ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੋਸਟਲ ਦਾ ਨੀਂਹ ਪੱਥਰ ਰੱਖਿਆ
ਮਾਨਸਾ, 21 ਫਰਵਰੀ:
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਮਾਤਾ ਸੁੰਦਰੀ ਗਰਲਜ਼ ਯੂਨੀਵਰਸਿਟੀ ਕਾਲਜ ਵਿੱਚ ਲਗਭਗ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੋਸਟਲ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ ਇਸ ਹੋਸਟਲ ਦੇ ਉਸਾਰੀ ਕਾਰਜ ਅਗਲੇ ਛੇ ਮਹੀਨਿਆਂ ਅੰਦਰ ਮੁਕੰਮਲ ਕਰ ਦਿੱਤੇ ਜਾਣਗੇ ਅਤੇ ਹੋਸਟਲ ਦੇ ਬਣਨ ਨਾਲ ਕਾਲਜ ਵਿੱਚ ਦੂਰ ਦੁਰਾਡੇ ਤੋਂ ਪੜ੍ਹਨ ਲਈ ਆਉਣ ਵਾਲੀਆਂ ਵਿਦਿਆਰਥਣਾ ਨੂੰ ਵੱਡੀ ਰਾਹਤ ਮਿਲੇਗੀ।
ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਛੇਤੀ ਹੀ ਇਸ ਕਾਲਜ ਵਿੱਚ 13 ਲੱਖ ਰੁਪਏ ਦੀ ਲਾਗਤ ਨਾਲ ਅਤਿ ਆਧੁਨਿਕ ਲਾਇਬ੍ਰੇਰੀ ਸਥਾਪਿਤ ਕੀਤੀ ਜਾਵੇਗੀ ਤਾਂ ਜੋ ਇਸ ਕਾਲਜ ਦੀਆਂ ਵਿਦਿਆਰਥਣਾਂ ਸਿੱਖਿਆ ਪ੍ਰਾਪਤ ਕਰਨ ਦੇ ਨਾਲ ਨਾਲ ਭਵਿੱਖ ਵਿੱਚ ਹੋਣ ਵਾਲੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀਆਂ ਤਿਆਰੀਆਂ ਵੀ ਕਰ ਸਕਣ।
ਕਾਲਜ ਕੈਂਪਸ ਵਿੱਚ ਵਿਧਾਇਕ ਮਾਨਸਾ ਡਾ. ਵਿਜੇ ਸਿੰਗਲਾ, ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ, ਡੀ.ਸੀ ਨਵਜੋਤ ਕੌਰ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਗੁਰਪ੍ਰੀਤ ਸਿੰਘ ਭੁੱਚਰ ਦੀ ਮੌਜੂਦਗੀ ਵਿੱਚ ਨੀਹ ਪੱਥਰ ਰੱਖਦਿਆਂ ਕੈ...








