Shadow

Tag: punjab news

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ

Politics
ਚੰਡੀਗੜ੍ਹ, 2 ਜੂਨ: ਪੰਜਾਬ ਦੇ ਇੱਕ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉਭਾਰ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐਚ.ਪੀ.ਸੀ.ਐਲ.) ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ। ਇਸ ਊਰਜਾ ਖੇਤਰ ਦੀ ਪ੍ਰਮੁੱਖ ਕੰਪਨੀ ਨੇ ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਖੇਤਰਾਂ ਵਿੱਚ ਨਿਵੇਸ਼ ਰਾਹੀਂ ਸੂਬੇ ਵਿੱਚ ਆਪਣਾ ਦਾਇਰਾ ਵਧਾਉਣ ਦੀ ਯੋਜਨਾ ਦਾ ਐਲਾਨ ਕੀਤਾ ਹੈ। ਐਚ.ਪੀ.ਸੀ.ਐਲ. ਦੇ ਚੇਅਰਮੈਨ ਵਿਕਾਸ ਕੌਸ਼ਲ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੇ ਮਜ਼ਬੂਤ ਬੁਨਿਆਦੀ ਢਾਂਚੇ, ਰਣਨੀਤਕ ਸਥਿਤੀ, ਨਿਵੇਸ਼ਕ-ਪੱਖੀ ਨੀਤੀਆਂ ਅਤੇ ਪਾਰਦਰਸ਼ੀ ਸ਼ਾਸਨ ਪ੍ਰਣਾਲੀ 'ਤੇ ਚਾਨਣਾ ਪਾਇਆ, ਜਿਸ ਨੇ ਸੂਬੇ ਨੂੰ ਉੱਤਰੀ ਭਾਰਤ ਦੇ ਸਭ ਤੋਂ ਆਕਰਸ਼ਕ ਨਿਵੇਸ਼ ਕੇਂਦਰ ਵਜੋਂ ਸਥਾਪਿਤ ਕਰਨ ਵਿੱਚ ਮਦਦ ਕੀਤੀ ਹੈ। ਮੀਟਿੰਗ ਦੌਰਾਨ ਐਚ.ਪੀ.ਸੀ.ਐਲ.-ਮਿੱਤਲ ਐਨਰਜੀ ਲਿਮਟਿਡ ਨੇ ਪੰਜਾਬ ਵਿੱਚ ਆਪਣੇ ਕੰਮਕਾਜ ਦੇ ਹੋਰ ਵਿਸਤਾਰ ਦਾ ਐਲਾਨ ਵੀ ਕੀਤਾ, ਜਿਸ ਵਿੱਚ ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਸ਼ਾਮਲ ਹਨ। ਇਨ੍ਹਾਂ ਪ੍ਰੋਜੈਕਟਾਂ ਨਾਲ ਰੋਜ਼ਗਾਰ ਪੈ...
ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ ਗਸ਼ਤ ਵਧਾਉਣ ਦੇ ਨਿਰਦੇਸ਼

