Shadow

Tag: punjab news

ਪੰਜਾਬ ਸਰਕਾਰ ਨੌਜਵਾਨਾਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸਖ਼ਤ ਯਤਨ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਨੌਜਵਾਨਾਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸਖ਼ਤ ਯਤਨ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

National, Politics, Punjab
ਬਠਿੰਡਾ, 11 ਜਨਵਰੀ: ਨੌਜਵਾਨਾਂ ਨੂੰ ਕਰੀਅਰ ਬਣਾਉਣ ਲਈ ਤਿਆਰ ਕਰਨ ਉੱਤੇ ਪੰਜਾਬ ਸਰਕਾਰ ਵੱਲੋਂ ਹੋਰ ਧਿਆਨ ਕੇਂਦਰਿਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਬਠਿੰਡਾ ਦੀ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਮਿਸ਼ਨ ਪ੍ਰਗਤੀ ਅਧੀਨ ਦਾਖ਼ਲ ਹੋਏ ਉਮੀਦਵਾਰਾਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਇਸ ਵਿੱਚ ਨੌਕਰੀ ਲੱਭਣ ਵਾਲਿਆਂ ਨੂੰ ਨੌਕਰੀ ਦੇਣ ਵਾਲਿਆਂ ਵਿੱਚ ਬਦਲਣ ਲਈ ਵਿਆਪਕ ਯਤਨਾਂ ਦੇ ਹਿੱਸੇ ਵਜੋਂ ਐਸ.ਐਸ.ਬੀ., ਪੁਲਿਸ ਅਤੇ ਹਥਿਆਰਬੰਦ ਬਲਾਂ ਸਮੇਤ ਹੋਰ ਭਰਤੀ ਪ੍ਰੀਖਿਆਵਾਂ ਲਈ ਪੇਂਡੂ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਮੁਫਤ ਅਕਾਦਮਿਕ ਅਤੇ ਸਰੀਰਕ ਸਿਖਲਾਈ ਪ੍ਰਦਾਨ ਕਰਨ ਦੇ ਯਤਨ ਕੀਤੇ ਗਏ ਹਨ। ਬਠਿੰਡਾ ਦੀ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਮਿਸ਼ਨ ਪ੍ਰਗਤੀ ਤਹਿਤ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਠੰਢ ਦੇ ਬਾਵਜੂਦ ਇਕੱਠੇ ਹੋਏ ਲੋਕਾਂ ਦਾ ਸਵਾਗਤ ਕੀਤਾ ਅਤੇ ਇਸ ਪ੍ਰੋਗਰਾਮ ਨੂੰ ਪੰਜਾਬ ਦੇ ਬੱਚਿਆਂ ਲਈ ਇੱਕ ਸੁਨਹਿਰੀ ਭਵਿੱਖ ਦੀ ਸ਼ੁਰੂਆਤ ਦੱਸਿਆ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਨੇ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਮਿਸ਼ਨ ਪ੍ਰਗਤੀ ਤਹਿਤ ...
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਤਹਿਤ ਪਦ ਯਾਤਰਾ ਸ਼ੁਰੂ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਤਹਿਤ ਪਦ ਯਾਤਰਾ ਸ਼ੁਰੂ

