Shadow

Tag: punjab news

ਮਾਘੀ ਦੇ ਪਵਿੱਤਰ ਦਿਹਾੜੇ ਤੋ ਹਲਕੇ ਵਿਚ ਵਿਕਾਸ ਦੀ ਰਫਤਾਰ ਨੂੰ ਹੋਰ ਗਤੀ ਨਾਲ ਸੁਰੂ ਕੀਤੀ ਜਾਵੇਗੀ- ਹਰਜੋਤ ਸਿੰਘ ਬੈਂਸ

ਮਾਘੀ ਦੇ ਪਵਿੱਤਰ ਦਿਹਾੜੇ ਤੋ ਹਲਕੇ ਵਿਚ ਵਿਕਾਸ ਦੀ ਰਫਤਾਰ ਨੂੰ ਹੋਰ ਗਤੀ ਨਾਲ ਸੁਰੂ ਕੀਤੀ ਜਾਵੇਗੀ- ਹਰਜੋਤ ਸਿੰਘ ਬੈਂਸ

National, Politics, Punjab
ਸ੍ਰੀ ਅਨੰਦਪੁਰ ਸਾਹਿਬ 14 ਜਨਵਰੀ: ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਮਾਘੀ ਦੇ ਪਾਵਨ ਤੇ ਪਵਿੱਤਰ ਦਿਹਾੜੇ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਸਮੁੱਚੀ ਲੋਕਾਈ ਦੀ ਭਲਾਈ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੇ 40 ਮੁਕਤਿਆਂ ਦੀ ਮਹਾਨ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਮਾਘੀ ਦਾ ਦਿਹਾੜਾ ਸਿੱਖ ਇਤਿਹਾਸ ਵਿੱਚ ਅਤਿਅੰਤ ਮਹੱਤਵਪੂਰਨ ਹੈ।       ਸ.ਬੈਂਸ ਨੇ ਕਿਹਾ ਕਿ ਗੁਰੂ ਸਾਹਿਬਾਨ ਦੀ ਬਾਣੀ ਅਨੁਸਾਰ ਮਾਘ ਮਹੀਨੇ ਦੀ ਸ਼ੁਰੂਆਤ ਨਾਲ ਨਾਮ ਦੀ ਮਹਿਮਾ ਕਈ ਗੁਣਾ ਵੱਧ ਜਾਂਦੀ ਹੈ। ਉਨ੍ਹਾਂ ਨੇ ਸਾਰੀਆਂ ਸੰਗਤਾਂ ਨੂੰ ਮਾਘੀ ਅਤੇ ਮਕਰ ਸੰਕਰਾਂਤੀ ਦੀਆਂ ਲੱਖ-ਲੱਖ ਵਧਾਈਆਂ ਦਿੰਦਿਆਂ ਅਰਦਾਸ ਕੀਤੀ ਕਿ ਦਸ਼ਮੇਸ਼ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਆਪਣੀ ਕਿਰਪਾ ਸਾਰੇ ਪੰਜਾਬ, ਦੇਸ਼ ਅਤੇ ਦੁਨੀਆ ਉੱਤੇ ਬਣਾਈ ਰੱਖਣ। ਇਸ ਦੇ ਨਾਲ ਹੀ ਮਾਤਾ ਨੈਣਾ ਦੇਵੀ ਜੀ ਦੀ ਕਿਰਪਾ ਦੀ ਵੀ ਕਾਮਨਾ ਕੀਤੀ।      ਕੈਬਨਿਟ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਦੀ ਅਪਾਰ ਕਿਰਪਾ ਨਾਲ ਅੱਜ ਅਸੀ...
ਵਿਧਾਇਕ ਸ਼ੈਰੀ ਕਲਸੀ ਦੀ ਰਹਿਨੁਮਾਈ ਹੇਠ 269 ਲਾਭਪਾਤਰੀਆਂ ਨੂੰ ਕਰੀਬ 7 ਕਰੋੜ ਰੁਪਏ ਦੀ ਰਾਸ਼ੀ ਦੇ ਸਰਟੀਫਿਕੇਟ ਪੱਕੇ ਮਕਾਨ ਬਣਾਉਣ ਲਈ ਵੰਡੇ

