Tuesday, October 20
Shadow

Tag: punjab news

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

breaking news
ਚੰਡੀਗੜ੍ਹ; 29 ਸਤੰਬਰ : ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਨੇ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਅਤੇ ਇਤਿਹਾਸਕ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਪਾਸ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਸਿੱਖ ਭਾਈਚਾਰੇ ਦੇ ਵਲੂੰਧਰੇ ਹਿਰਦਿਆਂ 'ਤੇ ਮੱਲ੍ਹਮ ਲਾਏਗਾ ਅਤੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦਗਾਰ ਸਾਬਤ ਹੋਵੇਗਾ। ਬਾਬਾ ਲੱਖਾ ਸਿੰਘ ਜੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਭੇਟ ਕਰਕੇ ਆਸ਼ੀਰਵਾਦ ਦਿੱਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸ਼ਬਦ ਗੁਰੂ, ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ, ਪਵਿੱਤਰਤਾ ਅਤੇ ਮਰਿਆਦਾ ਨੂੰ ਕਾਇਮ ਰੱਖਣਾ ਉਨ੍ਹਾਂ ਦੀ ਸਰਕਾਰ ਦਾ ਮੁੱਖ ਫਰਜ਼ ਹੈ ਅਤੇ ਉਹ ਇਸ ਸੇਵਾ ਨੂੰ ਵਾਹਿਗੁਰੂ ਵੱਲੋਂ ਸੌਂਪੀ ਗਈ ਬਖਸ਼ਿਸ਼ ਮੰਨਦੇ ਹਨ। ਇਸ ਦੌਰਾਨ ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਨੇ ਕਿਹਾ, "ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਦਾ ...
ਮਾਲੇਰਕੋਟਲਾ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੇਡ ਪ੍ਰਤਿਭਾ ਨੂੰ ਮਿਲ ਰਿਹਾ ਮੰਚ

ਮਾਲੇਰਕੋਟਲਾ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੇਡ ਪ੍ਰਤਿਭਾ ਨੂੰ ਮਿਲ ਰਿਹਾ ਮੰਚ

local news
ਮਾਲੇਰਕੋਟਲਾ, 29 ਸਤੰਬਰ :  ਜ਼ਿਲ੍ਹਾ ਮਾਲੇਰਕੋਟਲਾ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ 26 ਸਤੰਬਰ ਤੋਂ 1 ਅਕਤੂਬਰ ਤੱਕ ਚੱਲ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਖੇਡ ਮੈਦਾਨਾਂ ਵਿੱਚ ਹੋਏ ਮੁਕਾਬਲਿਆਂ ਦੌਰਾਨ ਖਿਡਾਰੀਆਂ ਨੇ ਪੂਰੇ ਮਨੋਯੋਗ ਨਾਲ ਹਿੱਸਾ ਲੈਂਦਿਆਂ ਜਿੱਤ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ। ਐਥਲੈਟਿਕਸ ਵਿੱਚ 100 ਮੀਟਰ ਦੌੜ ਦੇ ਲੜਕਿਆਂ ਦੇ ਮੁਕਾਬਲੇ ਵਿੱਚ ਅਬਰਾਨ ਖਾਂ ਨੇ ਬਾਜ਼ੀ ਮਾਰਦਿਆਂ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਸਮਰ ਮੁਸਤਾਕ ਦੂਜੇ ਸਥਾਨ ’ਤੇ ਰਿਹਾ। 200 ਮੀਟਰ ਦੌੜ ਵਿੱਚ ਅਖਤਰ ਸ਼ਾਹ ਨੇ ਪਹਿਲਾ ਅਤੇ ਸਮਰ ਮੁਸਤਾਕ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਫੁੱਟਬਾਲ ਦੇ ਅੰਡਰ-17 ਮੁਕਾਬਲੇ ਵਿੱਚ ਅਲਕੋਸਰ ਅਕੈਡਮੀ ਅਤੇ ਬਨਭੌਰਾ ਸਕੂਲ ਦੀਆਂ ਟੀਮਾਂ ਵਿੱਚ ਖੇਡ ਮੁਕਾਬਲਾ ਹੋਇਆ, ਜਿਸ ਵਿੱਚ ਅਲਕੋਸਰ ਅਕੈਡਮੀ ਨੇ 3-0 ਨਾਲ ਜਿੱਤ ਦਰਜ ਕੀਤੀ। ਇਸੇ ਤਰ੍ਹਾਂ ਬਾਕਸਿੰਗ ਦੇ 41-50 ਉਮਰ ਵਰਗ ਵਿੱਚ ਹੋਏ ਦੋ ਮੁਕਾਬਲਿਆਂ ਵਿੱਚ ਅਰਮਨ ਅਤੇ ਰਾਜਬੀਰ ਨੇ ਆਪੋ-ਆਪਣੇ ਮੁਕਾਬਲੇ ਜਿੱ...
ਪੀ.ਏ.ਯੂ ਨੇ ਸੂਬੇ ਦੀ ਖੇਤੀ ਨੂੰ ਅਗਾਂਹਵਧੂ ਲੀਹਾਂ ਉੱਪਰ ਤੋਰਨ ਲਈ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਕਾਰਜ ਕੀਤਾ-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

