ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਰੋੜਾਵਾਲੀ ਵਿਖੇ 51 ਲੱਖ ਰੁਪਏ ਦੀ ਲਾਗਤ ਨਾਲ ਬਣੇ ਖੇਡ ਮੈਦਾਨ ਦਾ ਕੀਤਾ ਉਦਘਾਟਨ
ਲੰਬੀ/ਸ੍ਰੀ ਮੁਕਤਸਰ ਸਾਹਿਬ, 4 ਮਈ- ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਤਹਿਤ ਹਲਕਾ ਲੰਬੀ ਦੇ ਪਿੰਡ ਰੋੜਾਵਾਲੀ ਵਿਖੇ ਕਰੀਬ 51 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਖੇਡ ਮੈਦਾਨ ਦਾ ਉਦਘਾਟਨ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਲੰਬੀ ਹਲਕੇ ਵਿਚ 13.50 ਕਰੋੜ ਰੁਪਏ ਦੀ ਲਾਗਤ ਨਾਲ 39 ਖੇਡ ਮੈਦਾਨ ਤਿਆਰ ਹੋ ਰਹੇ ਹਨ ਜਿਨਾਂ ਦਾ ਉਦਘਾਟਨ ਜਲਦ ਹੀ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਖੇਡ ਮੈਦਾਨਾਂ ਦੇ ਵਿਕਾਸ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣ ਵਿੱਚ ਮਦਦ ਮਿਲੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਵੱਡੇ ਪੱਧਰ ’ਤੇ...








