ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ
ਮੁੰਬਈ, 3 ਫਰਵਰੀ 2026:
ਪੰਜਾਬ ਨੂੰ ਵਿਸ਼ਵਵਿਆਪੀ ਨਿਵੇਸ਼ ਕੇਂਦਰ ਵਜੋਂ ਸਥਾਪਤ ਕਰਨ ਦੀ ਕੋਸ਼ਿਸ਼ ਵਿੱਚ ਹੋਰ ਤੇਜ਼ ਆਈ ਹੈ ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਵਿਸ਼ਵ ਦੀ ਉੱਘੀ ਕੰਪਨੀ ਹਿੰਦੂਜਾ ਗਰੁੱਪ ਨਾਲ ਕੀਤੇ ਵਿਆਪਕ ਵਿਚਾਰ-ਵਟਾਂਦਰੇ ਉਪਰੰਤ ਕੰਪਨੀ ਨੇ ਸੂਬੇ ਵਿੱਚ ਨਿਵੇਸ਼ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ ਹੈ। ਪੰਜਾਬ ਨੂੰ ਇੱਕ ਸਥਿਰ, ਭਵਿੱਖ ਲਈ ਤਿਆਰ ਅਤੇ ਕਾਰੋਬਾਰ-ਅਨੁਕੂਲ ਸਥਾਨ ਵਜੋਂ ਪੇਸ਼ ਕਰਦਿਆਂ, ਮੁੱਖ ਮੰਤਰੀ ਨੇ ਸੂਬੇ ਦੇ ਵਿਕਸਤ ਹੋ ਰਹੇ ਉਦਯੋਗਿਕ ਖੇਤਰ, ਨੀਤੀਗਤ ਸੁਧਾਰਾਂ ਅਤੇ ਨਿਵੇਸ਼ਕਾਂ ਦੇ ਵਧ ਰਹੇ ਵਿਸ਼ਵਾਸ ਨੂੰ ਉਜਾਗਰ ਕੀਤਾ, ਜਿਸ ਸਦਕਾ ਮਾਰਚ 2022 ਤੋਂ ਹੁਣ ਤੱਕ 1.5 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਅਤੇ ਇਲੈਕਟ੍ਰਿਕ ਗਤੀਸ਼ੀਲਤਾ ਤੋਂ ਲੈ ਕੇ ਡਿਜੀਟਲ ਸੇਵਾਵਾਂ ਤੱਕ ਦੇ ਖੇਤਰਾਂ ਦੇ ਵਿਸਥਾਰ ਦਾ ਸਪਸ਼ਟ ਰੋਡਮੈਪ ਤਿਆਰ ਵਿੱਚ ਮਦਦ ਮਿਲੀ।
ਮੀਟਿੰਗ ਦੌਰਾਨ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਨਿਵੇਸ਼ ਦੇ ਦ੍ਰਿਸ਼ਟੀਕੋਣ ਤੋਂ ਪੰਜਾਬ ਦੇਸ਼ ਦਾ ਸਭ ਤੋਂ ਪਸੰਦੀਦਾ ਸੂਬਾ ਹੈ ਕਿਉਂਕਿ ਇਥੇ ਬੁਨਿਆ...