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ ਗਸ਼ਤ ਵਧਾਉਣ ਦੇ ਨਿਰਦੇਸ਼

hot news
ਚੰਡੀਗੜ•, 2 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਦੇ ਮੱਦੇਨਜ਼ਰ ਵੱਡੇ ਯਤਨ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸਾਰੀਆਂ ਫੀਲਡ ਯੂਨਿਟਾਂ ਨੂੰ ਪੁਲਿਸ ਦੀ ਮੌਜੂਦਗੀ ਵਧਾਉਣ ਅਤੇ ਪੁਲਿਸ ਦੀ ਗਸ਼ਤ ਨੂੰ ਰਣਨੀਤਕ ਨਾਕਿਆਂ, ਮੋਬਾਈਲ ਗਸ਼ਤ, ਵਾਹਨਾਂ ਦੀ ਚੈਕਿੰਗ ਰਾਹੀਂ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਵਿੱਚ ਪੁਲਿਸ ਦਾ ਭਰੋਸਾ ਹੋਰ ਵਧਾਇਆ ਜਾ ਸਕੇ ਅਤੇ ਉਹਨਾਂ ਲਈ ਸੁਰੱਖਿਅਤ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ। ਡੀਜੀਪੀ ਇੱਥੇ ਆਪਣੇ ਦਫ਼ਤਰ ਵਿਖੇ ਜ਼ਿਲਿਆਂ/ਕਮਿਸ਼ਨਰੇਟਾਂ ਦੇ ਸੁਪਰਵਾਈਜ਼ਰੀ ਅਫਸਰਾਂ ਵਜੋਂ ਤਾਇਨਾਤ ਸੀਨੀਅਰ ਸਪੈਸ਼ਲ ਡੀਜੀਪੀਜ਼/ਐਡੀਸ਼ਨਲ ਡੀਜੀਪੀਜ਼/ਆਈਜੀਪੀਜ਼/ਡੀਆਈਜੀਜ਼ ਰੈਂਕ ਦੇ ਅਧਿਕਾਰੀਆਂ , ਰੇਂਜ ਆਈਜੀਪੀ/ਡੀਆਈਜੀਜ਼, ਸਾਰੇ ਪੁਲਿਸ ਕਮਿਸ਼ਨਰਾਂ (ਸੀਪੀਜ਼) ਅਤੇ ਸਾਰੇ ਸੀਨੀਅਰ ਪੁਲਿਸ ਸੁਪਰਡੈਂਟਾਂ (ਐਸਐਸਪੀ) ਲਈ ਨਾਲ ਵਰਚੁਅਲ ਮੋਡ ਰਾਹੀਂ ਸੂਬਾ ਪੱਧਰੀ ਕਾਨੂੰਨ ਅਤੇ ਵਿਵਸਥਾ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੀਟਿੰਗ ਦਾ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

breaking news
*ਚੰਡੀਗੜ੍ਹ; 2 ਜੂਨ* ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨ ਕ੍ਰੈਡਿਟ ਕਾਰਡ (ਕੇ.ਸੀ.ਸੀ.) ਪ੍ਰਣਾਲੀ ਵਿੱਚ ਇਤਿਹਾਸਕ ਸੁਧਾਰ ਕੀਤਾ ਹੈ। ਇਸ ਤਹਿਤ 26 ਸਾਲ ਪੁਰਾਣੇ ਉਸ ਢਾਂਚੇ ਨੂੰ ਬਦਲ ਦਿੱਤਾ ਗਿਆ ਹੈ ਜਿਸ ਨੇ ਕਿਸਾਨਾਂ ਨੂੰ ਲੰਮੇ ਸਮੇਂ ਤੋਂ ਨਾਕਾਫ਼ੀ ਸੰਸਥਾਗਤ ਕਰਜ਼ੇ 'ਤੇ ਨਿਰਭਰ ਰਹਿਣ ਅਤੇ ਸ਼ਾਹੂਕਾਰਾਂ ਦੇ ਰਹਿਮੋ-ਕਰਮ 'ਤੇ ਛੱਡ ਦਿੱਤਾ ਸੀ।ਇਹ ਨਵੀਂ ਨੀਤੀ ਫ਼ਸਲ ਦੀ ਅਸਲ ਲਾਗਤ ਦੇ ਅਨੁਸਾਰ ਫ਼ਸਲ-ਵਾਰ ਕਰਜ਼ੇ ਦੀ ਹੱਦ (ਕ੍ਰੈਡਿਟ ਲਿਮਟਾਂ) ਨੂੰ ਮਹੱਤਵਪੂਰਨ ਤੌਰ 'ਤੇ ਵਧਾਉਂਦੀ ਹੈ, ਵਿਆਜ ਦੇ ਬੋਝ ਨੂੰ ਘਟਾਉਂਦੀ ਹੈ, ਵੱਧ ਮੁਨਾਫੇ ਵਾਲੀਆਂ ਫ਼ਸਲਾਂ ਅਤੇ ਸਹਾਇਕ ਖੇਤਰਾਂ ਲਈ ਕਰਜ਼ੇ ਦੀ ਯੋਗਤਾ ਦਾ ਵਿਸਤਾਰ ਕਰਦੀ ਹੈ। ਇੱਥੋਂ ਤੱਕ ਕਿ ਪਰਾਲੀ ਪ੍ਰਬੰਧਨ ਲਈ ਵਿਸ਼ੇਸ਼ ਵਿੱਤੀ ਸਹਾਇਤਾ ਸ਼ੁਰੂ ਕਰਦੀ ਹੈ ਅਤੇ ਕਿਸਾਨਾਂ ਨੂੰ ਏ.ਟੀ.ਐਮ. ਅਤੇ ਯੂ.ਪੀ.ਆਈ. ਵਰਗੇ ਆਧੁਨਿਕ ਡਿਜੀਟਲ ਪਲੇਟਫਾਰਮਾਂ ਰਾਹੀਂ ਫੰਡਾਂ ਦੀ ਵਰਤੋਂ ਕਰਨ ਦੇ ਯੋਗ ਬਣਾਉਂਦੀ ਹੈ।ਇਨ੍ਹਾਂ ਸੁਧਾਰਾਂ ਨੂੰ ਖੇਤੀਬਾੜੀ ਨੂੰ ...
ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ

ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ

breaking news
ਚੰਡੀਗੜ੍ਹ, 2 ਜੂਨ: ਪੰਜਾਬ ਰਾਜ ਵਿੱਚ ਭਾਰਤੀ ਚੋਣ ਕਮਿਸ਼ਨ ਵਲੋਂ ਕਰਵਾਏ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਅਧੀਨ ਅੱਜ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਵਲੋਂ ਪੰਜਾਬ ਰਾਜ ਦੀਆਂ  ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਹਨਾਂ ਨੇ  ਪੰਜਾਬ ਰਾਜ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਪ੍ਰੀਮੈਪਿੰਗ ਦੌਰਾਨ ਜਿਨ੍ਹਾਂ ਵੋਟਰਾਂ ਦੇ ਰਿਕਾਰਡ ਦਾ ਮਿਲਾਨ ਨਹੀਂ ਹੋਇਆ ਹੈ ਉਸ ਸਬੰਧੀ ਸੂਚੀ ਸੌਂਪੀ। ਉਹਨਾਂ ਵੱਲੋਂ ਨੁਮਾਇੰਦਿਆਂ ਨੂੰ ਦੱਸਿਆ ਗਿਆ ਕਿ ਅੱਜ ਜੋ ਸੂਚੀ ਸੌਂਪੀ ਗਈ ਹੈ, ਉਹ 27 ਮਈ 2026 ਤੱਕ ਪ੍ਰੀਮੈਪਿੰਗ ਦੌਰਾਨ ਮੈਪ ਨਾ ਹੋਏ ਵੋਟਰਾਂ ਸਬੰਧੀ  ਹੈ ਅਤੇ ਜਿਨਾਂ ਵਿਚੋਂ ਕੁਝ ਵੋਟਰਾਂ ਦੀ ਮੈਪਿੰਗ ਹੋਈ ਹੋਣ ਦੀ ਵੀ ਸੰਭਾਵਨਾ ਹੈ। ਸ੍ਰੀਮਤੀ  ਮਿਤਰਾ ਵੱਲੋਂ ਐਸ.ਆਈ.ਆਰ. ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਰਾਜਨੀਤਿਕ ਪਾਰਟੀਆਂ ਨੂੰ ਸਰਗਰਮੀ ਨਾਲ ਭਾਗ ਲੈਣ ਦੀ ਅਪੀਲ ਕੀਤੀ ਗਈ। ਉਹਨਾਂ ਕਿਹਾ ਕਿ ਘਰੋ-ਘਰੀ ਗਣਨਾ ਸ਼ੁਰੂ ਹੋਣ ਤੋਂ ਪਹਿਲਾਂ ਵੱਧ ਤੋਂ ਵੱਧ ਵੋਟਰਾਂ ਤੱ...
11 ਜੇਈਈ ਕੁਆਲੀਫਾਇਰਾਂ ਨਾਲ ਪਟਿਆਲਾ ਜ਼ਿਲ੍ਹਾ ਸੂਬੇ ਵਿੱਚੋਂ ਰਿਹਾ ਮੋਹਰੀ: ਹਰਜੋਤ ਸਿੰਘ ਬੈਂਸ

