ਪੰਜਾਬ ਸਰਕਾਰ ਵੱਲੋਂ ਝੋਨਾ ਛੱਡ ਕੇ ਸਾਉਣੀ ਦੀ ਮੱਕੀ ਬੀਜਣ ਵਾਲੇ ਅਗਾਂਹਵਧੂ ਕਿਸਾਨਾਂ ਦਾ ਸਨਮਾਨ
ਚੰਡੀਗੜ੍ਹ, 23 ਦਸੰਬਰ:
ਸੂਬੇ ਵਿੱਚ ਸਾਉਣੀ ਦੀ ਮੱਕੀ ਦੇ ਪਾਇਲਟ ਪ੍ਰੋਜੈਕਟ ਦੀ ਸਫਲਤਾ ਦੇ ਮੱਦੇਨਜ਼ਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਉਨ੍ਹਾਂ ਅਗਾਂਹਵਧੂ ਮੱਕੀ ਕਾਸ਼ਤਕਾਰਾਂ ਦਾ ਸਨਮਾਨ ਕੀਤਾ, ਜਿਨ੍ਹਾਂ ਨੇ ਪਾਣੀ ਦੀ ਜ਼ਿਆਦਾ ਖਪਤ ਵਾਲੇ ਝੋਨੇ ਦੀ ਫਸਲ ਦੀ ਥਾਂ ਸਾਉਣੀ ਦੀ ਮੱਕੀ ਦੀ ਖੇਤੀ ਵੱਲ ਰੁਖ਼ ਕੀਤਾ।
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅਗਾਂਹਵਧੂ ਮੱਕੀ ਕਾਸ਼ਤਕਾਰਾਂ ਨੂੰ ਪ੍ਰਸੰਸਾ ਸਰਟੀਫਿਕੇਟ ਦਿੱਤੇ ਅਤੇ ਉਨ੍ਹਾਂ ਨੂੰ ਪ੍ਰੇਰਿਆ ਕਿ ਉਹ ਹੋਰ ਕਿਸਾਨਾਂ ਨੂੰ ਵੀ ਸਾਉਣੀ ਦੀ ਮੱਕੀ ਦੀ ਕਾਸ਼ਤ ਲਈ ਜਾਗਰੂਕ ਕਰਨ।
ਉਨ੍ਹਾਂ ਕਿਹਾ ਕਿ ਸਾਉਣੀ ਦੀ ਮੱਕੀ ਪਾਇਲਟ ਪ੍ਰੋਜੈਕਟ, ਜਿਸਦਾ ਉਦੇਸ਼ ਫਸਲੀ ਵਿਭਿੰਨਤਾ, ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣਾ, ਮਿੱਟੀ ਦੀ ਸਿਹਤ ਵਿੱਚ ਸੁਧਾਰ ਕਰਨਾ ਅਤੇ ਕਿਸਾਨਾਂ ਦੀ ਆਮਦਨ ਵਧਾਉਣਾ ਹੈ, ਦੇ ਸਕਾਰਾਤਮਕ ਨਤੀਜੇ ਸਾਹਮਣੇ ਆਏ ਹਨ। ਸਰਕਾਰ ਅਗਲੇ ਸੀਜ਼ਨ ਲਈ ਇਸ ਪ੍ਰੋਗਰਾਮ ਦੇ ਵਿਸਥਾਰ ’ਤੇ ਵਿਚਾਰ ਕਰ ਰਹੀ ਹੈ ਤਾਂ ਜੋ ਹੋਰ ਕਿਸਾਨਾਂ ਨੂੰ ਪਾਣੀ ਦੀ ਜ਼ਿਆਦਾ ਵ...








