ਹੜ੍ਹਾਂ ਸਬੰਧੀ ਪੰਜਾਬ ਸਰਕਾਰ ਵੱਲੋਂ ਰੱਖੇ ਤੱਥਾਂ ‘ਤੇ ਕੇਂਦਰ ਸਰਕਾਰ ਨੇ ਲਾਈ ਮੋਹਰ: ਬਰਿੰਦਰ ਕੁਮਾਰ ਗੋਇਲ
ਲਹਿਰਾਗਾਗਾ, 02 ਦਸੰਬਰ
ਸੂਬੇ ਵਿੱਚ ਇਸ ਸਾਲ ਆਏ ਭਿਆਨਕ ਹੜ੍ਹਾਂ ਸਬੰਧੀ ਪੰਜਾਬ ਸਰਕਾਰ ਵੱਲੋਂ ਲਗਾਤਾਰ ਇਹ ਤੱਥ ਰੱਖੇ ਜਾ ਰਹੇ ਸਨ ਕਿ ਇਹ ਹੜ ਪੰਜਾਬ ਸਰਕਾਰ ਜਾਂ ਡੈਮਾਂ ਦੇ ਪ੍ਰਬੰਧਨ ਵਿੱਚ ਕਿਸੇ ਕਿਸਮ ਦੀ ਕਮੀ ਦੇ ਕਾਰਨ ਨਹੀਂ ਆਏ, ਸਗੋਂ ਹੱਦ ਤੋਂ ਵੱਧ ਬਰਸਾਤ ਹੋਣ ਕਾਰਨ ਆਏ ਹਨ। ਜਦੋਂ ਵੀ ਪੰਜਾਬ ਸਰਕਾਰ ਜਾਂ ਸਰਕਾਰ ਦੇ ਨੁਮਾਇੰਦੇ ਇਹ ਤੱਥ ਲੈ ਕੇ ਆਉਂਦੇ ਸਨ ਤਾਂ ਵਿਰੋਧੀਆਂ ਵੱਲੋਂ ਇਹਨਾਂ ਤੱਥਾਂ ਤੋਂ ਉਲਟ ਜਾ ਕੇ ਪੰਜਾਬ ਸਰਕਾਰ ਨੂੰ ਨਿਸ਼ਾਨਾ ਬਣਾਇਆ ਜਾਂਦਾ ਸੀ ਪਰ ਹੁਣ ਰਾਜ ਸਭਾ ਵਿੱਚ ਸੰਸਦ ਮੈਂਬਰ ਸ਼੍ਰੀ ਸੰਜੇ ਰਾਊਤ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕੇਂਦਰੀ ਜਲ ਸ਼ਕਤੀ ਰਾਜ ਮੰਤਰੀ ਸ਼੍ਰੀ ਰਾਜ ਭੂਸ਼ਨ ਚੌਧਰੀ ਨੇ ਸਪਸ਼ਟ ਕੀਤਾ ਹੈ ਕਿ ਇਹ ਹੜ੍ਹ ਡੈਮਾਂ ਦੇ ਪ੍ਰਬੰਧਨ ਵਿੱਚ ਕਿਸੇ ਕਿਸਮ ਦੀ ਕਮੀ ਕਾਰਨ ਨਹੀਂ ਸਗੋਂ ਬਹੁਤ ਜ਼ਿਆਦਾ ਬਰਸਾਤ ਹੋਣ ਕਾਰਨ ਹੀ ਆਏ ਹਨ। ਇਸ ਬਿਆਨ ਨਾਲ ਪੰਜਾਬ ਸਰਕਾਰ ਵੱਲੋਂ ਲੰਮੇ ਸਮੇਂ ਤੋਂ ਰੱਖੇ ਜਾ ਰਹੇ ਤੱਥਾਂ ਉੱਤੇ ਮੋਹਰ ਲੱਗੀ ਹੈ ਅਤੇ ਵਿਰੋਧੀਆਂ ਵੱਲੋਂ ਲਾਏ ਜਾ ਰਹੇ ਇਲਜ਼ਾਮ ਝੂਠੇ ਸਾਬਿਤ ਹੋਏ ਹਨ।
ਇਹ ਗੱਲ ਕੈਬਨਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ...








