ਭਾਰਤ ਸਰਕਾਰ ਵੱਲੋਂ ਜਾਰੀ ਸੂਬਿਆਂ ਦੀ ਸਟਾਰਟਅੱਪ ਈਕੋਸਿਸਟਮ ਰੈਂਕਿੰਗ ਵਿੱਚ ਪੰਜਾਬ ਫਿਰ ਤੋਂ ਮੋਹਰੀ : ਸੰਜੀਵ ਅਰੋੜਾ
ਚੰਡੀਗੜ੍ਹ, 16 ਜਨਵਰੀ :
ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਨੇ ਇੱਕ ਵਾਰ ਫਿਰ ਆਪਣੇ ਸਟਾਰਟਅੱਪ ਅਤੇ ਇਨੋਵੇਸ਼ਨ ਈਕੋਸਿਸਟਮ ਨੂੰ ਮਜ਼ਬੂਤ ਕਰਨ ਵਿੱਚ ਮੀਲ ਪੱਥਰ ਸਥਾਪਿਤ ਕਰਦਿਆਂ ਭਾਰਤ ਸਰਕਾਰ ਦੇ ਵਣਜ ਅਤੇ ਉਦਯੋਗ ਮੰਤਰਾਲੇ ਦੇ ਉਦਯੋਗ ਅਤੇ ਅੰਦਰੂਨੀ ਵਪਾਰ ਪ੍ਰਮੋਸ਼ਨ ਵਿਭਾਗ ਵੱਲੋਂ ਜਾਰੀ ਕੀਤੀ ਸੂਬਿਆਂ ਦੀ ਸਟਾਰਟਅੱਪ ਈਕੋਸਿਸਟਮ ਰੈਂਕਿੰਗ - 5ਵੇਂ ਐਡੀਸ਼ਨ ਵਿੱਚ ਲਗਾਤਾਰ ਦੂਜੀ ਵਾਰ ਪੰਜਾਬ ਨੇ ‘ਟਾਪ ਪਰਫਾਰਮਰ’ ਵਜੋਂ ਸਫ਼ਲਤਾ ਦਰਜ ਕੀਤੀ ਹੈ ।
ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਦੀ ਹਾਜ਼ਰੀ ਵਿੱਚ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਰਾਸ਼ਟਰੀ ਸਟਾਰਟਅੱਪ ਦਿਵਸ ਦੇ ਮੌਕੇ ’ਤੇ ਕਰਵਾਏ ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ ਵਿਭਾਗ ਨੂੰ ਪ੍ਰਸ਼ੰਸਾ ਪੱਤਰ ਦਿੱਤਾ ਗਿਆ।
ਉਨ੍ਹਾਂ ਅੱਗੇ ਕਿਹਾ ਕਿ ਲਗਾਤਾਰ ਦੂਜੀ ਵਾਰ ਇਹ ਮਾਣ ਹਾਸਲ ਕਰਨਾ ਇੱਕ ਮਜ਼ਬੂਤ, ਸਮਾਵੇਸ਼ੀ ਅਤੇ ਨਵੀਨਤਾ-ਸੰਚਾਲਿਤ ਸਟਾਰਟਅੱਪ ਈਕੋਸਿਸਟਮ ਬਣਾਉਣ ਵੱਲ ਪੰਜਾਬ ਦੇ ਨਿਰੰਤਰ ਅਤੇ ਕੇਂਦ੍ਰਿਤ ਯਤਨਾਂ ਦਾ ਪ੍ਰਤੱਖ ਸਬੂਤ ਹੈ। ਰਾਜ ਦੀ ਕਾਰਗੁਜ਼ਾਰੀ ਪ੍ਰਗਤੀਸ਼ੀਲ ਸਟਾਰਟਅੱਪ ਨੀਤੀਆਂ, ਮਜ਼ਬੂਤ ਸੰਸਥਾਗਤ ਪ੍ਰਣਾਲੀਆਂ, ਇਨਕਿਊਬੇਸ਼...