ਪੀ.ਏ.ਯੂ ਨੇ ਸੂਬੇ ਦੀ ਖੇਤੀ ਨੂੰ ਅਗਾਂਹਵਧੂ ਲੀਹਾਂ ਉੱਪਰ ਤੋਰਨ ਲਈ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਕਾਰਜ ਕੀਤਾ-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

local news
ਗੁਰਦਾਸਪੁਰ, 29 ਸਤੰਬਰ- ਪੀ.ਏ.ਯੂ. ਦੇ ਕਿਸਾਨ ਮੇਲਿਆਂ ਦੀ ਲੜੀ ਵਿਚ ਅੱਜ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਵਿਖੇ ਕਿਸਾਨ ਮੇਲਾ ਲੱਗਾ। ਇਸ ਮੇਲੇ ਦੇ ਉਦਘਾਟਨੀ ਸੈਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸ਼ਿਰਕਤ ਕੀਤੀ। ਸੈਸ਼ਨ ਦੀ ਪ੍ਰਧਾਨਗੀ ਪੀ ਏ ਯੂ ਦੇ ਵਾਈਸ ਚਾਂਸਲਰ ਸੁਖਜੀਤਪਾਲ ਸਿੰਘ ਨੇ ਕੀਤੀ। ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ, ਹਲਕਾ ਇੰਚਾਰਜ ਦੀਨਾਨਗਰ  ਸ਼ਮਸ਼ੇਰ ਸਿੰਘ, ਸੀਨੀਅਰ ਆਗੂ ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਪੀ ਏ ਯੂ ਦੇ ਨਿਰਦੇਸ਼ਕ ਖੋਜ ਡਾ ਅਜਮੇਰ ਸਿੰਘ ਢੱਟ ਅਤੇ ਨਿਰਦੇਸ਼ਕ ਪਸਾਰ ਸਿੱਖਿਆ ਡਾ ਮੱਖਣ ਸਿੰਘ ਭੁੱਲਰ ਵਿਸ਼ੇਸ਼ ਮਹਿਮਾਨਾਂ ਵਜੋਂ ਹੋਰ ਪਤਵੰਤਿਆਂ ਨਾਲ ਮੰਚ ਉੱਪਰ ਮੌਜੂਦ ਰਹੇ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਸਾਨਾਂ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਪੀ ਏ ਯੂ ਖੇਤੀ ਵਿਗਿਆਨ ਅਤੇ ਆਸਥਾ ਦਾ ਕੇਂਦਰ ਹੈ। ਇਸਨੇ ਪੰਜਾਬ ਸੂਬੇ ਦੀ ਖੇਤੀ ਨੂੰ ਅਗਾਂਹਵਧੂ ਲੀਹਾਂ ਉੱਪਰ ਤੋਰਨ ਲਈ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਕਾਰਜ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨ ਦਾ ਖੇਤ ਅਸਲ ਪ੍ਰਯੋਗਸ਼ਾਲਾ ਹੁੰਦੀ ਹੈ, ਜਿਸ ਵਿਚ ਖੇਤੀ ਖੋਜ...
ਰੋਲ ਆਬਜ਼ਰਵਰ ਰਾਹੁਲ ਭੰਡਾਰੀ ਵੱਲੋਂ ਐਸ.ਆਈ.ਆਰ ਤਹਿਤ ਦਾਅਵਿਆਂ ਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਸੁਪਰ ਚੈਕਿੰਗ

ਰੋਲ ਆਬਜ਼ਰਵਰ ਰਾਹੁਲ ਭੰਡਾਰੀ ਵੱਲੋਂ ਐਸ.ਆਈ.ਆਰ ਤਹਿਤ ਦਾਅਵਿਆਂ ਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਸੁਪਰ ਚੈਕਿੰਗ

local news
ਤਰਨ ਤਾਰਨ/ਖਡੂਰ ਸਾਹਿਬ, 29 ਸਤੰਬਰ: ਸੀਨੀਅਰ ਆਈ.ਏ.ਐਸ ਅਧਿਕਾਰੀ ਅਤੇ ਵਿੱਤੀ ਕਮਿਸ਼ਨਰ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਪੰਜਾਬ ਰਾਹੁਲ ਭੰਡਾਰੀ, ਜਿਨ੍ਹਾਂ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ) 2026 ਸਬੰਧੀ ਤਰਨ ਤਾਰਨ ਅਤੇ ਕਪੂਰਥਲਾ ਜ਼ਿਲ੍ਹਿਆਂ ਦਾ ਰੋਲ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ, ਵੱਲੋਂ ਅੱਜ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਅਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਡਾ. ਆਦਿੱਤਿਆ ਸ਼ਰਮਾ ਸਮੇਤ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਐਸ.ਡੀ.ਐਮ ਦਫ਼ਤਰ ਖਡੂਰ ਸਾਹਿਬ ਵਿਖੇ ਹੋਈ ਇਸ ਮੀਟਿੰਗ ਦੌਰਾਨ ਰੋਲ ਆਬਜ਼ਰਵਰ ਰਾਹੁਲ ਭੰਡਾਰੀ ਨੇ ਐਸ.ਆਈ. ਆਰ-2026 ਤਹਿਤ ਤਰਨ ਤਾਰਨ ਜ਼ਿਲ੍ਹੇ ਵਿੱਚ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਪ੍ਰਾਪਤ ਹੋਏ ਫਾਰਮਾਂ ਦੀ ਸੁਪਰ ਚੈਕਿੰਗ ਕੀਤੀ। ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਾਗਰਿਕਾਂ ਵੱਲੋਂ ਦਾਇਰ ਕੀਤੇ ਗਏ ਦਾਅਵਿਆਂ ਅਤੇ ਇਤਰਾਜ਼ਾਂ ਦਾ ਫ਼ੈਸਲਾ ਕਰਦੇ ਸਮੇਂ ਪੂਰੀ ...
ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਲਾਭਪਾਤਰੀਆਂ ਨੂੰ ਜਲਦ ਦਿੱਤੇ ਜਾਣਗੇ ਮਾਲਕੀ ਦੇ ਹੱਕਾਂ ਵਾਲੇ ਕਾਰਡ : ਡਿਪਟੀ ਕਮਿਸ਼ਨਰ

ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਲਾਭਪਾਤਰੀਆਂ ਨੂੰ ਜਲਦ ਦਿੱਤੇ ਜਾਣਗੇ ਮਾਲਕੀ ਦੇ ਹੱਕਾਂ ਵਾਲੇ ਕਾਰਡ : ਡਿਪਟੀ ਕਮਿਸ਼ਨਰ

