ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ
ਚੰਡੀਗੜ੍ਹ, 8 ਦਸੰਬਰ:
ਟ੍ਰਾਈ-ਸਰਵਿਸਿਜ਼ ਮਿਲਟਰੀ ਡਿਸਪਲੇਅ ਦੇ ਸਮਾਪਤੀ ਸਮਾਰੋਹ ਨੂੰ ਦਰਸਾਉਂਦੇ ਇਤਿਹਾਸਕ ਸਮਾਗਮ ਵਿੱਚ, ਭਾਰਤੀ ਜਲ ਸੈਨਾ ਦੇ ਪ੍ਰਮੁੱਖ ਕੋਲਕਾਤਾ-ਕਲਾਸ ਸਟੀਲਥ ਗਾਈਡਡ ਮਿਜ਼ਾਈਲ ਡਿਸਟਰਾਇਰ, ਆਈ.ਐਨ.ਐਸ. ਕੋਚੀ (ਡੀ64) ਦੇ ਸਕੇਲ-ਡਾਊਨ ਮਾਡਲ ਦਾ, ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.) ਵਿਖੇ ਉਦਘਾਟਨ ਕੀਤਾ ਗਿਆ। ਭਾਰਤੀ ਜਲ ਸੈਨਾ ਵੱਲੋਂ ਨੇਵੀ ਦਿਵਸ- 2025 ’ਤੇ ਪੇਸ਼ ਕੀਤੇ ਗਏ ਮਾਡਲ ਦਾ ਉਦਘਾਟਨ ਵਾਈਸ ਐਡਮਿਰਲ ਸੰਜੇ ਵਾਤਸਯਨ, ਏ.ਵੀ.ਐਸ.ਐਮ., ਐਨ.ਐਮ., ਨੇਵਲ ਸਟਾਫ ਦੇ ਵਾਈਸ ਚੀਫ਼ ਵੱਲੋਂ ਕੀਤਾ ਗਿਆ।
ਇਸ ਜਹਾਜ਼ ਮਾਡਲ ਦੀ ਸਥਾਪਨਾ ਦੇ ਨਾਲ, ਐਮ.ਆਰ.ਐਸ.ਏ.ਐਫ.ਪੀ.ਆਈ. ਕੈਂਪਸ ਹੁਣ ਤਿੰਨੋਂ ਹਥਿਆਰਬੰਦ ਸੇਵਾਵਾਂ ਦੇ ਪ੍ਰਮੁੱਖ ਉਪਕਰਣ ਦਾ ਮੇਜ਼ਬਾਨ ਬਣ ਗਿਆ ਹੈ, ਜਿਸ ਨਾਲ ਨੌਜਵਾਨ ਕੈਡਿਟਾਂ ਨੂੰ ਪ੍ਰੇਰਿਤ ਕਰਨ ਲਈ ਇੱਕ ਵਿਆਪਕ ਤੇ ਅਨੁਕੂਲ ਵਾਤਾਵਰਣ ਮਿਲੇਗਾ । ਇੰਸਟੀਚਿਊਟ ਦਾ ਆਪਣੇ 22 ਸਾਬਕਾ ਕੈਡਿਟਾਂ ਦਾ ਭਾਰਤੀ ਜਲ ਸੈਨਾ ਵਿੱਚ ਕਮਿਸ਼ਨਡ ਅਫਸਰਾਂ ਵਜੋਂ ਸੇਵਾ ਨਿਭਾਉਣ ਦਾ ਮਾਣਮੱਤਾ ਰਿਕਾਰਡ ਹੈ, ਜਿਨ੍ਹਾਂ ਵਿੱਚੋਂ ਦੋ ਕੈ...








