Shadow

Tag: punjab news

ਸੁਨਾਮ ‘ਚ ਸ਼ਹੀਦ ਊਧਮ ਸਿੰਘ ਦੀ ਵਿਰਾਸਤ ਨੂੰ ਪ੍ਰਦਰਸ਼ਿਤ ਕਰਨ ਲਈ ਪੰਜਾਬ ਦਾ ਪਹਿਲਾ 7ਡੀ ਆਡੀਟੋਰੀਅਮ ਬਣੇਗਾ

ਸੁਨਾਮ ‘ਚ ਸ਼ਹੀਦ ਊਧਮ ਸਿੰਘ ਦੀ ਵਿਰਾਸਤ ਨੂੰ ਪ੍ਰਦਰਸ਼ਿਤ ਕਰਨ ਲਈ ਪੰਜਾਬ ਦਾ ਪਹਿਲਾ 7ਡੀ ਆਡੀਟੋਰੀਅਮ ਬਣੇਗਾ

National, Politics, Punjab
ਸੁਨਾਮ ਊਧਮ ਸਿੰਘ ਵਾਲਾ, 9 ਜਨਵਰੀ (000) - ਆਜ਼ਾਦੀ ਸੰਘਰਸ਼ ਦੀ ਵਿਰਾਸਤ ਨੂੰ ਸੰਭਾਲਣ ਅਤੇ ਉਤਸ਼ਾਹਿਤ ਕਰਨ ਲਈ ਇੱਕ ਇਤਿਹਾਸਕ ਪਹਿਲਕਦਮੀ ਤਹਿਤ, ਸੂਬੇ ਦੇ ਪਹਿਲੇ ਅਤਿ-ਆਧੁਨਿਕ 7ਡੀ ਆਡੀਟੋਰੀਅਮ ਸੁਨਾਮ ਊਧਮ ਸਿੰਘ ਵਾਲਾ ਵਿਖੇ ਸਥਾਪਿਤ ਕੀਤਾ ਜਾਵੇਗਾ, ਜੋ ਕਿ ਇਨਕਲਾਬੀ ਸ਼ਹੀਦ ਊਧਮ ਸਿੰਘ ਜੀ ਦਾ ਜਨਮ ਸਥਾਨ ਹੈ। 21.17 ਕਰੋੜ ਦੀ ਲਾਗਤ ਵਾਲਾ ਇਹ ਪ੍ਰੋਜੈਕਟ ਮੌਜੂਦਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਜ਼ਾਦੀ ਅੰਦੋਲਨ ਦੌਰਾਨ ਕੀਤੀਆਂ ਕੁਰਬਾਨੀਆਂ ਦੀ ਭਾਵਪੂਰਨ ਢੰਗ ਨਾਲ ਜਾਣਕਾਰੀ ਦੇਣ ਦੇਵੇਗਾ। ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਹਾਲ ਹੀ ਵਿੱਚ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ, ਜਿਸ ਵਿੱਚ ਸੁਨਾਮ ਵਿੱਚ ਸ਼ਹੀਦ ਊਧਮ ਸਿੰਘ ਜੀ ਨੂੰ ਸਮਰਪਿਤ ਮੌਜੂਦਾ ਯਾਦਗਾਰ ਦੀ ਸੰਪੂਰਨ ਉੱਨਤੀ ਅਤੇ ਆਧੁਨਿਕੀਕਰਨ ਸ਼ਾਮਲ ਹੈ। ਇਸ ਅੱਪਗ੍ਰੇਡ ਕੀਤੇ ਜਾਣ ਵਾਲੇ ਕੰਪਲੈਕਸ ਵਿੱਚ ਪੰਜਾਬ ਦਾ ਪਹਿਲਾ ਅਤਿ-ਆਧੁਨਿਕ 7-ਡੀ ਆਡੀਟੋਰੀਅਮ, ਆਧੁਨਿਕ ਪ੍ਰਵੇਸ਼ ਦੁਆਰ, ਭਾਰਤ ਦੇ ਨਕਸ਼ੇ ਨੂੰ ਦਰਸਾਉਂਦਾ ਸੰਗੀਤਕ ਫੁਹਾਰਾ, ਸੈਲਾਨੀਆਂ ਲਈ ਕੈਫੇਟੇਰੀਆ, ਜਲ੍ਹਿਆਂਵਾਲਾ ਬਾਗ ਦੇ 'ਖੂਨੀ ਖੂਹ' ਦੀ ਪ੍ਰਤੀਕ੍ਰਿਤੀ, ਸ਼ਹੀਦ ...
ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ ਨੰਗਲ ਵਿਚ ਸਕੂਲ ਆਫ਼ ਐਮੀਨੈਂਸ ਨੰਗਲ ਵਿਖੇ ਮਨਾਇਆ ਜਾਵੇਗਾ- ਤਹਿਸੀਲਦਾਰ ਜਸਵੀਰ ਸਿੰਘ

ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ ਨੰਗਲ ਵਿਚ ਸਕੂਲ ਆਫ਼ ਐਮੀਨੈਂਸ ਨੰਗਲ ਵਿਖੇ ਮਨਾਇਆ ਜਾਵੇਗਾ- ਤਹਿਸੀਲਦਾਰ ਜਸਵੀਰ ਸਿੰਘ

National
ਨੰਗਲ 09 ਜਨਵਰੀ : ਉਪ ਮੰਡਲ ਪੱਧਰ ਦਾ  ਗਣਤੰਤਰ ਦਿਵਸ ਸਮਾਰੋਹ ਸਕੂਲ ਆਫ਼ ਐਮੀਨੈਂਸ ਨੰਗਲ ਵਿਖੇ 26 ਜਨਵਰੀ ਨੂੰ ਮਨਾਇਆ ਜਾਵੇਗਾ। ਜਿਸ ਦੇ ਸਾਰੇ ਪ੍ਰਬੰਧਾਂ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਆਪਣੀ ਡਿਊਟੀ ਪੂਰੀ ਮਿਹਨਤ ਲਗਨ ਅਤੇ ਤਨਦੇਹੀ ਨਾਲ ਕਰਨ। ਇਹ ਪ੍ਰਗਟਾਵਾ ਤਹਿਸੀਲਦਾਰ ਜਸਵੀਰ ਸਿੰਘ  ਨੇ ਅੱਜ ਨੰਗਲ ਨਗਰ ਕੋਸਲ ਦੇ ਕਮੇਟੀ ਹਾਲ ਵਿਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਕੂਲ ਮੁੱਖੀਆਂ ਨਾਲ ਸਮਾਰੋਹ ਦੇ ਪ੍ਰਬੰਧਾਂ ਦੀ ਤਿਆਰੀਆਂ ਸਬੰਧੀ ਰੱਖੀ ਇਕ ਵਿਸੇਸ਼ ਮੀਟਿੰਗ  ਮੋਕੇ ਕੀਤਾ। ਉਹਨਾਂ ਦੱਸਿਆ ਕਿ 19 ਜਨਵਰੀ ਨੂੰ ਰਵਿਊ ਮੀਟਿੰਗ ਰੱਖੀ ਗਈ ਹੈ ਤੇ 19 ਜਨਵਰੀ ਨੂੰ ਹੀ ਆਈਟਮਾਂ ਦੀ ਚੋਣ ਕੀਤੀ ਜਾਵੇਗੀ। ਦੇਸ਼ ਭਗਤੀ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਦੀ 21 ਜਨਵਰੀ ਨੂੰ ਰਿਹਸਲ ਤੇ 23  ਜਨਵਰੀ ਨੂੰ ਫੁੱਲ ਡ੍ਰੈਸ ਰਿਹਸਲ ਹੋਵੇਗੀ। ਉਹਨਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਰੋਹ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਸਾਰੇ ਪ੍ਰੋਗਰਾਮ ਸਮੇਂ ਸਿਰ ਨੇਪਰੇ ਚਾੜੇ ਜਾਣ। ਉਹਨਾਂ ਕਿਹਾ ਕਿ ਪਤਵੰਤਿਆਂ  ਤੇ ਵਿਦਿਆਰਥੀਆਂ ਦੇ ਬੈਠਣ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ। ਮੇੈਡੀਕਲ ਸਹੂਲਤ, ਪੀਣ ਵਾਲਾ ਪਾਣੀ, ਸਫਾ...
26 ਜਨਵਰੀ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ

26 ਜਨਵਰੀ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ

National, Politics, Punjab
ਤਰਨ ਤਾਰਨ, 09 ਜਨਵਰੀ (     ) - ਪੁਲਿਸ ਲਾਈਨ ਸਟੇਡੀਅਮ, ਤਰਨ ਤਾਰਨ ਵਿਖੇ 26 ਜਨਵਰੀ ਨੂੰ 77ਵਾਂ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਡਿਪਟੀ ਕਮਿਸ਼ਨਰ ਸ੍ਰੀ ਰਾਹੁਲ, ਆਈ.ਏ.ਐੱਸ. ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ  ਦੱਸਿਆ ਕਿ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਸੂਬੇ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਹੁਣ ਤੋਂ ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦੇਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮਹਿਮਾਨ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਸ ਅਤੇ ਸਕੂਲੀ ਵਿਿ...
ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਪੰਜਾਬੀ ਜੁੱਤੀ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ

ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਪੰਜਾਬੀ ਜੁੱਤੀ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ

National, Politics, Punjab
 ਕੋਟਕਪੂਰਾ 9 ਜਨਵਰੀ (  ) ਉਦਯੋਗਪਤੀ, ਕਾਰੀਗਰ ਤੇ ਵਪਾਰੀ ਪੰਜਾਬ ਦੀ ਅਰਥਵਿਵਸਥਾ ਦੀ ਰੀੜ ਦੀ ਹੱਡੀ ਹਨ ਜਿਨ੍ਹਾਂ ਤੋਂ ਬਿਨਾਂ ਦੇਸ਼ ਕਦੇ ਵੀ ਤਰੱਕੀ ਦੀਆਂ ਲੀਹਾਂ ਤੇ ਨਹੀਂ ਪੈ ਸਕਦਾ । ਇਹ ਪ੍ਰਗਟਾਵਾ  ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਪੰਜਾਬੀ ਜੁੱਤੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕੀਤਾ ਅਤੇ ਕਿਹਾ ਕਿ ਇਨ੍ਹਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਕਿਸੇ ਵੀ ਕੀਮਤ ਤੇ ਅਣਗੌਲਿਆ ਨਹੀਂ ਕੀਤਾ ਜਾਵੇਗਾ । ਉਨ੍ਹਾਂ ਦੱਸਿਆ ਕਿ ਕੋਟਕਪੂਰਾ ਵਿਖੇ ਬਨਣ ਵਾਲੀ ਪੰਜਾਬੀ ਜੁੱਤੀ ਦੀ ਸੂਬੇ ਵਿੱਚ ਹੀ ਨਹੀਂ ਬਲਕਿ ਵਿਦੇਸ਼ਾਂ ਵਿੱਚ ਵੀ ਕਾਫੀ ਮੰਗ ਹੈ । ਇਸ ਕਿੱਤੇ ਨਾਲ ਜੁੜੇ ਹੋਏ ਲੋਕ ਦਿਨ ਰਾਤ ਇਮਾਨਦਾਰੀ ਨਾਲ ਮਿਹਨਤ ਕਰਕੇ ਆਪਣੀ ਰੋਜ਼ੀ ਰੋਟੀ ਕਮਾਉਂਦੇ ਹਨ । ਉਨ੍ਹਾਂ ਕਿਹਾ ਕਿ ਜੁੱਤੀ ਬਨਾਉਣ ਦੇ ਕਾਰੋਬਾਰ ਨੂੰ ਉੱਚੇ ਦਰਜੇ ਤੇ ਲੈ ਕੇ ਜਾਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਜੇਕਰ ਜੁੱਤੀ ਦੀ ਬਰੈਂਡਿੰਗ ਕਰਕੇ ਉਸ ਨੂੰ ਵੇਚਿਆ ਜਾਵੇ ਤਾਂ ਚੰਗਾ ਮੁਨਾਫਾ ਕਮਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅੱਜ ਕੱਲ ਦੀ ਨੌਜਵਾਨ ਪੀੜੀ ਨੂੰ ਹੱਥੀ ਕਿਰਤ ਵਾਲੇ ...
ਯੁੱਧ ਨਸ਼ਿਆਂ ਵਿਰੁੱਧ’ ਦੀ ਤਰਜ਼ ਉੱਤੇ ਗੈਂਗਸਟਰਾਂ ਖ਼ਿਲਾਫ਼ ਜੰਗ ਵਿੱਢੀ ਜਾਵੇਗੀl ਪੰਜਾਬ ਵਿੱਚੋਂ ਸਾਰੇ ਗੈਂਗਸਟਰਾਂ ਤੇ ਉਨ੍ਹਾਂ ਦੇ ਨੈੱਟਵਰਕ ਦਾ ਹੋਵੇਗਾ ਸਫ਼ਾਇਆ: ਅਰਵਿੰਦ ਕੇਜਰੀਵਾਲ