local news
ਹੁਸ਼ਿਆਰਪੁਰ, 29 ਸਤੰਬਰ : ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਲਾਲ ਲਕੀਰ ਦੇ ਘੇਰੇ ਵਿਚ ਬਣੇ ਮਕਾਨਾਂ ਦੀ ਮਾਲਕੀ ਦੇ ਹੱਕ ਦੇਣ ਲਈ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਜਲਦ ਹੀ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਪ੍ਰਾਪਰਟੀ ਕਾਰਡ ਸੌਂਪੇ ਜਾਣਗੇ ਜਿਸ ਸਬੰਧੀ ਪ੍ਰਕਿਰਿਆ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਇਥੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ‘ਮੇਰਾ ਘਰ-ਮੇਰੇ ਨਾਮ’ ਸਕੀਮ ਦੀ ਸਮੀਖਿਆ ਮੀਟਿੰਗ ਕਰਦਿਆਂ ਕਿਹਾ ਕਿ ਸਕੀਮ ਨੂੰ ਕਾਰਗਰ ਢੰਗ ਨਾਲ ਲਾਗੂ ਕਰਨ ਲਈ ਪਿੰਡ ਪੱਧਰੀ ਕਮੇਟੀਆਂ ਦਾ ਜਲਦ ਗਠਨ ਕੀਤਾ ਜਾਵੇ ਤਾਂ ਜੋ ਲੋੜੀਂਦੀ ਪ੍ਰਕਿਰਿਆ ਨੂੰ ਘੱਟੋ-ਘੱਟ ਸਮੇਂ ਵਿਚ ਮੁਕੰਮਲ ਕੀਤਾ ਜਾ ਸਕੇ। ਉਨ੍ਹਾਂ ਨੇ ਜ਼ਿਲ੍ਹਾ ਮਾਲ ਅਫ਼ਸਰ ਨੂੰ ਨਿਰਦੇਸ਼ ਦਿੱਤੇ ਕਿ ‘ਮੇਰਾ ਘਰ-ਮੇਰੇ ਨਾਮ’ ਸਕੀਮ ਦੀ ਵੱਖ-ਵੱਖ ਸਬ-ਡਵੀਜ਼ਨਾਂ ਵਿਚ ਚੱਲ ਰਹੀ ਪ੍ਰਕਿਰਿਆ ਦਾ ਰੈਗੂਲਰ ਜਾਇਜ਼ਾ ਲਿਆ ਜਾਵੇ ਤਾਂ ਜੋ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਪ੍ਰਾਪਰਟੀ ਕਾਰਡਾਂ ਦੀ ਵੰਡ ਸ਼ੁਰੂ ਕੀਤੀ ਜਾ ਸਕੇ। ਉਨ੍ਹਾਂ ਨੇ ਮਾਲ ਅਧਿਕਾਰੀਆਂ ਨੂੰ ਪੈਡਿੰਗ ਪਏ ਇੰਤਕਾਲ ਦੇ ਮਾਮਲਿਆਂ ਨੂੰ ਵੀ ਤਰਜ਼ੀਹ ਦੇ ਆਧਾਰ ’ਤੇ ਮੁਕੰਮਲ...
ਜੈਤੋ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 500 ਡਰੋਨਾਂ ਦਾ ਸ਼ਾਨਦਾਰ ਸ਼ੋਅ ਕਰਵਾਇਆ

ਜੈਤੋ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 500 ਡਰੋਨਾਂ ਦਾ ਸ਼ਾਨਦਾਰ ਸ਼ੋਅ ਕਰਵਾਇਆ

local news
ਜੈਤੋ 29 ਸਤੰਬਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਖੇਡ ਸਟੇਡੀਅਮ ਜੈਤੋ ਵਿਖੇ ਡਰੋਨ ਸ਼ੋਅ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਦੌਰਾਨ 500 ਡਰੋਨਾਂ ਨੇ ਅਸਮਾਨ ਵਿੱਚ ਰੌਸ਼ਨੀਆਂ ਦੀ ਮਨਮੋਹਕ ਪੇਸ਼ਕਾਰੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫ਼ੇ ਅਤੇ ਮਹਾਨ ਸਿੱਖਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ। ਭਾਰੀ ਗਿਣਤੀ ਵਿੱਚ ਮੌਜੂਦ ਸੰਗਤ ਨੇ ਇਸ ਵਿਲੱਖਣ ਪੇਸ਼ਕਾਰੀ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਦੇਖਿਆ। ਇਸ ਮੌਕੇ ਸੁਰਿੰਦਰ ਸਿੰਘ ਪਾਰਸ ਦੇ ਢਾਡੀ ਜੱਥੇ ਵੱਲੋਂ ਢਾਡੀ ਵਾਰਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਸਿੱਖਿਆਵਾਂ ਅਤੇ ਬਰਾਬਰੀ ਤੇ ਭਾਈਚਾਰੇ ਦੇ ਸੰਦੇਸ਼ ਨੂੰ ਵੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਢਾਡੀ ਵਾਰਾਂ ਦੀ ਗੂੰਜ ਅਤੇ ਆਕਾਸ਼ ਵਿੱਚ ਚਮਕਦੀਆਂ ਰੌਸ਼ਨ ਆਕ੍ਰਿਤੀਆਂ ਨੇ ਸਮਾਗਮ ਨੂੰ ਰੂਹਾਨੀ ਮਾਹੌਲ ਪ੍ਰਦਾਨ ਕੀਤਾ। ਇਸ ਮੌਕੇ ਵਿਧਾਇਕ ਜੈਤੋ ਸ.ਅਮੋਲਕ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵ...
ਪੰਜਾਬ ਸਰਕਾਰ ਨੇ ਜ਼ਮੀਨੀ ਪੱਧਰ ’ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਸ਼ਾਨਦਾਰ ਉਪਰਾਲੇ : ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਨੇ ਜ਼ਮੀਨੀ ਪੱਧਰ ’ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਸ਼ਾਨਦਾਰ ਉਪਰਾਲੇ : ਡਾ. ਰਵਜੋਤ ਸਿੰਘ

