Tuesday, March 17
Shadow

Tag: punjab news

ਜਾਅਲੀ ਦਸਤਾਵੇਜ਼ਾਂ ਰਾਹੀਂ ਕਾਊਂਸਲਰ ਦੀ ਨੌਕਰੀ ਲੈਣ  ਵਾਲਾ ਸ਼ੰਕਰ ਸਿੰਘ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਜਾਅਲੀ ਦਸਤਾਵੇਜ਼ਾਂ ਰਾਹੀਂ ਕਾਊਂਸਲਰ ਦੀ ਨੌਕਰੀ ਲੈਣ ਵਾਲਾ ਸ਼ੰਕਰ ਸਿੰਘ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Crime
ਚੰਡੀਗੜ੍ਹ, 25 ਫਰਵਰੀ  : ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਪਹੁੰਚ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਸਿਵਲ ਹਸਪਤਾਲ ਬਰੇਟਾ ਜ਼ਿਲ੍ਹਾ ਮਾਨਸਾ ਦੇ ਨਸ਼ਾ ਛੁਡਾਊ ਕੇਂਦਰ ਵਿੱਚ ਤਾਇਨਾਤ ਸ਼ੰਕਰ ਸਿੰਘ ਕਾਊਂਸਲਰ ਨੂੰ ਜਾਅਲੀ ਡਿਗਰੀ/ਸਰਟੀਫਿਕੇਟ ਦੇ ਆਧਾਰ 'ਤੇ ਕਾਊਂਸਲਰ ਦੀ ਨੌਕਰੀ ਹਾਸਿਲ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਵਿਜੀਲੈਂਸ ਬਿਊਰੋ ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ ਦੋਸ਼ੀ ਕਾਊਂਸਲਰ ਸ਼ੰਕਰ ਸਿੰਘ, ਵਾਸੀ ਪਿੰਡ ਭੂੰਦੜ ਭੈਣੀ, ਤਹਿਸੀਲ ਮੂਨਕ, ਜ਼ਿਲ੍ਹਾ ਸੰਗਰੂਰ ਵਿਰੁੱਧ ਕਾਰਵਾਈ ਕੀਤੀ ਗਈ ।  ਸਾਲ 2023 ਵਿੱਚ ਇੱਕ ਨਿੱਜੀ ਕੰਪਨੀ ਇਨੋਵਿਜ਼ਨ ਲਿਮਟਿਡ ਰਾਹੀਂ ਆਊਟਸੋਰਸਿੰਗ ਤੇ ਭਰਤੀ ਕੀਤੇ ਗਏ ਕੌਂਸਲਰਾਂ ਅਤੇ ਕੰਪਿਊਟਰ ਆਪਰੇਟਰਾਂ ਦੀਆਂ ਡਿਗਰੀਆਂ/ਸਰਟੀਫਿਕੇਟਾਂ ਦੀ ਸਿਵਲ ਸਰਜਨ, ਮਾਨਸਾ ਦੇ ਦਫ਼ਤਰ ਦੁਆਰਾ ਤਸਦੀਕ ਕਰਵਾਈ ਗਈ ਅਤੇ ਇਹ ਪਾਇਆ ਗਿਆ ਕਿ ਉਕਤ ਨੇ ਜਾਅਲੀ ਡਿਗਰੀ/ਸਰਟੀਫਿਕੇਟ ਦੇ ਆਧਾਰ 'ਤੇ  ਨੌਕਰੀ ਪ੍ਰਾਪਤ ਕੀਤੀ ਸੀ। ਉਸ ਵਿਰੁੱਧ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ ਰ...
ਗੈਂਗਸਟਰਾਂ ’ਤੇ ਵਾਰ ਦਾ 36ਵਾਂ ਦਿਨ: ਪੰਜਾਬ ਪੁਲੀਸ ਵੱਲੋਂ 546 ਥਾਈਂ ਛਾਪੇਮਾਰੀ ; 148 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 36ਵਾਂ ਦਿਨ: ਪੰਜਾਬ ਪੁਲੀਸ ਵੱਲੋਂ 546 ਥਾਈਂ ਛਾਪੇਮਾਰੀ ; 148 ਗ੍ਰਿਫ਼ਤਾਰ

