ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਵਾਰਡ ਨੰਬਰ 14 ਵਿੱਚ ਕ੍ਰਿਕਟ ਬਾਕਸ ਦਾ ਕੀਤਾ ਉਦਘਾਟਨ
ਨੰਗਲ 01 ਅਕਤੂਬਰ: ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਆਪਣੇ ਸ਼ਹਿਰ ਵਿੱਚ ਹੀ ਬਿਹਤਰ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅੱਜ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੰਗਲ ਦੇ ਵਾਰਡ ਨੰਬਰ -14 ਵਿੱਚ ਬਣਨ ਵਾਲੇ ਕ੍ਰਿਕਟ ਬਾਕਸ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਨੰਗਲ ਸ਼ਹਿਰ ਵਿੱਚ ਕੁੱਲ 7 ਆਧੁਨਿਕ ਕ੍ਰਿਕਟ ਬਾਕਸ ਬਣਾਏ ਜਾਣਗੇ। ਇਹ ਕ੍ਰਿਕਟ ਬਾਕਸ ਵਾਰਡ ਨੰਬਰ 3, 4, 8, 11, 12, 14 ਅਤੇ 16 ਵਿੱਚ ਤਿਆਰ ਕੀਤੇ ਜਾਣਗੇ, ਜਿਸ ਨਾਲ ਵੱਖ-ਵੱਖ ਇਲਾਕਿਆਂ ਦੇ ਨੌਜਵਾਨਾਂ ਨੂੰ ਖੇਡਣ ਲਈ ਨੇੜੇ ਹੀ ਢੁੱਕਵੀਆਂ ਸਹੂਲਤਾਂ ਮਿਲ ਸਕਣਗੀਆਂ।
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਨ੍ਹਾਂ ਕ੍ਰਿਕਟ ਬਾਕਸਾਂ ਦਾ ਨਿਰਮਾਣ ਆਧੁਨਿਕ ਖੇਡ ਮਾਪਦੰਡਾਂ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਜਾਵੇਗਾ। ਹਰੇਕ ਕ੍ਰਿਕਟ ਬਾਕਸ ਦੀ ਲੰਬਾਈ ਕਰੀਬ 100 ਤੋਂ 120 ਫੁੱਟ ਹੋਵੇਗੀ ਅਤੇ ਇੱਥੇ ਖਿਡਾਰੀਆਂ ਦੀ ਲੋੜ ਅਨੁਸਾਰ ਬੁਨਿਆਦੀ ਖੇਡ ਸਹੂਲਤਾਂ ਉਪਲੱਬਧ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕ੍ਰਿਕਟ ਬਾਕਸ ਵਿੱਚ ਲੋੜੀਂਦੀਆਂ ਲਾਈਟਾਂ, ਖੇਡਣ ਲਈ ਉਚਿਤ ਪਿੱਚ ਅਤੇ ਹੋਰ ਜ਼ਰੂਰੀ ਸਹੂਲਤਾ...








