Tuesday, October 20
Shadow

Tag: punjab news

ਪੰਜਾਬ ਸਰਕਾਰ ਨੇ ਦੇਸ਼ ਅੰਦਰ ਸਿੱਖਿਆ ਦੇ ਖੇਤਰ ’ਚ ਨਵੀਆਂ ਬੁਲੰਦੀਆਂ ਛੋਹੀਆਂ : ਬ੍ਰਮ ਸ਼ੰਕਰ ਜਿੰਪਾ

ਪੰਜਾਬ ਸਰਕਾਰ ਨੇ ਦੇਸ਼ ਅੰਦਰ ਸਿੱਖਿਆ ਦੇ ਖੇਤਰ ’ਚ ਨਵੀਆਂ ਬੁਲੰਦੀਆਂ ਛੋਹੀਆਂ : ਬ੍ਰਮ ਸ਼ੰਕਰ ਜਿੰਪਾ

Punjab
ਹੁਸ਼ਿਆਰਪੁਰ,30 ਸਤੰਬਰ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਨੇੜਲੇ ਪਿੰਡ ਆਦਮਵਾਲ ਵਿਖੇ ਸਰਕਾਰੀ ਸਕੂਲ ਵਿਚ ਕਰਵਾਏ ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਲਈ ਆਰ.ਓ, ਵਾਟਰ ਕੂਲਰ,ਸਕੂਲੀ ਬੈਗ ਅਤੇ ਸਟੈਸ਼ਨਰੀ ਵੰਡਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਦੇਸ਼ ਅੰਦਰ ਸਿੱਖਿਆ ਦੇ ਖੇਤਰ ’ਚ ਨਵੀਆਂ ਬੁਲੰਦੀਆਂ ਨੂੰ ਛੋਹਿਆ ਹੈ। ਸਕੂਲੀ ਬੱਚਿਆਂ ਨੂ ਸਾਮਾਨ ਵੰਡਣ ਉਪਰੰਤ ਸੰਬਧੋਨ ਕਰਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਸਿੱਖਿਆ ਖੇਤਰ ਨੂੰ ਨਵੀਂ ਮਜ਼ਬੂਤੀ ਪ੍ਰਦਾਨ ਕੀਤੀ ਹੈ,ਜਿਸ ਨਾਲ ਵੱਡੇ ਪੱਧਰ ’ਤੇ ਸ਼ਲਾਘਾਯੋਗ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸਿੱਖਿਆ ਸੁਧਾਰਾਂ ਨੂੰ ਅਮਲੀ ਜਾਮਾ ਪਹਿਨਾਉਣ ਨਾਲ ਪੰਜਾਬ ਦੇਸ਼ ਦੀ ਸਿੱਖਿਆ ਦੇ ਨਕਸ਼ੇ ’ਤੇ ਮੋਹਰੀ ਸੂਬੇ ਵਜੋਂ ਉੱਭਰਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਕੂਲਾਂ ਵਿਚ ਬੁਨਿਆਦੀ ਢਾਂਚੇ ਅਤੇ ਲੋੜੀਂਦੀਆਂ ਸਹੂਲਤਾਂ ਦੇਣ ਨਾਲ ਸਰਕਾਰੀ ਸਕੂਲਾਂ ਦਾ ਪੱਧਰ ਹੋਰ ਉੱਚਾ ਹੋਇਆ ਹੈ ਅਤੇ ਪੰਜਾਬ ਦੇ ਸਰਕਾਰੀ ਸਕੂਲ ਨਿੱਜੀ ਸਕੂਲਾਂ ਨੂੰ ...
ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ’ ਤਹਿਤ 13.79 ਟਨ ਕੂੜਾ ਚੁੱਕਿਆ ਗਿਆ ਅਤੇ ਟਰੈਕਰ ਲਾਂਚ ਕੀਤਾ ਗਿਆ; ਵਧੀਆ ਕਾਰਗੁਜ਼ਾਰੀ ਵਾਲੀਆਂ ਸੰਸਥਾਵਾਂ ਨੂੰ ਸਨਮਾਨਿਤ ਕੀਤਾ ਗਿਆ

