹ 1 ਨਵੰਬਰ ਨੂੰ ਦਿੱਲੀ-ਐਨਸੀਆਰ ਵਿੱਚ ਸ਼ੁਰੂ ਹੋਵੇਗਾ, ਸੱਤ ਸ਼ਹਿਰਾਂ ਦਾ ਟੂਰ ਨਵੀਂ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਤੋਂ ਸ਼ੁਰੂ ਹੋਵੇਗਾ। ਇਸ ਤੋਂ ਬਾਅਦ ਪ੍ਰਦਰਸ਼ਨ 15 ਨਵੰਬਰ, 2026 ਨੂੰ ਇੰਦੌਰ ਦੇ ਸੀ21 ਅਸਟੇਟ ਵਿੱਚ ਅਤੇ ਫਿਰ 21 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਹੋਣਗੇ। 'ਔਰਾ ਇੰਡੀਆ ਟੂਰ' 27 ਨਵੰਬਰ ਨੂੰ ਮੁੰਬਈ ਦੇ ਮਹਾਲਕਸ਼ਮੀ ਰੇਸ ਕੋਰਸ 'ਤ...
5 ਅਕਤੂਬਰ 2026 ਨੂੰ ‘ਸਮਾਧਾਨ ਕੈਂਪ’ ਰਾਹੀਂ ਲੋਕਾਂ ਦੀਆਂ ਲੰਬਿਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ

5 ਅਕਤੂਬਰ 2026 ਨੂੰ ‘ਸਮਾਧਾਨ ਕੈਂਪ’ ਰਾਹੀਂ ਲੋਕਾਂ ਦੀਆਂ ਲੰਬਿਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ

local news
ਮਾਲੇਰਕੋਟਲਾ, 4 ਅਕਤੂਬਰ:                        ਜ਼ਿਲ੍ਹਾ ਮਾਲੇਰਕੋਟਲਾ ਪੁਲਿਸ ਵੱਲੋਂ ਲੋਕਾਂ ਦੀਆਂ ਲੰਬਿਤ ਸ਼ਿਕਾਇਤਾਂ ਦਾ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਨਿਪਟਾਰਾ ਯਕੀਨੀ ਬਣਾਉਣ ਲਈ 5 ਅਕਤੂਬਰ 2026 ਨੂੰ ‘ਸਮਾਧਾਨ ਕੈਂਪ’ ਲਗਾਏ ਜਾ ਰਹੇ ਹਨ। ਇਹ ਕੈਂਪ ਪੁਲਿਸ ਲਾਈਨ ਮਾਲੇਰਕੋਟਲਾ, ਸਬ-ਡਿਵੀਜ਼ਨ ਅਹਿਮਦਗੜ੍ਹ ਅਤੇ ਸਬ-ਡਿਵੀਜ਼ਨ ਅਮਰਗੜ੍ਹ ਵਿਖੇ ਲਗਾਏ ਜਾਣਗੇ। ਮਾਲੇਰਕੋਟਲਾ ਵਿਖੇ ਮੁੱਖ ਕੈਂਪ ਸਵੇਰੇ 10:00 ਵਜੇ ਪੁਲਿਸ ਲਾਈਨ ਵਿੱਚ ਹੋਵੇਗਾ। ਐੱਸ.ਐੱਸ.ਪੀ. ਮਾਲੇਰਕੋਟਲਾ ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਲੋਕਾਂ ਨਾਲ ਸਿੱਧਾ ਰਾਬਤਾ ਕਰਨ ਦੌਰਾਨ ਇਹ ਮਹਿਸੂਸ ਹੋਇਆ ਕਿ ਕਈ ਵਾਰ ਨਾਗਰਿਕਾਂ ਨੂੰ ਆਪਣੀ ਇੱਕ ਸ਼ਿਕਾਇਤ ਦੇ ਹੱਲ ਲਈ ਥਾਣੇ ਤੋਂ ਲੈ ਕੇ ਐੱਸ.ਐੱਚ.ਓ., ਡੀ.ਐੱਸ.ਪੀ. ਅਤੇ ਐੱਸ.ਪੀ. ਪੱਧਰ ਤੱਕ ਵਾਰ-ਵਾਰ ਚੱਕਰ ਲਗਾਉਣੇ ਪੈਂਦੇ ਹਨ। ਇਸ ਪ੍ਰੇਸ਼ਾਨੀ ਨੂੰ ਘਟਾਉਣ ਲਈ ‘ਸਮਾਧਾਨ ਕੈਂਪ’ ਇੱਕ ਵਿਸ਼ੇਸ਼ ਉਪਰਾਲਾ ਹੈ। ਉਨ੍ਹਾਂ ਕਿਹਾ, “ਅਸੀਂ ਚਾਹੁੰਦੇ ਹਾਂ ਕਿ ਲੋਕ ਆਪਣੀ ਸਮੱਸਿਆ ਲੈ ਕੇ ਇੱਕ ਥਾਂ ਆਉਣ ਅਤੇ ਉਨ੍ਹਾਂ ਨੂੰ ਵੱਖ-ਵੱਖ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ। ਕੈਂਪ...
ਜਿਲ੍ਹਾ ਪੱਧਰੀ ਖੇਡਾਂ 31—40, 41—50, 51—60,61—70 ਅਤੇ 70 ਤੋਂ ਵੱਧ ਉਮਰ ਵਰਗ ਦੇ ਖੇਡ ਮੁਕਾਬਲਿਆਂ ਦੀ ਹੋਈ ਸਮਾਪਤੀ

ਜਿਲ੍ਹਾ ਪੱਧਰੀ ਖੇਡਾਂ 31—40, 41—50, 51—60,61—70 ਅਤੇ 70 ਤੋਂ ਵੱਧ ਉਮਰ ਵਰਗ ਦੇ ਖੇਡ ਮੁਕਾਬਲਿਆਂ ਦੀ ਹੋਈ ਸਮਾਪਤੀ

hot news
ਸ੍ਰੀ ਮੁਕਤਸਰ ਸਾਹਿਬ 4 ਅਕਤੂਬਰ-              ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ—4 ਤਹਿਤ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਜਿਲ੍ਹਾ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਜਿਲ੍ਹਾ ਖੇਡ ਅਫਸਰ ਸ਼੍ਰੀਮਤੀ ਅਨਿੰਦਰਵੀਰ ਕੌਰ ਬਰਾੜ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ, ਸ੍ਰੀ ਮੁਕਤਸਰ ਸਾਹਿਬ ਵਿਖੇ 31—40, 41—50, 51—60,61—70 ਅਤੇ 70 ਤੋਂ ਵੱਧ ਉਮਰ ਵਰਗ ਦੇ ਖੇਡ ਮੁਕਾਬਲਿਆਂ ਦੀ ਸਮਾਪਤੀ ਹੋ ਗਈ ਹੈ। ਜਿਸ ਵਿੱਚ ਖਿਡਾਰੀਆਂ ਦਾ ਪ੍ਰਦਰਸ਼ਨ ਬਹੁਤ ਹੀ ਸ਼ਾਨਦਾਰ ਰਿਹਾ। ਉਨ੍ਹਾਂ ਦੱਸਿਆ ਕਿ ਗੇਮ ਬੈਡਮਿੰਟਨ 31—40 ਉਮਰ ਵਰਗ ਵਿੱਚ ਪੁਰਸ਼ ਦੇ ਮੁਕਾਬਲਿਆਂ ਵਿੱਚ ਜ਼ਸਵਿੰਦਰ ਸਿੰਘ ਸ਼੍ਰੀ ਮੁਕਤਸਰ ਸਾਹਿਬ ਨੇ ਪਹਿਲਾ ਸਥਾਨ, ਇੰਦਰਪ੍ਰ੍ਰੀਤ ਸਿੰਘ ਪਿੰਡ ਬਾਦਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ। 41—50 ਉਮਰ ਵਰਗ ਦੇ ਮੁਕਾਬਲਿਆਂ ਵਿੱਚ ਗਗਨਦੀਪ ਸਿੰਘ ਸ਼੍ਰੀ ਮੁਕਤਸਰ ਸਾਹਿਬ ਨੇ ਪਹਿਲਾ, ਅੰਕਿਤ ਗਿਰਧਰ ਮਲੋਟ ਨੇ ਦੂਜਾ ਅਤੇ ਸਾਗਰ ਸ਼੍ਰੀ ਮੁਕਤਸਰ ਸਾਹ...
ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਖੇਡ ਮੈਦਾਨ ਵਿੱਚ ਪਹੁੰਚ ਕੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ

ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਖੇਡ ਮੈਦਾਨ ਵਿੱਚ ਪਹੁੰਚ ਕੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ

local news
ਸੰਗਰੂਰ, 4 ਅਕਤੂਬਰ: ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੰਗਰੂਰ ਵਿਖੇ ਚੱਲ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚ ਕੇ ਖਿਡਾਰੀਆਂ ਦਾ ਉਤਸ਼ਾਹ ਵਧਾਇਆ। ਉਨ੍ਹਾਂ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਦੇਣ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਆਤਮ-ਵਿਸ਼ਵਾਸ ਦੀ ਭਾਵਨਾ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਨੌਜਵਾਨ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਇੱਕ ਵੱਡਾ ਮੰਚ ਪ੍ਰਦਾਨ ਕਰ ਰਹੀਆਂ ਹਨ। ਉਨ੍ਹਾਂ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡ ਮੈਦਾਨ ਵਿੱਚ ਕੀਤੀ ਮਿਹਨਤ ਅਤੇ ਲਗਨ ਹੀ ਖਿਡਾਰੀਆਂ ਨੂੰ ਉੱਚੇ ਮੁਕਾਮ ਹਾਸਲ ਕਰਨ ਲਈ ਪ੍ਰੇਰਿਤ ਕਰਦੀ ਹੈ। ਉਨ੍ਹਾਂ ਸਾਰੇ ਖਿਡਾਰੀਆਂ ...
ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ

ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ

hot news
ਨੰਗਲ 04 ਅਕਤੂਬਰ: ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸ਼ਰਧਾ ਅਤੇ ਭਾਵਨਾ ਨਾਲ ਸਮਾਗਮ ਵਿੱਚ ਹਾਜ਼ਰੀ ਲਗਵਾਈ ਅਤੇ ਪ੍ਰਭੂ ਜੀ ਦੇ ਚਰਨਾਂ ਵਿੱਚ ਪੰਜਾਬ ਦੀ ਸੁੱਖ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮ ਸਾਨੂੰ ਆਪਸੀ ਭਾਈਚਾਰਕ ਸਾਂਝ, ਪਿਆਰ ਅਤੇ ਸਦਭਾਵਨਾ ਦਾ ਸੰਦੇਸ਼ ਦਿੰਦੇ ਹਨ ਅਤੇ ਸਮਾਜ ਵਿੱਚ ਸਕਾਰਾਤਮਕ ਮਾਹੌਲ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।       ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਸਰਕਾਰ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਸਹੂਲਤਾਂ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਦਾ ਲਾਭ ਸੂਬੇ ਦੇ ਹਰ ਨਾਗਰਿਕ ਤੱਕ ਪਹੁੰਚੇ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਦਿਆਂ ਸਰਕਾਰ ਵੱਲੋਂ ਸਿੱਖਿਆ, ਸਿਹਤ, ਬੁਨਿਆਦੀ ਢਾਂਚੇ, ਸਾਫ਼-ਸਫ਼ਾਈ ਅਤੇ ਹੋਰ ਜਨਤਕ ਸੇਵਾਵ...
ਕੱਟਿਆਂਵਾਲੀ ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਡੋਰ-ਟੂ-ਡੋਰ ਪ੍ਰਚਾਰ

ਕੱਟਿਆਂਵਾਲੀ ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਡੋਰ-ਟੂ-ਡੋਰ ਪ੍ਰਚਾਰ

hot news
ਲੰਬੀ/ਸ੍ਰੀ ਮੁਕਤਸਰ ਸਾਹਿਬ 4 ਅਕਤੂਬਰ-           ਪੰਜਾਬ ਸਰਕਾਰ ਦੀ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਸਰਦਾਰ ਗੁਰਮੀਤ ਸਿੰਘ ਖੁੱਡੀਆਂ ਨੇ ਆਪਣੇ ਜੱਦੀ ਹਲਕੇ ਲੰਬੀ ਦੇ ਪਿੰਡ ਕੱਟਿਆਂਵਾਲੀ ਵਿਖੇ ਘਰ-ਘਰ ਪਹੁੰਚ ਕੇ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਲੋਕਾਂ ਨੂੰ ਦਿੱਤੀਆਂ ਗਈਆਂ ਵੱਖ-ਵੱਖ ਸਹੂਲਤਾਂ ਅਤੇ ਲੋਕ-ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਸਰਦਾਰ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ‘ਮਾਨ ਦੇ ਮੁਨਾਫ਼ੇ’ ਮੁਹਿੰਮ ਦਾ ਮਕਸਦ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਰਾਹੀਂ ਆਮ ਪਰਿਵਾਰਾਂ ਨੂੰ ਮਿਲ ਰਹੇ ਸਿੱਧੇ ਵਿੱਤੀ ਅਤੇ ਸਮਾਜਿਕ ਲਾਭਾਂ ਦੀ ਜਾਣਕਾਰੀ ਘਰ-ਘਰ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਵੱਖ-ਵੱਖ ਯੋਜਨਾਵਾਂ ਦਾ ਲਾਭ ਸੂਬੇ ਦੇ ਲੋਕਾਂ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਵੱਲੋਂ ਲੋਕਾਂ ਨਾਲ ਸਾਂਝੇ ਕੀਤੇ ਗਏ ਮੁੱਖ ਲਾਭਾਂ ਵਿੱਚ ਇੱਕ ਆਮ ਪੰਜਾਬੀ ਪਰਿਵਾਰ ਲਈ ਵੱਖ-ਵੱਖ ਸਹੂਲਤਾਂ ਦੇ ਸਾਲਾਨਾ ਲਾਭ ਨੂੰ ₹1,82,000 ਤੱਕ ਦਰਸਾਇਆ ਗਿਆ ਹੈ। ਜਿਸ...
ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਠੀਕਰੀਵਾਲ ਉਚਾ ਵਿਖੇ ਨੌਜਵਾਨਾਂ ਖਿਡਾਰੀਆਂ ਨੂੰ ਵੰਡੀਆਂ ਖੇਡ ਕਿੱਟਾਂ

ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਠੀਕਰੀਵਾਲ ਉਚਾ ਵਿਖੇ ਨੌਜਵਾਨਾਂ ਖਿਡਾਰੀਆਂ ਨੂੰ ਵੰਡੀਆਂ ਖੇਡ ਕਿੱਟਾਂ

hot news
ਬਟਾਲਾ, 4 ਅਕਤੂਬਰ - ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਪਿੰਡ ਠੀਕਰੀਵਾਲ ਉਚਾ ਵਿਖੇ ਨੌਜਵਾਨਾਂ ਨੂੰ ਜਿਮ ਦਾ ਸਮਾਨ, ਵਾਲੀਬਾਲ ਅਤੇ ਕ੍ਰਿਕਟ ਦਾ ਸਮਾਨ ਵੰਡਿਆਂ। ਉਨ੍ਹਾਂ ਕਿਹਾ ਕਿ ਨੌਜਵਾਨ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਖੇਡਾਂ ਨਾਲ ਜੋੜਨ ਲਈ ਲਗਾਤਰ ਪਿੰਡਾਂ ਦੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ ਜਾ ਰਹੀਆਂ ਹਨ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਸਿਰਤੋੜ ਯਤਨ ਕਰ ਰਹੀ ਹੈ ਤੇ ਇਸੇ ਤਹਿਤ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸ਼ੁਰੂ ਕੀਤੀ ਗਈ ਹੈ| ਇਸ ਤੋਂ ਇਲਾਵਾ ਬਲਾਕ ਤੇ ਜ਼ਿਲ੍ਹਾ ਪੱਧਰੀ ਖੇਡਾਂ ਸ਼ੁਰੂ ਕੀਤੀਆਂ ਗਈਆਂ ਹਨ ਤਾਂ ਜੋ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਸਕਣ। ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪ੍ਰੇਰਦਿਆਂ ਕਿਹਾ ਕਿ ਖੇਡਾਂ ਖੇਡਣ ਨਾਲ ਜਿੱਥੇ ਉਨ੍ਹਾਂ ਨੂੰ ਸਰੀਰਕ ਪੱਖੋਂ ਤੰਦਰੁਸਤੀ ਮਿਲੇਗੀ ਉੱਥੇ ਮਾਨਸਿਕ ਪੱਖੋਂ ਵੀ ਉਹ ਮਜ਼ਬੂਤ ਹੋਣਗੇ। ਉਨ੍ਹਾਂ ਕਿਹਾ ਕਿ ਸਡੇ ਇਹ ਨੌਜਵਾਨ ਖਿਡਾਰੀ ਇੱਥੇ ਆਪਣੇ ਪਿੰਡਾਂ ਦੇ ਖੇਡ ਗਰਾਊਂਡਾਂ ਵਿ...