Crime
ਚੰਡੀਗੜ੍ਹ, 25 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 36ਵੇਂ ਦਿਨ ਪੰਜਾਬ ਪੁਲੀਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 546 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ , ਜੋ 20 ਜਨਵਰੀ, 2026 ਨੂੰ ਪੁਲੀਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲੀਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 36ਵੇਂ ਦਿਨ ਪੁਲੀਸ ਟੀਮਾਂ ਨੇ 148 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਥ ਕੁੱਲ ਗ੍ਰਿਫਤਾਰੀਆਂ  ਦੀ ਗਿਣਤੀ 11,413 ਹੋ ਗਈ ਹੈ। ਇਸ ਤੋਂ ਇਲਾਵਾ 143 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

Politics
ਮਖੂ, 25 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਿਰੋਜ਼ਪੁਰ ਫੀਡਰ ਨਹਿਰ ਦੇ ਨਵੀਨੀਕਰਨ ਦੇ ਪਹਿਲੇ ਪੜਾਅ ਦਾ ਉਦਘਾਟਨ ਕਰਦਿਆਂ ਇਸ ਨੂੰ ਕਿਸਾਨਾਂ ਲਈ ਇਤਿਹਾਸਕ ਤੋਹਫਾ ਦੱਸਿਆ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਹ ਇਤਿਹਾਸਕ ਕਦਮ ਸਿੱਧ ਹੋਵੇਗਾ। ਇਸ ਨਹਿਰ ਨੂੰ ਮਾਲਵਾ ਖੇਤਰ ਦੀ ਜੀਵਨ ਰੇਖਾ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਲਈ ਵਰਦਾਨ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਸਿੰਚਾਈ ਸਮਰੱਥਾ ਵਧੀ ਹੈ ਜਿਸ ਨਾਲ ਪੰਜਾਬ ਦੇ ਖੇਤਾਂ ਵਿੱਚ ਨਹਿਰੀ ਪਾਣੀ ਦੀ ਪਹੁੰਚ ਹੋਰ ਵਧੇਗੀ। 180 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਨਾਲ ਇਸ ਨਹਿਰ ਦੀ ਸਮਰੱਥਾ ਵਿੱਚ 2681 ਕਿਊਸਿਕ ਦਾ ਵਾਧਾ ਹੋਇਆ ਹੈ ਜਿਸ ਨਾਲ ਇਸ ਦੀ ਸਮਰੱਥਾ 11,192 ਕਿਊਸਿਕ ਤੋਂ ਵਧ ਕੇ 13,873 ਕਿਊਸਿਕ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪਿਛਲੀਆਂ ਸਰਕਾਰਾਂ 74 ਸਾਲਾਂ ਤੱਕ ਨਹਿਰ ਦੀ ਸਮਰੱਥਾ ਵਧਾਉਣ ਜਾਂ ਕੰਕਰੀਟ...
ਪੰਜਾਬ ਸਰਕਾਰ ਵੱਲੋਂ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਲਈ 5358 ਲਾਭਪਾਤਰੀਆਂ ਨੂੰ 395 ਕਰੋੜ ਰੁਪਏ ਦੀ ਸਬਸਿਡੀ ਜਾਰੀ: ਗੁਰਮੀਤ ਖੁੱਡੀਆਂ

ਪੰਜਾਬ ਸਰਕਾਰ ਵੱਲੋਂ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਲਈ 5358 ਲਾਭਪਾਤਰੀਆਂ ਨੂੰ 395 ਕਰੋੜ ਰੁਪਏ ਦੀ ਸਬਸਿਡੀ ਜਾਰੀ: ਗੁਰਮੀਤ ਖੁੱਡੀਆਂ

Politics
ਚੰਡੀਗੜ੍ਹ, 25 ਫਰਵਰੀ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸੂਬੇ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਤੋਂ ਪੂਰੀ ਤਰ੍ਹਾਂ ਮੁਕਤ ਬਣਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2025-26 ਲਈ ਆਧੁਨਿਕ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐਮ) ਮਸ਼ੀਨਾਂ ਦੀ ਖਰੀਦ ਲਈ 395 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗ੍ਰਾਮ ਪੰਚਾਇਤਾਂ, ਕਸਟਮ ਹਾਇਰਿੰਗ ਸੈਂਟਰਾਂ (ਸੀਐਚਸੀ), ਵਿਅਕਤੀਗਤ ਕਿਸਾਨਾਂ ਅਤੇ ਸਪਲਾਈ ਚੇਨਾਂ ਸਮੇਤ 5358 ਲਾਭਪਾਤਰੀਆਂ ਨੂੰ ਸੀਆਰਐਮ ਮਸ਼ੀਨਾਂ ਦੀ ਖਰੀਦ ਉਤੇ 50 ਫ਼ੀਸਦ ਤੋਂ 80 ਫ਼ੀਸਦ ਤੱਕ ਸਬਸਿਡੀ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ-ਸੀਟੂ ਅਤੇ ਐਕਸ-ਸੀਟੂ ਪ੍ਰਬੰਧਨ 'ਤੇ ਵਿਸ਼ੇਸ਼ ਧਿਆਨ ਕੇਂਦਰਤ ਦਿੱਤਾ ਗਿਆ ਹੈ ਜੋ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਘਟਾਉਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਪ੍ਰਤੀ ਸੂਬੇ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ...
ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 2.1 ਕਿਲੋਗ੍ਰਾਮ ਹੈਰੋਇਨ, 7 ਪਿਸਤੌਲਾਂ ਸਮੇਤ ਇੱਕ ਕਾਬੂ

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 2.1 ਕਿਲੋਗ੍ਰਾਮ ਹੈਰੋਇਨ, 7 ਪਿਸਤੌਲਾਂ ਸਮੇਤ ਇੱਕ ਕਾਬੂ

Crime, Punjab
ਚੰਡੀਗੜ੍ਹ/ਫਾਜ਼ਿਲਕਾ, 25 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਨੇ ਇੱਕ ਦੋਸ਼ੀ ਨੂੰ 2.1 ਕਿਲੋਗ੍ਰਾਮ ਹੈਰੋਇਨ ਅਤੇ ਸੱਤ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਨਾਮ ਸਿੰਘ ਉਰਫ਼ ਗਾਮਾ ਵਾਸੀ ਭੰਗੇ ਵਾਲਾ (ਝੂਗੇ ਕਿਸ਼ੋਰ ਸਿੰਘ ਵਾਲਾ), ਫਿਰੋਜ਼ਪੁਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ 9 ਐਮਐਮ ਗਲੌਕ ਅਤੇ ਚਾਰ .30 ਬੋਰ ਦੇ ਪਿਸਤੌਲ ਅਤੇ ਦੋ 9 ਐਮਐਮ ਪਿਸਤੌਲ ਸ਼ਾਮਲ ਹਨ। ਇਸ ਤੋਂ ਇਲਾਵਾ 10 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਪੁਲਿਸ ਟੀਮਾਂ ਨੇ ਉਸ ਦਾ ਹੀਰੋ ਡੀਲਕਸ ਮੋਟਰਸਾਈਕਲ, ਜਿਸਦੀ ਵਰਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਕੀਤੀ ਜਾ ਰਹੀ ਸੀ, ਵੀ ਜ਼ਬਤ ਕਰ ਲ...
ਮੰਤਰੀ ਸਮੂਹ ਨੇ ਆਉਣ ਵਾਲੇ ਕਣਕ ਖ਼ਰੀਦ ਸੀਜ਼ਨ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮੰਤਰੀ ਸਮੂਹ ਨੇ ਆਉਣ ਵਾਲੇ ਕਣਕ ਖ਼ਰੀਦ ਸੀਜ਼ਨ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

Politics, Punjab
ਚੰਡੀਗੜ੍ਹ, 25 ਫਰਵਰੀ: ਫ਼ਸਲੀ ਖ਼ਰੀਦ ਸਬੰਧੀ ਤਿਆਰੀਆਂ ਦੀ ਨਿਗਰਾਨੀ ਲਈ ਗਠਿਤ ਮੰਤਰੀ ਸਮੂਹ(ਜੀਓਐਮ) ਜਿਸ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ, ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਆਵਾਜਾਈ ਮੰਤਰੀ ਲਾਲਜੀਤ ਸਿੰਘ ਭੁੱਲਰ ਸ਼ਾਮਿਲ ਹਨ, ਨੇ ਅੱਜ ਆਉਣ ਵਾਲੇ ਕਣਕ ਖਰੀਦ ਸੀਜ਼ਨ 2026-27 ਦੀ ਵਿਆਪਕ ਸਮੀਖਿਆ ਕਰਨ ਲਈ ਮੀਟਿੰਗ ਕੀਤੀ। ਮੰਤਰੀ ਸਮੂਹ ਨੂੰ ਇਸ ਮੌਕੇ ਦੱਸਿਆ ਗਿਆ ਕਿ ਕਣਕ ਖ਼ਰੀਦ ਸੀਜ਼ਨ 1 ਅਪ੍ਰੈਲ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵੱਲੋਂ ਵਿਭਾਗ ਲਗਭਗ 132 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਉਪਜ ਦੀ ਖ਼ਰੀਦ ਕੀਤੀ ਜਾਵੇਗੀ। ਇਸ ਤੋਂ ਇਲਾਵਾ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2585 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ। ਭੰਡਾਰਨ ਦੀ ਜਗ੍ਹਾ ਦੇ ਮੁੱਦੇ ਸਬੰਧੀ ਮੰਤਰੀ ਸਮੂਹ ਦੇ ਧਿਆਨ ਵਿੱਚ ਇਹ ਲਿਆਂਦਾ ਗਿਆ ਕਿ ਭਾਰਤੀ ਖੁਰਾਕ ਨਿਗਮ ਵੱਲੋਂ ਅਗਸਤ 2025 ਤੋਂ ਹੁਣ ਤੱਕ ਹਰ ਮਹੀਨੇ 5 ਐਲ.ਐਮ.ਟੀ. ਕਣਕ ਅਤੇ 5 ਐਲਐਮ...
ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

Punjab
*ਜਲੰਧਰ, 25 ਫਰਵਰੀ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਹਰ ਰੋਜ਼ ਪਾਕਿਸਤਾਨ ਵੱਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਡਰੋਨਾਂ ਦੀ ਘੁਸਪੈਠ ਰਾਹੀਂ ਸੂਬੇ ਦਾ ਮਾਹੌਲ ਖਰਾਬ ਕਰਨ ਲਈ ਘੜੇ ਜਾ ਰਹੇ ਨਾਪਾਕ ਮਨਸੂਬਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਕੌਮਾਂਤਰੀ ਸਰਹੱਦ ਦੀ ਰਾਖੀ ਲਈ ਡਟ ਕੇ ਪਹਿਰਾ ਦੇ ਰਹੀ ਹੈ ਅਤੇ ਪੰਜਾਬ ਪੁਲਿਸ ਸਿਰਫ ਪੰਜਾਬ ਦੀ ਹੀ ਨਹੀਂ ਸਗੋਂ ਸਮੁੱਚੇ ਦੇਸ਼ ਦੀ ਪੁਲਿਸ ਹੈ ਜੋ ਆਪਣਾ ਫਰਜ਼ ਨਿਭਾਅ ਰਹੀ ਹੈ। ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ ਪਾਸਿੰਗ ਆਊਟ ਪਰੇਡ ਦੌਰਾਨ 2,577 ਨਵੇਂ ਪੁਲਿਸ ਜਵਾਨਾਂ ਨੂੰ ਰਸਮੀ ਤੌਰ 'ਤੇ ਪੰਜਾਬ ਪੁਲਿਸ ਵਿੱਚ ਸ਼ਾਮਲ ਕਰਵਾਇਆ। ਮੁੱਖ ਮੰਤਰੀ ਦੀ ਇਸ ਪਹਿਲਕਦਮੀ ਨੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਪੁਲਿਸ ਦੇ ਆਧੁਨਿਕੀਕਰਨ ਲਈ ਸੂਬਾ ਸਰਕਾਰ ਦੀ ਦੋਹਰੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ। ਪੰਜਾਬ ਪੁਲਿਸ ਦੀ ਭਰਤੀ ...
ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

Punjab
ਚੰਡੀਗੜ੍ਹ, 25 ਫਰਵਰੀ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ 0 ਤੋਂ 6 ਸਾਲ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਮੁੱਢਲੀ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਢੁਕਵੇਂ ਅਤੇ ਦੂਰਗਾਮੀ ਕਦਮ ਚੁੱਕ ਰਹੀ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੀਆਂ ਕੁੱਲ 6110 ਅਸਾਮੀਆਂ ਭਰਨ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਹਨ। ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ  ਮੰਤਰੀ ਨੇ ਦੱਸਿਆ ਕਿ ਕੁੱਲ 6110 ਅਸਾਮੀਆਂ ਵਿੱਚੋਂ 1316 ਅਸਾਮੀਆਂ ਆਂਗਨਵਾੜੀ ਵਰਕਰਾਂ ਅਤੇ 4794 ਅਸਾਮੀਆਂ ਆਂਗਨਵਾੜੀ ਹੈਲਪਰਾਂ ਦੀਆਂ ਹਨ। ਉਨ੍ਹਾਂ ਕਿਹਾ ਕਿ ਯੋਗ ਉਮੀਦਵਾਰ 11 ਮਾਰਚ 2026 ਰਾਤ 11.59 ਵਜੇ ਤੱਕ ਆਪਣੀਆਂ ਅਰਜ਼ੀਆਂ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪਹਿਲਾਂ ਇਨ੍ਹਾਂ ਅਸਾਮੀਆਂ ਲਈ ਅਰਜ਼ੀਆਂ ਦੇਣ ਦੀ ਆਖਰੀ ਮਿਤੀ 10 ਦਸੰਬਰ 2025 ਨਿਰਧਾਰਤ ਕੀਤੀ ਗਈ ਸੀ, ਜਿ...
ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

Crime, Punjab
ਚੰਡੀਗੜ੍ਹ 25 ਫਰਵਰੀ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੁਲਿਸ ਚੌਕੀ ਕੈਲਾਸ਼ ਚੌਕ, ਲੁਧਿਆਣਾ ਦੇ ਇੰਚਾਰਜ ਵਜੋਂ ਤਾਇਨਾਤ ਸਹਾਇਕ ਸਬ-ਇੰਸਪੈਕਟਰ ਜਨਕ ਰਾਜ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਸਿਵਲ ਲਾਈਨ, ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਭਰਾ ਨੂੰ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸ ਵਿੱਚ ਮੁਲਜ਼ਮ ਏਐਸਆਈ ਜਾਂਚ ਅਧਿਕਾਰੀ ਸੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਜਦੋਂ ਉਹ ਥਾਣੇ ਵਿੱਚ ਆਪਣੇ ਭਰਾ ਨੂੰ ਮਿਲਣ ਗਿਆ ਤਾਂ ਮੁਲਜ਼ਮ ਏਐਸਆਈ ਨੇ ਉਸਦੇ ਗ੍ਰਿਫ਼ਤਾਰ ਭਰਾ ਨੂੰ ਮਿਲਣ ਬਦਲੇ ਮੌਕੇ 'ਤੇ ਹੀ ਉਸ ਕੋਲੋਂ 10,000 ਰੁਪਏ ਰਿਸ਼ਵਤ ਲਈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਏਐਸਆਈ ਨੇ ਸ਼ਿਕਾਇਤਕਰਤਾ ਦੇ ਭਰਾ ਨੂੰ ਹੋਰ ਪੁਲਿ...
ਸ੍ਰੀ ਮੁਕਤਸਰ ਸਾਹਿਬ ਵਿੱਚ “ਪੰਜਾਬ ਸਖੀ ਸ਼ਕਤੀ ਮੇਲਾ” ਦਾ ਰੰਗਾਰੰਗ ਦੂਜਾ ਦਿਨ — ਮਹਿਲਾ ਸਸ਼ਕਤੀਕਰਨ ਦੀ ਗੂੰਜ ਦੂਰ ਤੱਕ ਸੁਣਾਈ ਦਿੱਤੀ

ਸ੍ਰੀ ਮੁਕਤਸਰ ਸਾਹਿਬ ਵਿੱਚ “ਪੰਜਾਬ ਸਖੀ ਸ਼ਕਤੀ ਮੇਲਾ” ਦਾ ਰੰਗਾਰੰਗ ਦੂਜਾ ਦਿਨ — ਮਹਿਲਾ ਸਸ਼ਕਤੀਕਰਨ ਦੀ ਗੂੰਜ ਦੂਰ ਤੱਕ ਸੁਣਾਈ ਦਿੱਤੀ

Punjab
ਸ੍ਰੀ ਮੁਕਤਸਰ ਸਾਹਿਬ, 24 ਫਰਵਰੀ ਜ਼ਿਲ੍ਹਾ ਉਦਯੋਗ ਕੇਂਦਰ, ਸ੍ਰੀ ਮੁਕਤਸਰ ਸਾਹਿਬ (ਉਦਯੋਗ ਅਤੇ ਵਣਜ ਵਿਭਾਗ ਪੰਜਾਬ) ਅਤੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਭਿਜੀਤ ਕਪਲਿਸ਼ ਦੀ ਅਗਵਾਈ ਹੇਠ ਰੈਂਪ ਸਕੀਮ ਅਧੀਨ ਆਯੋਜਿਤ “ਪੰਜਾਬ ਸਖੀ ਸ਼ਕਤੀ ਮੇਲਾ – ਮਹਿਲਾ ਉੱਦਮੀਆਂ ਦਾ ਸਸ਼ਕਤੀਕਰਨ” ਨੇ ਦੂਜੇ ਦਿਨ ਸ਼ਾਨਦਾਰ ਢੰਗ ਨਾਲ ਰੰਗ ਬੰਨਿਆ। 23 ਤੋਂ 25 ਫਰਵਰੀ ਤੱਕ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪਾਰਕ, ਕੋਟਕਪੂਰਾ ਰੋਡ ਵਿਖੇ ਲੱਗੇ ਇਸ ਮੇਲੇ ਨੇ ਇਲਾਕੇ ਵਿੱਚ ਉਤਸ਼ਾਹ ਅਤੇ ਉਮੀਦ ਦੀ ਨਵੀਂ ਲਹਿਰ ਪੈਦਾ ਕੀਤੀ। ਫੰਕਸ਼ਨਲ ਮੈਨੇਜਰ ਸ਼੍ਰੀ ਵਿਸ਼ਵ ਦੀਪ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਮੇਲਾ ਸਿਰਫ਼ ਪ੍ਰਦਰਸ਼ਨੀ ਨਹੀਂ, ਸਗੋਂ ਮਹਿਲਾਵਾਂ ਲਈ ਆਰਥਿਕ ਖੁਦਮੁਖਤਿਆਰੀ ਵੱਲ ਵੱਡਾ ਕਦਮ ਹੈ। ਇੱਥੇ ਮਹਿਲਾ ਉੱਦਮੀਆਂ ਨੂੰ ਆਪਣੇ ਹੁਨਰ ਨੂੰ ਦਰਸਾਉਣ, ਨਵੇਂ ਵਪਾਰਕ ਸੰਪਰਕ ਬਣਾਉਣ ਅਤੇ ਆਤਮ-ਵਿਸ਼ਵਾਸ ਮਜ਼ਬੂਤ ਕਰਨ ਲਈ ਅਨਮੋਲ ਮੰਚ ਮਿਲਿਆ। ਸੱਭਿਆਚਾਰਕ ਰੰਗਤ ਨੇ ਮੇਲੇ ਨੂੰ ਹੋਰ ਵੀ ਰੌਣਕਮਈ ਬਣਾ ਦਿੱਤਾ। ਗਿੱਧਾ, ਭੰਗੜਾ, ਗੀਤ-ਸੰਗੀਤ ਅਤੇ ਕਵੀਸ਼ਰੀ ਦੀਆਂ ਪੇਸ਼ਕਾਰੀਆਂ ਨੇ ਦਰਸ਼ਕਾ...