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ’ ਤਹਿਤ 13.79 ਟਨ ਕੂੜਾ ਚੁੱਕਿਆ ਗਿਆ ਅਤੇ ਟਰੈਕਰ ਲਾਂਚ ਕੀਤਾ ਗਿਆ; ਵਧੀਆ ਕਾਰਗੁਜ਼ਾਰੀ ਵਾਲੀਆਂ ਸੰਸਥਾਵਾਂ ਨੂੰ ਸਨਮਾਨਿਤ ਕੀਤਾ ਗਿਆ

hot news
ਚੰਡੀਗੜ੍ਹ/ਪਟਿਆਲਾ, 30 ਸਤੰਬਰ: ਪਟਿਆਲਾ ਨੂੰ ਹੋਰ ਸਾਫ਼-ਸੁਥਰਾ ਬਣਾਉਣ ਦੇ ਉਦੇਸ਼ ਨਾਲ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਵੱਲੋਂ ਅਪ੍ਰੈਲ 2026 ਵਿੱਚ ਸ਼ੁਰੂ ਕੀਤੀ ਗਈ ਲਗਾਤਾਰ ਸਫ਼ਾਈ ਅਤੇ ਸੁੰਦਰੀਕਰਨ ਮੁਹਿੰਮ ‘ਮਿਸ਼ਨ ਕਲੀਨ ਪਟਿਆਲਾ’ ਦੇ ਦੋ ਪੜਾਅ ਸਫਲਤਾਪੂਰਵਕ ਪੂਰੇ ਕਰ ਲਏ ਗਏ ਹਨ। ਇਹ ਮੁਹਿੰਮ ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਦੀ ਅਗਵਾਈ ਅਤੇ ਰਹਿਨੁਮਾਈ ਹੇਠ ਚਲਾਈ ਜਾ ਰਹੀ ਹੈ।ਇਸ ਮੌਕੇ ਚੇਅਰਪਰਸਨ ਰੀਨਾ ਗੁਪਤਾ ਅਤੇ ਪੂਜਾ ਸਿਆਲ ਗਰੇਵਾਲ, ਕਮਿਸ਼ਨਰ, ਨਗਰ ਨਿਗਮ ਪਟਿਆਲਾ ਵੱਲੋਂ ਨਿਯਮਤ ਗਤੀਵਿਧੀਆਂ ਦੀ ਨਿਗਰਾਨੀ ਲਈ ਡੈਸ਼ਬੋਰਡ ਦਾ ਉਦਘਾਟਨ ਕੀਤਾ ਗਿਆ। ਇਸ ਦੇ ਨਾਲ ਹੀ ਪਲਾਸਟਿਕ ਦੀ ਵਰਤੋਂ ਨੂੰ ਘਟਾਉਣ ਦੇ ਉਦੇਸ਼ ਨਾਲ ‘ਪਲਾਸਟਿਕ-ਮੁਕਤ ਲੰਚ’ ਮੁਹਿੰਮ ਦੀ ਸ਼ੁਰੂਆਤ ਵੀ ਕੀਤੀ ਗਈ।‘ਮਿਸ਼ਨ ਕਲੀਨ ਏਅਰ ਪਟਿਆਲਾ’ ਤਹਿਤ ਚਲਾਈ ਜਾ ਰਹੀ ‘ਮਿਸ਼ਨ ਕਲੀਨ ਪਟਿਆਲਾ’ ਮੁਹਿੰਮ ਵਿੱਚ ਹੁਣ ਤੱਕ 50 ਤੋਂ ਵੱਧ ਸੰਸਥਾਵਾਂ ਵੱਲੋਂ ਭਾਗ ਲਿਆ ਗਿਆ ਹੈ, ਜਿਨ੍ਹਾਂ ਵਿੱਚ ਮੁੱਖ/ਭਾਗੀਦਾਰ ਅਤੇ ਸਹਿਯੋਗੀ ਸੰਸਥਾਵਾਂ ਸ਼ਾਮਲ ਹਨ। ਹੁਣ ਤੱਕ 72 ਗਤੀਵਿਧੀਆਂ ਕੀਤੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿੱਚ...
ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

breaking news, Crime
ਚੰਡੀਗੜ੍ਹ/ਅੰਮ੍ਰਿਤਸਰ, 30 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਵਿਅਕਤੀਆਂ ਨੂੰ 13 ਪਿਸਤੌਲਾਂ ਅਤੇ 3.267 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕ੍ਰਿਸ਼ ਗੋਲਡ (20) ਵਾਸੀ ਲੋਹਗੜ੍ਹ (ਅੰਮ੍ਰਿਤਸਰ); ਕੁਨਾਲ ਮਹਿਤਾ ਉਰਫ਼ ਕੰਨੂ (21) ਵਾਸੀ ਕਟੜਾ ਡੁੱਲੋ (ਅੰਮ੍ਰਿਤਸਰ);  ਰੌਬਿਨ (21) ਵਾਸੀ ਹਿੰਦੁਸਤਾਨ ਬਸਤੀ, ਅੰਮ੍ਰਿਤਸਰ;  ਜਸਕਰਨ ਸਿੰਘ ਉਰਫ਼ ਜੱਸ (36) ਵਾਸੀ ਭੂਟਾਨਪੁਰਾ (ਅੰਮ੍ਰਿਤਸਰ) ਅਤੇ ਜੋਬਨਪ੍ਰੀਤ ਸਿੰਘ ਉਰਫ਼ ਜੋਬਨ (22) ਵਾਸੀ ਪਿੰਡ ਨੌਸ਼ਹਿਰਾ ਢੱਲਾ (ਤਰਨ ਤਾਰਨ) ਵਜੋਂ ਹੋਈ ਹੈ। ਮੁਲਜ਼ਮ ਜਸਕਰਨ ਉਰਫ਼ ਜੱਸ ਇੱਕ ਆਦਤਨ ਅਪਰਾਧੀ ਹੈ ਅਤੇ ਉਸ ਵਿਰੁੱਧ ਪਹਿਲਾ...
ਗੈਂਗਸਟਰਾਂ ‘ਤੇ ਵਾਰ ਦਾ 253ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਈਂ ਛਾਪੇਮਾਰੀ; 242 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 253ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਈਂ ਛਾਪੇਮਾਰੀ; 242 ਕਾਬੂ

hot news
ਚੰਡੀਗੜ੍ਹ, 30 ਸਤੰਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 253ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 566 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 253ਵੇਂ ਦਿਨ, ਪੁਲਿਸ ਟੀਮਾਂ ਨੇ 5 ਹਥਿਆਰਾਂ ਸਮੇਤ 242 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 74,979 ਹੋ ਗਈ ਹੈ। ਇਸ ਤੋਂ ਇਲਾਵਾ 182 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 10 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤ...
ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਨਾਲ ਸਬੰਧਤ ਮਾਮਲਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਨਾਲ ਸਬੰਧਤ ਮਾਮਲਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼

breaking news
ਚੰਡੀਗੜ੍ਹ, 30 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਨਿਰੰਤਰ ਯਤਨਸ਼ੀਲ ਹੈ। ਇਸ ਸਬੰਧ ਵਿੱਚ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਚੰਡੀਗੜ੍ਹ ਵਿਖੇ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਕੇ ਸਾਬਕਾ ਸੈਨਿਕਾਂ ਨਾਲ ਸਬੰਧਤ ਮਾਮਲਿਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਪੰਜਾਬ ਸਰਕਾਰ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਬਕਾ ਸੈਨਿਕਾਂ ਨਾਲ ਸਬੰਧਤ ਸਾਰੇ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਤੇ ਸਹੂਲਤਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਸਾਬਕਾ ਸੈਨਿਕਾਂ ਨੇ ਦੇਸ਼ ਦੀ ਰਾਖੀ ਲਈ ਆਪਣਾ ਜੀਵਨ ਸਮਰਪਿਤ ਕੀਤਾ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਾ ਸਰਕਾਰ ...
ਰੋਹਿਤ ਅਤੇ ਕੋਹਲੀ ਇਕੱਠੇ ਬੱਲੇਬਾਜ਼ੀ ਕਰਦੇ ਸਮੇਂ ਕਿਸ ਬਾਰੇ ਗੱਲ ਕਰਦੇ ਹਨ? ਹਿਟਮੈਨ ਨੇ ਇੱਕ ਵੱਡੀ ਕਹਾਣੀ ਦਾ ਖੁਲਾਸਾ ਕੀਤਾ

ਰੋਹਿਤ ਅਤੇ ਕੋਹਲੀ ਇਕੱਠੇ ਬੱਲੇਬਾਜ਼ੀ ਕਰਦੇ ਸਮੇਂ ਕਿਸ ਬਾਰੇ ਗੱਲ ਕਰਦੇ ਹਨ? ਹਿਟਮੈਨ ਨੇ ਇੱਕ ਵੱਡੀ ਕਹਾਣੀ ਦਾ ਖੁਲਾਸਾ ਕੀਤਾ

