ਪੰਜਾਬ ਸਰਕਾਰ ਨੇ ਪੇਂਡੂ ਰੁਜ਼ਗਾਰ ਗਰੰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਵੀਬੀ ਜੀ ਰਾਮ ਜੀ ਸਕੀਮ : ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 19 ਜੁਲਾਈ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਨੇ ਮਨਰੇਗਾ (ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ) ਦੀ ਥਾਂ ਨਵੀਂ ਲਾਗੂ ਕੀਤੀ ਗਈ ਵੀਬੀ ਜੀ ਰਾਮ ਜੀ (ਵਿਕਸਿਤ ਭਾਰਤ ਗਰੰਟੀ ਫਾਰ ਰੋਜਗਾਰ ਐਂਡ ਅਜੀਵਿਕਾ ਮਿਸ਼ਨ) ਸਕੀਮ ਵਿੱਚ ਸੁਚਾਰੂ ਤਬਦੀਲੀ ਨੂੰ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਹਨ। ਜਿਸ ਤਹਿਤ ਪੇਂਡੂ ਕਾਮਿਆਂ ਲਈ ਰੁਜ਼ਗਾਰ ਮੌਕਿਆਂ ਦੀ ਸੁਰੱਖਿਆ ਦੇ ਨਾਲ-ਨਾਲ ਸੂਬੇ ਭਰ ਵਿੱਚ ਵਿਕਾਸ ਕਾਰਜਾਂ ਦੇ ਨਿਰਵਿਘਨ ਅਮਲ ਨੂੰ ਯਕੀਨੀ ਬਣਾਇਆ ਗਿਆ ਹੈ।
ਮੰਤਰੀ ਨੇ ਕਿਹਾ ਕਿ ਮਨਰੇਗਾ 30 ਜੂਨ, 2026 ਤੱਕ ਕਾਰਜਸ਼ੀਲ ਰਹੀ ਅਤੇ ਵੀਬੀ ਜੀ ਰਾਮ ਜੀ ਸਕੀਮ 1 ਜੁਲਾਈ,2026 ਤੋਂ ਲਾਗੂ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਮਨਰੇਗਾ ਤਹਿਤ ਤਨਖਾਹਾਂ ਅਤੇ ਉਜਰਤਾਂ ਦਾ ਪੂਰਾ ਫੰਡ ਭਾਰਤ ਸਰਕਾਰ ਵੱਲੋਂ ਦਿੱਤਾ ਜਾਂਦਾ ਸੀ ਜਦੋਂ ਕਿ ਵਸਤਾਂ ਸਬੰਧੀ ਲਾਗਤ ਕੇਂਦਰ ਅਤੇ ਸੂਬੇ ਵਿੱਚ 75:25 ਦੇ ਅਨੁਪਾਤ ਨਾਲ ਸਾਂਝੀ ਕੀਤੀ ਜਾਂਦੀ ਸੀ। ਉਨ੍ਹਾਂ ਕਿਹਾ,‘‘ਨਵੀਂ ਯੋਜਨਾ ਅਧੀਨ ਤਨਖਾਹਾਂ, ਉਜਰਤਾਂ ਅਤੇ ਵਸਤਾਂ ਦੀ ...