ਵਿਧਾਇਕ ਸ਼ੈਰੀ ਕਲਸੀ ਦੀ ਰਹਿਨੁਮਾਈ ਹੇਠ 269 ਲਾਭਪਾਤਰੀਆਂ ਨੂੰ ਕਰੀਬ 7 ਕਰੋੜ ਰੁਪਏ ਦੀ ਰਾਸ਼ੀ ਦੇ ਸਰਟੀਫਿਕੇਟ ਪੱਕੇ ਮਕਾਨ ਬਣਾਉਣ ਲਈ ਵੰਡੇ

National, Politics, Punjab
ਬਟਾਲਾ, 14 ਜਨਵਰੀ (   ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਹਲਕੇ ਅੰਦਰ ਜਿਥੇ ਸਰਬਪੱਖੀ ਵਿਕਾਸ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ, ਓਥੇ ਲੋੜਵੰਦ ਪਰਿਵਾਰਾਂ ਨੂੰ ਆਰਥਿਕ ਲਾਭ ਪੁਜਦਾ ਕਰਦਿਆਂ ਕੱਚੇ ਮਕਾਨਾਂ ਵਾਲੇ 269 ਲਾਭਪਾਤਰੀਆਂ ਨੂੰ ਕਰੀਬ 7 ਕਰੋੜ ਰੁਪਏ ਦੀ ਰਾਸ਼ੀ ਦੇ ਸਰਟੀਫਿਕੇਟ ਵੰਡੇ। ਇਸ ਸਬੰਧੀ ਕਰਵਾਏ ਸਮਾਗਮ ਵਿਚ ਮਾਨਿਕ ਮਹਿਤਾ, ਚੇਅਰਮੈਨ ਮਾਰਕਿਟ ਬਟਾਲਾ ਨੇ ਵਿਸ਼ੇਸ ਤੌਰ 'ਤੇ ਸ਼ਿਰਕਤ ਕੀਤੀ। ਇਸ ਮੌਕੇ ਬਲਾਕ ਪ੍ਰਧਾਨ ਮਾਸਟਰ ਤਿਲਕ ਰਾਜ, ਭੁਪਿੰਦਰ ਸਿੰਘ ਅਤੇ ਪਾਰਟੀ ਦੇ ਵਲੰਟੀਅਰ ਆਦਿ ਹਾਜ਼ਰ ਹਨ। ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ 24 ਘੰਟੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਅਤੇ ਹਲਕੇ ਅੰਦਰ ਵਿਕਾਸ ਕੰਮਾਂ ਲਈ ਤਤਪਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਜਦ ਹਲਕੇ ਤੋਂ ਬਾਹਰ ਹੁੰਦੇ ਤਾਂ ਉਨ੍ਹਾਂ ਦਾ ਧਿਆਨ ਮਗਰ ਲੋਕਾਂ ਵੱਲ ਹੀ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਸਾਡੀ ਸਾਰੀ ਟੀਮ ਦੀ ਡਿਊਟੀ  ਲਗਾਈ ਸੀ ਕਿ ਲੋੜਵੰਦ ਪਰਿਵਾਰਾਂ ਨੂੰ ਪੱਕੇ ਮ...
ਵਿਦਿਅਕ ਖੇਤਰ ਵਿੱਚ ਉਪਲਬਧੀਆਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਸਰਕਾਰ ਦੀ ਪਹਿਲ – ਸਪੀਕਰ ਸੰਧਵਾਂ

ਵਿਦਿਅਕ ਖੇਤਰ ਵਿੱਚ ਉਪਲਬਧੀਆਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਸਰਕਾਰ ਦੀ ਪਹਿਲ – ਸਪੀਕਰ ਸੰਧਵਾਂ

National, Politics, Punjab
ਫ਼ਰੀਦਕੋਟ, 14 ਜਨਵਰੀ 2026: ਵਿਦਿਅਕ ਖੇਤਰ ਵਿੱਚ ਹੋਣਹਾਰ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਮਾਣ ਦੇਣ ਅਤੇ ਉਨ੍ਹਾਂ ਦਾ ਮਨੋਬਲ ਵਧਾਉਣ ਦੇ ਉਦੇਸ਼ ਨਾਲ, ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਵਾੜਾ ਦਰਾਕਾ ਦੇ 12ਵੀਂ ਜਮਾਤ ਦੇ ਵਿਦਿਆਰਥੀ ਸੁਖਪਿੰਦਰ ਸਿੰਘ ਦੀ ਰਾਸ਼ਟਰੀ ਯੁਵਾ ਸੰਵਾਦ’ ਲਈ ਰਾਸ਼ਟਰੀ ਮੰਚ ’ਤੇ ਜ਼ਿਲ੍ਹਾ ਫ਼ਰੀਦਕੋਟ ਤੋਂ ਇਕਲੌਤੇ ਵਿਦਿਆਰਥੀ ਵਜੋਂ ਚੋਣ ਹੋਣ ਤੇ ਉਸ ਦੀ ਵਿਸ਼ੇਸ਼ ਉਪਲਬਧੀ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਵਿਦਿਆਰਥੀ ਸੁਖਪਿੰਦਰ ਸਿੰਘ ਦੀ ‘ਰਾਸ਼ਟਰੀ ਯੁਵਾ ਸੰਵਾਦ’ ਲਈ ਰਾਸ਼ਟਰੀ ਮੰਚ ’ਤੇ ਜ਼ਿਲ੍ਹਾ ਫ਼ਰੀਦਕੋਟ ਤੋਂ ਇਕਲੌਤੇ ਵਿਦਿਆਰਥੀ ਵਜੋਂ ਚੋਣ ਹੋਣਾ ਪੂਰੇ ਇਲਾਕੇ ਲਈ ਮਾਣ ਦੀ ਗੱਲ ਹੈ। ਉਨ੍ਹਾਂ ਵਿਦਿਆਰਥੀ ਸੁਖਪਿੰਦਰ ਸਿੰਘ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦਾ ਸਨਮਾਨ ਕੀਤਾ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਵਿਦਿਅਕ ਖੇਤਰ ਵਿੱਚ ਬੁਲੰਦੀਆਂ ਛੂਹ ਰਹੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕਰਨਾ ਉਨ੍ਹਾਂ ਦੀ ਸੋਚ ਅਤੇ ਸੰਕਲਪ ਦਾ ਅਟੂਟ ਹਿੱਸਾ ਹੈ। ਉਨ੍ਹਾਂ ਦੱ...
ਡਿਪਟੀ ਸਪੀਕਰ ਰੌੜੀ ਨੇ ਗੜ੍ਹਸ਼ੰਕਰ ਤੋਂ ਮਾਘੀ ਮੇਲੇ ਲਈ ਵਿਸ਼ੇਸ਼ ਬੱਸਾਂ ਕੀਤੀਆਂ ਰਵਾਨਾ

ਡਿਪਟੀ ਸਪੀਕਰ ਰੌੜੀ ਨੇ ਗੜ੍ਹਸ਼ੰਕਰ ਤੋਂ ਮਾਘੀ ਮੇਲੇ ਲਈ ਵਿਸ਼ੇਸ਼ ਬੱਸਾਂ ਕੀਤੀਆਂ ਰਵਾਨਾ

National, Politics, Punjab
ਗੜ੍ਹਸ਼ੰਕਰ/ਹੁਸ਼ਿਆਰਪੁਰ, 14 ਜਨਵਰੀ: ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਡਿਪਟੀ ਸਪੀਕਰ, ਪੰਜਾਬ ਵਿਧਾਨ ਸਭਾ ਅਤੇ ਹਲਕਾ ਗੜ੍ਹਸ਼ੰਕਰ ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਇਤਿਹਾਸਕ ਮਾਘੀ ਮੇਲੇ ਨੂੰ ਸਮਰਪਿਤ, ਗੜ੍ਹਸ਼ੰਕਰ ਤੋਂ ਵਿਸ਼ੇਸ਼ ਬੱਸਾਂ ਨੂੰ ਰਸਮੀ ਤੌਰ ‘ਤੇ ਸ੍ਰੀ ਮੁਕਤਸਰ ਸਾਹਿਬ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਇਹ ਬੱਸਾਂ ਮਾਘੀ ਮੇਲੇ ਵਿੱਚ ਸ਼ਾਮਿਲ ਹੋਣ ਵਾਲੇ ਸ਼ਰਧਾਲੂਆਂ ਅਤੇ ਆਮ ਲੋਕਾਂ ਦੀ ਸੁਵਿਧਾ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਚਲਾਈਆਂ ਗਈਆਂ ਹਨ, ਤਾਂ ਜੋ ਯਾਤਰੀਆਂ ਨੂੰ ਆਸਾਨ, ਸੁਰੱਖਿਅਤ ਅਤੇ ਸੁਚੱਜੀ ਆਵਾਜਾਈ ਦੀ ਸਹੂਲਤ ਮਿਲ ਸਕੇ। ਉਨ੍ਹਾਂ ਕਿਹਾ ਕਿ ਮਾਘੀ ਮੇਲਾ ਪੰਜਾਬ ਦੀ ਧਾਰਮਿਕ, ਸੱਭਿਆਚਾਰਕ ਅਤੇ ਇਤਿਹਾਸਕ ਵਿਰਾਸਤ ਦਾ ਮਹੱਤਵਪੂਰਨ ਹਿੱਸਾ ਹੈ, ਜੋ ਸਾਡੀ ਸ਼ਹੀਦੀ ਪ੍ਰੰਪਰਾ ਅਤੇ ਇਤਿਹਾਸ ਜੁੜਿਆ ਹੋਇਆ ਹੈ। ਹਰ ਸਾਲ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਇਥੇ ਨਤਮਸਤਕ ਹੋਣ ਆਉਂਦੇ ਹਨ ਅਤੇ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਨ੍ਹਾਂ ਨੂੰ ਹਰ ਸੰਭਵ ਸਹੂਲਤ ਪ੍ਰਦਾਨ ਕੀਤੀ ਜਾਵੇ। ਡਿਪਟੀ ਸਪੀਕਰ ਰੌੜੀ ਨੇ ਦੱਸ...
ਭਗਵੰਤ ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਭਗਵੰਤ ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

National, Politics, Punjab
ਚੰਡੀਗੜ੍ਹ, 13 ਜਨਵਰੀ ਜਾਇਦਾਦ ਦੇ ਅਧਿਕਾਰਾਂ ਦੀ ਰਾਖੀ ਅਤੇ ਲੰਬੇ ਸਮੇਂ ਤੋਂ ਚੱਲ ਰਹੀ ਕਾਨੂੰਨੀ ਬੇਯਕੀਨੀ ਨੂੰ ਦੂਰ ਕਰਨ ਦੇ ਉਦੇਸ਼ ਨਾਲ ਇਕ ਇਤਿਹਾਸਕ ਫੈਸਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਰਹਿਣ ਵਾਲੇ ਨਿਵਾਸੀਆਂ ਨੂੰ ਲਾਭ ਪਹੁੰਚਾਉਣ ਲਈ ਵੱਡੇ ਨਾਗਰਿਕ ਕੇਂਦਰਿਤ ਸੁਧਾਰ ਪੇਸ਼ ਕੀਤੇ ਹਨ। ਮੁੱਖ ਮੰਤਰੀ ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਵੀ ਹੈ, ਦੇ ਨਿਰਦੇਸ਼ਾਂ `ਤੇ ਕਾਰਵਾਈ ਕਰਦੇ ਹੋਏ ਸਰਕਾਰ ਨੇ ਸਹਿਕਾਰੀ ਹਾਊਸਿੰਗ ਜਾਇਦਾਦਾਂ ਦੀ ਰਜਿਸਟਰੇਸ਼ਨ ਨੂੰ ਕਿਫ਼ਾਇਤੀ, ਸੁਰੱਖਿਅਤ ਅਤੇ ਕਾਨੂੰਨੀ ਤੌਰ `ਤੇ ਮਜ਼ਬੂਤ ਬਣਾਉਣ ਲਈ ਵਿਆਪਕ ਢਾਂਚੇ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਦੇ ਨਾਲ-ਨਾਲ ਸੂਬੇ ਲਈ ਸਟੈਂਪ ਡਿਊਟੀ ਦੀ ਜਾਇਜ਼ ਵਸੂਲੀ ਨੂੰ ਯਕੀਨੀ ਬਣਾਇਆ ਹੈ। ਇਸ ਫੈਸਲੇ ਦੇ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਤਬਾਦਲੇ ਨੂੰ ਕਾਨੂੰਨੀ ਰੂਪ ਦੇਣ ਲਈ ਦੂਰਗਾਮੀ ਕਦਮ ਚੁੱਕੇ ਹਨ। ਇਨ੍ਹਾਂ ਵਿੱਚੋਂ ਬਹੁਤੀਆਂ ਸੁਸਾਇਟੀਆਂ ਦਹਾ...
‘ਯੁੱਧ ਨਸ਼ਿਆਂ ਵਿਰੁੱਧ’: 318ਵੇਂ ਦਿਨ, ਪੰਜਾਬ ਪੁਲਿਸ ਨੇ 2.7 ਕਿਲੋਗ੍ਰਾਮ ਹੈਰੋਇਨ ਸਮੇਤ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 318ਵੇਂ ਦਿਨ, ਪੰਜਾਬ ਪੁਲਿਸ ਨੇ 2.7 ਕਿਲੋਗ੍ਰਾਮ ਹੈਰੋਇਨ ਸਮੇਤ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

Crime, National, Politics, Punjab
ਚੰਡੀਗੜ੍ਹ, 13 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 318ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 228 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 50 ਐਫਆਈਆਰਜ਼ ਦਰਜ ਕਰਕੇ 68 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 318 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 44,312 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.7 ਕਿਲੋਗ੍ਰਾਮ ਹੈਰੋਇਨ, 977 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 32,650 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ...
ਗੰਭੀਰ ਸੰਕਟ ਤੋਂ ਮੁਕੰਮਲ ਇਲਾਜ ਵੱਲ ਕਦਮ: ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿੱਚ ਰੇਬੀਜ਼ ਦੇ ਖ਼ਤਰੇ ਨਾਲ ਨਜਿੱਠਣ ਲਈ ਕੀਤੇ ਵਿਆਪਕ ਸੁਧਾਰ

ਗੰਭੀਰ ਸੰਕਟ ਤੋਂ ਮੁਕੰਮਲ ਇਲਾਜ ਵੱਲ ਕਦਮ: ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿੱਚ ਰੇਬੀਜ਼ ਦੇ ਖ਼ਤਰੇ ਨਾਲ ਨਜਿੱਠਣ ਲਈ ਕੀਤੇ ਵਿਆਪਕ ਸੁਧਾਰ

National, Politics, Punjab
ਚੰਡੀਗੜ੍ਹ, 13 ਜਨਵਰੀ: ਸਾਲਾਂ ਤੋਂ, ਪੰਜਾਬ ਵਿੱਚ ਕੁੱਤੇ ਦੇ ਕੱਟਣ ਦੇ ਨਤੀਜੇ ਇਕ ਜ਼ਖ਼ਮ ਤੋਂ ਕਿਤੇ ਜ਼ਿਆਦਾ ਗੰਭੀਰ ਹੁੰਦੇ ਸਨ। ਹਰ ਸਾਲ ਕੁੱਤਿਆਂ ਦੇ ਕੱਟਣ ਦੇ ਲਗਭਗ ਤਿੰਨ ਲੱਖ ਮਾਮਲੇ ਸਾਹਮਣੇ ਆਉਂਦੇ ਹਨ, ਜਿਸ ਨਾਲ ਹਜ਼ਾਰਾਂ ਪਰਿਵਾਰਾਂ 'ਤੇ ਰੇਬੀਜ਼ ਦਾ ਖ਼ਤਰਾ ਬਣਿਆ ਰਹਿੰਦਾ ਸੀ। ਜੇਕਰ ਇਸ ਦਾ ਇਲਾਜ ਨਾ ਕੀਤਾ ਜਾਵੇ ਤਾਂ ਇਹ ਬਿਮਾਰੀ 100 ਫ਼ੀਸਦੀ ਘਾਤਕ ਹੁੰਦੀ ਹੈ ਪਰ ਸਮੇਂ ਸਿਰ ਟੀਕਾਕਰਨ ਨਾਲ ਇਸ ਦੀ ਪੂਰੀ ਤਰ੍ਹਾਂ ਰੋਕਥਾਮ ਕੀਤੀ ਜਾ ਸਕਦੀ ਹੈ। ਪਹਿਲਾਂ ਐਂਟੀ-ਰੇਬੀਜ਼ ਟੀਕਾਕਰਨ (ਏਆਰਵੀ) ਸਿਰਫ਼ 48 ਪ੍ਰਾਇਮਰੀ ਸਿਹਤ ਕੇਂਦਰਾਂ ਵਿੱਚ ਹੀ ਉਪਲੱਬਧ ਸੀ, ਜਿਸ ਕਾਰਨ ਪੀੜਤਾਂ, ਜਿਹਨਾਂ ਵਿੱਚ ਅਕਸਰ ਬੱਚੇ, ਬਜ਼ੁਰਗ ਅਤੇ ਰੋਜ਼ਾਨਾ ਮਜ਼ਦੂਰੀ ਕਰਨ ਵਾਲੇ ਕਾਮੇ ਹੁੰਦੇ ਹਨ, ਨੂੰ ਘਰਾਂ ਤੋਂ ਦੂਰ ਜਾਣਾ ਪੈਂਦਾ ਸੀ, ਘੰਟਿਆਂ ਤੱਕ ਉਡੀਕ ਕਰਨੀ ਪੈਂਦੀ ਸੀ, ਉਨ੍ਹਾਂ ਦੀ ਮਜ਼ਦੂਰੀ ਦਾ ਨੁਕਸਾਨ ਹੁੰਦਾ ਸੀ ਅਤੇ ਕਈ ਮਾਮਲਿਆਂ ਵਿੱਚ, ਜ਼ਰੂਰੀ ਪੰਜ ਖੁਰਾਕਾਂ ਵਾਲੇ ਟੀਕਾਕਰਨ ਸ਼ਡਿਊਲ ਨੂੰ ਵਿਚਕਾਰੋਂ ਛੱਡਣ ਲਈ ਮਜਬੂਰ ਹੋਣਾ ਪੈਂਦਾ ਸੀ। ਇਹ ਪਾੜਾ ਪ੍ਰਣਾਲੀਗਤ ਸੀ ਅਤੇ ਕੀਮਤੀ ਮਨੁੱਖੀ ਜਾਨਾਂ 'ਤੇ ਇਸ ਦਾ ਜੋਖਮ ...
ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਸਥਾਨਕ ਛੁੱਟੀ ਐਲਾਨੀ

ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਸਥਾਨਕ ਛੁੱਟੀ ਐਲਾਨੀ

National, Politics, Punjab
ਚੰਡੀਗੜ੍ਹ, 13 ਜਨਵਰੀ: ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ 14 ਜਨਵਰੀ, 2026 (ਬੁੱਧਵਾਰ) ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਐਲਾਨੀ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।
ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਪੰਜਾਬੀ ਭਾਸ਼ਾ ਓਲੰਪੀਆਡ ਦੇ ਜੇਤੂਆਂ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਪੰਜਾਬੀ ਭਾਸ਼ਾ ਓਲੰਪੀਆਡ ਦੇ ਜੇਤੂਆਂ ਦਾ ਐਲਾਨ

National, Politics, Punjab
ਚੰਡੀਗੜ੍ਹ, 13 ਜਨਵਰੀ: ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਵੱਲੋਂ ਤੀਜੇ ਕੌਮਾਂਤਰੀ ਪੰਜਾਬੀ ਭਾਸ਼ਾ ਓਲੰਪੀਆਡ-2025 ਨੂੰ ਸਫਲਤਾਪੂਰਵਕ ਕਰਵਾਉਣ ਬਾਅਦ ਅੱਜ ਇਸ ਤੇ ਨਤੀਜੇ ਐਲਾਨੇ ਗਏ ਹਨ। ਤੀਜੀ ਤੋਂ 5ਵੀਂ ਜਮਾਤ ਲਈ ਕਰਵਾਏ ਕੌਮਾਂਤਰੀ ਵਰਗ ਵਿੱਚ ਨਿਆਮਤ ਕੌਰ ਬਰਾੜ ਨੇ ਪਹਿਲਾ, ਅਹਿਲ ਸਿੰਘ ਨੇ ਦੂਜਾ ਤੇ ਹਰਸੀਰਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ, ਇਹ ਸਾਰੇ ਵਿਦਿਆਰਥੀ ਓਸਲੋ (ਨਾਰਵੇ) ਦੇ ਰਹਿਣ ਵਾਲੇ ਹਨ। 6ਵੀਂ-8ਵੀਂ ਜਮਾਤ ਲਈ ਕਰਵਾਏ ਕੌਮਾਂਤਰੀ ਵਰਗ ਵਿੱਚ ਸਿਮਰਤ ਕੌਰ ਨੇ ਪਹਿਲਾ, ਅੰਮ੍ਰਿਤ ਕੌਰ ਵਿਰਦੀ ਨੇ ਦੂਜਾ ਅਤੇ ਨਵਜੋਤ ਸਿੰਘ ਮਠਾੜੂ ਨੇ ਤੀਜਾ ਸਥਾਨ ਹਾਸਲ ਕੀਤਾ। ਇਹ ਸਾਰੇ ਜੇਤੂ ਨੈਰੋਬੀ (ਕੀਨੀਆ) ਤੋਂ ਹਨ। 9ਵੀਂ-12ਵੀਂ ਜਮਾਤ ਦੇ ਕੌਮਾਂਤਰੀ ਵਰਗ ਵਿੱਚ ਓਸਲੋ ਦੇ ਪਰਮੀਤ ਸਿੰਘ ਗੁਰਮ ਨੇ ਪਹਿਲਾ ਸਥਾਨ ਹਾਸਲ ਕੀਤਾ। ਪੰਜਾਬ ਕੈਟਾਗਰੀ ਵਿੱਚ, ਤੀਜੀ-5ਵੀਂ ਜਮਾਤ ਵਰਗ ਲਈ ਅੰਮ੍ਰਿਤਸਰ ਦੀ ਰੀਨਤ ਮਾਹਲ ਨੇ ਪਹਿਲਾ, ਮੋਗਾ ਦੀ ਅਵਨੀਤ ਕੌਰ ਨੇ ਦੂਜਾ ਅਤੇ ਫ਼ਰੀਦਕੋਟ ਦੀ ਸੰਗਮਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 6ਵੀਂ-8ਵੀਂ ਜਮਾਤ ਵਰਗ ਲਈ ਪਟਿਆਲਾ ਦੀ ਕਾਰਜਨੀਤ ਕੌਰ...
ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਮਕਾਨ ਉਸਾਰੀਆਂ ਦਾ ਬੋਝ ਘਟਾਇਆ, ਐਮਨੈਸਟੀ ਸਕੀਮ-2025 ਵਿੱਚ 31 ਮਾਰਚ, 2026 ਤੱਕ ਦਾ ਕੀਤਾ ਵਾਧਾ

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਮਕਾਨ ਉਸਾਰੀਆਂ ਦਾ ਬੋਝ ਘਟਾਇਆ, ਐਮਨੈਸਟੀ ਸਕੀਮ-2025 ਵਿੱਚ 31 ਮਾਰਚ, 2026 ਤੱਕ ਦਾ ਕੀਤਾ ਵਾਧਾ

National, Politics, Punjab
*ਚੰਡੀਗੜ੍ਹ, 13 ਜਨਵਰੀ:* ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਐਮਨੈਸਟੀ ਪਾਲਿਸੀ-2025 ਵਿੱਚ ਤਿੰਨ ਮਹੀਨੇ ਦੇ ਵਾਧੇ ਨੂੰ ਪ੍ਰਵਾਨਗੀ ਦਿੰਦਿਆਂ ਇੱਕ ਵੱਡਾ ਲੋਕ-ਪੱਖੀ ਕਦਮ ਚੁੱਕਿਆ ਹੈ, ਜਿਸ ਨਾਲ ਪੰਜਾਬ ਭਰ ਦੇ ਡਿਫ਼ਾਲਟਰ ਪਲਾਟ ਅਲਾਟੀਆਂ ਨੂੰ ਵੱਡੀ ਰਾਹਤ ਮਿਲੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਤਹਿਤ ਅਲਾਟ ਅਤੇ ਨਿਲਾਮ ਕੀਤੇ ਪਲਾਟਾਂ ਲਈ ਐਮਨੈਸਟੀ ਨੀਤੀ 2025 ਦੇ ਵਾਧੇ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਫ਼ੈਸਲੇ ਨਾਲ ਵਿਕਾਸ ਅਥਾਰਟੀਆਂ ਦੇ ਡਿਫ਼ਾਲਟਰ ਅਲਾਟੀਆਂ ਨੂੰ ਇਸ ਨੀਤੀ ਤਹਿਤ 31 ਮਾਰਚ, 2026 ਤੱਕ ਅਪਲਾਈ ਕਰਨ ਦਾ ਨਵਾਂ ਮੌਕਾ ਮਿਲਿਆ ਹੈ। ਯੋਗ ਬਿਨੈਕਾਰਾਂ ਨੂੰ ਸਬੰਧਤ ਵਿਕਾਸ ਅਥਾਰਟੀ ਦੁਆਰਾ ਮਨਜ਼ੂਰੀ ਦੀ ਮਿਤੀ ਤੋਂ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਬਕਾਇਆ ਰਕਮ ਜਮ੍ਹਾਂ ਕਰਾਉਣੀ ਪਵੇਗੀ ਅਤੇ ਅਰਜ਼ੀਆਂ ਨਵੀਂ ਐਲਾਨੀ ਮਿਤੀ ਨੂੰ ਜਾਂ ਇਸ ਤੋਂ ਪਹਿਲਾਂ ਜਮ੍ਹਾਂ ਕਰਾਉਣੀਆਂ ਪ...