Shadow

Tag: punjab news

ਸਾਇਲੈਂਟ ਕਿਲਰ’-ਹਾਈਪਰਟੈਨਸ਼ਨ ਵਿਰੁੱਧ ਪੰਜਾਬ ਦੀ ਲੜਾਈ ਹੋਈ ਹੋਰ ਮਜ਼ਬੂਤ — ਰੋਕਥਾਮ, ਸ਼ੁਰੂਆਤੀ ਪਛਾਣ ਅਤੇ ਨਕਦੀ ਰਹਿਤ ਇਲਾਜ ’ਤੇ ਦਿੱਤਾ ਜ਼ੋਰ

ਸਾਇਲੈਂਟ ਕਿਲਰ’-ਹਾਈਪਰਟੈਨਸ਼ਨ ਵਿਰੁੱਧ ਪੰਜਾਬ ਦੀ ਲੜਾਈ ਹੋਈ ਹੋਰ ਮਜ਼ਬੂਤ — ਰੋਕਥਾਮ, ਸ਼ੁਰੂਆਤੀ ਪਛਾਣ ਅਤੇ ਨਕਦੀ ਰਹਿਤ ਇਲਾਜ ’ਤੇ ਦਿੱਤਾ ਜ਼ੋਰ

breaking news
ਚੰਡੀਗੜ੍ਹ, 17 ਮਈ: ਅੱਜ ਜਦੋਂ ਦੁਨੀਆਂ ਭਰ ਵਿੱਚ ਵਿਸ਼ਵ ਹਾਈਪਰਟੈਂਸ਼ਨ ਦਿਵਸ ਮਨਾਇਆ ਜਾ ਰਿਹਾ ਹੈ, ਉਸ ਸਮੇਂ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹਾਈਪਰਟੈਂਸ਼ਨ ਅਤੇ ਇਸ ਨਾਲ ਜੁੜੀਆਂ ਬੀਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਨੂੰ ਸਸਤੀਆਂ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਮੁਹੱਈਆ ਕਰਵਾ ਕੇ ਵੱਡੀ ਰਾਹਤ ਦੇ ਰਹੀ ਹੈ। ਆਮ ਤੌਰ ‘ਤੇ ਹਾਈ ਬਲੱਡ ਪ੍ਰੈਸ਼ਰ ਨੂੰ ਹਾਈਪਰਟੈਂਸ਼ਨ ਕਿਹਾ ਜਾਂਦਾ ਹੈ ਅਤੇ ਡਾਕਟਰ ਅਕਸਰ ਇਸਨੂੰ ’ਸਾਇਲੈਂਟ ਕਿਲਰ’ ਵੀ ਕਹਿੰਦੇ ਹਨ। ਇਹ ਬਿਨਾਂ ਕਿਸੇ ਸਪੱਸ਼ਟ ਚੇਤਾਵਨੀ ਦੇ ਸਟ੍ਰੋਕ, ਹਾਰਟ ਫੇਲਿਅਰ ਜਾਂ ਕਿਡਨੀ ਰੋਗ ਵਰਗੀਆਂ ਗੰਭੀਰ ਸਮੱਸਿਆਵਾਂ ਦਾ ਕਾਰਨ ਬਣ ਸਕਦਾ ਹੈ। ਇਹ ਬੀਮਾਰੀ ਲਗਭਗ ਹਰ ਉਮਰ ਵਰਗ ਵਿੱਚ ਦੇਖੀ ਜਾ ਰਹੀ ਹੈ। ਸਭ ਉਮਰ ਵਰਗਾਂ ਵਿੱਚ ਵਧ ਰਹੇ ਹਾਈਪਰਟੈਂਸ਼ਨ ਦੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਇਸ ਬਿਮਾਰੀ ਦੀ ਰੋਕਥਾਮ, ਜਲਦੀ ਪਛਾਣ ਅਤੇ ਇਲਾਜ ‘ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਜਿੱਥੇ ਸੀ.ਐੱਮ. ਦੀ ਯੋਗਸ਼ਾਲਾ ਸਿਹਤਮੰਦ ਜੀਵਨਸ਼ੈਲੀ ਨੂੰ ਉਤਸ਼ਾਹਿਤ ਕਰ ਰਹੀ ਹੈ, ਉੱਥੇ ਹੀ ਆਮ ਆਦਮੀ ਕਲੀਨਿਕ ਜਲਦੀ ਸਕ੍ਰੀਨਿੰਗ ਯਕੀਨੀ ਬਣਾ ਰਹ...
ਗੁਰਦਾਸਪੁਰ ਵਿਖੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮ ਗ੍ਰਿਫ਼ਤਾਰ; ਮੁਲਜ਼ਮਾਂ ਕੋਲੋਂ ਇੱਕ ਹੋਰ ਗ੍ਰਨੇਡ ਬਰਾਮਦ