11 ਜੇਈਈ ਕੁਆਲੀਫਾਇਰਾਂ ਨਾਲ ਪਟਿਆਲਾ ਜ਼ਿਲ੍ਹਾ ਸੂਬੇ ਵਿੱਚੋਂ ਰਿਹਾ ਮੋਹਰੀ: ਹਰਜੋਤ ਸਿੰਘ ਬੈਂਸ

breaking news
ਚੰਡੀਗੜ੍ਹ, 2 ਜੂਨ: ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ” ਪਹਿਲਕਦਮੀ ਦੀ ਕਾਮਯਾਬੀ ਦੀ ਪ੍ਰਤੱਖ ਤਸਵੀਰ ਪੇਸ਼ ਕਰਦਿਆਂ ਸੂਬੇ ਦੇ ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਭਾਰਤ ਦੀ ਸਭ ਤੋਂ ਔਖੀ ਇੰਜੀਨੀਅਰਿੰਗ ਪ੍ਰਵੇਸ਼ ਪ੍ਰੀਖਿਆ, ਜੇ.ਈ.ਈ. ਐਡਵਾਂਸਡ 2026, ਪਾਸ ਕੀਤੀ ਹੈ। ਉਹਨਾਂ ਦੱਸਿਆ ਕਿ ਸਾਲ 2025 ਵਿੱਚ 44 ਕੁਆਲੀਫਾਈਰਾਂ ਦੇ ਮੁਕਾਬਲੇ ਇਸ ਵਾਰ 34 ਫੀਸਦ ਵਾਧਾ ਦਰਜ ਕੀਤਾ ਗਿਆ ਹੈ । ਇਸ ਪ੍ਰਾਪਤੀ ’ਤੇ ਮਾਣ ਕਰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ 59 ਸਫਲ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ, ਜਿਨ੍ਹਾਂ ਦੀ ਮਿਹਨਤ ਅਤੇ ਸਿਰੜ ਸਦਕਾ ਇਹ ਪ੍ਰਾਪਤੀ ਮਿਲੀ ਹੈ। ਜ਼ਿਲ੍ਹਾਵਾਰ ਅੰਕੜੇ ਸਾਂਝੇ ਕਰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹਾ 11 ਕੁਆਲੀਫਾਈਰਾਂ ਨਾਲ ਸਭ ਤੋਂ ਮੋਹਰੀ ਵਜੋਂ ਉਭਰਿਆ, ਜਿਸ ਤੋਂ ਬਾਅਦ 7 ਵਿਦਿਆਰਥੀਆਂ ਨਾਲ ਸੰਗਰੂਰ ਦੂਜੇ ਸਥਾਨ ’ਤੇ ਰਿਹਾ ਜਦਕਿ ਲੁਧਿਆਣਾ, ਫਿਰੋਜ਼ਪੁਰ ਅਤੇ ਐਸਏਐਸ ਨਗਰ ਤੋਂ ਛੇ-ਛੇ ਵਿਦਿਆਰਥੀਆਂ ਦੀ ਚੋਣ ਹੋਈ। ਉਹਨਾਂ ਦੱਸਿਆ ਕਿ ਫ...
ਜ਼ਿਲ੍ਹਾ ਚੋਣ ਅਫਸਰ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

ਜ਼ਿਲ੍ਹਾ ਚੋਣ ਅਫਸਰ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

hot news
ਤਰਨ ਤਾਰਨ, 2 ਜੂਨ : ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.10.2026 ਦੇ ਅਧਾਰ 'ਤੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ) ਦਾ ਸੋਧਿਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਨਵੇਂ ਸੋਧੇ ਗਏ ਸ਼ਡਿਊਲ ਅਨੁਸਾਰ ਹੁਣ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਪਹਿਲਾਂ ਨਿਰਧਾਰਿਤ ਮਿਤੀ 31.07.2026 ਦੀ ਬਜਾਏ ਹੁਣ 03.08.2026 ਨੂੰ ਕੀਤੀ ਜਾਵੇਗੀ। ਇਸੇ ਤਰ੍ਹਾਂ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ ਦਰਜ਼ ਕਰਵਾਉਣ ਦਾ ਸਮਾਂ ਵੀ ਬਦਲ ਦਿੱਤਾ ਗਿਆ ਹੈ, ਜਿਸ ਤਹਿਤ ਹੁਣ ਨਾਗਰਿਕ 03.08.2026 ਤੋਂ 02.09.2026 ਤੱਕ ਆਪਣੇ ਦਾਅਵੇ ਅਤੇ ਇਤਰਾਜ਼ ਪੇਸ਼ ਕਰ ਸਕਣਗੇ। ਉਨ੍ਹਾਂ ਅੱਗੇ ਦੱਸਿਆ ਕਿ ਪ੍ਰਾਪਤ ਹੋਏ ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਅਤੇ 'ਨੋਟਿਸ ਫੇਜ਼' ਦੀ ਪ੍ਰਕਿਰਿਆ ਹੁਣ 03.08.2026 ਤੋਂ 28.09.2026 ਤੱਕ ਮੁਕੰਮਲ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸੁਧਾਈ ਮੁਹਿੰਮ ਦੀਆਂ ਬਾਕੀ ਰਹਿੰਦੀਆ...
ਸਿਵਲ ਸਰਜਨ ਦਫ਼ਤਰ ਦੇ ਸਮੂਹ ਸਟਾਫ ਵੱਲੋਂ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੂੰ ਸੇਵਾ ਮੁਕਤੀ ‘ਤੇ ਕੀਤਾ ਗਿਆ  ਸਨਮਾਣਿਤ

ਸਿਵਲ ਸਰਜਨ ਦਫ਼ਤਰ ਦੇ ਸਮੂਹ ਸਟਾਫ ਵੱਲੋਂ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੂੰ ਸੇਵਾ ਮੁਕਤੀ ‘ਤੇ ਕੀਤਾ ਗਿਆ ਸਨਮਾਣਿਤ

hot news
ਤਰਨ ਤਾਰਨ, 2 ਜੂਨ : ਜ਼ਿਲ੍ਹਾ ਤਰਨਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਸਿਹਤ ਵਿਭਾਗ ਵਿੱਚ 33 ਸਾਲਾਂ ਦੀ ਸ਼ਾਨਦਾਰ ਅਤੇ ਨਿਰਸਵਾਰਥ ਸੇਵਾ ਤੋਂ ਬਾਅਦ 31 ਮਈ ਨੂੰ ਸੇਵਾਮੁਕਤ  ਹੋ ਗਏ। ਉਨ੍ਹਾਂ ਦੀ ਇਸ ਉਪਲਬੱਧੀ 'ਤੇ ਦਫ਼ਤਰ ਸਿਵਲ ਸਰਜਨ ਤਰਨ ਤਾਰਨ ਵੱਲੋਂ ਉਨ੍ਹਾਂ ਦੇ ਸਨਮਾਨ ਵਿੱਚ ਇਕ ਵਿਸ਼ੇਸ਼ ਵਿਦਾਇਗੀ ਸਮਾਰੋਹ ਦਾ ਆਯੋਜਨ ਸਤਿਕਾਰ ਪੈਲਿਸ਼ ਤਰਨਤਾਰਨ ਕੀਤਾ ਗਿਆ। ਡਾ. ਗੁਰਪ੍ਰੀਤ ਸਿੰਘ ਰਾਏ ਨੇ ਆਪਣੇ ਕਾਰਜਕਾਲ ਦੌਰਾਨ ਲੱਗਭਗ 3 ਸਾਲ ਤੱਕ ਸਿਵਲ ਸਰਜਨ ਦੇ ਅਹੁਦੇ 'ਤੇ  ਰਹਿ ਕੇ ਆਪਣੀਆਂ ਬੇਮਿਸਾਲ ਸੇਵਾਵਾਂ ਦਿੱਤੀਆਂ। ਸਮਾਰੋਹ ਦੌਰਾਨ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਭਾਰਤੀ ਧਵਨ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ, ਸਹਾਇਕ ਸਿਵਲ ਸਰਜਨ ਡਾ. ਜਸਪ੍ਰੀਤ ਸਿੰਘ, ਡੀਐਮਸੀ ਡਾ. ਰੂਪਮ ਚੌਧਰੀ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਵੰਤ ਸਿੰਘ ਸਿੱਧੂ , ਡਰੱਗ ਇੰਸਪੈਕਟਰ ਹਰਪ੍ਰੀਤ ਸਿੰਘ , ਰਜਵੰਤ ਸਿੰਘ ਬਾਗੜੀਆਂ, ਡਾ. ਰਣਦੀਪ ਸਿੰਘ, ਅਮਰਿੰਦਰ ਸਿੰਘ ਆਦਿ ਨੇ ਉਨ੍ਹਾਂ ਦੀ ਮਿਹਨਤ, ਦਿਆਨਤਦਾਰੀ , ਇਮਾਨਦਾਰੀ ਅਤੇ ਸਮਰਪਣ ਦੀ ਭਰਪੂਰ ਸ...
ਰੂਪਨਗਰ ਦੇ ਕਿਸਾਨ ਦੀ ਧੀ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕੀਤਾ

ਰੂਪਨਗਰ ਦੇ ਕਿਸਾਨ ਦੀ ਧੀ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕੀਤਾ

hot news
ਚੰਡੀਗੜ੍ਹ, 2 ਜੂਨ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫਪੀਆਈ) ਫਾਰ ਗਰਲਜ਼, ਮੋਹਾਲੀ ਦੀਆਂ ਦੋ ਮਹਿਲਾ ਕੈਡਿਟਾਂ ਨੇ ਦ੍ਰਿੜ੍ਹਤਾ ਅਤੇ ਸਾਹਸ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਮਹਿਲਾ ਕੈਡਿਟ ਮਹਿਕਪ੍ਰੀਤ ਕੌਰ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਲਿਸਟ ਵਿੱਚ ਦੇਸ਼ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਜਦੋਂਕਿ ਮਹਿਲਾ ਕੈਡੇਟ ਕੋਮਲਪ੍ਰੀਤ ਕੌਰ ਨੇ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ), ਖੜਕਵਾਸਲਾ ਵਿੱਚ ਦਾਖਲੇ ਲਈ ਦੇਸ਼ ਭਰ ਵਿਚੋਂ 18ਵਾਂ ਰੈਂਕ ਹਾਸਲ ਕੀਤਾ ਹੈ। ਸੰਸਥਾ ਦੇ ਸਿਧਾਂਤ 'ਸੁਭ ਕਰਮਨ ਤੇ ਕਬਹੂੰ ਨ ਟਰੋਂ' ਉਤੇ ਖਰਾ ਉਤਰਦਿਆਂ ਇਨ੍ਹਾਂ ਕੈਡਿਟਾਂ ਨੇ ਇਹ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ ਹੈ। ਦੋਵੇਂ ਮਹਿਲਾ ਕੈਡਿਟਾਂ ਨਿਮਰ ਪਿਛੋਕੜ ਨਾਲ ਸਬੰਧਤ ਹਨ। ਮਹਿਕਪ੍ਰੀਤ ਕੌਰ ਰੂਪਨਗਰ ਦੇ ਪਿੰਡ ਪਪਰਾਲੀ ਦੇ ਕਿਸਾਨ ਸ. ਅਮਰਜੀਤ ਸਿੰਘ ਅਤੇ ਰੁਪਿੰਦਰ ਕੌਰ ਦੀ ਧੀ ਹੈ, ਜਦੋਂਕਿ ਕੋਮਲਪ੍ਰੀਤ ਕੌਰ ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਗੁਰਮੀਤ ਸਿੰਘ ਅਤੇ ਬਲਜੀਤ ਕੌਰ ਦੀ ਧੀ ਹੈ। ਕੋਮਲਪ੍ਰੀਤ ਕੌਰ ਦੇ ਪਿਤਾ ਭਾਰਤੀ ਫੌਜ ਵਿੱਚ ਹਵਲਦਾਰ ਹਨ। ਦੋਵੇਂ ਮਹ...
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਨੇ ਕਣਕ ਦੇ ਖਰੀਦ ਸੀਜ਼ਨ ਦੀ ਸਫ਼ਲਤਾ ਲਈ ਵਿਭਾਗ ਦੀ ਕੀਤੀ ਸ਼ਲਾਘਾ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਨੇ ਕਣਕ ਦੇ ਖਰੀਦ ਸੀਜ਼ਨ ਦੀ ਸਫ਼ਲਤਾ ਲਈ ਵਿਭਾਗ ਦੀ ਕੀਤੀ ਸ਼ਲਾਘਾ

hot news
ਚੰਡੀਗੜ੍ਹ, 2 ਜੂਨ: ਸੂਬੇ ਦੇ ਗਰੀਬ ਤਬਕੇ ਨੂੰ ਪੌਸ਼ਟਿਕ ਭੋਜਨ ਪ੍ਰਦਾਨ ਕਰਨ ਸਬੰਧੀ ਪੰਜਾਬ ਸਰਕਾਰ ਦੀ ਅਹਿਮ ‘ਮੇਰੀ ਰਸੋਈ ਯੋਜਨਾ’ ਤਹਿਤ ਹੁਣ ਤੱਕ 4.50 ਲੱਖ ਫੂਡ ਕਿੱਟਾਂ ਵੰਡੀਆਂ ਜਾ ਚੁੱਕੀਆਂ ਹਨ ਜੋ ਇਸ ਸਕੀਮ ਦੀ ਸਫ਼ਲਤਾ ਦਾ ਪ੍ਰਤੱਖ ਪ੍ਰਮਾਣ ਹੈ। ਇਸ ਸਕੀਮ ਤਹਿਤ ਸੂਬੇ ਦੇ 40 ਲੱਖ ਗਰੀਬ ਪਰਿਵਾਰਾਂ ਨੂੰ ਅਜਿਹੀਆਂ ਕਿੱਟਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਅੱਜ ਇੱਥੇ ਇੱਕ ਮੀਟਿੰਗ ਦੌਰਾਨ ਇਸ ਬਾਰੇ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਹਰੇਕ ਕਿੱਟ ਵਿੱਚ ਮਹੀਨਾਵਾਰ ਖਪਤ ਲਈ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਕਿਲੋ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਿਲ ਹੈ। ਇਹ ਫੂਡ ਕਿੱਟਾਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਯੋਗ ਲਾਭਪਾਤਰੀਆਂ ਨੂੰ ਪਹਿਲਾਂ ਹੀ ਵੰਡੀ ਜਾ ਰਹੀ ਕਣਕ ਤੋਂ ਇਲਾਵਾ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਮੰਤਰੀ ਨੇ ਅੱਗੇ ਕਿਹਾ ਕਿ ਯੋਗ ਲਾਭਪਾਤਰੀਆਂ ਨੂੰ ਰੋਜ਼ਾਨਾ 50,000 ਅਜਿਹੀਆਂ ਫੂਡ ਕਿੱਟਾਂ ਵੰਡੀਆਂ ਜਾ ਰਹੀਆਂ ਹਨ। ਮੀਟਿੰਗ ਦੌ...
ਗੈਂਗਸਟਰਾਂ ‘ਤੇ ਵਾਰ ਦਾ 133ਵਾਂ ਦਿਨ: ਪੰਜਾਬ ਪੁਲਿਸ ਵੱਲੋਂ 499 ਥਾਈਂ ਛਾਪੇਮਾਰੀ; 221 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 133ਵਾਂ ਦਿਨ: ਪੰਜਾਬ ਪੁਲਿਸ ਵੱਲੋਂ 499 ਥਾਈਂ ਛਾਪੇਮਾਰੀ; 221 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 2 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 133ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 499 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 133ਵੇਂ ਦਿਨ ਪੁਲਿਸ ਟੀਮਾਂ ਨੇ 221 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ-ਨਾਲ 2 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 33,340 ਹੋ ਗਈਆਂ। ਇਸ ਤੋਂ ਇਲਾਵਾ 81 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 10 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ...