Shadow

Tag: punjab news

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਭ੍ਰਿਸ਼ਟ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਦਾ ਐਲਾਨ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਭ੍ਰਿਸ਼ਟ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਦਾ ਐਲਾਨ

National, Politics, Punjab
ਚੰਡੀਗੜ੍ਹ, 13 ਜਨਵਰੀ 2026 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ 'ਜ਼ੀਰੋ-ਟੋਲਰੈਂਸ' ਨੀਤੀ ਨੂੰ ਦੁਹਰਾਉਂਦੇ ਹੋਏ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਵਿੱਤ ਵਿਭਾਗ ਵਿੱਚ ਭ੍ਰਿਸ਼ਟ ਅਧਿਕਾਰੀਆਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ, ਚਾਹੇ ਉਹ ਕਿੰਨੇ ਵੀ ਉੱਚੇ ਅਹੁਦੇ 'ਤੇ ਕਿਉਂ ਨਾ ਹੋਵੇ। ਭ੍ਰਿਸ਼ਟਾਚਾਰ ਵਿਰੁੱਧ ਜਾਰੀ ਸਖ਼ਤ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਾਲ 2022 ਦੇ ਅੱਧ ਵਿੱਚ ਖ਼ਜ਼ਾਨਾ ਅਤੇ ਲੇਖਾ ਸ਼ਾਖਾ (ਮੁੱਖ ਦਫ਼ਤਰ) ਅਤੇ ਵੱਖ-ਵੱਖ ਜ਼ਿਲ੍ਹਾ ਖ਼ਜ਼ਾਨਾ ਦਫ਼ਤਰਾਂ ਵਿੱਚ ਤਾਇਨਾਤ ਚਾਰ ਮੁਲਾਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ। ਉਨ੍ਹਾਂ ਕਿਹਾ ਕਿ ਸ਼ਿਕਾਇਤਾਂ ਮਿਲਦੇ ਹੀ ਵਿਭਾਗ ਨੇ ਬਿਨਾਂ ਕਿਸੇ ਦੇਰੀ ਦੇ ਕਾਰਵਾਈ ਕੀਤੀ। ਇਨ੍ਹਾਂ ਚਾਰੇ ਅਧਿਕਾਰੀਆਂ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਅਤੇ ਮਾਮਲਾ ਡੂੰਘਾਈ ਨਾਲ ਜਾਂਚ ਲਈ ਵਿ...
ਡਿਪਟੀ ਕਮਿਸ਼ਨਰ ਵੱਲੋਂ 26 ਜਨਵਰੀ ਮੌਕੇ ਹੋਣ ਵਾਲੇ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਮੀਟਿੰਗ

ਡਿਪਟੀ ਕਮਿਸ਼ਨਰ ਵੱਲੋਂ 26 ਜਨਵਰੀ ਮੌਕੇ ਹੋਣ ਵਾਲੇ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਮੀਟਿੰਗ

National, Politics, Punjab
ਫਰੀਦਕੋਟ, 13 ਜਨਵਰੀ ( ): ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ 26 ਜਨਵਰੀ 2026 ਨੂੰ ਇੱਥੋਂ ਦੇ ਨਹਿਰੂ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਸਮਾਗਮ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਜਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀਆਂ ਹਦਾਇਤਾਂ ਦਿੱਤੀਆਂ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਣਤੰਤਰ ਦਿਵਸ ਪੂਰੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ। ਉਨ੍ਹਾਂ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਆਪਣੇ-ਆਪਣੇ ਵਿਭਾਗਾਂ ਨਾਲ ਸਬੰਧਿਤ ਗਣਤੰਤਰ ਦਿਵਸ ਦੇ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲਏ ਜਾਣ, ਤਾਂ ਜੋ ਇਸ ਕੌਮੀ ਤਿਉਹਾਰ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਕੌਮੀ ਦਿਹਾੜੇ ਮੌਕੇ ਬੀ.ਐਸ.ਐਫ., ਪੰਜਾਬ ਪੁਲਿਸ, ਹੋਮ ਗਾਰਡ, ਐਨ.ਸੀ.ਸੀ., ਸਕਾਊਟਸ ਅਤੇ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਮਾਰਚਪਾਸਟ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ...
ਜ਼ਿਲ੍ਹਾ ਬਰਨਾਲਾ ਵਿੱਚ ਚਾਈਲਡ ਬੈਗਿੰਗ ਵਿਰੁੱਧ ਚੈਕਿੰਗ ਅਭਿਆਨ, ਇਕ ਬੱਚਾ ਕੀਤਾ ਰੈਸਕਿਊ