hot news
ਹੁਸ਼ਿਆਰਪੁਰ, 29 ਸਤੰਬਰ : ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖੇਡਾਂ ਨੂੰ ਜਮੀਨੀ ਪੱਧਰ ’ਤੇ ਹੁਲਾਰਾ ਦੇਣ ਲਈ ਸ਼ਾਨਦਾਰ ਉਪਰਾਲੇ ਕਰਦਿਆਂ ਰਾਜ ਅੰਦਰ ਮੁੜ ਖੇਡ ਸੱਭਿਆਚਾਰ ਨੂੰ ਮਜ਼ਬੂਤ ਕੀਤਾ ਹੈ। ਨੇੜਲੇ ਪਿੰਡ ਕੋਟਲਾ ਨੋਧ ਸਿੰਘ ਵਿਖੇ ਕਰਵਾਏ ਗਏ ਪਹਿਲੇ ਵਾਲੀਬਾਲ ਟੂਰਨਾਮੈਂਟ ਵਿਚ ਪਹੁੰਚਣ ’ਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਖੇਡਾਂ ਦੇ ਖੇਤਰ ਵਿਚ ਸ਼ਲਾਘਾਯੋਗ ਕੰਮ ਕੀਤਾ ਹੈ ਜਿਸ ਦੇ ਸਿੱਟੇ ਵਜੋਂ ਨੌਜਵਾਨ ਪੀੜ੍ਹੀ ਨੇ ਵੱਡੇ ਪੱਧਰ ’ਤੇ ਖੇਡਾਂ ਨੂੰ ਅਪਨਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਨੂੰ ਹਰ ਵਰਗ ਵਲੋਂ ਉਤਸ਼ਾਹਜਨਕ ਹੁੰਗਾਰਾ ਦਿੱਤਾ ਗਿਆ ਹੈ ਅਤੇ ਇਨ੍ਹਾਂ ਖੇਡਾਂ ਵਿਚ 14 ਸਾਲ ਤੋਂ ਲੈ ਕੇ 70 ਸਾਲ ਉਮਰ ਤੱਕ ਦੇ ਖਿਡਾਰੀ ਆਪਣੀਆਂ ਪਸੰਦਿਦਾ ਖੇਡਾਂ ਵਿਚ ਹਿੱਸਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਵਿਚ ਚਾਰ ਪੈਰਾ ਖੇਡਾਂ ਵੀ ਹਨ ਜਿਨ੍ਹਾਂ ਵਿਚ ਐਥਲੈਟਿਕਸ, ਪਾਵਰ ਲਿਫਟਿ...
ਕੀਰਤਪੁਰ ਸਾਹਿਬ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਨੂੰ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕੀਤਾ ਰਵਾਨਾ

ਕੀਰਤਪੁਰ ਸਾਹਿਬ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਨੂੰ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕੀਤਾ ਰਵਾਨਾ

hot news
ਕੀਰਤਪੁਰ ਸਾਹਿਬ 29 ਸਤੰਬਰ: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੀਰਤਪੁਰ ਸਾਹਿਬ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਲੋਕਾਂ ਨੂੰ ਧਾਰਮਿਕ ਅਤੇ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇਹ ਯਾਤਰਾ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਰਧਾਲੂਆਂ ਨੂੰ ਸੁਵਿਧਾਜਨਕ ਢੰਗ ਨਾਲ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸਾਡੇ ਲਈ ਬਹੁਤ ਹੀ ਖੁਸ਼ਕਿਸਮਤੀ ਦੀ ਗੱਲ ਹੈ ਕਿ ਅਸੀਂ ਆਪਣੇ ਬਜ਼ੁਰਗਾਂ ਨੂੰ ਉਨ੍ਹਾਂ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਡੇ ਬਜ਼ੁਰਗ ਸਾਡੀ ਵਿਰਾਸਤ ਅਤੇ ਸਾਡਾ ਮਾਣ ਹਨ ਅਤੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਸਾਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਇਸ ਯਾਤਰਾ ਰਾਹੀਂ ਬਜ਼ੁਰਗਾਂ ਅਤੇ ਸ਼ਰਧਾਲੂਆਂ ਨੂੰ ਆਪਣੇ ਮਨਪਸੰਦ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋਣ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

breaking news
ਚੰਡੀਗੜ੍ਹ, 29 ਸਤੰਬਰ 2026: ਮੁਲਾਜ਼ਮਾਂ ਅਤੇ ਕਾਰਜਬਲ ਦੇ ਵੱਖ-ਵੱਖ ਵਰਗਾਂ ਦੇ ਜਾਇਜ਼ ਮਸਲਿਆਂ ਨੂੰ ਆਪਸੀ ਗੱਲਬਾਤ, ਪਾਰਦਰਸ਼ਤਾ ਅਤੇ ਉਸਾਰੂ ਪਹੁੰਚ ਰਾਹੀਂ ਹੱਲ ਕਰਨ ਸਬੰਧੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਮੁਲਾਜ਼ਮਾਂ ਦੇ ਮੁੱਦਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਮੁਖੀ ਤੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਦੀ ਲੜੀ ਕੀਤੀ। ਮੀਟਿੰਗਾਂ ਦੌਰਾਨ ਸੰਯੁਕਤ ਦਿਵਿਆਂਗ ਮੋਰਚਾ (ਪੰਜਾਬ), ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਐਂਡ ਲੇਬਰ ਯੂਨੀਅਨ, ਮਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਅਤੇ ਨੇਤਰਹੀਣ ਏਕਤਾ ਪੰਜਾਬ ਐਸੋਸੀਏਸ਼ਨ ਦੇ ਵਫ਼ਦਾਂ ਨੇ ਕੈਬਨਿਟ ਸਬ-ਕਮੇਟੀ ਨੂੰ ਆਪਣੇ ਮੰਗ-ਪੱਤਰ ਸੌਂਪੇ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਆਪਣੇ ਪ੍ਰਸ਼ਾਸਨਿਕ, ਸੇਵਾ-ਮੁਕਤ/ਨੌਕਰੀ ਸਬੰਧੀ ਅਤੇ ਭਲਾਈ ਨਾਲ ਜੁੜੇ ਮਸਲਿਆਂ ਤੋਂ ਜਾਣੂ ਕਰਵਾਇਆ। ਵਿਚਾਰ-ਵਟਾਂਦਰੇ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚ...
ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

breaking news
ਚੰਡੀਗੜ੍ਹ/ਅੰਮ੍ਰਿਤਸਰ, 29 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਇੱਕ ਔਰਤ, ਉਸ ਦੇ ਪਤੀ ਅਤੇ ਭਰਾ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਨਜਾਇਜ਼ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਪੁਲੀਸ ਟੀਮਾਂ ਨੇ ਇਨ੍ਹਾਂ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 10.030 ਕਿੱਲੋ ਹੈਰੋਇਨ, ਦੋ ਆਧੁਨਿਕ ਅਸਾਲਟ ਰਾਈਫ਼ਲਾਂ—ਜਿਨ੍ਹਾਂ ਵਿੱਚ ਇੱਕ ਏਕੇ-47 ਅਤੇ ਇੱਕ ਏਕੇ-56 ਸ਼ਾਮਲ ਹਨ—ਸਮੇਤ ਤਿੰਨ ਮੈਗਜ਼ੀਨ ਅਤੇ 10 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੰਦੀਪ ਸਿੰਘ (32) ਅਤੇ ਉਸ ਦੀ ਪਤਨੀ ਕਮਲਜੀਤ ਕੌਰ (31), ਦੋਵੇਂ ਵਾਸੀ ਪਿੰਡ ਬਰਾੜ ,ਅੰਮ੍ਰਿਤਸਰ ਦਿਹਾਤੀ ਅਤੇ ਕਮਲਜੀਤ ਦਾ ਭਰਾ ਬਿਕਰਮਜੀਤ ਸਿੰਘ (23), ਵਾਸੀ ਪਿੰਡ ਘੁਮਾਣਪੁਰਾ, ਅੰਮ੍ਰਿਤ...