ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਛੱਤਬੀੜ ਚਿੜੀਆਘਰ ਵਿਖੇ ਜਾਨਵਰਾਂ ਨੂੰ ਠੰਢ ਤੋਂ ਬਚਾਉਣ ਲਈ ਕੀਤੇ ਵਿਸ਼ੇਸ਼ ਪ੍ਰਬੰਧ
ਚੰਡੀਗੜ੍ਹ, 27 ਦਸੰਬਰ:
ਸਰਦੀਆਂ ਦੀ ਆਮਦ ਅਤੇ ਖ਼ਰਾਬ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ, ਪੰਜਾਬ ਨੇ ਛੱਤਬੀੜ ਦੇ ਮਹਿੰਦਰ ਚੌਧਰੀ ਜ਼ੂਆਲੋਜੀਕਲ ਪਾਰਕ ਵਿੱਚ ਜਾਨਵਰਾਂ ਲਈ ਸਾਫ਼-ਸੁਥਰੇ ਅਤੇ ਸੁਰੱਖਿਆਤਮਕ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹਨ।
ਮਾਸਾਹਾਰੀ ਜਾਨਵਰਾਂ ਬਾਘ, ਚੀਤੇ, ਸ਼ੇਰ ਅਤੇ ਹੋਰਨਾਂ ਬਿੱਲੀ ਪ੍ਰਜਾਤੀਆਂ ਲਈ ਰਾਤ ਦੇ ਆਸਰਾ ਸਥਾਨਾਂ ਵਿੱਚ ਰੂਮ ਹੀਟਰ ਅਤੇ ਹੀਟ ਕੰਵੈਕਟਰਾਂ ਦੀ ਵਿਵਸਥਾ ਕੀਤੀ ਗਈ ਹੈ। ਸਾਰੀਆਂ ਖਿੜਕੀਆਂ ਅਤੇ ਖੁੱਲ੍ਹਿਆਂ ਥਾਵਾਂ ਨੂੰ ਪੌਲੀਥੀਨ ਸ਼ੀਟ ਜਾਂ ਫਾਈਬਰ ਸ਼ੀਟ ਅਤੇ ਸਰਕੰਡੇ ਘਾਹ ਦੀ ਛੱਤ ਨਾਲ ਢੱਕਿਆ ਗਿਆ ਹੈ। ਸਾਰੇ ਵਧੇਰੀ ਉਮਰ ਅਤੇ ਛੋਟੀ ਉਮਰ ਦੇ ਜਾਨਵਰਾਂ ਲਈ ਵਿਸ਼ੇਸ਼ ਤਾਪਮਾਨ ਨਿਯੰਤਰਣ ਪ੍ਰਬੰਧ ਕੀਤੇ ਗਏ ਹਨ।
ਸ਼ਾਕਾਹਾਰੀ ਜਾਨਵਰਾਂ ਲਈ ਬੰਨ੍ਹਣ ਵਾਲੀਆਂ ਤਾਰਾਂ ਅਤੇ ਰੱਸੀਆਂ ਦੀ ਮਦਦ ਨਾਲ ਅਸਥਾਈ ਆਸਰਾ/ਝੌਂਪੜੀਆਂ ਬਣਾਈਆਂ ਗਈਆਂ ਹਨ, ਜਿਸ ਨਾਲ ਇਨ੍ਹਾਂ ਸ਼ਾਕਾਹਾਰੀ ਜਾਨਵਰਾਂ ਦੇ ਸਾਰੇ ਵਾੜਿਆਂ ਵਿੱਚ ਵਾਟਰ ਪਰੂਫ਼ ਪ੍ਰਬੰਧਾਂ (ਛੱਤਾ...








