ਖੇਡਾਂ ਵਤਨ ਪੰਜਾਬ ਦੀਆਂ 2026 (ਸੀਜਨ-4) ਅਧੀਨ ਜਿਲ੍ਹਾ ਪੱਧਰ ਖੇਡਾਂ ਦੀ ਫਰੀਦਕੋਟ ਦੇ ਨਹਿਰੂ ਸੇਟਡੀਅਮ ਵਿਚ ਜਾਰੀ
ਫਰੀਦਕੋਟ 4 ਅਕਤੂਬਰ- ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵਲੋ ਜਿਲ੍ਹਾ ਪ੍ਰਸ਼ਾਸਨ ਫਰੀਦਕੋਟ ਦੇ ਸਹਿਯੋਗ ਦੇ ਖੇਡਾਂ ਵਤਨ ਪੰਜਾਬ ਦੀਆਂ 2026 ਸੀਜਨ-4 ਅਧੀਨ ਜਿਲ੍ਹਾ ਪੱਧਰ ਖੇਡਾਂ -2026 (ਲੜਕੇ ਅਤੇ ਲੜਕੀਆਂ) ਵੱਖ-ਵੱਖ ਖੇਡਾਂ ਵਿੱਚ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਪਿਛਲੇ ਤਿੰਨ ਦਿਨਾ ਤੋ ਕਰਵਾਈਆ ਜਾ ਰਹੀਆਂ ਹਨ। ਇਨ੍ਹਾ ਖੇਡਾਂ ਵਿੱਚ ਦੇ ਵੱਖ-ਵੱਖ ਉਮਰ ਵਰਗਾਂ ਦੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਜਿਲ੍ਹਾ ਖੇਡ ਅਫਸਰ ਸ. ਬਲਜਿੰਦਰ ਸਿੰਘ ਨੇ ਦਿੱਤੀ। ਹੋਰ ਜਾਣਕਾਰੀ ਦਿੰਦਿਆ ਉਨ੍ਹਾਂ ਦੱਸਿਆ ਕਿ ਮਿਤੀ 5 ਅਕਤੂਬਰ ਦਿਨ ਸੌਮਵਾਰ ਦੁਪਹਿਰ 12.00 ਵਜੇ ਇਨਾਮ ਵੰਡ ਸਮਾਰੋਹ ਹੋਵੇਗਾ, ਜਿਸ ਵਿਚ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕਰਨਗੇ।
ਉਨ੍ਹਾਂ ਅੱਗੇ ਦੱਸਿਆ ਇਹ ਖੇਡਾਂ ਨਹਿਰੂ ਸਟੇਡੀਅਮ ਫਰੀਦਕੋਟ, ਸਰਕਾਰੀ ਬਲਵੀਰ ਸਕੂਲ ਫਰੀਦਕੋਟ ਅਤੇ ਸਰਕਾਰੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਕਰਵਾਈਆ ਜਾਂ ਰਹੀਆਂ ਹਨ ਅਤੇ ਚੈਸ ਗੇਮ ਦੀਆਂ ਖੇਡਾਂ ਡਾ. ਮਹਿੰਦਰ ਸਿੰਘ ਸਾਂਭੀ ਗੋਰਮਿੰਟ ਗਰਲਜ ਸੀਨੀ. ਸੈਕੰ. ਸਕੂਲ, ...








