2900 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਨਾਲ ਪੰਜਾਬ ਵਿੱਚ ਜਲ ਅਤੇ ਸੈਨੀਟੇਸ਼ਨ ਢਾਂਚੇ ਨੂੰ ਹੁਲਾਰਾ ਮਿਲਿਆ: ਹਰਦੀਪ ਸਿੰਘ ਮੁੰਡੀਆਂ
*ਚੰਡੀਗੜ੍ਹ, 18 ਦਸੰਬਰ:*
ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਭਰ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਦੇਣ ਲਈ 2,900 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਵੱਡੇ ਨਿਵੇਸ਼ ਨਾਲ ਪ੍ਰਮੁੱਖ ਪ੍ਰਾਜੈਕਟਾਂ ਨੂੰ ਜਲਦ ਮੁਕੰਮਲ ਕਰਨ, ਨਵੀਨ ਤਕਨਾਲੋਜੀ ਦੇ ਵਿਸਥਾਰ ਅਤੇ ਪਾਣੀ ਦੀ ਗੁਣਵੱਤਾ ਅਤੇ ਸੈਨੀਟੇਸ਼ਨ ਪ੍ਰਣਾਲੀਆਂ ਨੂੰ ਮਜ਼ਬੂਤੀ ਦੇਣ ਵਿੱਚ ਵੱਡੀ ਮਦਦ ਮਿਲੀ ਹੈ, ਜਿਸ ਦੇ ਨਤੀਜੇ ਵਜੋਂ ਪੇਂਡੂ ਅਤੇ ਅਰਧ-ਸ਼ਹਿਰੀ ਖੇਤਰਾਂ ਵਿੱਚ ਲੋਕਾਂ ਦੇ ਰੋਜ਼ਾਨਾ ਜੀਵਨ ਪੱਧਰ ਵਿੱਚ ਕਾਫ਼ੀ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ 100 ਫ਼ੀਸਦੀ ਕਵਰੇਜ ਨਾਲ ਇਸ ਸਮੇਂ ਸੂਬੇ ਵਿੱਚ 34 ਲੱਖ ਤੋਂ ਵੱਧ ਪਰਿਵਾਰਾਂ ਨੂੰ ਸੁਰੱਖਿਅਤ ਅਤੇ ਸਾਫ਼ ਪੀਣਯੋਗ ਪਾਣੀ ਮਿਲ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2025-26 ਲਈ ਪੇਂਡੂ ਵਿਕਾਸ ਵਾਸਤੇ ਸੈਨੀਟੇਸ਼ਨ ਖੇਤਰ ਹਿੱਤ 2,190.80 ਕਰੋੜ ਰੁਪਏ ਦੀ ...








