ਐਸ.ਸੀ. ਭਾਈਚਾਰੇ ਦੀ ਭਲਾਈ ਲਈ ਸਬ-ਪਲਾਨ ਦੀ ਸਮੀਖਿਆ, 25 ਵਿਭਾਗਾਂ ਨਾਲ ਮੰਤਰੀ ਡਾ. ਬਲਜੀਤ ਕੌਰ ਦੀ ਅਹਿਮ ਬੈਠਕ
ਚੰਡੀਗੜ੍ਹ, 2 ਜਨਵਰੀ:
ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਰਾਜ ਵਿੱਚ ਅਨੁਸੂਚਿਤ ਜਾਤੀਆਂ ਦੀ ਸਮਾਜਿਕ-ਆਰਥਿਕ ਭਲਾਈ ਲਈ ਲਾਗੂ ਕੀਤੇ ਜਾ ਰਹੇ ਅਨੁਸੂਚਿਤ ਜਾਤੀਆਂ ਸਬ-ਪਲਾਨ (ਐਸ.ਸੀ.ਐਸ.ਪੀ.) ਦੀ ਪ੍ਰਗਤੀ ਦੀ ਸਮੀਖਿਆ ਲਈ ਇਕ ਅਹਿਮ ਬੈਠਕ ਕੀਤੀ। ਇਸ ਬੈਠਕ ਦੌਰਾਨ ਐਸ.ਸੀ. ਸਬ-ਪਲਾਨ ਅਧੀਨ ਸਕੀਮਾਂ ਲਾਗੂ ਕਰ ਰਹੇ ਲਗਭਗ 25 ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਵਿਸਥਾਰ ਨਾਲ ਚਰਚਾ ਕੀਤੀ ਗਈ।
ਮੀਟਿੰਗ ਵਿੱਚ ਡਾ. ਬਲਜੀਤ ਕੌਰ ਨੇ ਵਿੱਤੀ ਸਾਲ 2025-26 ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਐਸ.ਸੀ. ਸਬ-ਪਲਾਨ ਤਹਿਤ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਨ੍ਹਾਂ ਯੋਜਨਾਵਾਂ ਲਈ ਰੱਖੀ ਗਈ ਰਾਸ਼ੀ ਹਾਲੇ ਤੱਕ ਖਰਚ ਨਹੀਂ ਹੋਈ, ਉਸ ਦੀ ਵਰਤੋਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਰਾਸ਼ੀ ਤੁਰੰਤ ਜਾਰੀ ਕਰਵਾ ਕੇ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ‘ਤੇ ਲੋਕਾਂ ਤੱਕ ਪਹੁੰਚਾਇਆ ਜਾਵੇ।
ਮੰਤਰੀ ਨੇ ਸਪੱਸ਼ਟ ਕੀਤਾ ਕਿ ਐਸ.ਸੀ. ਸਬ-ਪਲਾਨ ਤਹਿਤ ਰੱਖੀ ਗਈ ਰਾਸ਼ੀ ਦੀ ਵਰਤੋਂ ਸਿਰਫ਼ ਅਨੁਸੂਚਿਤ ਜਾਤੀ ਭਾਈ...