ਗੁਰਦਾਸਪੁਰ ਵਿਖੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮ ਗ੍ਰਿਫ਼ਤਾਰ; ਮੁਲਜ਼ਮਾਂ ਕੋਲੋਂ ਇੱਕ ਹੋਰ ਗ੍ਰਨੇਡ ਬਰਾਮਦ

breaking news, Crime
ਚੰਡੀਗੜ੍ਹ/ਗੁਰਦਾਸਪੁਰ, 17 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦਰਮਿਆਨ ਵੱਡੀ ਸਫ਼ਲਤਾ ਤਹਿਤ ਗੁਰਦਾਸਪੁਰ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਪੰਜਾਬ ਨਾਲ ਤਾਲਮੇਲ ਰਾਹੀਂ ਗੁਰਦਾਸਪੁਰ ਵਿਖੇ ਦੁਕਾਨ ਨੇੜੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮਾਂ ਨੂੰ ਇੱਕ ਹੋਰ ਹੈਂਡ-ਗ੍ਰਨੇਡ ਸਮੇਤ ਗ੍ਰਿਫ਼ਤਾਰ ਕਰਕੇ ਕੇਸ ਨੂੰ ਸਫ਼ਲਤਾਪੂਰਵਕ ਸੁਲਝਾ ਲਿਆ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਮਰਜੀਤ ਸਿੰਘ ਉਰਫ਼ ਬਿੱਲਾ ਵਾਸੀ ਰਾਮਾ ਮੰਡੀ, ਗਣੇਸ਼ ਨਗਰ,ਜਲੰਧਰ; ਕਰਨਜੀਤ ਸਿੰਘ ਉਰਫ਼ ਕਰਨ ਵਾਸੀ ਤਾਰਾਪੁਰ,  ਅੰਮ੍ਰਿਤਸਰ; ਅਤੇ ਸਤਨਾਮ ਸਿੰਘ ਵਾਸੀ ਪਿੰਡ ਬੋਪਾਰਾਏ, ਅੰਮ੍ਰਿਤਸਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ 27 ਅਪ੍ਰੈਲ, 2026 ਨੂੰ ਗੁਰਦਾਸਪੁਰ ਦੇ ਗੀਤਾ ਭਵਨ ਰੋਡ 'ਤੇ ਸਥਿਤ ਇੱਕ ਦੁਕਾਨ ਨੇੜੇ ਅਣ-ਚੱਲਿਆ ਹੈਂਡ ਗ੍ਰਨੇਡ ਮਿਲਿਆ ਸੀ। ਇਸ ਉਪਰੰਤ ਬੰਬ ਸਕੁਐਡ ਵੱਲੋਂ ਇਸਨੂੰ ਸਫਲਤਾਪੂਰਵਕ ਨਕਾਰਾ ਕੀਤੇ ਜਾਣ ਤੋਂ ਬਾਅਦ, ਪੁਲਿਸ ਨੇ ਇਹ ਗ੍ਰਨੇਡ ਆ...
ਪ੍ਰਧਾਨ ਮੰਤਰੀ ਵਿਦੇਸ਼ਾਂ ਵਿੱਚ ਘੁੰਮ ਰਹੇ ਹਨ ਅਤੇ ਦੇਸ਼ ਦੇ ਲੋਕਾਂ ਨੂੰ ਬੱਚਤ ਕਰਨ ਦੀ ਸਲਾਹ ਦੇ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪ੍ਰਧਾਨ ਮੰਤਰੀ ਵਿਦੇਸ਼ਾਂ ਵਿੱਚ ਘੁੰਮ ਰਹੇ ਹਨ ਅਤੇ ਦੇਸ਼ ਦੇ ਲੋਕਾਂ ਨੂੰ ਬੱਚਤ ਕਰਨ ਦੀ ਸਲਾਹ ਦੇ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