National
ਬਰਨਾਲਾ, 11 ਜਨਵਰੀ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਤਹਿਤ ਜ਼ਿਲ੍ਹਾ ਬਰਨਾਲਾ ਦੇ ਪਿੰਡ ਨਿਮਵਾਲਾ ਮੌੜ, ਧਰਮਪੁਰਾ ਅਤੇ ਰਾਮਗੜ੍ਹ ਵਿੱਚ ਯੁੱਧ ਨਸ਼ਿਆਂ ਵਿਰੁੱਧ ਪਦ ਯਾਤਰਾਵਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗੂਰਕ ਕੀਤਾ ਗਿਆ। ਇਸ ਪਦ ਯਾਤਰਾ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਜਿੱਥੇ ਨਸ਼ਿਆਂ ਦੇ ਸੁਦਾਗਰਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਦੀਆਂ ਜਾਇਦਾਦਾਂ ਜਬਤ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਇਸ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਵੱਡੀ ਪੱਧਰ ਤੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ਿਆਂ ਦੇ ਸ਼ਿਕਾਰ ਲੋਕਾਂ ਦਾ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਕਰਵਾ ਕੇ ਉਨ੍ਹਾਂ ਨੂੰ ਮੁੜ ਤੋਂ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਂਦਾ ਜਾ ਸਕੇ ਅਤੇ ਉਨ੍ਹਾਂ ਨੂੰ ਰੁਜ਼ਗਾਰ ਦੇ ਕਾਬਲ ਬਣਾਇਆ ਜਾ ਸਕੇ। ਉਹਨਾਂ ਦੱਸਿਆ ਕਿ ਇਸ ਮੁਹਿੰਮ ਵਿੱਚ ਲੱਗੇ ਪਿੰਡ ਦੇ ਪਹਿਰੇਦਾਰ, ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਇਸ ਮੁਹਿੰਮ ਨ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸ਼ਾਮ ਲਾਲ ਗੋਇਲ ਨੂੰ ਸ਼ਰਧਾ ਪੁਸ਼ਪ ਅਰਪਿਤ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸ਼ਾਮ ਲਾਲ ਗੋਇਲ ਨੂੰ ਸ਼ਰਧਾ ਪੁਸ਼ਪ ਅਰਪਿਤ

National
ਖਨੌਰੀ/ਸੁਨਾਮ, 11 ਜਨਵਰੀ ਜਿਹੜਾ ਵੀ ਇਨਸਾਨ ਦੁਨੀਆਂ ਵਿੱਚ ਆਇਆ ਹੈ, ਉਸ ਨੇ ਇੱਕ ਦਿਨ ਇੱਥੋਂ ਜਾਣਾ ਹੀ ਜਾਣਾ ਹੈ। ਪਰ ਕੁਝ ਲੋਕ ਅਜਿਹੇ ਹੁੰਦੇ ਹਨ, ਜਿਹੜੇ ਆਪਣੇ ਗੁਣਾਂ ਨਾਲ ਸਮਾਜ ਵਿੱਚ ਅਜਿਹੀ ਮਹਿਕ ਛੱਡ ਜਾਂਦੇ ਹਨ ਕਿ ਦੁਨੀਆਂ ਤੋਂ ਜਾਣ ਤੋਂ ਬਾਅਦ ਵੀ ਉਹ ਖੁਸ਼ਬੂ ਸਮਾਜ ਵਿੱਚ ਕਾਇਮ ਰਹਿੰਦੀ ਹੈ ਤੇ ਲੋਕ ਅਜਿਹੇ ਲੋਕਾਂ ਨੂੰ ਸਦਾ ਯਾਦ ਰੱਖਦੇ ਹਨ। ਸਵਰਗੀ ਸ਼੍ਰੀ ਸ਼ਾਮ ਲਾਲ ਗੋਇਲ ਪੁੱਤਰ ਸ਼੍ਰੀ ਬਾਬੂ ਰਾਮ ਗੋਇਲ ਵੀ ਅਜਿਹੀ ਹੀ ਸ਼ਖਸੀਅਤ ਦੇ ਮਾਲਕ ਸਨ ਤੇ ਉਹਨਾਂ ਵੱਲੋਂ ਸਮਾਜ ਦੀ ਬਿਹਤਰੀ ਲਈ ਪਾਏ ਯੋਗਦਾਨ ਨੂੰ ਸਦਾ ਯਾਦ ਰੱਖਿਆ ਜਾਵੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸ਼੍ਰੀ ਸ਼ਾਮ ਲਾਲ ਗੋਇਲ ਨਮਿਤ ਸ੍ਰੀ ਗਰੁੜ ਪੁਰਾਣ ਜੀ ਦੇ ਪਾਠ ਦਾ ਭੋਗ ਅਤੇ ਰਸਮ ਪਗੜੀ ਸਮਾਰੋਹ ਵਿੱਚ ਸ਼ਾਮਲ ਹੋ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਕੀਤਾ। ਇਸ ਮੌਕੇ ਉਹਨਾਂ ਨੇ ਪ੍ਰਾਰਥਨਾ ਕੀਤੀ ਕਿ ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਜ਼ਿਕਰਯੋਗ ਹੈ ਕਿ ਸ਼੍ਰੀ ਸ਼ਾਮ ਲਾਲ ਗੋਇਲ, ਕੈਬਨਿਟ ਮੰਤਰੀ ਸ਼੍ਰ...
“ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੜਾਅ ਦੂਜਾ ” ਮਿਸ਼ਨ ‘ਸੰਪਰਕ’ ਤਹਿਤ ਮਾਲੇਰਕੋਟਲਾ ‘ਚ ਜ਼ਿਲ੍ਹਾ ਪੁਲਿਸ ਵੱਲੋਂ ਮਹੱਤਵਪੂਰਣ ਮੀਟਿੰਗ

“ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੜਾਅ ਦੂਜਾ ” ਮਿਸ਼ਨ ‘ਸੰਪਰਕ’ ਤਹਿਤ ਮਾਲੇਰਕੋਟਲਾ ‘ਚ ਜ਼ਿਲ੍ਹਾ ਪੁਲਿਸ ਵੱਲੋਂ ਮਹੱਤਵਪੂਰਣ ਮੀਟਿੰਗ

National, Politics, Punjab
ਮਾਲੇਰਕੋਟਲਾ, 11 ਜਨਵਰੀ - ਜਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਪੜਾਅ ਦੂਜੇ, ਮਿਸ਼ਨ ‘ਸੰਪਰਕ’ ਅਧੀਨ ਸਥਾਨਕ ਊਰਦੂ ਅਕੈਡਮੀ, ਮਾਲੇਰਕੋਟਲਾ ਵਿਖੇ ਇੱਕ ਮਹੱਤਵਪੂਰਣ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਪਿੰਡਾਂ ਅਤੇ ਵਾਰਡਾਂ ਦੇ ਵੀ.ਡੀ.ਸੀ. ਮੈਂਬਰਾਂ ਨੇ ਗਰਮਜੋਸ਼ੀ ਨਾਲ ਭਾਗ ਲਿਆ, ਜਦਕਿ ਵੱਖ-ਵੱਖ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਵੱਲੋਂ ਨਸ਼ਿਆਂ ਵਿਰੁੱਧ ਚਲ ਰਹੀ ਇਸ ਮੁਹਿੰਮ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਮੌਕੇ ਆਈ.ਜੀ. (ਜੀ.ਆਰ.ਪੀ.) ਬਲਜੋਤ ਸਿੰਘ ਰਾਠੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਮ ਲੋਕਾਂ ਦਾ ਸਹਿਯੋਗ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਸਫਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦ ਤੱਕ ਸਮਾਜ ਦਾ ਹਰ ਵਰਗ ਪੁਲਿਸ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਨਹੀਂ ਕਰੇਗਾ, ਤਦ ਤੱਕ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਪੂਰੀ ਤਰ੍ਹਾਂ ਜਿੱਤਿਆ ਨਹੀਂ ਜਾ ਸਕਦਾ। ਉਨ੍ਹਾਂ ਨੇ ਕਿਹਾ ਕਿ ਮਿਸ਼ਨ ‘ਸੰਪਰਕ’ ਦਾ ਮੁੱਖ ਮਕਸਦ ਪੁਲਿਸ ਅਤੇ ਆਮ ਲੋਕਾਂ ਦਰਮਿਆਨ ਭਰੋਸੇ ਦਾ ਮਜ਼ਬੂਤ ਪੁਲ...
ਕਿਸਾਨਾਂ ਨੂੰ ਖੇਤੀ ਵਿਭਿੰਨਤਾ ਅਪਣਾਉਣ ਦੀ ਅਪੀਲ – ਮੁੱਖ ਖੇਤੀਬਾੜੀ ਅਫਸਰ