ਯੁੱਧ ਨਸ਼ਿਆਂ ਵਿਰੁੱਧ’ ਦੀ ਤਰਜ਼ ਉੱਤੇ ਗੈਂਗਸਟਰਾਂ ਖ਼ਿਲਾਫ਼ ਜੰਗ ਵਿੱਢੀ ਜਾਵੇਗੀl ਪੰਜਾਬ ਵਿੱਚੋਂ ਸਾਰੇ ਗੈਂਗਸਟਰਾਂ ਤੇ ਉਨ੍ਹਾਂ ਦੇ ਨੈੱਟਵਰਕ ਦਾ ਹੋਵੇਗਾ ਸਫ਼ਾਇਆ: ਅਰਵਿੰਦ ਕੇਜਰੀਵਾਲ

National, Politics, Punjab
ਲੁਧਿਆਣਾ, 8 ਜਨਵਰੀ: ਇਕ ਮਜ਼ਬੂਤ ਸਿਆਸੀ ਸੰਦੇਸ਼ ਦਿੰਦੇ ਹੋਏ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਜ਼ੋਰ ਦੇ ਕੇ ਆਖਿਆ ਕਿ ਪੰਜਾਬ ਡਰ, ਗੁੰਡਾਗਰਦੀ ਅਤੇ ਹੇਰਾਫੇਰੀ ਵਾਲੀਆਂ ਚੋਣਾਂ ਦੇ ਯੁੱਗ ਤੋਂ ਫੈਸਲਾਕੁੰਨ ਤੌਰ ਉੱਤੇ ਬਾਹਰ ਆ ਗਿਆ ਹੈ। ਉਨ੍ਹਾਂ ਨਾਲ ਹੀ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਹੁਣ ‘ਯੁੱਧ ਨਸ਼ਿਆਂ ਵਿਰੁੱਧ’ ਦੀ ਤਰਜ਼ ਉੱਤੇ ਗੈਂਗਸਟਰਾਂ ਵਿWੱਧ ਵੱਡੇ ਪੱਧਰ ਉੱਤੇ ਜੰਗ ਸ਼ੁਰੂ ਕਰੇਗੀ। ਪੰਚਾਇਤ ਚੋਣਾਂ ਵਿੱਚ ‘ਆਪ’ ਦੀ 70 ਪ੍ਰਤੀਸ਼ਤ ਤੋਂ ਵੱਧ ਸੀਟਾਂ ਉੱਤੇ ਸ਼ਾਨਦਾਰ ਜਿੱਤ ਨੂੰ ਸਾਫ਼—ਸੁਥਰੀ ਰਾਜਨੀਤੀ ਅਤੇ ਇਮਾਨਦਾਰ ਸ਼ਾਸਨ ਲਈ ਫਤਵਾ ਦੱਸਦਿਆਂ ‘ਆਪ’ ਮੁਖੀ ਨੇ ਕਿਹਾ ਕਿ ਪੰਜਾਬ ਨੇ ਆਪਣੇ ਇਤਿਹਾਸ ਵਿੱਚ ਸਥਾਨਕ ਇਕਾਈਆਂ ਦੀਆਂ ਚੋਣਾਂ ਸਭ ਤੋਂ ਸਾਫ਼ਗੋਈ ਨਾਲ ਹੁੰਦੀਆਂ ਦੇਖੀਆਂ ਹਨ, ਜਿਨ੍ਹਾਂ ਵਿੱਚ ਇਕ ਵੀ ਵੋਟ ਤਬਦੀਲ ਨਹੀਂ ਹੋਈ, ਜਦੋਂ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਲੋਕ ਪੱਖੀ ਸ਼ਾਸਨ ਨੇ ਰਵਾਇਤੀ ਪਾ...
2000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

2000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

National
ਚੰਡੀਗੜ੍ਹ 8 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਨਗਰ ਨਿਗਮ, ਜਲੰਧਰ ਦੀ ਜਲ ਸਪਲਾਈ ਅਤੇ ਸੀਵਰੇਜ ਸ਼ਾਖਾ ਵਿੱਚ ਤਾਇਨਾਤ ਕਲਰਕ ਕਰੁਣ ਧੀਰ ਨੂੰ 2000 ਰੁਪਏ ਰਿਸ਼ਵਤ ਲੈਂਦੇ  ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਤੋਂ ਇਲਾਵਾ ਦੋਸ਼ੀ ਦੇ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਬਿਊਰੋ ਟੀਮ ਨੂੰ 2.72 ਲੱਖ ਰੁਪਏ ਬਰਾਮਦ ਹੋਏ ਹਨ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਦੋਸ਼ੀ ਨੂੰ ਰਾਮ ਨਗਰ, ਜਲੰਧਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਪਿਛਲੇ ਪੰਦਰਾਂ ਮਹੀਨਿਆਂ ਤੋਂ ਜਲੰਧਰ ਦੇ ਦੋਆਬਾ ਚੌਕ ਨੇੜੇ ਇੱਕ ਅਹਾਤਾ ਚਲਾ ਰਿਹਾ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਕਰੁਣ ਧੀਰ ਉਸਦੇ ਅਹਾਤਾ ’ਤੇ ਆਇਆ ਸੀ  ਅਤੇ ਉਸਨੇ ਸ਼ਿਕਾਇਤਕਰਤਾ ਨੂੰ ਕਥਿਤ ਤੌਰ ਤੇ ਗੈਰ-ਕਾਨੂੰਨੀ ਕੁਨੈਕਸ਼ਨ ਵਰਤਣ  ਅਤੇ ਗੰਦਾ ਪਾਣੀ ਸੀਵਰੇਜ ਵਿੱਚ ਪਾਉਣ ਦੀ ਆੜ ਵਿੱਚ ਉਸਦਾ ਪਾਣੀ ਅਤੇ ਸੀਵਰੇਜ ਕੁਨੈਕਸ਼ਨ ਕੱਟਣ ਦੀ ਧਮਕੀ ...
ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਂ ‘ਤੇ ਰੱਖਿਆ ਜਾਵੇਗਾ

ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਂ ‘ਤੇ ਰੱਖਿਆ ਜਾਵੇਗਾ

National, Politics, Punjab
ਚੰਡੀਗੜ੍ਹ, ਜਨਵਰੀ 8: ਪੰਜਾਬ ਰਾਜ ਜੰਗਲੀ ਜੀਵ ਬੋਰਡ ਦੀ ਸਟੈਂਡਿੰਗ ਕਮੇਟੀ ਨੇ ਅੱਜ ਇਤਿਹਾਸਕ ਫੈਸਲਾ ਲੈਂਦਿਆਂ ਰੂਪਨਗਰ ਜ਼ਿਲ੍ਹੇ ਦੀ ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਂ ’ਤੇ ਰੱਖਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਬਾਅਦ ਇਸ ਸੈਂਚੁਰੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੰਗਲੀ ਜੀਵ ਸੈਂਚੁਰੀ ਵਜੋਂ ਜਾਣਿਆ ਜਾਵੇਗਾ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਦਿਵਸ ਪਿਛਲੇ ਸਾਲ 25 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਧਾਰਮਿਕ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ ਸੀ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਂ ਬਦਲ ਕੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਂ 'ਤੇ ਰੱਖਣ ਦੀ ਸਿਫਾਰਸ਼ ਭੇਜੀ ਗਈ ਸੀ। ਜ਼ਿਕਰਯੋਗ ਹੈ ਕਿ ਇਹ ਜੰਗਲੀ ਜੀਵ ਸੈਂਚੁਰੀ ਤਿੰਨ ਪਿੰਡਾਂ ਝੱਜਰ, ਬਚੌਲੀ ਅਤੇ ਲਮਲੇਹਰੀ ਵਿੱਚ 289 ਏਕੜ ਖੇਤਰ ‘ਚ ਫੈਲੀ ਹੋਈ ਹ...
852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ

852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ

National, Politics, Punjab
ਚੰਡੀਗੜ੍ਹ, 8 ਜਨਵਰੀ: ਵਿਦਿਆਰਥੀਆਂ ਲਈ ਸਿੱਖਣ ਦੇ ਮਾਹੌਲ ਨੂੰ ਹੋਰ ਬਿਹਤਰ ਬਣਾਉਣ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 852 ਸਰਕਾਰੀ ਸਕੂਲਾਂ ਵਿੱਚ ਨਵੀਨੀਕਰਨ ਕਾਰਜਾਂ ਵਾਸਤੇ 17.44 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਕਦਮ ਦਾ ਉਦੇਸ਼ ਅਕਾਦਮਿਕ ਵਿਕਾਸ ਲਈ ਵਿਦਿਆਰਥੀਆਂ ਨੂੰ ਉਸਾਰੂ ਅਤੇ ਢੁਕਵਾਂ ਮਾਹੌਲ ਉਪਲਬਧ ਕਰਵਾਉਣਾ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵਿਭਾਗ ਨੇ ਰਾਜ ਭਰ ਵਿੱਚ ਫੰਡਾਂ ਦੀ ਬਰਾਬਰ ਵੰਡ ਨੂੰ ਯਕੀਨੀ ਬਣਾਇਆ ਹੈ। ਅੰਮ੍ਰਿਤਸਰ ਨੂੰ 1.58 ਕਰੋੜ ਰੁਪਏ, ਬਰਨਾਲਾ ਨੂੰ 44.64 ਲੱਖ ਰੁਪਏ, ਬਠਿੰਡਾ ਨੂੰ 76.02 ਲੱਖ, ਫਰੀਦਕੋਟ ਨੂੰ 50.31 ਲੱਖ, ਫਤਿਹਗੜ੍ਹ ਸਾਹਿਬ ਨੂੰ 23.22 ਲੱਖ, ਫਾਜ਼ਿਲਕਾ ਨੂੰ 1.13 ਕਰੋੜ ਰੁਪਏ, ਫਿਰੋਜ਼ਪੁਰ ਨੂੰ 40.41 ਲੱਖ, ਗੁਰਦਾਸਪੁਰ ਨੂੰ 1.18 ਕਰੋੜ ਤੋਂ ਵੱਧ, ਹੁਸ਼ਿਆਰਪੁਰ ਨੂੰ 97.44 ਲੱਖ, ਜਲੰਧਰ ਨੂੰ 97.41 ਲੱਖ, ਕਪੂਰਥਲਾ ਨੂੰ 20.52 ਲੱਖ, ਲੁਧਿਆਣਾ ਨੂੰ 1.50 ਕਰੋੜ, ਮਾਲੇਰਕੋਟਲਾ ਨੂੰ 15.75 ਲੱਖ, ਮਾਨਸਾ ਨੂੰ 61...
ਖੇਤੀਬਾੜੀ-ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਦੋ ਅਵਾਰਡਾਂ ਨਾਲ ਸਨਮਾਨਿਤ : ਮੋਹਿੰਦਰ ਭਗਤ

ਖੇਤੀਬਾੜੀ-ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਦੋ ਅਵਾਰਡਾਂ ਨਾਲ ਸਨਮਾਨਿਤ : ਮੋਹਿੰਦਰ ਭਗਤ

National, Politics, Punjab
ਚੰਡੀਗੜ੍ਹ, 8 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।  ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਾਗਬਾਨੀ ਵਿਭਾਗ ਜੋ ਕਿ ਏ.ਆਈ.ਐਫ ਸਕੀਮ ਨੂੰ ਲਾਗੂ ਕਰਨ ਲਈ ਸਟੇਟ ਨੋਡਲ ਏਜੰਸੀ ਹੈ ਨੇ ਆਪਣੇ ਨਿਰੰਤਰ ਯਤਨਾਂ ਸਦਕਾ ਪੰਜਾਬ ਦੀ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਲਈ ਰਾਸ਼ਟਰੀ ਮਾਨਤਾ ਪ੍ਰਾਪਤ ਕੀਤੀ ਹੈ। ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ.) ਯੋਜਨਾ ਅਧੀਨ ਪ੍ਰੋਜੈਕਟਾਂ ਨੂੰ ਵਧੀਆ ਢੰਗ ਨਾਲ ਲਾਗੂਕਰਨ ਅਤੇ ਪ੍ਰਭਾਵਸ਼ਾਲੀ ਨਿਗਰਾਨੀ ਲਈ ਪੰਜਾਬ ਨੂੰ ਦੋ ਵੱਕਾਰੀ ਅਵਾਰਡਾਂ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੱਸਿਆ ਕਿ ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵੱਲੋਂ ਚੰਡੀਗੜ੍ਹ ਵਿਖੇ ਆਯੋਜਿਤ ਇਕ ਖੇਤਰੀ ਕਾਨਫਰੰਸ ਦੌਰਾਨ ਪੰਜਾਬ ਨੂੰ ‘ਬੈਸਟ ਪਰਫਾਰਮਿੰਗ ਸਟੇਟ’...
ਪੰਜਾਬ ਸਰਕਾਰ ਨੇ ਬਾਲ ਵਿਆਹ ਵਿਰੁੱਧ ਜੰਗ ਕੀਤੀ ਤੇਜ਼, ਸਾਲ 2025-26 ਵਿੱਚ ਅਜਿਹੇ 64 ਮਾਮਲਿਆਂ ਨੂੰ ਰੋਕਿਆ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਬਾਲ ਵਿਆਹ ਵਿਰੁੱਧ ਜੰਗ ਕੀਤੀ ਤੇਜ਼, ਸਾਲ 2025-26 ਵਿੱਚ ਅਜਿਹੇ 64 ਮਾਮਲਿਆਂ ਨੂੰ ਰੋਕਿਆ: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 8 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬਾਲ ਵਿਆਹ ਦੀ ਸਮਾਜਿਕ ਬੁਰਾਈ ਨੂੰ ਸੂਬੇ ਵਿੱਚੋਂ ਮੁਕੰਮਲ ਰੂਪ ਵਿੱਚ ਖ਼ਤਮ ਕਰਨ ਲਈ ਨਿਰੰਤਰ, ਮਜ਼ਬੂਤ ਅਤੇ ਨਤੀਜਾ-ਮੁਖੀ ਯਤਨ ਕੀਤੇ ਜਾ ਰਹੇ ਹਨ । ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਰਕਾਰ ਦੀ ਬਾਲ-ਕੇਂਦ੍ਰਿਤ ਅਤੇ ਨੀਤੀਗਤ ਪਹੁੰਚ ਦਾ ਹਵਾਲਾ ਦਿੰਦਿਆਂ ਸਾਂਝੀ ਕੀਤੀ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੌਜੂਦਾ ਵਿੱਤੀ ਸਾਲ 2025-26 ਦੌਰਾਨ ਬੱਚਿਆਂ ਦੀ ਸੁਰੱਖਿਆ ਅਤੇ  ਹਿੱਤਾਂ ਨੂੰ ਬਰਕਰਾਰ ਰੱਖਣ ਲਈ ਸਮੇਂ ਸਿਰ ਕਾਰਵਾਈ ਯਕੀਨੀ ਬਣਾਉਂਦਿਆਂ ਪੰਜਾਬ ਸਰਕਾਰ ਦੇ ਦਖ਼ਲ ਨਾਲ ਬਾਲ ਵਿਆਹਾਂ ਦੇ  64 ਮਾਮਲਿਆਂ ਨੂੰ ਸਫਲਤਾਪੂਰਵਕ ਰੋਕਿਆ ਗਿਆ ਹੈ। ਉਨ੍ਹਾਂ ਕਿਹਾ, ‘‘ਇਹ ਦਖਲ ਮਾਨ ਸਰਕਾਰ ਵੱਲੋਂ ਬੱਚਿਆਂ ਦੇ ਅਧਿਕਾਰਾਂ ਅਤੇ ਭਵਿੱਖ ਨੂੰ ਦਰਪੇਸ਼ ਖਤਰੇ ਨਾਲ ਨਜਿੱਠਣ ਲਈ ਫੌਰੀ ਅਤੇ ਫੈਸਲਾਕੁੰਨ ਕਾਰਵਾਈ ਕਰਨ ਦੇ ਦ੍ਰਿੜ ਇਰਾਦੇ ਨੂੰ ਦਰਸਾਉਂਦੇ ਹਨ।’’ ਇਸ ਸਮਾਜਿਕ ਉਪਰਾਲੇ ਵਿੱ...