Shadow

Tag: punjab news

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ-ਭਗਵੰਤ ਸਿੰਘ ਮਾਨ

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ-ਭਗਵੰਤ ਸਿੰਘ ਮਾਨ

breaking news
ਚੰਡੀਗੜ੍ਹ, 3 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਪੰਜਾਬ ਪੁਲਿਸ ਵਿੱਚ 10,000 ਨਵੀਆਂ ਅਸਾਮੀਆ ਭਰਨ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ 'ਯੁੱਧ ਨਸ਼ਿਆਂ ਵਿਰੁੱਧ' ਦੇ ਅੰਤਿਮ ਅਤੇ ਫ਼ੈਸਲਾਕੁੰਨ ਪੜਾਅ 'ਤੇ ਜੰਗ ਲੜ ਰਿਹਾ ਹੈ। ਆਪਣੀ ਤਰ੍ਹਾਂ ਦੀ ਪਹਿਲੀ 'ਐਸ.ਐਚ.ਓਜ਼. ਮਿਲਣੀ' ਦੌਰਾਨ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਪੁਲਿਸ ਅਧਿਕਾਰੀਆਂ ਨੂੰ ਸਨਮਾਨਿਤ ਕਰਨ ਲਈ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਨੂੰ ਨਸ਼ਿਆਂ ਖ਼ਿਲਾਫ਼ ਹਰ ਜਾਇਜ਼ ਕਾਰਵਾਈ ਕਰਨ ਦੀ ਖੁੱਲ੍ਹੀ ਛੁੱਟੀ ਦਿੱਤੀ ਗਈ ਹੈ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਪਿੰਡਾਂ ਤੇ ਕਸਬਿਆਂ ਵਿੱਚ ਜਾਣ, ਲੋਕਾਂ ਨੂੰ ਨਾਲ ਲੈਣ ਅਤੇ ਇਸ ਲਾਹਨਤ 'ਤੇ ਰੋਕ ਲਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਹੁਣ ਪੂਰੇ ਪੰਜਾਬ ਵਿੱਚ ਲੋਕ ਲਹਿਰ ਬਣ ਚੁੱਕਾ ਹੈ, ਜਦਕਿ ਪੁਲਿਸ ਫੋਰਸ ਨੂੰ ਜਲਦ ਹੀ 450 ਏ.ਐਸ.ਆਈ. ਅਤੇ 3,400 ਪੁਲਿਸ ਜਵਾਨ ਮਿਲਣਗੇ। ਇਸ ਸਮਾਗਮ ਦੀਆਂ ਕੁੱਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕ...
ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਜੁਨਿੰਦਰ ਜੋਸ਼ੀ ਅਤੇ ਗੁਰਵਿੰਦਰ ਕੌਰ ਨੇ ਮਾਰੀ ਬਾਜ਼ੀ, ਜਿੱਤੇ ਪਹਿਲੇ ਸਥਾਨ

ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਜੁਨਿੰਦਰ ਜੋਸ਼ੀ ਅਤੇ ਗੁਰਵਿੰਦਰ ਕੌਰ ਨੇ ਮਾਰੀ ਬਾਜ਼ੀ, ਜਿੱਤੇ ਪਹਿਲੇ ਸਥਾਨ

local news
ਬਰਨਾਲਾ, 3 ਅਕਤੂਬਰ- ਪੰਜਾਬ ਸਰਕਾਰ ਵੱਲੋਂ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ 2026 - ਸੀਜ਼ਨ 04' ਦੇ ਤਹਿਤ ਚੱਲ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਬਰਨਾਲਾ ਜ਼ਿਲ੍ਹੇ ਦੇ ਖਿਡਾਰੀਆਂ ਵੱਲੋਂ ਵੱਖ-ਵੱਖ ਈਵੈਂਟਸ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਸਰਕਾਰੀ ਕਰਮਚਾਰੀਆਂ ਵੱਲੋਂ ਵੀ ਇਹਨਾਂ ਖੇਡਾਂ ਵਿੱਚ ਰੂਚੀ ਵਿਖਾਈ ਜਾ ਰਹੀ ਹੈ। ਅੱਜ ਸਥਾਨਕ ਸਰਵਹਿਤਕਾਰੀ ਸਕੂਲ ਵਿਖੇ ਹੋਏ ਸ਼ਤਰੰਜ (ਚੈੱਸ) ਮੁਕਾਬਲਿਆਂ ਵਿੱਚ ਲੋਕ ਸੰਪਰਕ ਵਿਭਾਗ, ਬਰਨਾਲਾ ਦੇ ਸੀਨੀਅਰ ਸਹਾਇਕ ਸ੍ਰੀ ਜੁਨਿੰਦਰ ਜੋਸ਼ੀ ਨੇ 41 ਤੋਂ 50 ਸਾਲ ਉਮਰ ਵਰਗ ਵਿੱਚ ਭਾਗ ਲਿਆ। ਉਨ੍ਹਾਂ ਨੇ ਆਪਣੀ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦਿਆਂ ਸ਼ਤਰੰਜ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਵਿਭਾਗ ਦਾ ਨਾਮ ਰੌਸ਼ਨ ਕੀਤਾ ਹੈ। ਇਸੇ ਤਰ੍ਹਾਂ ਅੱਜ ਐਲਾਨੇ ਗਏ 51 ਤੋਂ 60 ਸਾਲ ਉਮਰ ਵਰਗ ਦੇ ਅਥਲੈਟਿਕਸ ਮੁਕਾਬਲਿਆਂ ਵਿੱਚ ਖੇਡ ਵਿਭਾਗ, ਬਰਨਾਲਾ ਦੀ ਵੇਟ ਲਿਫਟਿੰਗ ਕੋਚ ਸ੍ਰੀਮਤੀ ਗੁਰਵਿੰਦਰ ਕੌਰ ਨੇ ਭਾਗ ਲਿਆ। ਉਨ੍ਹਾਂ ਨੇ ਸ਼ਾਟ ਪੁੱਟ (ਗੋਲਾ ਸੁੱਟਣ) ਅਤੇ ਡਿਸਕਸ ਥਰੋ ਈਵੈਂਟਸ ਵਿੱਚ ...
ਸਿੱਖਿਆ ਮੰਤਰੀ ਬੈਂਸ ਵੱਲੋਂ ਬੱਢਲ ਲੋਅਰ ਕਮਿਊਨਿਟੀ ਸੈਂਟਰ ਲਈ 10 ਲੱਖ ਦੀ ਗਰਾਂਟ

ਸਿੱਖਿਆ ਮੰਤਰੀ ਬੈਂਸ ਵੱਲੋਂ ਬੱਢਲ ਲੋਅਰ ਕਮਿਊਨਿਟੀ ਸੈਂਟਰ ਲਈ 10 ਲੱਖ ਦੀ ਗਰਾਂਟ

hot news
ਸ੍ਰੀ ਅਨੰਦਪੁਰ ਸਾਹਿਬ 03 ਅਕਤੂਬਰ: ਨੇੜਲੇ ਪਿੰਡ ਬੱਢਲ ਲੋਅਰ ਵਿਖੇ ਕਰਵਾਏ ਗਏ ਇੱਕ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪਿੰਡ ਦੇ ਕਮਿਊਨਿਟੀ ਸੈਂਟਰ ਲਈ 10 ਲੱਖ ਰੁਪਏ ਦੀ ਗਰਾਂਟ ਭੇਟ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸਾਂਝੀਆਂ ਥਾਵਾਂ ਦੇ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਗਰਾਂਟ ਮਿਲਣ ਨਾਲ ਕਮਿਊਨਿਟੀ ਸੈਂਟਰ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲਣ ਦੀ ਉਮੀਦ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਸੁਧਾਰਾਂ ਦੇ ਨਾਲ-ਨਾਲ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੀ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲ...
ਧੜੇਬੰਦੀਆਂ ਤੋਂ ਉੱਪਰ ਉੱਠ ਕੇ ਲੌਂਗੋਵਾਲ ਦੇ ਵਿਕਾਸ ਨੂੰ ਦਿੱਤੀ ਜਾਵੇਗੀ ਹੋਰ ਤੇਜ਼ੀ: ਅਮਨ ਅਰੋੜਾ

ਧੜੇਬੰਦੀਆਂ ਤੋਂ ਉੱਪਰ ਉੱਠ ਕੇ ਲੌਂਗੋਵਾਲ ਦੇ ਵਿਕਾਸ ਨੂੰ ਦਿੱਤੀ ਜਾਵੇਗੀ ਹੋਰ ਤੇਜ਼ੀ: ਅਮਨ ਅਰੋੜਾ

hot news
ਲੌਂਗੋਵਾਲ/ਸੁਨਾਮ, 3 ਅਕਤੂਬਰ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਲੌਂਗੋਵਾਲ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਮੁੱਖ ਤਰਜੀਹ ਹੈ ਅਤੇ ਸਿਆਸੀ ਮਤਭੇਦਾਂ ਤੇ ਧੜੇਬੰਦੀਆਂ ਤੋਂ ਉੱਪਰ ਉੱਠ ਕੇ ਸ਼ਹਿਰ ਦੀ ਬਿਹਤਰੀ ਲਈ ਕੰਮ ਕਰਨ ਵਾਲੇ ਹਰ ਸਾਥੀ ਦਾ ਸਵਾਗਤ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਇੱਕਜੁੱਟਤਾ ਅਤੇ ਸਹਿਯੋਗ ਨਾਲ ਆਉਣ ਵਾਲੇ ਸਮੇਂ ਵਿੱਚ ਲੌਂਗੋਵਾਲ ਦੇ ਵਿਕਾਸ ਕਾਰਜਾਂ ਨੂੰ ਦੁੱਗਣੀ-ਤਿੱਗਣੀ ਰਫ਼ਤਾਰ ਨਾਲ ਅੱਗੇ ਵਧਾਇਆ ਜਾਵੇਗਾ। ਕੈਬਨਿਟ ਮੰਤਰੀ ਅੱਜ ਲੌਂਗੋਵਾਲ ਵਿਖੇ ਵਾਰਡ ਨੰਬਰ 4 ਦੇ ਕੌਂਸਲਰ ਸ੍ਰੀ ਗੁਰਪਾਲ ਸਿੰਘ ਪਾਲੀ ਅਤੇ ਉਨ੍ਹਾਂ ਦੇ ਸਾਥੀਆਂ ਤੇ ਪਰਿਵਾਰਾਂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਮੌਕੇ ਸੰਬੋਧਨ ਕਰ ਰਹੇ ਸਨ। ਉਨ੍ਹਾਂ ਪਾਰਟੀ ਵਿੱਚ ਸ਼ਾਮਲ ਹੋਏ ਸਮੂਹ ਸਾਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ 52 ਸ਼ਹੀਦਾਂ ਦੀ ਪਵਿੱਤਰ ਧਰਤੀ ਲੌਂਗੋਵਾਲ ਦੇ ਲੋਕਾਂ ਨੇ ਹਮੇਸ਼ਾ ਆਪਸੀ ਸਾਂਝ ਅਤੇ ਲੋਕ-ਹਿੱਤਾਂ ਨੂੰ ਅਹਿਮੀਅਤ ਦਿੱਤੀ ਹੈ। ਉਨ੍ਹਾਂ ਕਿਹ...
ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸੰਗਰੂਰ ਅਤੇ ਭਵਾਨੀਗੜ੍ਹ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੀ ਸ਼ੁਰੂਆਤ

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸੰਗਰੂਰ ਅਤੇ ਭਵਾਨੀਗੜ੍ਹ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੀ ਸ਼ੁਰੂਆਤ

hot news, Punjab
ਸੰਗਰੂਰ/ ਭਵਾਨੀਗੜ੍ਹ, 3 ਅਕਤੂਬਰ: ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਸੰਗਰੂਰ ਅਤੇ ਭਵਾਨੀਗੜ੍ਹ ਦੀਆਂ ਅਨਾਜ ਮੰਡੀਆਂ ਵਿਖੇ ਝੋਨੇ ਦੀ ਖਰੀਦ ਦੀ ਸ਼ੁਰੂਆਤ ਕਰਵਾਈ ਅਤੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਦੀ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਸਾਨਾਂ, ਆੜ੍ਹਤੀਆਂ ਅਤੇ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਖਰੀਦ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮਿਹਨਤ ਨਾਲ ਤਿਆਰ ਹੋਈ ਫ਼ਸਲ ਦੀ ਸਮੇਂ ਸਿਰ ਖਰੀਦ ਅਤੇ ਉਸ ਦੀ ਅਦਾਇਗੀ ਯਕੀਨੀ ਬਣਾਉਣਾ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਆਮਦ ਦੇ ਨਾਲ-ਨਾਲ ਖਰੀਦ ਅਤੇ ਲਿਫ਼ਟਿੰਗ ਦੀ ਪ੍ਰਕਿਰਿਆ ਵ...
ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ; ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ; ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

breaking news
ਚੰਡੀਗੜ੍ਹ, 3 ਅਕਤੂਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਦ੍ਰਿੜ੍ਹ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਦਿਵਿਆਂਗ ਵਿਅਕਤੀਆਂ ਨੂੰ ਸਨਮਾਨ, ਸੁਰੱਖਿਆ ਅਤੇ ਆਤਮ-ਨਿਰਭਰ ਜੀਵਨ ਜਿਊਣ ਲਈ ਸਹਾਰਾ ਦੇਣ ਵਾਸਤੇ ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੰਨਣਾ ਹੈ ਕਿ ਦਿਵਿਆਂਗਤਾ ਕਿਸੇ ਵੀ ਵਿਅਕਤੀ ਦੇ ਸੁਪਨਿਆਂ, ਸਨਮਾਨ ਅਤੇ ਤਰੱਕੀ ਦੇ ਰਾਹ ਵਿੱਚ ਰੁਕਾਵਟ ਨਹੀਂ ਬਣਨੀ ਚਾਹੀਦੀ। ਇਸੇ ਸੋਚ ਨਾਲ ਸਰਕਾਰ ਕੇਵਲ ਵਿੱਤੀ ਸਹਾਇਤਾ ਹੀ ਨਹੀਂ, ਸਗੋਂ ਦਿਵਿਆਂਗ ਵਿਅਕਤੀਆਂ ਨੂੰ ਆਤਮ-ਵਿਸ਼ਵਾਸ, ਸਵੈ-ਨਿਰਭਰਤਾ ਅਤੇ ਸਮਾਜ ਵਿੱਚ ਬਰਾਬਰੀ ਨਾਲ ਅੱਗੇ ਵਧਣ ਦਾ ਮੌਕਾ ਵੀ ਪ੍ਰਦਾਨ ਕਰ ਰਹੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਇਸ ਵੇਲੇ 2.84 ਲੱਖ ਦੇ ਕਰੀਬ ਲਾਭਪਾਤਰੀਆਂ ਨੂੰ ਨਿਯਮਤ ਤੌਰ 'ਤੇ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ...
ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

hot news
ਚੰਡੀਗੜ੍ਹ, 3 ਅਕਤੂਬਰ : ਪੰਜਾਬ ਵਿੱਚ ਨਸ਼ਿਆਂ ਦੀ ਵਰਤੋਂ ਅਤੇ ਸੰਚਾਰੀ ਬੀਮਾਰੀਆਂ ਵਿਰੁੱਧ ਚੱਲ ਰਹੀ ਲੜਾਈ ਨੂੰ ਹੋਰ ਤੇਜ਼ ਕਰਨ ਦੇ ਮੱਦੇਨਜ਼ਰ ਸਰਕਾਰੀ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਕੇਂਦਰਾਂ ਵਿੱਚ ਜਲਦ ਹੀ ਐੱਚ.ਆਈ.ਵੀ., ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਸ਼ੁਰੂ ਕੀਤੀ ਜਾਵੇਗੀ। ਇਹ ਫ਼ੈਸਲਾ, ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਹੈ ਅਤੇ ਇਸ ਦਾ ਉਦੇਸ਼ ਨਸ਼ਿਆਂ ਦੀ ਆਦਤ ਨਾਲ ਜੂਝ ਰਹੇ ਲੋਕਾਂ ਨੂੰ ਮਿਆਰੀ ਇਲਾਜ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸੂਬੇ ਵਿੱਚ ਖ਼ੂਨ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਕਰਨਾ ਹੈ। ਐੱਚ.ਆਈ.ਵੀ., ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਵਰਗੀਆਂ ਵਾਇਰਲ ਇਫਫੈਕਸ਼ਨਜ਼ ਇੱਕੋ ਸੂਈ ਅਤੇ ਸਰਿੰਜਾਂ ਨੂੰ ਵਾਰ-ਵਾਰ ਵਰਤਣ ਕਾਰਨ ਫ਼ੈਲਦੀਆਂ ਹਨ ਅਤੇ ਇਨ੍ਹਾਂ ਬੀਮਾਰੀਆਂ ਦੀ ਸਮੇਂ ਸਿਰ ਪਛਾਣ ਅਤੇ ਇਲਾਜ ਨਸ਼ਿਆਂ ਦੀ ਲਤ ਤੋਂ ਉੱਭਰ ਰਹੇ ਲੋਕਾਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਪਿਛਲੇ ਕਈ ਸਾਲਾਂ ਤੋਂ ਐੱਚ.ਆਈ.ਵੀ. ਅਤੇ ਹੈਪੇਟਾਈ...
ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

hot news
ਚੰਡੀਗੜ੍ਹ, 2 ਅਕਤੂਬਰ:  ਕੇਂਦਰ ਸਰਕਾਰ ਦੇ ‘ਈ-ਰਕਤਕੋਸ਼’ ਪੋਰਟਲ ’ਤੇ ਦਰਜ ਕੀਤੇ ਸਾਲ 2025 ਦੇ ਅੰਕੜਿਆਂ ਮੁਤਾਬਿਕ ਪੰਜਾਬ ਨੇ ਪ੍ਰਤੀ 10 ਲੱਖ ਆਬਾਦੀ ਪਿੱਛੇ ਸਵੈ-ਇੱਛਾ ਨਾਲ ਖੂਨਦਾਨ ਕਰਨ ਵਿੱਚ ਦੇਸ਼ ਭਰ ਵਿੱਚੋਂ ਤੀਜਾ ਸਥਾਨ ਹਾਸਲ ਕਰਕੇ ਸੂਬੇ ਦਾ ਮਾਣ ਵਧਾਇਆ ਹੈ। ਪੰਜਾਬ ਦੇ ਲੋਕਾਂ, ਸਵੈ-ਇੱਛਤ ਖੂਨਦਾਨੀਆਂ, ਗੈਰ-ਸਰਕਾਰੀ ਸੰਸਥਾਵਾਂ ਅਤੇ ਸਿਹਤ ਸੰਭਾਲ ਪੇਸ਼ੇਵਰਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਨੇਕ ਮਨੁੱਖਤਾਵਾਦੀ ਜਜ਼ਬੇ ਨੂੰ ਪੰਜਾਬੀਆਂ ਦੀ ਨਿਰਸਵਾਰਥ ਭਾਵਨਾ ਅਤੇ ਹਮਦਰਦੀ ਦਾ ਪ੍ਰਤੀਕ ਦੱਸਿਆ। ਨਵੀਂ ਦਿੱਲੀ ਦੇ ਲੇਡੀ ਹਾਰਡਿੰਗ ਮੈਡੀਕਲ ਕਾਲਜ ਦੇ ਸਵਰਨ ਜਯੰਤੀ ਆਡੀਟੋਰੀਅਮ ਵਿਖੇ ਕਰਵਾਏ ‘ਰਾਸ਼ਟਰੀ ਸਵੈ-ਇੱਛਤ ਖੂਨਦਾਨ ਦਿਵਸ’ (ਐਨਵੀਬੀਡੀਡੀ) 2026 ਦੇ ਸਮਾਗਮ ਦੌਰਾਨ ਸੂਬੇ ਨੂੰ ਅਧਿਕਾਰਤ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿੱਚ ਡਾ. ਐਮ. ਸ੍ਰੀਨਿਵਾਸ, ਮੈਂਬਰ (ਸਿਹਤ) ਨੀਤੀ ਆਯੋਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ  ਅਤੇ ਸਿਹਤ ਸੇਵਾਵਾਂ ਵਿਭਾਗ ਦੇ ਡਾਇਰੈਕਟਰ ਜਨਰਲ ਡਾ. ਲਵਨੀਸ਼ ਜੀ. ...
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

breaking news
ਚੰਡੀਗੜ੍ਹ, 2 ਅਕਤੂਬਰ: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਜਾਪਾਨ ਦੇ ਆਈਚੀ-ਨਾਗੋਯਾ ਵਿਖੇ ਹੋ ਰਹੀਆਂ ਏਸ਼ੀਅਨ ਖੇਡਾਂ 2026 ਵਿੱਚ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਭਾਰਤੀ ਮਹਿਲਾ ਟੀਮ ਨੇ ਦੂਜੀ ਵਾਰ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਿਆ ਹੈ। ਪਹਿਲੀ ਵਾਰ 1982 ਵਿੱਚ ਨਵੀਂ ਦਿੱਲੀ ਏਸ਼ਿਆਡ ਵਿੱਚ ਜਿੱਤਿਆ ਸੀ, ਜਦੋਂ ਏਸ਼ੀਅਨ ਖੇਡਾਂ ਵਿੱਚ ਮਹਿਲਾ ਹਾਕੀ ਵਰਗ ਦੀ ਸ਼ੁਰੂਆਤ ਹੋਈ ਸੀ। ਭਾਰਤੀ ਟੀਮ ਨੇ ਰੋਮਾਂਚਕ ਫਾਈਨਲ ਮੁਕਾਬਲੇ ਵਿੱਚ ਮੌਜੂਦਾ ਚੈਂਪੀਅਨ ਚੀਨ ਨੂੰ 1-0 ਨਾਲ ਹਰਾਇਆ। ਦੇਸ਼ ਲਈ ਸੋਨ ਤਗਮਾ ਪੱਕਾ ਕਰਨ ਲਈ ਲਾਲਰੇਮਸਿਆਮੀ ਨੇ 10ਵੇਂ ਮਿੰਟ ਵਿੱਚ ਨਿਰਣਾਇਕ ਗੋਲ ਕੀਤਾ। ਆਪਣੇ ਵਧਾਈ ਸੰਦੇਸ਼ ਵਿੱਚ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਸ ਇਤਿਹਾਸਕ ਪ੍ਰਾਪਤੀ 'ਤੇ ਪੂਰੇ ਦੇਸ਼ ਨੂੰ ਮਾਣ ਹੈ। ਉਨ੍ਹਾਂ ਕਿਹਾ ਕਿ ਇਹ ਸੋਨ ਤਗਮਾ ਟੀਮ ਦੀ ਸਖ਼ਤ ਮਿਹਨਤ, ਅਨੁਸ਼ਾਸਨ, ਦ੍ਰਿੜ ਇਰਾਦੇ ਅਤੇ ਟੀਮ ਭਾਵਨਾ ਦਾ ਨਤੀਜਾ ਹੈ। ਮੰਤਰੀ ਨੇ ਕਿਹਾ ...
ਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਭਰਵਾਂ ਸਵਾਗਤ

ਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਭਰਵਾਂ ਸਵਾਗਤ

breaking news
ਚੰਡੀਗੜ੍ਹ/ਪਟਿਆਲਾ, 2 ਅਕਤੂਬਰ:ਏਸ਼ੀਅਨ ਗੇਮਜ਼ ਵਿੱਚ ਅਥਲੈਟਿਕਸ ਦੇ ਸ਼ਾਟਪੁੱਟ ਮੁਕਾਬਲੇ ਵਿੱਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਪੰਜਾਬ ਪੁਲਿਸ ਦੇ ਡੀਐਸਪੀ ਅਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਪੰਜਾਬੀ ਯੂਨੀਵਰਸਿਟੀ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਪ੍ਰੇਮੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਵਿਧਾਇਕ ਗੁਰਲਾਲ ਘਨੌਰ ਦੀ ਅਗਵਾਈ ਹੇਠ ਕਰਵਾਏ ਸਵਾਗਤੀ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਨੌਜਵਾਨਾਂ, ਖਿਡਾਰੀਆਂ ਅਤੇ ਪਟਿਆਲਾ ਵਾਸੀਆਂ ਨੇ ਸ਼ਮੂਲੀਅਤ ਕੀਤੀ ਅਤੇ ਕੌਮਾਂਤਰੀ ਪੱਧਰ ’ਤੇ ਪਟਿਆਲਾ, ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਉਲੰਪੀਅਨ ਤੂਰ ਨੂੰ ਫੁੱਲਾਂ ਨਾਲ ਲੱਦ ਕੇ ਸਨਮਾਨਿਤ ਕੀਤਾ। ਇਸ ਮੌਕੇ ਲਗਾਤਾਰ ਦੋ ਏਸ਼ੀਅਨ ਗੇਮਜ਼ ਵਿੱਚ ਸ਼ਾਟਪੁੱਟ ਦਾ ਸੋਨ ਤਗ਼ਮਾ ਜਿੱਤਣ ਅਤੇ ਇਸ ਵਾਰ ਚਾਂਦੀ ਦਾ ਤਗ਼ਮਾ ਹਾਸਲ ਕਰਨ ਵਾਲੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਖਿਡਾਰੀਆਂ ਦੀ ਬਾਂਹ ਫੜੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਖੇਡਾਂ ਵਿੱਚ ਅੱਗੇ ਵਧਣ ਲਈ ਲੋੜੀਂਦਾ ਸ...