hot news
ਚੰਡੀਗੜ੍ਹ; 16 ਮਈ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਤੇਲ ਦੀਆਂ ਕੀਮਤਾਂ ਵਿੱਚ ਕੀਤੇ ਭਾਰੀ ਵਾਧੇ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਚੋਣਾਂ ਤੋਂ ਤੁਰੰਤ ਬਾਅਦ ਇੱਕ ਵਾਰ ਫਿਰ ਆਮ ਲੋਕਾਂ 'ਤੇ ਭਾਰੀ ਕੀਮਤਾਂ ਦਾ ਬੋਝ ਸੁੱਟ ਦਿੱਤਾ ਗਿਆ ਹੈ, ਜਦੋਂ ਕਿ ਸੱਤਾ 'ਤੇ ਕਾਬਜ਼ ਲੋਕ ਖਰਚਿਆਂ ਵਿੱਚ ਕਟੌਤੀ ਅਤੇ ਬੱਚਤ ਕਰਨ ਬਾਰੇ ਨਾਗਰਿਕਾਂ ਨੂੰ ਭਾਸ਼ਣ ਦਿੰਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਭਰ ਦੇ ਲੋਕ ਮਹਿੰਗਾਈ, ਵਧਦੀ ਆਵਾਜਾਈ ਲਾਗਤ ਅਤੇ ਵਧਦੇ ਘਰੇਲੂ ਖਰਚਿਆਂ ਦੀ ਮਾਰ ਨਾਲ ਜੂਝ ਰਹੇ ਹਨ ਪਰ ਉਨ੍ਹਾਂ ਨੂੰ ਰਾਹਤ ਦੇਣ ਦੀ ਬਜਾਏ ਕੇਂਦਰ ਸਰਕਾਰ ਨਾਗਰਿਕਾਂ ਨੂੰ ਨਿੱਜੀ ਖਰਚ ਘਟਾਉਣ ਲਈ ਕਹਿ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪ੍ਰਧਾਨ ਮੰਤਰੀ ਦੇਸ਼ ਦੇ ਲੋਕਾਂ ਨੂੰ ਬੱਚਤ ਕਰਨ ਦਾ ਸਬਕ ਦਿੰਦੇ ਹੋਏ ਵਿਦੇਸ਼ ਘੁੰਮ ਰਹੇ ਹਨ।" ਉਨ੍ਹਾਂ ਦੱਸਿਆ ਕਿ ਆਮ ਨਾਗਰਿਕਾਂ ਨੂੰ ਵਾਰ-ਵਾਰ ਬੇਲੋੜੀ ਯਾਤਰਾ ਤੋਂ ਬਚਣ ਅਤੇ ਖਰਚੇ ਘਟਾਉਣ ਦੀ ਸਲਾਹ ਦਿੱਤੀ ਜਾਂਦੀ ਹੈ, ਜਦੋਂ ਕਿ ਪ੍ਰਧਾਨ ਮੰਤਰੀ ਖੁਦ ਜਨਤਕ ਖਰਚੇ 'ਤੇ ਲਗਾਤਾਰ ਵਿਦ...
ਵਿਸ਼ਵ ਹਾਈਪਰਟੈਂਸ਼ਨ ਦਿਵਸ: ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ 40 ਤੋਂ 90 ਸਾਲ ਤੋਂ ਵੱਧ ਉਮਰ ਦੇ ਮਰੀਜ਼ਾਂ ਲਈ ਬਣੀ ਸਹਾਰਾ, 98 ਸਾਲਾ ਮਰੀਜ਼ਾਂ ਨੂੰ ਵੀ ਮਿਲਿਆ ਲਾਭ

ਵਿਸ਼ਵ ਹਾਈਪਰਟੈਂਸ਼ਨ ਦਿਵਸ: ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ 40 ਤੋਂ 90 ਸਾਲ ਤੋਂ ਵੱਧ ਉਮਰ ਦੇ ਮਰੀਜ਼ਾਂ ਲਈ ਬਣੀ ਸਹਾਰਾ, 98 ਸਾਲਾ ਮਰੀਜ਼ਾਂ ਨੂੰ ਵੀ ਮਿਲਿਆ ਲਾਭ

health, hot news
*ਚੰਡੀਗੜ੍ਹ, 16 ਮਈ 2026*- ਵਿਸ਼ਵ ਹਾਈਪਰਟੈਂਸ਼ਨ ਦਿਵਸ ਦੇ ਮੌਕੇ ‘ਤੇ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਉੱਚ ਰਕਤਚਾਪ ਅਤੇ ਇਸ ਨਾਲ ਸੰਬੰਧਿਤ ਬੀਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਨੂੰ ਸਸਤੀ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਪ੍ਰਦਾਨ ਕਰਕੇ ਮਹੱਤਵਪੂਰਨ ਰਾਹਤ ਦੇ ਰਹੀ ਹੈ। ਜਿਵੇਂ-ਜਿਵੇਂ ਵੱਖ-ਵੱਖ ਉਮਰ ਵਰਗਾਂ ਵਿੱਚ ਉੱਚ ਰਕਤਚਾਪ ਦੇ ਮਾਮਲੇ ਵਧ ਰਹੇ ਹਨ, ਇਹ ਯੋਜਨਾ ਪੰਜਾਬ ਦੇ ਹਜ਼ਾਰਾਂ ਪਰਿਵਾਰਾਂ ਨੂੰ ਸਮੇਂ ਸਿਰ ਇਲਾਜ ਉਪਲੱਬਧ ਕਰਵਾਉਣ ਦੇ ਨਾਲ-ਨਾਲ ਭਾਰੀ ਚਿਕਿਤਸਾ ਖਰਚਿਆਂ ਤੋਂ ਵੀ ਸੁਰੱਖਿਆ ਪ੍ਰਦਾਨ ਕਰ ਰਹੀ ਹੈ। ਹਾਈਪਰਟੈਂਸ਼ਨ, ਜਿਸਨੂੰ ਆਮ ਤੌਰ ‘ਤੇ ਹਾਈ ਬਲੱਡ ਪ੍ਰੈਸ਼ਰ ਕਿਹਾ ਜਾਂਦਾ ਹੈ, ਨੂੰ ਡਾਕਟਰ ਅਕਸਰ “ਸਾਇਲੈਂਟ ਕਿਲਰ” ਕਹਿੰਦੇ ਹਨ। ਇਹ ਬਿਨਾਂ ਕਿਸੇ ਸਪੱਸ਼ਟ ਚੇਤਾਵਨੀ ਦੇ ਸਟ੍ਰੋਕ, ਹਾਰਟ ਫੇਲਿਅਰ ਜਾਂ ਕਿਡਨੀ ਰੋਗ ਵਰਗੀਆਂ ਗੰਭੀਰ ਸਮੱਸਿਆਵਾਂ ਦਾ ਕਾਰਨ ਬਣ ਸਕਦਾ ਹੈ। ਇਹ ਬੀਮਾਰੀ ਲਗਭਗ ਹਰ ਉਮਰ ਵਰਗ ਵਿੱਚ ਦੇਖੀ ਜਾ ਰਹੀ ਹੈ। ਹਸਪਤਾਲਾਂ ਵਿੱਚ ਬਜ਼ੁਰਗ ਪੁਰਸ਼ ਜਾਂਚ ਰਿਪੋਰਟਾਂ ਦੀ ਉਡੀਕ ਕਰਦੇ ਨਜ਼ਰ ਆਉਂਦੇ ਹਨ, ਮਹਿਲਾਵਾਂ ਆਪਣੇ ਪਰਸ ਵਿੱਚ ਦਵਾਈਆਂ ਦੀਆਂ ...
ਮਜੀਠਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਆਗੂ ‘ਆਪ’ ਵਿੱਚ ਹੋਏ ਸ਼ਾਮਲ

ਮਜੀਠਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਆਗੂ ‘ਆਪ’ ਵਿੱਚ ਹੋਏ ਸ਼ਾਮਲ

hot news
*ਚੰਡੀਗੜ੍ਹ/ਮਜੀਠਾ 16 ਮਈ , 2026*- ਆਮ ਆਦਮੀ ਪਾਰਟੀ (ਆਪ) ਨੂੰ ਮਜੀਠਾ ਵਿੱਚ ਵੱਡੀ ਸਿਆਸੀ ਮਜ਼ਬੂਤੀ ਮਿਲੀ ਹੈ, ਜਦਕਿ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸ਼ਨੀਵਾਰ ਨੂੰ ਕਾਂਗਰਸ ਦੇ ਕਈ ਸੀਨੀਅਰ ਆਗੂ ਅਤੇ ਜ਼ਮੀਨੀ ਪੱਧਰ ਦੇ ਵਰਕਰ ਆਪਣੀ ਪਾਰਟੀ ਛੱਡ ਕੇ 'ਆਪ' ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਨੂੰ ਰਸਮੀ ਤੌਰ 'ਤੇ 'ਆਪ' ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਦੇ ਨਾਲ ਮਜੀਠਾ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਵੀ ਮੌਜੂਦ ਸਨ। ਕਾਂਗਰਸ ਤੋਂ 'ਆਪ' ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਆਗੂਆਂ ਵਿੱਚ ਪਰਮਜੀਤ ਸਿੰਘ ਪੰਮਾ, ਪਲਵਿੰਦਰ ਸਿੰਘ ਪਾਲੀ, ਜਗਦੀਪ ਸਿੰਘ ਗੋਗਾ, ਅਪਰਮਦੀਪ ਸਿੰਘ ਅੱਪੂ ਅਤੇ ਅਮਨਦੀਪ ਸਿੰਘ ਸ਼ਾਮਲ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 'ਆਪ' ਸਰਕਾਰ ਦੀਆਂ ਨੀਤੀਆਂ ਹਰ ਵਰਗ ਦੇ ਭਲਾਈ ਲਈ ਸਮਰਪਿਤ ਹਨ। ਅੱਜ ਸੂਬੇ ਦੇ ਲੋਕ ਸਿਆਸਤ ਤੋਂ ਉੱਪਰ ਉੱਠ ਕੇ ਵਿਕਾਸ ਦੀ ਰਾਜਨੀਤੀ ਨੂੰ ਚੁਣ ਰਹੇ ਹਨ। ਮਜੀਠਾ ਤੋਂ ਆਏ ਇਨ੍ਹਾਂ ਸਾਥੀਆਂ ਦੇ ਜੁੜਨ ਨਾਲ ਪਾਰਟੀ ਨੂੰ ਖੇਤਰ ਵਿੱਚ ਬੇਮਿਸਾਲ ਮਜ਼ਬੂਤੀ ਮਿਲੇਗੀ। ...
ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

breaking news
*ਸਮਾਣਾ/ਚੰੜ੍ਹੀਗੜ੍ਹ, 16 ਮਈ , 2026*   ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਸ਼ਨੀਵਾਰ ਨੂੰ ਸਮਾਣਾ ਵਿਖੇ ਇੱਕ ਜਨਸਭਾ ਦੌਰਾਨ ਰਸਮੀ ਤੌਰ 'ਤੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖ਼ੁਦ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਜੀ ਆਇਆਂ ਨੂੰ ਕਹਿ ਕੇ ਸਵਾਗਤ ਕੀਤਾ। ਰੱਖੜਾ ਦੇ ਪਰਿਵਾਰਕ ਮੈਂਬਰ ਅਤੇ ਕਈ ਸਮਰਥਕ ਵੀ ਉਨ੍ਹਾਂ ਦੇ ਨਾਲ 'ਆਪ' ਵਿੱਚ ਸ਼ਾਮਲ ਹੋਏ।   ਰੱਖੜਾ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 16 ਮਈ ਦਾ ਦਿਨ ਪੰਜਾਬ ਦੇ ਸਿਆਸੀ ਇਤਿਹਾਸ ਵਿੱਚ ਇੱਕ ਅਹਿਮ ਦਿਨ ਵਜੋਂ ਯਾਦ ਰੱਖਿਆ ਜਾਵੇਗਾ, ਕਿਉਂਕਿ ਲੋਕ ਸੇਵਾ ਨੂੰ ਸਮਰਪਿਤ ਇੱਕ ਸਾਫ਼-ਸੁਥਰੇ ਅਤੇ ਸਤਿਕਾਰਤ ਅਕਸ ਵਾਲੀ ਸ਼ਖ਼ਸੀਅਤ 'ਆਪ' ਪਰਿਵਾਰ ਵਿੱਚ ਸ਼ਾਮਲ ਹੋਈ ਹੈ। ਮਾਨ ਨੇ ਕਿਹਾ ਕਿ ਰੱਖੜਾ ਕੋਲ ਆਪਣੇ ਕਾਰੋਬਾਰ ਅਤੇ ਨਿੱਜੀ ਹਿੱਤਾਂ ਨੂੰ ਵਧਾਉਣ ਦੇ ਕਈ ਮੌਕੇ ਸਨ, ਪਰ ਉਨ੍ਹਾਂ ਨੇ ਆਮ ਲੋਕਾਂ ਦੀ ਸੇਵਾ ਦਾ ਰਾਹ ਚੁਣਿਆ।   ਮੁੱਖ ਮੰਤਰੀ ਨੇ ਸਮੁੱਚੇ...
‘ਆਪ’ ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਆਪ’ ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
*ਚੰਡੀਗੜ੍ਹ; 16 ਮਈ , 2026*- ਦੇਸ਼ ਦੇ ਕਈ ਸੂਬਿਆਂ ਵਿੱਚ ਵੋਟਰ ਸੂਚੀਆਂ 'ਚ ਬੇਨਿਯਮੀਆਂ ਨੂੰ ਲੈ ਕੇ ਵਧਦੀਆਂ ਚਿੰਤਾਵਾਂ ਦੇ ਚਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਪ੍ਰਕਿਰਿਆ ਤਹਿਤ ਪੰਜਾਬ ਵਿੱਚ ਕਿਸੇ ਵੀ ਯੋਗ ਵੋਟਰ ਦੀ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ। ਕਿਸੇ ਖਾਸ ਰਾਜਨੀਤਿਕ ਪਾਰਟੀ ਲਈ "ਜਾਅਲੀ ਵੋਟਾਂ" ਬਣਾਉਣ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਚੇਤਾਵਨੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪ ਆਗੂ ਅਤੇ ਵਰਕਰ ਸੂਬੇ ਭਰ ਦੇ ਹਰੇਕ ਪੋਲਿੰਗ ਬੂਥ 'ਤੇ ਬੂਥ ਲੈਵਲ ਅਫਸਰਾਂ (ਬੀ.ਐਲ.ਓਜ਼.) ਦੇ ਨਾਲ ਤਾਇਨਾਤ ਰਹਿਣਗੇ ਤਾਂ ਜੋ ਇਸ ਪ੍ਰਕਿਰਿਆ ਦੀ ਸਖ਼ਤ ਨਿਗਰਾਨੀ ਕੀਤੀ ਜਾ ਸਕੇ ਅਤੇ ਬੇਨਿਯਮੀਆਂ ਨੂੰ ਰੋਕਿਆ ਜਾ ਸਕੇ। ਹੋਰ ਸੂਬਿਆਂ ਤੋਂ ਲੱਖਾਂ ਯੋਗ ਵੋਟਾਂ ਨੂੰ ਹਟਾਉਣ ਅਤੇ ਤਸਦੀਕ ਪ੍ਰਕਿਰਿਆ ਵਿੱਚ ਬੇਨਿਯਮੀਆਂ ਸਬੰਧੀ ਆਈਆਂ ਸ਼ਿਕਾਇਤਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਵਿੱਚ ਅਜਿਹੀਆਂ ਬੇਨਿਯਮੀਆਂ ਦੀ ਇਜਾਜ਼ਤ ਨਹੀਂ ਦੇਣਗੇ। ਉਨ੍ਹਾਂ...
ਮਾਨਸਿਕ ਰੋਗੀ ਦਾ ਹੁਣ ਨਹੀਂ ਚੱਲੇਗਾ ਬਹਾਨਾ, ਬੇਅਦਬੀ ਕਰਨ ‘ਤੇ ਹੋਵੇਗੀ ਸਖ਼ਤ ਸਜ਼ਾ- ਭਗਵੰਤ ਸਿੰਘ ਮਾਨ

ਮਾਨਸਿਕ ਰੋਗੀ ਦਾ ਹੁਣ ਨਹੀਂ ਚੱਲੇਗਾ ਬਹਾਨਾ, ਬੇਅਦਬੀ ਕਰਨ ‘ਤੇ ਹੋਵੇਗੀ ਸਖ਼ਤ ਸਜ਼ਾ- ਭਗਵੰਤ ਸਿੰਘ ਮਾਨ

breaking news
ਸਮਾਣਾ/ਚੰਡੀਗੜ੍ਹ, 16 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਪਟਿਆਲਾ ਜ਼ਿਲ੍ਹੇ ਦੇ ਸਮਾਣਾ ਵਿਖੇ ਇੱਕ ਵਿਸ਼ਾਲ ਜਨਸਭਾ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਨਵੇਂ ਬਣੇ ਬੇਅਦਬੀ ਵਿਰੋਧੀ ਕਾਨੂੰਨ, ਪੰਜਾਬ ਦੇ ਵਿਕਾਸ ਕਾਰਜਾਂ, ਬਿਜਲੀ ਸੁਧਾਰਾਂ, ਸਿੰਚਾਈ ਪ੍ਰੋਜੈਕਟਾਂ, ਰੁਜ਼ਗਾਰ ਦੇ ਮੌਕਿਆਂ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਬਾਰੇ ਵਿਸਥਾਰਪੂਰਵਕ ਗੱਲ ਕੀਤੀ। ਬੇਅਦਬੀ ਦੇ ਮੁੱਦੇ 'ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀਆਂ ਲਗਾਤਾਰ ਘਟਨਾਵਾਂ ਕਾਰਨ ਕਈ ਸਾਲਾਂ ਤੋਂ ਲੋਕਾਂ ਦੇ ਮਨਾਂ ਨੂੰ ਡੂੰਘੀ ਠੇਸ ਪਹੁੰਚੀ ਸੀ। ਉਨ੍ਹਾਂ ਕਿਹਾ ਕਿ ਕਮਜ਼ੋਰ ਕਾਨੂੰਨੀ ਪ੍ਰਬੰਧਾਂ ਕਾਰਨ ਦੋਸ਼ੀ ਲੋਕ ਮਾਨਸਿਕ ਬੀਮਾਰੀ ਜਾਂ ਕਾਨੂੰਨੀ ਖਾਮੀਆਂ ਦਾ ਹਵਾਲਾ ਦੇ ਕੇ ਸਜ਼ਾ ਤੋਂ ਬਚ ਨਿਕਲਦੇ ਸਨ। ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਸ ਕੀਤਾ ਗਿਆ ਨਵਾਂ ਕਾਨੂੰਨ ਬੇਅਦਬੀ ਲਈ ਸਖ਼ਤ ਸਜ਼ਾ ਯਕੀਨੀ ਬਣਾਉਂਦਾ ਹੈ ਅਤੇ ਪੁਰਾਣੀਆਂ ਖਾਮੀਆਂ ਨੂੰ ਖ਼ਤਮ ਕਰਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਹੁਣ ਬੇਅਦਬੀ ਦੇ ਮਾਮਲਿਆਂ ਵਿੱਚ ਮਾਨਸਿਕ ਤ...
ਬੀਬੀਐਮਬੀ ਦੇ ਫੈਸਲਿਆਂ ਵਿੱਚ ਪੰਜਾਬ ਨੂੰ ਮਿਲੇ ਯੋਗ ਸਥਾਨ, ਤਾਨਾਸ਼ਾਹੀ ਅਤੇ ਗਲਤ ਫੈਸਲਿਆਂ ਨੂੰ ਬਿਲਕੁਲ ਨਹੀਂ ਕਰਾਂਗੇ ਬਰਦਾਸ਼ਤ: ਬਰਿੰਦਰ ਗੋਇਲ

ਬੀਬੀਐਮਬੀ ਦੇ ਫੈਸਲਿਆਂ ਵਿੱਚ ਪੰਜਾਬ ਨੂੰ ਮਿਲੇ ਯੋਗ ਸਥਾਨ, ਤਾਨਾਸ਼ਾਹੀ ਅਤੇ ਗਲਤ ਫੈਸਲਿਆਂ ਨੂੰ ਬਿਲਕੁਲ ਨਹੀਂ ਕਰਾਂਗੇ ਬਰਦਾਸ਼ਤ: ਬਰਿੰਦਰ ਗੋਇਲ

Punjab
ਚੰਡੀਗੜ੍ਹ, 16 ਮਈ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਦੀ ਸਥਾਪਨਾ ਦੇ 50 ਸਾਲ ਪੂਰੇ ਹੋਣ 'ਤੇ ਪੰਚਕੂਲਾ ਵਿਖੇ ਆਯੋਜਿਤ ਮੀਟਿੰਗ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਸੂਬੇ ਦੇ ਹਿੱਤਾਂ ਅਤੇ ਅਧਿਕਾਰਾਂ ਨੂੰ ਲੈ ਕੇ ਕੇਂਦਰ ਸਰਕਾਰ ਦੇ ਸਾਹਮਣੇ ਬਹੁਤ ਹੀ ਸੰਜੀਦਗੀ ਅਤੇ ਦ੍ਰਿੜਤਾ ਨਾਲ ਪੰਜਾਬ ਦਾ ਪੱਖ ਰੱਖਿਆ। ਮੀਟਿੰਗ ਤੋਂ ਬਾਅਦ ਜਾਰੀ ਇੱਕ ਬਿਆਨ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਮੀਟਿੰਗ ਵਿੱਚ ਬਹੁਤ ਹੀ ਨਿਮਰਤਾ ਅਤੇ ਸਤਿਕਾਰ ਨਾਲ ਪੰਜਾਬ ਦੀਆਂ ਚਿੰਤਾਵਾਂ ਸਾਂਝੀਆਂ ਕੀਤੀਆਂ, ਪਰ ਨਾਲ ਹੀ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਪੰਜਾਬ ਆਪਣੇ ਅਧਿਕਾਰਾਂ 'ਤੇ ਕਿਸੇ ਵੀ ਤਰ੍ਹਾਂ ਦਾ ਡਾਕਾ ਨਹੀਂ ਪੈਣ ਦੇਵੇਗਾ। ਮੀਟਿੰਗ ਦੌਰਾਨ ਆਪਣੀ ਪਹਿਲੀ ਅਤੇ ਮੁੱਖ ਚਿੰਤਾ ਜ਼ਾਹਰ ਕਰਦਿਆਂ ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਕਿ ਬੀਬੀਐਮਬੀ ਦੀ ਸਥਾਪਨਾ ਦੇ ਸਮੇਂ ਤੋਂ ਹੀ ਇਹ ਵਿਵਸਥਾ ਰਹੀ ਹੈ ਕਿ ਇਸ ਵਿੱਚ ਪਾਵਰ (ਬਿਜਲੀ) ਦਾ ਮੈਂਬਰ ਪੰਜਾਬ ਤੋਂ ਅਤੇ ਇਰੀਗੇਸ਼ਨ (ਸਿੰਚਾਈ) ਦਾ ਮੈਂਬਰ ਹਰਿਆਣਾ ਤੋਂ ਨਿਯੁਕਤ ਹੁੰਦਾ ਆਇਆ ਹੈ। ਇਹ 50 ਸਾਲਾਂ ਤੋਂ ਚਲੀ ਆ ਰਹੀ ਇੱਕ ਸਥਾਪਿਤ ਪਰੰਪਰਾ ਹੈ...
ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦਾ ਵਫ਼ਦ ਸਿਖਲਾਈ ਲਈ ਫਿਨਲੈਂਡ ਰਵਾਨਾ, ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਮਜ਼ਬੂਤੀ ਮਿਲੇਗੀ

ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦਾ ਵਫ਼ਦ ਸਿਖਲਾਈ ਲਈ ਫਿਨਲੈਂਡ ਰਵਾਨਾ, ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਮਜ਼ਬੂਤੀ ਮਿਲੇਗੀ

breaking news
ਚੰਡੀਗੜ੍ਹ, 16 ਮਈ* ਪੰਜਾਬ ਵਿੱਚ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਵੱਡਾ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਖਲਾਈ ਹਾਸਲ ਕਰਨ ਲਈ ਫਿਨਲੈਂਡ ਜਾ ਰਹੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦੇ ਸਭ ਤੋਂ ਵੱਡੇ ਬੈਚ ਨੂੰ ਰਵਾਨਾ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਨੂੰ ਸਿਖਲਾਈ ਦੇਣ, ਆਧੁਨਿਕ ਕਲਾਸ ਰੂਮ ਅਤੇ ਵਿਦਿਅਕ ਸੁਧਾਰਾਂ ਨਾਲ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਵੱਡਾ ਬਦਲਾਅ ਆਇਆ ਹੈ ਜਿਸ ਨਾਲ ਦੇਸ਼ ਭਰ ਵਿੱਚੋਂ ਸੂਬਾ ਮੋਹਰੀ ਸੂਬਾ ਬਣ ਕੇ ਉੱਭਰਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਸੰਸਥਾਵਾਂ ਵਿੱਚ ਸਿੱਖਿਆ ਨੂੰ ਦਹਾਕਿਆਂ ਤੱਕ ਨਕਾਰਿਆ ਜਦਕਿ ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਨੇ ਬੋਰਡ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਵਿੱਚ ਪ੍ਰਾਈਵੇਟ ਸਕੂਲਾਂ ਨੂੰ ਪਛਾੜ ਦਿੱਤਾ ਹੈ। ਪਹਿਲੀ ਵਾਰ ਸਰਕਾਰੀ ਸਕੂਲਾਂ ਵਿੱਚ ਸ਼ੁਰੂ ਕੀਤੀ ਅਧਿਆਪਕ-ਮਾਪੇ ਮਿਲਣੀ ਵਿੱਚ ਲੱਖਾਂ ਮਾਪਿਆਂ ਨੇ ਖੁਦ ਵਧ-ਚੜ੍ਹ ਕੇ ਸ਼ਿਰਕਤ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਪੱਧਰੀ ਸਿੱਖਿਆ ਪ੍ਰਣਾਲੀਆਂ ਕਲਾਸਰੂਮਾਂ ਦੇ ਅੰਦਰ ਇਨਕਲਾ...