ਜ਼ਿਲ੍ਹਾ ਬਰਨਾਲਾ ਵਿੱਚ ਚਾਈਲਡ ਬੈਗਿੰਗ ਵਿਰੁੱਧ ਚੈਕਿੰਗ ਅਭਿਆਨ, ਇਕ ਬੱਚਾ ਕੀਤਾ ਰੈਸਕਿਊ

National, Politics, Punjab
ਬਰਨਾਲਾ, 13 ਜਨਵਰੀ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੇ ਦਿਸ਼ਾ-ਨਿਰਦੇਸ਼ਾ ਅਤੇ ਪ੍ਰੋਜੈਕਟ ਜੀਵਨ ਜੋਤ 2.0 ਦੇ ਅਧੀਨ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਗੁਰਜੀਤ ਕੌਰ ਨੇ ਜਾਣਕਾਰੀ ਦਿੱਤੀ ਕਿ ਜ਼ਿਲ੍ਹਾ ਬਰਨਾਲਾ ਵਿੱਚ ਚਾਈਲਡ ਬੈਗਿੰਗ ਵਿਰੁੱਧ ਚੈਕਿੰਗ ਅਭਿਆਨ ਦੌਰਾਨ ਬਾਲ ਭਿਖਿਆ ਨੂੰ ਰੋਕਣ ਲਈ ਛਾਪੇਮਾਰੀ ਕੀਤੀ ਗਈ।ਇਸ ਅਭਿਆਨ ਦੌਰਾਨ ਚੈਕਿੰਗ ਦਾ ਮੁੱਖ ਉਦੇਸ਼ ਨਾਬਾਲਿਗ ਬੱਚਿਆਂ ਤੋਂ ਭੀਖ ਮੰਗਵਾਉਣ ਵਾਲੇ ਗਿਰੋਹਾਂ ‘ਤੇ ਰੋਕ ਲਗਾਉਣ, ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਕਰਨੀ ਅਤੇ ਉਨ੍ਹਾਂ ਨੂੰ ਸਿੱਖਿਆ ਤੇ ਸੁਰੱਖਿਅਤ ਭਵਿੱਖ ਵੱਲ ਪ੍ਰੇਰਿਤ ਕਰਨਾ ਹੈ। ਇਸ ਅਭਿਆਨ ਤਹਿਤ ਮੇਨ ਬਜ਼ਾਰ, ਰੇਲਵੇ ਸਟੇਸ਼ਨ, ਮੰਦਰਾਂ ਦੇ ਆਲੇ-ਦੁਆਲੇ ਅਤੇ ਹੋਰ ਭੀੜ-ਭਾੜ ਵਾਲੀਆਂ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਇੱਕ ਨਾਬਾਲਿਗ ਬੱਚੇ ਨੂੰ ਭਿੱਖ ਮੰਗਦੇ ਹੋਏ ਰੈਸਕਿਊ ਕੀਤਾ ਗਿਆ। ਰੇਸਕਿਊ ਉਪਰੰਤ ਬੱਚੇ ਦੀ ਸੁਰੱਖਿਆ ਅਤੇ ਭਲਾਈ ਨੂੰ ਧਿਆਨ ਵਿੱਚ ਰੱਖਦਿਆਂ ਉਸ ਨੂੰ ਅਗਲੀ ਕਾਨੂੰਨੀ ਕਾਰਵਾਈ ਅਤੇ ਪੁਨਰਵਾਸ ਲਈ ਚਾਈਲਡ ਵੈਲਫ਼ੇਅਰ ਕਮੇਟੀ ਦੇ ਸਾਹਮਣੇ ਪੇਸ਼ ਕੀਤਾ ਗਿ...
“ਸੀ.ਐੱਮ. ਦੀ ਯੋਗਸ਼ਾਲਾ” ਵਿੱਚ ਮਨਾਇਆ ਗਿਆ ਲੋਹੜੀ ਦਾ ਤਿਉਹਾਰ

“ਸੀ.ਐੱਮ. ਦੀ ਯੋਗਸ਼ਾਲਾ” ਵਿੱਚ ਮਨਾਇਆ ਗਿਆ ਲੋਹੜੀ ਦਾ ਤਿਉਹਾਰ

National, Politics, Punjab
ਮਾਲੇਰਕੋਟਲਾ, 13 ਜਨਵਰੀ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੇ “ਸੀ.ਐੱਮ. ਦੀ ਯੋਗਸ਼ਾਲਾ” ਪ੍ਰੋਜੈਕਟ ਤਹਿਤ ਜ਼ਿਲ੍ਹੇ ਵਿੱਚ ਲੱਗ ਰਹੀਆਂ ਯੋਗਾ ਕਲਾਸਾਂ ਹੁਣ ਕੇਵਲ ਸਰੀਰਕ ਸਿਹਤ ਨੂੰ ਤੰਦਰੁਸਤ ਰੱਖਣ ਦਾ ਸਾਧਨ ਹੀ ਨਹੀਂ ਰਹੀਆਂ, ਸਗੋਂ ਇਹ ਸਮਾਜਿਕ ਸਾਂਝ, ਭਾਈਚਾਰੇ ਅਤੇ ਆਪਸੀ ਪ੍ਰੇਮ-ਪਿਆਰ ਦਾ ਪ੍ਰਤੀਕ ਵੀ ਬਣ ਰਹੀਆਂ ਹਨ। ਇਸ ਦੀ ਜਿਊਂਦੀ-ਜਾਗਦੀ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ, ਜਦੋਂ ਜ਼ਿਲ੍ਹੇ ਦੀਆਂ ਵੱਖ-ਵੱਖ ਯੋਗਾ ਕਲਾਸਾਂ ਵਿੱਚ ਲੋਹੜੀ ਦਾ ਤਿਉਹਾਰ ਬੜੇ ਉਤਸ਼ਾਹ, ਖੁਸ਼ੀ ਅਤੇ ਪਰਿਵਾਰਕ ਮਾਹੌਲ ਵਿੱਚ ਮਨਾਇਆ ਗਿਆ। ਜ਼ਿਲ੍ਹੇ ਦੀਆਂ ਕਈ ਯੋਗਾ ਕਲਾਸਾਂ ਵਿੱਚ ਮੈਂਬਰਾਂ ਵੱਲੋਂ ਇਕੱਠੇ ਹੋ ਕੇ ਲੋਹੜੀ ਮਨਾਈ ਗਈ, ਜਿੱਥੇ ਆਪਸੀ ਸਾਂਝੀਵਾਲਤਾ ਦੀ ਖੂਬਸੂਰਤ ਝਲਕ ਵੇਖਣ ਨੂੰ ਮਿਲੀ। ਯੋਗਾ ਕਲਾਸਾਂ ਦੇ ਮੈਂਬਰਾਂ ਨੇ ਦੱਸਿਆ ਕਿ ਯੋਗਾ ਕਰਨ ਨਾਲ ਨਾ ਸਿਰਫ਼ ਉਨ੍ਹਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਵਿੱਚ ਸੁਧਾਰ ਆ ਰਿਹਾ ਹੈ, ਸਗੋਂ ਹੁਣ ਉਹ ਹਰ ਤਿਉਹਾਰ ਨੂੰ ਪਰਿਵਾਰਕ ਮੈਂਬਰਾਂ ਵਾਂਗ ਇਕੱਠੇ ਹੋ ਕੇ ਮਨਾਉਂਦੇ ਹਨ। ਬਲਾਕ ਅਮਰਗੜ੍ਹ ਅਤੇ ਅਹਿਮਦਗੜ੍ਹ ਵਿੱਚ ਵੀ ਯੋਗਾ ਕਲਾਸਾਂ ਦੌ...
ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਸੈਮੀਨਾਰ ਆਯੋਜਿਤ

ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਸੈਮੀਨਾਰ ਆਯੋਜਿਤ

National, Politics, Punjab
ਫ਼ਰੀਦਕੋਟ, 13 ਜਨਵਰੀ 2026: ()    ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ, ਫ਼ਰੀਦਕੋਟ ਵਿਖੇ ਮੇਰਾ ਯੁਵਾ ਭਾਰਤ ਫ਼ਰੀਦਕੋਟ (ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ) ਦੇ ਸਹਿਯੋਗ ਨਾਲ ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਹ ਸੈਮੀਨਾਰ ਸੰਸਥਾ ਦੇ ਮੁੱਖੀ ਪ੍ਰਿੰਸੀਪਲ ਸ. ਗੁਰਪ੍ਰੀਤ ਸਿੰਘ (ਜੋਤੀ) ਅਤੇ ਟ੍ਰੇਨਿੰਗ ਅਫ਼ਸਰ ਸ. ਰਣਦੀਪ ਸਿੰਘ ਦੀ ਯੋਗ ਰਹਿਨੁਮਾਈ ਹੇਠ, ਜ਼ਿਲ੍ਹਾ ਯੂਥ ਅਫ਼ਸਰ ਸ. ਮੋਹਿਤ ਕੁਮਾਰ ਸੈਣੀ ਅਤੇ ਲੇਖਾ ਤੇ ਪ੍ਰੋਗਰਾਮ ਅਫ਼ਸਰ ਸ. ਮਨਜੀਤ ਸਿੰਘ ਭੁੱਲਰ ਦੀ ਦੇਖ-ਰੇਖ ਹੇਠ, ਟ੍ਰੈਫਿਕ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਇੰਸਪੈਕਟਰ ਗੁਰਜੰਟ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਰਾਸ਼ਟਰੀ ਸੜਕ ਸੁਰੱਖਿਆ ਨਿਯਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਲੇਖਾ ਤੇ ਪ੍ਰੋਗਰਾਮ ਅਫ਼ਸਰ ਸ. ਮਨਜੀਤ ਸਿੰਘ ਭੁੱਲਰ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸੜਕ ਸੁਰੱਖਿਆ ਸਾਡੇ ਜੀਵਨ ਦਾ ਇੱਕ ਬਹੁਤ ਹੀ ਮਹੱਤਵਪੂਰਨ ਵਿਸ਼ਾ ਹੈ। ਉਨ੍ਹਾਂ ਨੇ ਕਿਹਾ ਕਿ ਸਾਨੂੰ ਸਿਰਫ਼ ਖੁਦ ਟ੍ਰੈਫਿਕ ਨਿਯਮਾਂ ਦੀ ਪਾਲਣਾ ਹੀ ਨਹੀਂ ਕਰਨੀ, ਸਗ...
ਲੋਕ ਹਿੱਤ ਵਿੱਚ ਅਹਿਮ ਫੈਸਲਾ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀ ਜਨਤਕ ਆਵਾਜਾਈ ਪ੍ਰਣਾਲੀ ਵਿੱਚ ਲਿਆਂਦੀ ਵਿਆਪਕ ਤਬਦੀਲੀ

ਲੋਕ ਹਿੱਤ ਵਿੱਚ ਅਹਿਮ ਫੈਸਲਾ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀ ਜਨਤਕ ਆਵਾਜਾਈ ਪ੍ਰਣਾਲੀ ਵਿੱਚ ਲਿਆਂਦੀ ਵਿਆਪਕ ਤਬਦੀਲੀ

National, Politics, Punjab
ਚੰਡੀਗੜ੍ਹ, 12 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹਾਲ ਹੀ ਦੇ ਸਾਲਾਂ ਵਿੱਚ ਸਰਕਾਰੀ ਬੱਸ ਸੇਵਾਵਾਂ ਵਿੱਚ ਕੀਤੇ ਵਿਆਪਕ ਵਿਸਥਾਰ ਸਦਕਾ ਪੰਜਾਬ ਦੀ ਆਵਾਜਾਈ ਪ੍ਰਣਾਲੀ ਵਿੱਚ ਮਹੱਤਵਪੂਰਨ ਤਬਦੀਲੀ ਲਿਆਂਦੀ ਜਾ ਰਹੀ ਹੈ। ਸਰਕਾਰ ਦੇ ਫਲੀਟ ਵਿੱਚ 1,279 ਬੱਸਾਂ ਸ਼ਾਮਲ ਕਰਨ ਦਾ ਫੈਸਲਾ ਸਿਰਫ਼ ਗਿਣਤੀ ਵਿੱਚ ਵਾਧਾ ਕਰਨਾ ਨਹੀਂ ਸਗੋਂ ਸ਼ਹਿਰੀ ਅਤੇ ਪੇਂਡੂ ਖੇਤਰ ਦੇ ਨਾਗਰਿਕਾਂ ਲਈ ਕਿਫਾਇਤੀ, ਸੁਰੱਖਿਅਤ, ਪਹੁੰਚਯੋਗ ਅਤੇ ਨਿਰਵਿਘਨ ਸੰਪਰਕ ਨੂੰ ਤਰਜੀਹ ਦੇਣਾ ਹੈ। ਮੌਜੂਦਾ ਸਮੇਂ ਪੰਜਾਬ ਸਰਕਾਰ ਅਧੀਨ 2,267 ਬੱਸਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚੋਂ 1,119 ਪਨਬਸ (ਪੰਜਾਬ ਸਟੇਟ ਬੱਸ ਸਟੈਂਡ ਮੈਨੇਜਮੈਂਟ ਕੰਪਨੀ ਲਿਮਟਿਡ) ਅਧੀਨ ਹਨ। ਮਾਨ ਸਰਕਾਰ ਵੱਲੋਂ ਸਿੱਧੇ ਤੌਰ ‘ਤੇ ਖਰੀਦ ਅਤੇ ਲੀਜ਼ ਦੋਵਾਂ ਰਾਹੀਂ ਬੱਸਾਂ ਦੇ ਵਿਸਥਾਰ ਨੂੰ ਸੂਝ-ਬੂਝ ਰਾਹੀਂ ਮਨਜ਼ੂਰੀ ਦਿੱਤੀ ਗਈ ਹੈ, ਜਿਸ ਨਾਲ ਇਸ ਸਬੰਧੀ ਵਿੱਤੀ ਬੋਝ ਦੀ ਪਰਵਾਹ ਕੀਤੇ ਬਿਨਾਂ ਵਿਸਥਾਰ ਯਕੀਨੀ ਬਣਾਇਆ ਗਿਆ ਹੈ। ਕੀਤੇ ਗਏ ਵਿਸਥਾਰ ਵਿੱਚੋਂ, 796 ਬੱਸਾਂ ਸਿੱਧੇ ਤੌਰ 'ਤੇ ਖਰੀਦੀਆਂ ਜਾਣਗੀਆਂ ਜਦੋਂ ਕਿ 483 ...
‘ਯੁੱਧ ਨਸ਼ਿਆਂ ਵਿਰੁੱਧ’ ਦੇ 317ਵੇਂ ਦਿਨ ਪੰਜਾਬ ਪੁਲਿਸ ਵੱਲੋਂ 69 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 317ਵੇਂ ਦਿਨ ਪੰਜਾਬ ਪੁਲਿਸ ਵੱਲੋਂ 69 ਨਸ਼ਾ ਤਸਕਰ ਕਾਬੂ

National, Politics, Punjab
ਚੰਡੀਗੜ੍ਹ, 12 ਜਨਵਰੀ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 317ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 272 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 49 ਐਫਆਈਆਰਜ਼ ਦਰਜ ਕਰਕੇ 69 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 317 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 44,191  ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 3.3 ਕਿਲੋ ਹੈਰੋਇਨ, 385 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1.10 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਪਹਿਲੇ ਸਟਾਰਟਅੱਪ ਕਨਕਲੇਵ ਦਾ ਉਦਘਾਟਨ; ਨਵੀਨਤਾ ਅਤੇ ਸਖ਼ਤ ਮਿਹਨਤ ਨੂੰ ਸਟਾਰਟਅੱਪ ਦੀ ਸਫਲਤਾ ਦੀ ਰੀੜ੍ਹ ਦੀ ਹੱਡੀ ਦੱਸਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਪਹਿਲੇ ਸਟਾਰਟਅੱਪ ਕਨਕਲੇਵ ਦਾ ਉਦਘਾਟਨ; ਨਵੀਨਤਾ ਅਤੇ ਸਖ਼ਤ ਮਿਹਨਤ ਨੂੰ ਸਟਾਰਟਅੱਪ ਦੀ ਸਫਲਤਾ ਦੀ ਰੀੜ੍ਹ ਦੀ ਹੱਡੀ ਦੱਸਿਆ

National, Politics, Punjab
ਫਗਵਾੜਾ, 12 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਪੂਰਥਲਾ ਵਿੱਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ.) ਵਿਖੇ ਸੂਬੇ ਦੇ ਪਹਿਲੇ ਸਟਾਰਟਅੱਪ ਪੰਜਾਬ ਕਨਕਲੇਵ ਦਾ ਉਦਘਾਟਨ ਕੀਤਾ, ਜਿਸ ਤਹਿਤ ਨਵੀਨਤਾ, ਸਖ਼ਤ ਮਿਹਨਤ ਅਤੇ ਉੱਦਮਤਾ ਨੂੰ ਸਰਕਾਰ ਦੇ ਆਰਥਿਕ ਦ੍ਰਿਸ਼ਟੀਕੋਣ ਵਿੱਚ ਪ੍ਰਮੁੱਖ ਤਰਜੀਹ ਦਿੱਤੀ ਗਈ ਹੈ। ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ ਵਿਭਾਗ ਵੱਲੋਂ ਕਰਵਾਇਆ ਗਿਆ ਇਹ ਸਟਾਰਟਅੱਪ ਪੰਜਾਬ ਕਨਕਲੇਵ 2026 ਇੱਕ ਪ੍ਰਮੁੱਖ ਸੂਬਾ-ਪੱਧਰੀ ਪਲੇਟਫਾਰਮ ਵਜੋਂ ਉਭਰਿਆ ਹੈ, ਜੋ ਨਵੀਨਤਾ, ਉੱਦਮਤਾ ਅਤੇ ਸੂਬੇ ਦੇ ਤੇਜ਼ੀ ਨਾਲ ਪੈਰ ਪਸਾਰ ਰਹੇ ਸਟਾਰਟਅੱਪ ਈਕੋ-ਸਿਸਟਮ ਨੂੰ ਦਰਸਾਉਂਦਾ ਹੈ। 100 ਤੋਂ ਵੱਧ ਸਟਾਰਟਅੱਪਸ ਦੇ ਭਾਗ ਲੈਣ, ਉਦਮਾਂ ਨੂੰ ਸੀਡ ਗ੍ਰਾਂਟਾਂ ਵੰਡਣ ਅਤੇ ਉਦਯੋਗਪਤੀਆਂ, ਨਿਵੇਸ਼ਕਾਂ, ਇਨਕਿਊਬੇਟਰਾਂ, ਅਕਾਦਮਿਕ ਮਾਹਰਾਂ ਅਤੇ ਨੀਤੀ ਘਾੜਿਆਂ ਨੂੰ ਇੱਕੋ ਛੱਤ ਹੇਠ ਲਿਆ ਕੇ ਭਗਵੰਤ ਮਾਨ ਸਰਕਾਰ ਨੇ ਨਵੇਂ ਕਾਰੋਬਾਰੀ ਵਿਚਾਰਾਂ ਨੂੰ ਸਰਕਾਰ ਵੱਲੋਂ ਪੂਰੀ ਸਹਾਇਤਾ ਪ੍ਰਦਾਨ ਕਰਨ ਦਾ ਸਪੱਸ਼ਟ ਸੰਦੇਸ਼ ਦਿੱਤਾ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਪੈਦਾ ਕਰਨ ਵਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਲਈ ਸੁਰੱਖਿਆ ਦੇ ਕੀਤੇ ਪੁਖਤਾ ਪ੍ਰਬੰਧ

ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਲਈ ਸੁਰੱਖਿਆ ਦੇ ਕੀਤੇ ਪੁਖਤਾ ਪ੍ਰਬੰਧ

National, Politics, Punjab
ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 12 ਜਨਵਰੀ: ਮਾਘੀ ਦੇ ਇਤਿਹਾਸਕ ਅਤੇ ਪਵਿੱਤਰ ਮੇਲੇ ਤੋਂ ਪਹਿਲਾਂ, ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਪੰਜਾਬ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਸੁਰੱਖਿਆ, ਆਵਾਜਾਈ ਅਤੇ ਜਨਤਕ ਸਹੂਲਤਾਂ ਸਬੰਧੀ ਸਾਰੇ ਪ੍ਰਬੰਧਾਂ ਦੀ ਵਿਆਪਕ ਸਮੀਖਿਆ ਕੀਤੀ ਤਾਂ ਜੋ ਇਸ ਸਮਾਗਮ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਦੱਸਣਯੋਗ ਹੈ ਕਿ 40 ਮੁਕਤਿਆਂ ਦੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਮਾਘੀ ਮੇਲਾ 13 ਜਨਵਰੀ ਤੋਂ 15 ਜਨਵਰੀ, 2026 ਤੱਕ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਇਆ ਜਾਵੇਗਾ। ਸਪੈਸ਼ਲ ਡੀਜੀਪੀ ਨੇ, ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਫਰੀਦਕੋਟ ਰੇਂਜ ਨੀਲਾਂਬਰੀ ਜਗਦਲੇ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਸ੍ਰੀ ਮੁਕਤਸਰ ਸਾਹਿਬ ਅਭਿਮਨਿਊ ਰਾਣਾ ਦੇ ਨਾਲ, ਰੈਲੀ ਸਥਾਨ, ਵਾਹਨ ਅਤੇ ਬੱਸ ਪਾਰਕਿੰਗ ਸਥਾਨਾਂ, ਪੁਲਿਸ ਸਾਂਝ ਹੈਲਪ ਡੈਸਕਾਂ, ਸੰਵੇਦਨਸ਼ੀਲ ਸਥਾਨਾਂ ਅਤੇ ਸ਼ਹਿਰ ਭਰ ਵਿੱਚ ਸਥਾਪਤ ਨਾਕਿਆਂ ਦਾ ਵਿਆਪਕ ਸਮੀਖਿਆ ਕੀਤੀ। ਜ਼ਿਕਰਯੋਗ...
ਕਿਸਾਨ ₹2 ਲੱਖ ਦੀ ਲਾਗਤ ਨਾਲ ਸਥਾਪਤ ਕਰ ਸਕਦੇ ਹਨ ਇਕ ਛੋਟਾ ਮਸ਼ਰੂਮ ਉਤਪਾਦਨ ਯੂਨਿਟ; ਮਾਨ ਸਰਕਾਰ ₹80 ਹਜ਼ਾਰ ਤੱਕ ਦੀ ਸਬਸਿਡੀ ਦੇ ਰਹੀ ਹੈ : ਮੋਹਿੰਦਰ ਭਗਤ

ਕਿਸਾਨ ₹2 ਲੱਖ ਦੀ ਲਾਗਤ ਨਾਲ ਸਥਾਪਤ ਕਰ ਸਕਦੇ ਹਨ ਇਕ ਛੋਟਾ ਮਸ਼ਰੂਮ ਉਤਪਾਦਨ ਯੂਨਿਟ; ਮਾਨ ਸਰਕਾਰ ₹80 ਹਜ਼ਾਰ ਤੱਕ ਦੀ ਸਬਸਿਡੀ ਦੇ ਰਹੀ ਹੈ : ਮੋਹਿੰਦਰ ਭਗਤ

Politics, Punjab
ਚੰਡੀਗੜ੍ਹ, 12 ਜਨਵਰੀ 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਨੂੰ ਰਿਵਾਇਤੀ ਖੇਤੀ ਤੋਂ ਬਾਗਬਾਨੀ ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ ਜਿਸ ਨਾਲ ਬਾਗਬਾਨੀ ਹੋਰ ਲਾਭਕਾਰੀ ਅਤੇ ਟਿਕਾਊ ਬਣ ਰਹੀ ਹੈ। ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ₹2 ਲੱਖ ਦੀ ਲਾਗਤ ਵਾਲੇ ਛੋਟੇ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰਨ ਲਈ ਸੂਬਾ ਸਰਕਾਰ ਵੱਲੋਂ ਕਿਸਾਨਾਂ ਨੂੰ ₹80,000 ਤੱਕ ਦੀ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਬਾਗਬਾਨੀ ਮੰਤਰੀ ਸ਼੍ਰੀ ਭਗਤ ਨੇ ਦੱਸਿਆ ਕਿ ਕਿਸਾਨ ਮਸ਼ਰੂਮ ਦੀ ਖੇਤੀ ਵਿੱਚ ਘੱਟ ਨਿਵੇਸ਼ ਕਰਕੇ ਵੱਧ ਮੁਨਾਫ਼ਾ ਕਮਾ ਸਕਦੇ ਹਨ ਅਤੇ ਇਸ ਕੰਮ ਲਈ ਘੱਟ ਜ਼ਮੀਨ ਅਤੇ ਘੱਟ ਪਾਣੀ ਦੀ ਲੋੜ ਹੁੰਦੀ ਹੈ। ਉਨ੍ਹਾ ਦੱਸਿਆ ਕਿ ਇੱਕ ਛੋਟਾ ਮਸ਼ਰੂਮ ਯੂਨਿਟ ਆਮ ਤੌਰ ’ਤੇ ਲਗਭਗ 200 ਵਰਗ ਫੁੱਟ ਖੇਤਰ ਵਿੱਚ ਸਥਾਪਤ ਕੀਤਾ ਜਾ ਸਕਦਾ ਹੈ। ਪੰਜਾਬ ਦੇ ਬਾਗਬਾਨੀ ਵਿਭਾਗ ਵੱਲੋਂ ਇਸ ਪ੍ਰੋਜੈਕਟ ਲਈ  ₹2 ਲੱਖ ਦੀ ਲਾਗਤ ਤੇ 40 ਫ਼ੀਸਦੀ ਤੱਕ ਦੀ ਸਬਸਿਡੀ ਦਿੱ...