ਜ਼ਿਲ੍ਹੇ ‘ਚ ਬੁਨਿਆਦੀ ਢਾਂਚੇ ਦੇ ਸੁਧਾਰ ਨੂੰ ਲੈ ਕੇ ਹੋਵੇਗੀ ਹਫ਼ਤਾਵਾਰੀ ਸਮੀਖਿਆ : ਆਸ਼ਿਕਾ ਜੈਨ
ਹੁਸ਼ਿਆਰਪੁਰ, 9 ਦਸੰਬਰ :
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਬੁਨਿਆਦੀ ਢਾਂਚੇ, ਖਾਸ ਕਰਕੇ ਸੜਕਾਂ, ਟ੍ਰੈਫਿਕ ਲਾਈਟਾਂ ਅਤੇ ਹੋਰ ਜਨਤਕ ਸਹੂਲਤਾਂ ਦੇ ਸੁਚਾਰੂ ਕੰਮਕਾਜ਼ ਲਈ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਲੋਕਾਂ ਨੂੰ ਹੋਣ ਵਾਲੀ ਅਸੁਵਿਧਾ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਬੰਧਤ ਵਿਭਾਗਾਂ ਦੇ ਕੰਮਕਾਜ਼ ਦੀ ਨਿਗਰਾਨੀ ਹੁਣ ਨਿਯਮਿਤ ਹਫਤਾਵਾਰੀ ਮੀਟਿੰਗਾਂ ਰਾਹੀਂ ਕੀਤੀ ਜਾਵੇਗੀ, ਜਿਸ ਰਾਹੀਂ ਸਮੱਸਿਆਵਾਂ ਦੀ ਸਮੀਖਿਆ ਕੀਤੀ ਜਾਵੇਗੀ, ਉਨ੍ਹਾਂ ਦਾ ਹੱਲ ਕੀਤਾ ਜਾਵੇਗਾ ਅਤੇ ਸਮੇਂ ਸਿਰ ਪ੍ਰਗਤੀ ਯਕੀਨੀ ਬਣਾਈ ਜਾਵੇਗੀ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਪ੍ਰਸ਼ਾਸਨ ਦੀ ਇਹ ਤਰਜੀਹ ਹੈ ਕਿ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁੱਢਲੀ ਘਾਟ ਨਾਗਰਿਕਾਂ ਨੂੰ ਪਰੇਸ਼ਾਊਨ ਨਾ ਕਰੇ। ਇਸ ਦਿਸ਼ਾ ਵਿੱਚ ਸਾਰੇ ਵਿਭਾਗਾਂ ਨੂੰ ਜ਼ਰੂਰੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਖੇਤਰ ਤੋਂ ਉਨ੍ਹਾਂ ਦੇ ਧਿਆਨ ਵਿੱਚ ਕੋਈ ਸ਼ਿਕਾਇਤ ਜਾਂ ਕਮੀ ਆਉਂਦੀ ਹੈ ਤਾਂ ਸਬੰਧਤ ਵਿਭਾਗ...