ਕਿਸਾਨਾਂ ਨੂੰ ਖੇਤੀ ਵਿਭਿੰਨਤਾ ਅਪਣਾਉਣ ਦੀ ਅਪੀਲ – ਮੁੱਖ ਖੇਤੀਬਾੜੀ ਅਫਸਰ

National, Politics, Punjab
ਫ਼ਰੀਦਕੋਟ 11 ਜਨਵਰੀ ਮੁੱਖ ਖੇਤੀਬਾੜੀ ਅਫਸਰ ਡਾ.ਕੁਲਵੰਤ ਸਿੰਘ ਅਤੇ ਬਲਾਕ ਖੇਤੀਬਾੜੀ ਅਫਸਰ ਡਾ.ਗੁਰਪ੍ਰੀਤ ਸਿੰਘ ਵੱਲੋਂ ਪਿੰਡ ਝੱਖੜਵਾਲਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾ ਕੇ ਕਿਸਾਨਾਂ ਨੂੰ ਖੇਤੀ ਵਿਭਿੰਨਤਾ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਮਹਿਕਮੇ ਵੱਲੋਂ ਕਿਸਾਨਾਂ ਨੂੰ ਕਣਕ ਝੋਨੇ ਵਿੱਚੋਂ ਥੋੜਾ ਥੋੜਾ ਰਕਬਾ ਘਟਾ ਕੇ ਤੇਲ ਬੀਜ ਦਾਲਾਂ ਫਲਾਂ ਅਤੇ ਸਬਜ਼ੀਆਂ ਬੀਜਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਿਸਾਨ ਘੱਟੋ ਘੱਟ ਆਪਣੇ ਘਰ ਦੀ ਲੋੜ ਸਰੋਂ ਛੋਲੇ, ਦਾਲਾਂ ,ਸਬਜ਼ੀਆਂ ,ਫਲ ਆਦਿ ਬੀਜਣ। ਇਸ ਕੈਂਪ ਵਿੱਚ ਕਣਕ ਦੀ ਫਸਲ ਸਬੰਧੀ ਡਾ. ਰੁਪਿੰਦਰ ਸਿੰਘ ਟ੍ਰੇਨਿੰਗ ਅਫਸਰ ਵੱਲੋਂ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਡਾ.ਪਰਮਪਾਲ ਸਿੰਘ ਏਡੀਓ ਵੱਲੋਂ ਕਿਸਾਨਾਂ ਨੂੰ ਮੰਡੀਕਰਨ ਸਬੰਧੀ ਜਾਣਕਾਰੀ ਦਿੱਤੀ ਗਈ ਇਸ ਤੋਂ ਬਾਅਦ ਡਾਕਟਰ ਕੁਲਵੰਤ ਸਿੰਘ ਅਤੇ ਸਮੁੱਚੀ ਟੀਮ ਵੱਲੋਂ ਅਗਾਂਹ ਵਧੂ ਕਿਸਾਨ ਮੱਖਣ ਸਿੰਘ ਅਤੇ ਹਰਬਖਸ਼ ਸਿੰਘ ਦੇ ਖੇਤਾਂ ਦਾ ਦੌਰਾ ਕੀਤਾ ਗਿਆ। ਅਗਾਂਹ ਵਧੂ ਕਿਸਾਨ ਮੱਖਣ ਸਿੰਘ ਵੱਲੋਂ ਪਹਿਲਕਦਮੀ ਕਰਦੇ ਹੋਏ ਆਪਣੇ ਖੇਤਾਂ ਵਿੱਚ ਨਾਖਾਂ ਦਾ ਬਾਗ ਲਗਾਇਆ ਗਿਆ ਹੈ ਅਤੇ ਛੋਲਿਆਂ ਦੀ ...
ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਲੋਕ ਮਿਲਣੀ, ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ ’ਤੇ ਨਿਪਟਾਰਾ

ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਲੋਕ ਮਿਲਣੀ, ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ ’ਤੇ ਨਿਪਟਾਰਾ

National, Politics, Punjab
ਸ੍ਰੀ ਆਨੰਦਪੁਰ ਸਾਹਿਬ, 11 ਜਨਵਰੀ: ਪੰਜਾਬ ਦੇ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ, ਸ. ਹਰਜੋਤ ਸਿੰਘ ਬੈਂਸ ਨੇ ਅੱਜ ਪਾਵਰਕਾਮ ਗੈਸਟ ਹਾਊਸ, ਸ੍ਰੀ ਅਨੰਦਪੁਰ ਸਾਹਿਬ ਵਿੱਚ ਲੋਕ ਮਿਲਣੀ ਪ੍ਰੋਗਰਾਮ ਕੀਤਾ। ਇਸ ਦਾ ਉਦੇਸ਼ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਵਸਨੀਕਾਂ ਦੀਆਂ ਸ਼ਿਕਾਇਤਾਂ ਸੁਣ ਕੇ ਉਨ੍ਹਾਂ ਦੇ ਮੁੱਦਿਆਂ ਦਾ ਨਿਪਟਾਰਾ ਕਰਨਾ ਸੀ। ਪ੍ਰੋਗਰਾਮ ਦੌਰਾਨ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ਤੋਂ ਆਏ ਲੋਕਾਂ ਨੇ ਕੈਬਨਿਟ ਮੰਤਰੀ ਨਾਲ ਸਿੱਧੀ ਮੁਲਾਕਾਤ ਕਰਕੇ ਸਿਹਤ ਸੇਵਾਵਾਂ, ਦਰਿਆ ਉੱਤੇ ਪੁਲਾਂ ਰਾਹੀਂ ਕਨੈਕਟੀਵਿਟੀ, ਹੜ੍ਹ ਪ੍ਰਭਾਵਿਤ ਇਲਾਕਿਆਂ, ਡਰੇਨੇਜ, ਸਟ੍ਰੀਟ ਲਾਈਟਾਂ, ਪਾਣੀ ਸਪਲਾਈ, ਬਿਜਲੀ ਸਪਲਾਈ, ਸੜਕਾਂ, ਰੈਵਨਿਊ ਮਾਮਲਿਆਂ, ਸਮਾਜਿਕ ਭਲਾਈ ਸਕੀਮਾਂ ਅਤੇ ਹੋਰ ਨਾਗਰਿਕ ਮੁੱਦਿਆਂ ਸਬੰਧੀ ਆਪਣੀਆਂ ਸਮੱਸਿਆਵਾਂ ਰੱਖੀਆਂ। ਕੈਬਨਿਟ ਮੰਤਰੀ ਨੇ ਧਿਆਨ ਨਾਲ ਹਰ ਸ਼ਿਕਾਇਤ ਸੁਣੀ ਅਤੇ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਸਮੇਂ-ਬੱਧ ਨਿਪਟਾਰੇ ਲਈ ਮੌਕੇ ’ਤੇ ਹੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪਿਛਲੇ ਚਾਰ ਸਾਲਾਂ ਤੋਂ ਉਹ ਨਿਰੰਤ...
ਪੰਜਾਬ ਨੂੰ ਰੱਖਿਆ ਨਿਰਮਾਣ ਖੇਤਰ ਦੇ ਪ੍ਰਮੁੱਖ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਿਤ: ਅਮਨ ਅਰੋੜਾ

ਪੰਜਾਬ ਨੂੰ ਰੱਖਿਆ ਨਿਰਮਾਣ ਖੇਤਰ ਦੇ ਪ੍ਰਮੁੱਖ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਿਤ: ਅਮਨ ਅਰੋੜਾ

National, Politics, Punjab
ਚੰਡੀਗੜ੍ਹ, 10 ਜਨਵਰੀ: ਪੰਜਾਬ ਨੂੰ ਭਾਰਤ ਦੇ ਰੱਖਿਆ ਨਿਰਮਾਣ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਅਤੇ ਸੂਬੇ ਦੀਆਂ ਅਥਾਹ ਸਮਰੱਥਾ ਨੂੰ ਦੇਸ਼ ਦੀਆਂ ਰੱਖਿਆ ਲੋੜਾਂ ਨਾਲ ਜੋੜਨ ਵੱਲ ਅਹਿਮ ਕਦਮ ਚੁੱਕਦਿਆਂ ਅੱਜ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉੱਚ-ਪੱਧਰੀ ਡਿਫੈਂਸ ਸਕਿੱਲਜ਼ ਕਨਕਲੇਵ (ਰੱਖਿਆ ਹੁਨਰ ਸੰਮੇਲਨ) ਕਰਵਾਇਆ ਗਿਆ, ਜਿਸ ਵਿੱਚ ਰੱਖਿਆ, ਏਅਰੋਸਪੇਸ ਅਤੇ ਰਣਨੀਤਕ ਖੇਤਰਾਂ ਲਈ ਹੁਨਰ ਵਿਕਾਸ 'ਤੇ ਧਿਆਨ ਕੇਂਦਰਿਤ ਕੀਤਾ ਗਿਆ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਇਸ ਸੰਮੇਲਨ ਨੇ ਰੱਖਿਆ ਨਿਰਮਾਣ ਖੇਤਰ ਵਿੱਚ ਦੇਸ਼ ਨੂੰ ਆਤਮ-ਨਿਰਭਰ ਬਣਾਉਣ ਲਈ ਸੂਬੇ ਨੂੰ ਅਹਿਮ ਸਰੋਤ ਵਜੋਂ ਉਭਾਰਨ ਵਾਲੇ ਪਲੇਟਫਾਰਮ ਵਜੋਂ ਭੂਮਿਕਾ ਨਿਭਾਈ। ਇਸ ਸੰਮੇਲਨ ਵਿੱਚ ਰੱਖਿਆ ਸਕੱਤਰ (ਭਾਰਤ ਸਰਕਾਰ) ਸ੍ਰੀ ਰਾਜੇਸ਼ ਕੁਮਾਰ ਸਿੰਘ, ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀਮਤੀ ਅਲਕਨੰਦਾ ਦਿਆਲ ਅਤੇ ਸੀਨੀਅਰ ਨੀਤੀ ਘਾੜ੍ਹਿਆਂ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 2025 ਵਿੱਚ ਸਰਹੱਦੀ ਤਣਾਅ ਅਤੇ ਹੜ੍ਹਾਂ ਦੀ ਤਬਾਹੀ ਦੀ ਦੋਹਰੀ ਮਾਰ ਦਾ ਹਵਾਲਾ ਦਿੰਦਿਆਂ ਕੇਂਦਰ ਸਰਕਾਰ ਤੋਂ ਵਿਸ਼ੇਸ਼ ਵਿੱਤੀ ਪੈਕੇਜ ਦੀ ਮੰਗ ਕੀਤੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 2025 ਵਿੱਚ ਸਰਹੱਦੀ ਤਣਾਅ ਅਤੇ ਹੜ੍ਹਾਂ ਦੀ ਤਬਾਹੀ ਦੀ ਦੋਹਰੀ ਮਾਰ ਦਾ ਹਵਾਲਾ ਦਿੰਦਿਆਂ ਕੇਂਦਰ ਸਰਕਾਰ ਤੋਂ ਵਿਸ਼ੇਸ਼ ਵਿੱਤੀ ਪੈਕੇਜ ਦੀ ਮੰਗ ਕੀਤੀ

National, Politics, Punjab
ਚੰਡੀਗੜ੍ਹ/ਨਵੀਂ ਦਿੱਲੀ, 10 ਜਨਵਰੀ- ਲੰਘੇ ਵਰ੍ਹੇ 2025 ਦੌਰਾਨ ਭਾਰਤ-ਪਾਕਿਸਤਾਨ ਦਰਿਮਆਨ ਤਣਾਅ ਭਰੇ ਹਾਲਾਤ ਪੈਦਾ ਹੋਣ ਅਤੇ ਉਸ ਉਪਰੰਤ ਦਹਾਇਆਂ ਬਾਅਦ ਆਏ ਭਿਆਨਕ ਹੜ੍ਹਾਂ ਕਾਰਨ ਸੂਬੇ ਲਈ ਪੈਦਾ ਹੋਏ ਚੁਣੌਤੀਪੂਰਨ ਹਾਲਾਤਾਂ ਦਾ ਹਵਾਲਾਂ ਦਿੰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਨੂੰ ਤੁਰੰਤ ਵਿੱਤੀ ਸਹਾਇਤਾ ਅਤੇ ਇੱਕ ਵਿਸ਼ੇਸ਼ ਆਰਥਿਕ ਪੈਕੇਜ ਮੁਹੱਈਆ ਕਰਨ ਦੀ ਪੁਰਜੋਰ ਮੰਗ ਕੀਤੀ ਹੈ। ਅੱਜ ਨਵੀਂ ਦਿੱਲੀ ਵਿੱਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਪ੍ਰੀ-ਬਜਟ ਮੀਟਿੰਗ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਉਣ ਵਾਲੇ ਕੇਂਦਰੀ ਬਜਟ 2026-27 ਲਈ ਰਾਜ ਦੀਆਂ ਮਹੱਤਵਪੂਰਨ ਵਿੱਤੀ ਲੋੜਾਂ ਅਤੇ ਨੀਤੀਗਤ ਮੰਗਾਂ ਨੂੰ ਪੇਸ਼ ਕਰਦੇ ਇੱਕ ਵਿਸਥਾਰਥ ਮੰਗ ਪੱਤਰ ਸੌਂਪਿਆਂ।  ਐਡਵੋਕੇਟ ਚੀਮਾ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪੰਜਾਬ ਨੂੰ ,  ਭੂਗੋਲਿਕ ਤੌਰ ਤੇ ਮੁਲਕ  ਦੀ ਰੱਖਿਆ ਦੀ ਪਹਿਲੀ ਕਤਾਰ ਹੋਣ ਕਰਕੇ, ਸਰਹੱਦਾਂ 'ਤੇ ਵਧੇ ਹੋਏ ਸੁਰੱਖਿਆ ਤਣਾਅ ਦਾ ਸਾਹਮਣਾ ਕਰਨਾ ਪਿਆ ਜਿਸ  ਸਦਕਾ ਆਰਥਿਕ ਗਤੀਵਿਧੀਆਂ ਵਿੱਚ ਰੁਕਾਵਟ ਆਈ ਅਤੇ ਇਸ ਉਪਰੰਤ ਹੜਾਂ ...
ਪੰਜਾਬ ਨੂੰ ਰੱਖਿਆ ਨਿਰਮਾਣ ਖੇਤਰ ਦੇ ਪ੍ਰਮੁੱਖ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਿਤ: ਅਮਨ ਅਰੋੜਾ

ਪੰਜਾਬ ਨੂੰ ਰੱਖਿਆ ਨਿਰਮਾਣ ਖੇਤਰ ਦੇ ਪ੍ਰਮੁੱਖ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਿਤ: ਅਮਨ ਅਰੋੜਾ

National, Politics, Punjab
ਚੰਡੀਗੜ੍ਹ, 10 ਜਨਵਰੀ: ਪੰਜਾਬ ਨੂੰ ਭਾਰਤ ਦੇ ਰੱਖਿਆ ਨਿਰਮਾਣ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਅਤੇ ਸੂਬੇ ਦੀਆਂ ਅਥਾਹ ਸਮਰੱਥਾ ਨੂੰ ਦੇਸ਼ ਦੀਆਂ ਰੱਖਿਆ ਲੋੜਾਂ ਨਾਲ ਜੋੜਨ ਵੱਲ ਅਹਿਮ ਕਦਮ ਚੁੱਕਦਿਆਂ ਅੱਜ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉੱਚ-ਪੱਧਰੀ ਡਿਫੈਂਸ ਸਕਿੱਲਜ਼ ਕਨਕਲੇਵ (ਰੱਖਿਆ ਹੁਨਰ ਸੰਮੇਲਨ) ਕਰਵਾਇਆ ਗਿਆ, ਜਿਸ ਵਿੱਚ ਰੱਖਿਆ, ਏਅਰੋਸਪੇਸ ਅਤੇ ਰਣਨੀਤਕ ਖੇਤਰਾਂ ਲਈ ਹੁਨਰ ਵਿਕਾਸ 'ਤੇ ਧਿਆਨ ਕੇਂਦਰਿਤ ਕੀਤਾ ਗਿਆ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਇਸ ਸੰਮੇਲਨ ਨੇ ਰੱਖਿਆ ਨਿਰਮਾਣ ਖੇਤਰ ਵਿੱਚ ਦੇਸ਼ ਨੂੰ ਆਤਮ-ਨਿਰਭਰ ਬਣਾਉਣ ਲਈ ਸੂਬੇ ਨੂੰ ਅਹਿਮ ਸਰੋਤ ਵਜੋਂ ਉਭਾਰਨ ਵਾਲੇ ਪਲੇਟਫਾਰਮ ਵਜੋਂ ਭੂਮਿਕਾ ਨਿਭਾਈ। ਇਸ ਸੰਮੇਲਨ ਵਿੱਚ ਰੱਖਿਆ ਸਕੱਤਰ (ਭਾਰਤ ਸਰਕਾਰ) ਸ੍ਰੀ ਰਾਜੇਸ਼ ਕੁਮਾਰ ਸਿੰਘ, ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀਮਤੀ ਅਲਕਨੰਦਾ ਦਿਆਲ ਅਤੇ ਸੀਨੀਅਰ ਨੀਤੀ ਘਾੜ੍ਹਿਆਂ...
ਇਨਵੈਸਟ ਪੰਜਾਬ ਤਹਿਤ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਫੋਕਲ ਪੁਆਇੰਟ ‘ਚ 35 ਕਰੋੜ ਦੀ ਲਾਗਤ ਵਾਲੇ ਨਵੇਂ ‘ਟੂਲ ਰੂਮ’ ਯੂਨਿਟ ਦਾ ਕੀਤਾ ਉਦਘਾਟਨ

ਇਨਵੈਸਟ ਪੰਜਾਬ ਤਹਿਤ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਫੋਕਲ ਪੁਆਇੰਟ ‘ਚ 35 ਕਰੋੜ ਦੀ ਲਾਗਤ ਵਾਲੇ ਨਵੇਂ ‘ਟੂਲ ਰੂਮ’ ਯੂਨਿਟ ਦਾ ਕੀਤਾ ਉਦਘਾਟਨ

National, Politics, Punjab
ਚੰਡੀਗੜ੍ਹ/ਲੁਧਿਆਣਾ, 10 ਜਨਵਰੀ  - ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਦੇ ਚੱਲਦਿਆਂ, 'ਇਨਵੈਸਟ ਪੰਜਾਬ' ਤਹਿਤ ਵੱਖ-ਵੱਖ ਕੰਪਨੀਆਂ ਦੇ ਨਾਲ ਰਾਬਤਾ ਕਰਕੇ ਪੰਜਾਬ ਵਿੱਚ ਕਰੋੜਾਂ ਰੁਪਏ ਦਾ ਨਿਵੇਸ਼ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਪੰਜਾਬ ਸਰਕਾਰ ਦੇ ਉਦਯੋਗ, ਵਣਜ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਸਥਾਨਕ ਫੋਕਲ ਪੁਆਇੰਟ ਵਿਖੇ ਕੇ.ਜੇ. ਫੋਰਜਿੰਗ ਵੱਲੋਂ 35 ਕਰੋੜ ਰੁਪਏ ਦੀ ਲਾਗਤ ਵਾਲੇ ਨਵੇਂ ਸਥਾਪਤ ਯੂਨਿਟ ਦਾ ਉਦਘਾਟਨ ਕਰਦਿਆਂ ਕੀਤਾ। ਕੈਬਨਿਟ ਮੰਤਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਉਦਯੋਗ ਨੂੰ ਹੁਲਾਰਾ ਦੇਣ ਅਤੇ ਸੁਖਾਵਾਂ ਮਾਹੌਲ ਸਿਰਜਣ ਲਈ ਨਿਰੰਤਰ ਯਤਨਸ਼ੀਲ ਹੈ ਜਿਸਦੇ ਤਹਿਤ ਦੂਜਿਆ ਸੂਬਿਆਂ ਤੋਂ ਵੀ ਉਦਯੋਗਪਤੀ ਇੱਥੇ ਕਰੋੜਾਂ ਰੁਪਏ ਦਾ ਨਿਵੇਸ਼ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਕੇ.ਜੇ. ਗਰੁੱਪ ਵੱਲੋਂ 35 ਕਰੋੜ ਦੀ ਲਾਗਤ ਨਾਲ ਨਵਾਂ 'ਟੂਲ ਰੂਮ' ਯੂਨਿਟ ਸਥਾਪਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਾਲ 2025 ਦੌਰਾਨ, ਕੇ.ਜੇ. ਪਰਿਵਾਰ ਵੱਲੋਂ ਜਿੱਥੇ 52 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ...