12 ਦਸੰਬਰ ਸ਼ਾਮ 4:00 ਵਜੇ ਤੋਂ ਪੋਲਿੰਗ ਇਲਾਕੇ ਵਿੱਚ ਕੋਈ ਵੀ ਜਨਤਕ ਮੀਟਿੰਗ ਕਰਨ ਆਯੋਜਿਤ ਕਰਨ ਜਾਂ ਸ਼ਾਮਿਲ ਹੋਣ `ਤੇ ਪਾਬੰਦੀ ਲਗਾਈ
ਤਰਨ ਤਾਰਨ, 11 ਦਸੰਬਰ ( ) - ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਸੂਬੇ ਵਿੱਚ 14 ਦਸੰਬਰ 2025 ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਅਤੇ ਇਹਨਾਂ ਚੋਣਾਂ ਦਾ ਨਤੀਜਾ 17 ਦਸੰਬਰ 2025 ਨੂੰ ਘੋਸ਼ਿਤ ਕੀਤਾ ਜਾਵੇਗਾ। ਇਹਨਾਂ ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਏ ਰੱਖਣ, ਲੋਕ ਸ਼ਾਂਤੀ ਬਰਕਰਾਰ ਰੱਖਣ ਅਤੇ ਚੋਣਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਣ ਲਈ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਰਾਜ ਚੋਣ ਕਮਿਸ਼ਨ ਐਕਟ 1994 ਦੀ ਧਾਰਾ 110 ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਪ੍ਰਾਪਤ ਹੋਏ ਹਨ।
ਇਹਨਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ੍ਰੀ ਰਾਹੁਲ, ਆਈ.ਏ.ਐੱਸ, ਜ਼ਿਲ੍ਹਾ ਮੈਜਿਸਟਰੇਟ, ਤਰਨ ਤਾਰਨ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹਨਾਂ ਚੋਣਾਂ ਦੇ ਸੁਤੰਤਰ, ਨਿਰਪੱਖ, ਸ਼ਾਂਤੀਪੂਰਨ ਅਤੇ ਰਾਜ ਚੋਣ ਕਮਿਸ਼ਨ ਪੰਜਾਬ ਦੇ ਨਿਰਦੇਸ਼ਾਂ ਅਤੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਮਿਤੀ 12 ਦਸੰਬਰ 2025 ਦ...