Sports
Rohit Sharma on Virat Kohli: ਟੀਮ ਇੰਡੀਆ ਦੇ ਦੋ ਮਹਾਨ ਬੱਲੇਬਾਜ਼, ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ, ਵੈਸਟਇੰਡੀਜ਼ ਵਿਰੁੱਧ ਵਨਡੇ ਸੀਰੀਜ਼ ਵਿੱਚ ਰੁੱਝੇ ਹੋਏ ਹਨ। ਪਹਿਲਾ ਮੈਚ 8 ਵਿਕਟਾਂ ਨਾਲ ਜਿੱਤਣ ਤੋਂ ਬਾਅਦ ਭਾਰਤ ਸੀਰੀਜ਼ ਵਿੱਚ 1-0 ਨਾਲ ਅੱਗੇ ਹੈ। ਦੂਜਾ ਮੈਚ 30 ਸਤੰਬਰ ਨੂੰ ਗੁਹਾਟੀ ਵਿੱਚ ਖੇਡਿਆ ਜਾਵੇਗਾ, ਜਿੱਥੇ ਭਾਰਤੀ ਪ੍ਰਸ਼ੰਸਕ ਇਨ੍ਹਾਂ ਦੋਵਾਂ ਬੱਲੇਬਾਜ਼ਾਂ ਤੋਂ ਇੱਕ ਹੋਰ ਸ਼ਾਨਦਾਰ ਪਾਰੀ ਦੀ ਉਮੀਦ ਕਰ ਰਹੇ ਹਨ। ਇਸ ਮੈਚ ਤੋਂ ਪਹਿਲਾਂ, ਰੋਹਿਤ ਸ਼ਰਮਾ ਨੇ ਜੀਓਸਟਾਰ 'ਤੇ ਵਿਰਾਟ ਕੋਹਲੀ ਬਾਰੇ ਖੁੱਲ੍ਹ ਕੇ ਗੱਲ ਕੀਤੀ। ਹਿਟਮੈਨ ਨੇ ਇਹ ਵੀ ਦੱਸਿਆ ਕਿ ਜਦੋਂ ਵਿਰਾਟ ਅਤੇ ਮੈਂ ਇਕੱਠੇ ਬੱਲੇਬਾਜ਼ੀ ਕਰਦੇ ਹਾਂ ਤਾਂ ਕੀ ਹੁੰਦਾ ਹੈ। ਰੋਹਿਤ ਅਤੇ ਕੋਹਲੀ ਬੱਲੇਬਾਜ਼ੀ ਕਰਦੇ ਸਮੇਂ ਕਿਸ ਬਾਰੇ ਗੱਲ ਕਰਦੇ ਹਨ? ਰੋਹਿਤ ਨੇ ਕਿਹਾ ਕਿ ਉਨ੍ਹਾਂ ਦੀਆਂ ਗੱਲਾਂਬਾਤਾਂ ਟੂਰਨਾਮੈਂਟ ਦੀ ਮਹੱਤਤਾ ਬਾਰੇ ਘੱਟ ਅਤੇ ਮੈਚ ਦੀਆਂ ਸਥਿਤੀਆਂ ਬਾਰੇ ਜ਼ਿਆਦਾ ਹੁੰਦੀਆਂ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀਆਂ ਗੱਲਾਂਬਾਤਾਂ ਅਕਸਰ ਇਕੱਠੇ ਬੱਲੇਬਾਜ਼ੀ ਕਰਦੇ ਸਮੇਂ ਜ਼ਿਆਦਾ ਹੁੰਦੀਆਂ ਹਨ। ਰੋਹਿਤ ਸ਼ਰਮਾ ਨ...
ਕੀ ਭੋਜਨ ਖਾਣ ਤੋਂ ਬਾਅਦ 15-20 ਮਿੰਟ ਤੱਕ ਸੈਰ ਕਰਨ ਨਾਲ ਚਰਬੀ ਸਾੜਨ ਵਿੱਚ ਮਦਦ ਮਿਲਦੀ ਹੈ? ਜਾਣੋ ਸੱਚਾਈ

ਕੀ ਭੋਜਨ ਖਾਣ ਤੋਂ ਬਾਅਦ 15-20 ਮਿੰਟ ਤੱਕ ਸੈਰ ਕਰਨ ਨਾਲ ਚਰਬੀ ਸਾੜਨ ਵਿੱਚ ਮਦਦ ਮਿਲਦੀ ਹੈ? ਜਾਣੋ ਸੱਚਾਈ

health
ਸੋਸ਼ਲ ਮੀਡੀਆ ਅਤੇ ਬਹੁਤ ਸਾਰੇ ਸਿਹਤ ਮਾਹਰ ਸੁਝਾਅ ਦਿੰਦੇ ਹਨ ਕਿ ਖਾਣਾ ਖਾਣ ਤੋਂ ਬਾਅਦ 15 ਤੋਂ 20 ਮਿੰਟ ਦੀ ਸੈਰ ਕਰਨ ਨਾਲ ਚਰਬੀ ਸਾੜਨ ਵਿੱਚ ਮਦਦ ਮਿਲ ਸਕਦੀ ਹੈ। ਹਾਲਾਂਕਿ, ਜ਼ਿਆਦਾਤਰ ਵਿਗਿਆਨੀ ਇਸ ਨਾਲ ਅਸਹਿਮਤ ਹਨ। ਉਹ ਕਹਿੰਦੇ ਹਨ ਕਿ ਇਹ ਅਸਲ ਵਿੱਚ ਚਰਬੀ ਸਾੜਨ ਵਿੱਚ ਮਦਦ ਨਹੀਂ ਕਰਦਾ। ਭੋਜਨ ਤੋਂ ਬਾਅਦ 15 ਤੋਂ 20 ਮਿੰਟ ਦੀ ਸੈਰ ਸਿੱਧੇ ਤੌਰ 'ਤੇ ਕੋਈ ਮਹੱਤਵਪੂਰਨ ਚਰਬੀ-ਸਾੜਨ ਵਾਲਾ ਜਾਦੂ ਪੈਦਾ ਨਹੀਂ ਕਰਦੀ ਅਤੇ ਵਿਗਿਆਨਕ ਖੋਜ ਇਸਦੀ ਪੁਸ਼ਟੀ ਕਰਦੀ ਹੈ। ਭਾਰ ਘਟਾਉਣ ਜਾਂ ਚਰਬੀ ਘਟਾਉਣ ਲਈ ਸਰੀਰ ਨੂੰ ਕੈਲੋਰੀ ਦੀ ਘਾਟ ਦੀ ਲੋੜ ਹੁੰਦੀ ਹੈ, ਜੋ ਕਿ ਇੰਨੀ ਛੋਟੀ ਸੈਰ ਨਾਲ ਪ੍ਰਾਪਤ ਨਹੀਂ ਕੀਤੀ ਜਾ ਸਕਦੀ। ਹਾਲਾਂਕਿ, ਇਹ ਚਰਬੀ ਸਾੜਨ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਨਹੀਂ ਹੈ ਪਰ ਭੋਜਨ ਤੋਂ ਬਾਅਦ ਸੈਰ ਕਰਨ ਦੇ ਕਈ ਹੋਰ ਮਹੱਤਵਪੂਰਨ ਸਿਹਤ ਲਾਭ ਹਨ। ਭੋਜਨ ਤੋਂ ਬਾਅਦ 15 ਤੋਂ 20 ਮਿੰਟ ਸੈਰ ਕਰਨ ਦੇ ਫਾਇਦੇ ਖਾਣੇ ਤੋਂ ਬਾਅਦ ਸੈਰ ਕਰਨ ਨਾਲ ਮੈਟਾਬੋਲਿਕ ਸਿਹਤ ਨੂੰ ਕਈ ਮਹੱਤਵਪੂਰਨ ਫਾਇਦੇ ਮਿਲ ਸਕਦੇ ਹਨ। 15 ਤੋਂ 20 ਮਿੰਟ ਦੀ ਸੈਰ ਸਰੀਰ ਨੂੰ ਬਲੱਡ ਸ਼ੂਗਰ ਦੇ ਪੱਧਰ ਨੂੰ ਬਿਹਤਰ...
ਦਿਲਜੀਤ ਦੁਸਾਂਝ ਦਾ ਫੈਨਜ਼ ਨੂੰ ਸੰਦੇਸ਼, ਬੋਲੇ-ਚਿੰਤਾ ਨਾ ਕਰੋ, ਮੌਜ ਕਰੋ

ਦਿਲਜੀਤ ਦੁਸਾਂਝ ਦਾ ਫੈਨਜ਼ ਨੂੰ ਸੰਦੇਸ਼, ਬੋਲੇ-ਚਿੰਤਾ ਨਾ ਕਰੋ, ਮੌਜ ਕਰੋ

enterinment news
ਮੁੰਬਈ: ਪੰਜਾਬੀ ਗਾਇਕ-ਅਦਾਕਾਰ ਦਿਲਜੀਤ ਦੁਸਾਂਝ ਨੇ ਇੱਕ ਵੀਡੀਓ ਸਾਂਝੀ ਕੀਤੀ, ਜਿਸ ਵਿੱਚ ਉਸਨੇ ਉਨ੍ਹਾਂ ਲੋਕਾਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ, ਜੋ ਤੁਹਾਨੂੰ ਤਣਾਅ ਦਿੰਦੇ ਹਨ। ਉਸਨੇ ਪ੍ਰਸ਼ੰਸਕਾਂ ਨੂੰ ਜ਼ਿੰਦਗੀ ਦਾ ਆਨੰਦ ਲੈਣ ਅਤੇ ਦੂਜਿਆਂ ਦੇ ਵਿਚਾਰਾਂ ਬਾਰੇ ਚਿੰਤਾ ਨਾ ਕਰਨ ਦੀ ਅਪੀਲ ਕੀਤੀ। ਉਸਨੇ ਆਪਣੇ ਪੈਰੋਕਾਰਾਂ ਨੂੰ ਇੱਕ ਸਧਾਰਨ ਜੀਵਨ ਮੰਤਰ ਵੀ ਦਿੱਤਾ, ਬੇਲੋੜਾ ਤਣਾਅ ਨਾ ਲਓ ਅਤੇ ਦੂਜਿਆਂ ਦੇ ਵਿਚਾਰਾਂ ਨੂੰ ਆਪਣੀ ਜ਼ਿੰਦਗੀ 'ਤੇ ਹਾਵੀ ਨਾ ਹੋਣ ਦਿਓ। ਵੀਡੀਓ ਵਿੱਚ ਦਿਲਜੀਤ ਬਾਹਰ ਚਾਹ ਦਾ ਕੱਪ ਲੈ ਕੇ ਬੈਠਾ ਨਜ਼ਰ ਆਉਂਦਾ ਹੈ ਅਤੇ ਕੈਮਰੇ ਨਾਲ ਸਿੱਧਾ ਗੱਲ ਕਰਦਾ ਹੋਇਆ ਕਹਿੰਦਾ ਹੈ, "ਤਣਾਅ ਨਾ ਲਓ। ਚਿੰਤਾ ਨਾ ਕਰੋ। ਆਪਣੀ ਜ਼ਿੰਦਗੀ ਤੋਂ ਤਣਾਅ ਦੂਰ ਕਰੋ। ਇਸ ਦੁਨੀਆਂ ਵਿੱਚ ਕੋਈ ਤਣਾਅ ਨਹੀਂ ਹੈ। ਕਿਸੇ ਦੀ ਰਾਏ ਤੁਹਾਡੇ ਲਈ ਮਾਇਨੇ ਨਹੀਂ ਰੱਖਦੀ।" ਉਸਨੇ ਉਨ੍ਹਾਂ ਲੋਕਾਂ ਤੋਂ ਦੂਰ ਰਹਿਣ ਦੀ ਸਲਾਹ ਦੁਹਰਾਉਂਦੇ ਹੋਏ ਕਿਹਾ, "ਮਜ਼ੇ ਕਰੋ ਅਤੇ ਕੌਣ ਜਾਣਦਾ ਹੈ ਕਿ ਅਸੀਂ ਸਵਰਗ ਵਿੱਚ ਦੁਬਾਰਾ ਕਦੋਂ ਮਿਲਾਂਗੇ। ਮਜ਼ੇ ਕਰੋ ਭਰਾ।" ਉਸਨੇ ਆਪਣਾ ਭਾਸ਼ਣ "ਰਾਮ ਰਾਮ ਜੀ", "ਰਾਮ ਰਾਮ ...
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਸਹਾਰੀ ਵਿਖੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸਿਹਤ ਕਾਰਡ ਵੰਡੇ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਸਹਾਰੀ ਵਿਖੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸਿਹਤ ਕਾਰਡ ਵੰਡੇ

hot news
ਡੇਰਾ ਬਾਬਾ ਨਾਨਕ/ਗੁਰਦਾਸਪੁਰ, 29 ਸਤੰਬਰ - ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਸਹਾਰੀ ਵਿਖੇ ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਲਾਭਪਾਤਰੀ ਪਰਿਵਾਰਾਂ ਨੂੰ 10-10 ਲੱਖ ਰੁਪਏ ਦੇ ਸਿਹਤ ਕਾਰਡ ਵੰਡੇ ਗਏ। ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਯੋਜਨਾ ਰਾਹੀਂ ਲੋਕਾਂ ਨੂੰ ਗੰਭੀਰ ਬਿਮਾਰੀਆਂ ਦੇ ਇਲਾਜ ਲਈ ਵੱਡੀ ਰਾਹਤ ਮਿਲੇਗੀ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਮਹਿੰਗੇ ਇਲਾਜ ਦੀ ਚਿੰਤਾ ਤੋਂ ਨਿਜਾਤ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਦੇਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਕਾਰਡਾਂ ਦੀ ਵੰਡ ਵੱਡੇ ਪੱਧਰ 'ਤੇ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਲਗਭਗ 54 ਲੱਖ ਪਰਿਵਾਰਾਂ ਨੂੰ ਕਵਰ ਕਰਦੇ ਹੋਏ 1.26 ਕਰੋੜ ਸਿਹਤ ਕਾਰਡ ਵੰਡੇ ਜਾ ਰਹੇ ਹਨ, ਜਿਸ ਨਾਲ ਹਰੇਕ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕ...
ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਦੇ ਵੱਖ-ਵੱਖ ਪਿੰਡਾਂ ਤੇ ਵਾਰਡਾਂ ਵਿਖੇ ਕੀਤੀ ਲੋਕ ਮਿਲਣੀ

ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਦੇ ਵੱਖ-ਵੱਖ ਪਿੰਡਾਂ ਤੇ ਵਾਰਡਾਂ ਵਿਖੇ ਕੀਤੀ ਲੋਕ ਮਿਲਣੀ

hot news
ਫਾਜ਼ਿਲਕਾ 29 ਸਤੰਬਰ 2026….. ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਹਲਕਾ ਫਾਜ਼ਿਲਕਾ ਦੇ ਪਿੰਡ ਬੋਦੀਵਾਲਾ ਪਿੱਥਾ, ਸਾਬੂਆਣਾ,ਕੇਰੀਆ, ਓਡੀਆ, ਬਾਧਾ, ਸੁਰੇਸ਼ ਵਾਲਾ, ਆਸਫਵਾਲਾ, ਝੁੱਗੇ ਗੁਲਾਬ ਸਿੰਘ, ਠੱਗਣੀ ਅਤੇ ਵਾਰਡ ਨੰ. 17 ਵਿਖੇ ਲੋਕ ਮਿਲਣੀ ਕੀਤੀ ਤੇ ਹਲਕੇ ਦੇ ਲੋਕਾਂ ਦਾ ਹਾਲ ਜਾਣਿਆ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਤੇ ਲੋਕਾਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਸਬੰਧੀ ਫੀਡਬੈਕ ਹਾਸਲ ਕੀਤਾ। ਲੋਕ ਮਿਲਣੀ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਆਪਣੀ ਵਾਰਡ ਅਤੇ ਮੁਹੱਲਿਆਂ ਨਾਲ ਸਬੰਧਤ ਵੱਖ-ਵੱਖ ਵਿਕਾਸ ਕਾਰਜਾਂ, ਨਾਗਰਿਕ ਸਹੂਲਤਾਂ ਅਤੇ ਹੋਰ ਜਨਤਕ ਮਸਲਿਆਂ ਸਬੰਧੀ ਆਪਣੇ ਸੁਝਾਅ ਅਤੇ ਮੰਗਾਂ ਵਿਧਾਇਕ ਦੇ ਧਿਆਨ ਵਿੱਚ ਲਿਆਂਦੀਆਂ। ਵਿਧਾਇਕ ਸਵਨਾ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪ੍ਰਾਪਤ ਹੋਈਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦਾ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਪਹਿਲ ਦੇ ਆਧਾਰ 'ਤੇ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮ...